ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 30 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਵਿਅਕਤੀਆਂ ਨੂੰ 13 ਪਿਸਤੌਲਾਂ ਅਤੇ 3.267 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕ੍ਰਿਸ਼ ਗੋਲਡ (20) ਵਾਸੀ ਲੋਹਗੜ੍ਹ (ਅੰਮ੍ਰਿਤਸਰ); ਕੁਨਾਲ ਮਹਿਤਾ ਉਰਫ਼ ਕੰਨੂ (21) ਵਾਸੀ ਕਟੜਾ ਡੁੱਲੋ (ਅੰਮ੍ਰਿਤਸਰ); ਰੌਬਿਨ (21) ਵਾਸੀ ਹਿੰਦੁਸਤਾਨ ਬਸਤੀ, ਅੰਮ੍ਰਿਤਸਰ; ਜਸਕਰਨ ਸਿੰਘ ਉਰਫ਼ ਜੱਸ (36) ਵਾਸੀ ਭੂਟਾਨਪੁਰਾ (ਅੰਮ੍ਰਿਤਸਰ) ਅਤੇ ਜੋਬਨਪ੍ਰੀਤ ਸਿੰਘ ਉਰਫ਼ ਜੋਬਨ (22) ਵਾਸੀ ਪਿੰਡ ਨੌਸ਼ਹਿਰਾ ਢੱਲਾ (ਤਰਨ ਤਾਰਨ) ਵਜੋਂ ਹੋਈ ਹੈ। ਮੁਲਜ਼ਮ ਜਸਕਰਨ ਉਰਫ਼ ਜੱਸ ਇੱਕ ਆਦਤਨ ਅਪਰਾਧੀ ਹੈ ਅਤੇ ਉਸ ਵਿਰੁੱਧ ...








