ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਦਿੱਲੀ / ਪੰਜਾਬ; 28 ਜੁਲਾਈ: ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ ਦੇ ਮਿਹਨਤੀ ਨੌਜਵਾਨਾਂ ਦੀ ਸਾਖ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰਨ ‘ਤੇ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬਿਨਾਂ ਕਿਸੇ ਪੈਸੇ, ਫ਼ਰਮਾਇਸ਼ ਅਤੇ ਪੇਪਰ ਲੀਕ ਤੋਂ ਸਿਰਫ਼ ਯੋਗਤਾ ਦੇ ਅਧਾਰ 'ਤੇ 69,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਆਪਣੀ ਸੰਸਦ ਫੇਰੀ ਦੌਰਾਨ ਮੁੱਖ ਮੰਤਰੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅਤੇ ਹੋਰ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਰਾਜਨੀਤਿਕ ਲਾਭ ਲਈ ਪੰਜਾਬੀਆਂ ਨੂੰ ਬਦਨਾਮ ਕਰਨਾ ਬੰਦ ਕਰਨਾ ਚਾਹੀਦਾ ਹੈ ਅਤੇ ਇਸ ਦੀ ਬਜਾਏ ਉਨ੍ਹਾਂ ਨਾਲ ਆਪਣੀ ਰਾਜਨੀਤਿਕ ਲੜਾਈ ਲੜਨੀ ਚਾਹੀਦੀ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਲੋਕਤੰਤਰ ਦੀ ਖੂਬਸੂਰਤੀ ਇਹ ਹੈ ਕਿ ਲੋਕਾਂ ਨੂੰ ਇੱਕ ਦੂਜੇ ਨਾਲ ਮਿਲਦੇ...








