ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਭਗਤੀ ਭਾਵ ਦੇ ਨਾਲ ਸਮਾਜ ਅੰਦਰ ਬਰਾਬਰਤਾ ਲਿਆਉਣ ਦਾ ਸੁਨੇਹਾ ਦਿੱਤਾ – ਵਿਧਾਇਕ ਰਜਿੰਦਰਪਾਲ ਕੌਰ ਛੀਨਾ
ਲੁਧਿਆਣਾ, 01 ਫਰਵਰੀ (000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਭਗਤੀ ਭਾਵਨਾ ਦੇ ਨਾਲ- ਨਾਲ ਸੰਘਰਸ਼ਮਈ ਜੀਵਨ ਬਤੀਤ ਕੀਤਾ ਅਤੇ ਸਮਾਜ ਅੰਦਰ ਬਰਾਬਰਤਾ ਲਿਆਉਣ ਲਈ ਬੀੜਾ ਚੁੱਕਿਆ।
ਵਿਧਾਇਕ ਛੀਨਾ ਅੱਜ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ, ਰੇਰੂ ਸਾਹਿਬ, ਲੁਹਾਰਾ ਵਿਖੇ ਨਤਮਸਤਕ ਹੋਏ ਜਿੱਥੇ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।
ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੀ ਗਰਾਉਂਡ ਵਿੱਚ ਦੀਵਾਨ ਸਜਾਏ ਗਏ ਜਿੱਥੇ ਸੰਤ ਬਾਬਾ ਧਰਮਪਾਲ ਸਿੰਘ ਸੰਗੋਵਾਲ ਵਾਲੇ, ਬਾਬਾ ਦਲਵਾਰਾ ਸਿੰਘ, ਭਾਈ ਸੁਖਵਿੰਦਰ ਸਿੰਘ ਤੋਂ ਇਲਾਵਾ ਅਮਰੀਕਾ ਤੋਂ ਪਹੁੰਚੇ ਢਾਡੀ ਮੋਹਣ ਸਿੰਘ ਬੁਡਾਣਾ ਨੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਸਬੰਧੀ ਅਤੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ...








