ਕੈਬਨਿਟ ਮੰਤਰੀ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
ਲੰਬੀ/ਮਲੋਟ/ ਸ੍ਰੀ ਮੁਕਤਸਰ ਸਾਹਿਬ, 25 ਜੁਲਾਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆ ਨੇ ਲੰਬੀ ਹਲਕੇ ਦੇ ਪਿੰਡ ਘੁਮਿਆਰਾ ਵਿਖੇਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, ਪੰਜਾਬ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਹਰ ਨਾਗਰਿਕ ਤੱਕ ਸਰਵੋਤਮ ਸਿਹਤ ਸਹੂਲਤਾਂ ਪਹੁੰਚਾਉਣਾ ਹੈ। ਇਹ ਆਮ ਆਦਮੀ ਕਲੀਨਿਕ ਸਿਹਤ ਕ੍ਰਾਂਤੀ ਦਾ ਪ੍ਰਤੀਕ ਹਨ, ਜਿੱਥੇ ਆਮ ਲੋਕਾਂ ਨੂੰ ਹੁਣ ਮਾਮੂਲੀ ਬਿਮਾਰੀਆਂ ਦੇ ਇਲਾਜ ਲਈ ਦੂਰ—ਦੁਰਾਡੇ ਦੇ ਵੱਡੇ ਹਸਪਤਾਲਾਂ ਵਿੱਚ ਨਹੀਂ ਜਾਣਾ ਪਵੇਗਾ। ਇੱਥੇ ਮਾਹਰ ਡਾਕਟਰਾਂ ਦੀ ਦੇਖਰੇਖ ਹੇਠ ਵਧੀਆ ਇਲਾਜ ਯਕੀਨੀ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਇਸ ਕਲੀਨਿਕ ਦੇ ਖੁੱਲ੍ਹਣ ਨਾਲ ਪਿੰਡ ਨਿਵਾਸੀਆਂ ਤੋਂ ਇਲਾਵਾ ਨਾਲ ਲੱਗਦੇ ਪਿੰਡਾਂ ਨੂੰ ਵੀ ਇਸ ਦਾ ਫਾਇਦਾ ਹੋਵੇਗਾ। ਇਸ ਤੋਂ ਪਹਿਲਾਂ ਸਰਕਾਰ ਵਲੋਂ ਜਿਲ੍ਹੇ ਵਿੱਚ 26 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਜਿ...








