ਵਿਸ਼ੇਸ਼ ਸੰਖੇਪ ਸੁਧਾਈ ਮੁਹਿੰਮ-2027 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਦਾ ਕਾਰਜ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤਾ ਜਾਵੇ – ਕੋਮਲ ਮਿੱਤਲ
ਰੂਪਨਗਰ, 12 ਨਵੰਬਰ: ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਜਨਵਰੀ 2027 ਦੇ ਆਧਾਰ 'ਤੇ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਮੁਹਿੰਮ-2027 (ਸਪੈਸ਼ਲ ਸਮਰੀ ਰਿਵੀਜ਼ਨ-2027) ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਵੋਟਰ ਸੂਚੀਆਂ ਦੀ ਸੁਧਾਈ, ਚੋਣ ਪ੍ਰਕਿਰਿਆ ਅਤੇ ਨਿਰਧਾਰਤ ਸਮਾਂ-ਸਾਰਣੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 01 ਜਨਵਰੀ 2027 ਨੂੰ ਯੋਗਤਾ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਮੁੱਢਲੀ ਵੋਟਰ ਸੂਚੀ 12 ਨਵੰਬਰ 2026 ਨੂੰ ਪ੍ਰਕਾਸ਼ਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਅਤੇ ਗਲਤੀ ਰਹਿਤ ਬਣਾਉਣਾ ਹੈ ਤਾਂ ਜੋ ਕੋਈ ਵੀ ਯੋਗ ਨਾਗਰਿਕ ਆਪਣੀ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 5,32,551 ਵੋਟਰ ਦਰਜ ...








