Sunday, November 29Malwa News
Shadow

Tag: latest news

ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਡੀ.ਐਸ.ਪੀ. ਬਰਨਾਲਾ ਮੁਅੱਤਲ

ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਡੀ.ਐਸ.ਪੀ. ਬਰਨਾਲਾ ਮੁਅੱਤਲ

Hot News
ਚੰਡੀਗੜ੍ਹ, 24 ਜੁਲਾਈ: ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਅੱਜ ਪੰਜਾਬ ਸਰਕਾਰ ਵੱਲੋਂ ਧਰਨੇ ਦੌਰਾਨ ਬਰਨਾਲਾ ਵਿਖੇ ਬੀਤੇ ਦਿਨੀਂ ਸਫ਼ਾਈ ਕਰਮਚਾਰੀਆਂ ਉਤੇ ਲਾਠੀਚਾਰਜ ਕਰਨ ਵਾਲੇ ਡੀ.ਐਸ.ਪੀ. ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਗਰੇਵਾਲ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਉਤੇ ਹੋਏ ਲਾਠੀਚਾਰਜ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਐਸ.ਐਚ.ਓ.ਬਰਨਾਲਾ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ।ਚੰਦਨ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।...
ਵਿਧਾਇਕ ਸ਼ੈਰੀ ਕਲਸੀ ਨੇ ਲੋੜਵੰਦ ਲੋਕਾਂ ਦੀ ਬਾਂਹ ਫੜੀ, ਲੋੜਵੰਦ ਕੱਚੇ ਮਕਾਨਾਂ ਦੇ ਪਰਿਵਾਰ ਵਾਲਿਆਂ ਨੂੰ ਆਰਥਿਕ ਸਹਾਇਤਾ ਵੰਡੀ

ਵਿਧਾਇਕ ਸ਼ੈਰੀ ਕਲਸੀ ਨੇ ਲੋੜਵੰਦ ਲੋਕਾਂ ਦੀ ਬਾਂਹ ਫੜੀ, ਲੋੜਵੰਦ ਕੱਚੇ ਮਕਾਨਾਂ ਦੇ ਪਰਿਵਾਰ ਵਾਲਿਆਂ ਨੂੰ ਆਰਥਿਕ ਸਹਾਇਤਾ ਵੰਡੀ

Hot News
ਬਟਾਲਾ, 24 ਜੁਲਾਈ (    )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਅੱਜ ਲੋੜਵੰਦ ਕੱਚੇ ਮਕਾਨਾਂ ਵਾਲੇ ਪਰਿਵਾਰਾਂ ਦੀ ਬਾਂਹ ਫੜਦਿਆਂ ਆਰਥਿਕ ਸਹਾਇਤਾ ਵੰਡੀ ਗਈ। ਇਸ ਮੌਕੇ ਜ਼ਿਲ੍ਹਾ ਪਲਾਨਿੰਗ ਬੋਰਡ ਗੁਰਦਾਸਪੁਰ  ਦੇ ਚੇਅਰਮੈਨ ਜੋਬਨ ਰੰਧਾਵਾ ਅਤੇ ਮੇਅਰ ਨਗਰ ਨਿਗਮ ਬਟਾਲਾ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੇ ਪਹੁੰਚਾਉਣ ਲਈ ਅਤੇ ਲੋਕਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆ ਕਰੀਬ 200 ਲੋੜਵੰਦ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਕੱਚੇ ਕੋਠਿਆਂ ਲਈ ਆਰਥਿਕ ਸਹਾਇਤਾ ਵੰਡੀ ਗਈ। ਉਨ੍ਹਾਂ ਕਿਹਾ ਕਿ ਇਹ ਪੈਸੇ ਲੋੜਵੰਦ ਲੋਕਾਂ ਦੇ ਖਾਤਿਆਂ ਵਿੱਚ ਪਾਰਦਰਸ਼ੀ ਢੰਗ ਨਾਲ ਪਾਏ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਹਨ ਤੇ ਉਸ ਤੋਂ ਵੱਧ ਕੇ ਕੰਮ ਕੀਤੇ ਹਨ।  ਉਨ੍ਹਾਂ ਅੱਗੇ ਕਿਹਾ ਪੰਜਾਬ ਸਰਕਾਰ ਲੋਕਾਂ ਦੀਆਂ ਮੁ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਅਧਿਕਾਰੀਆਂ ਸਮੇਤ ਮਾਤਾ ਚਿਂਤਪੁਰਨੀ ਮਾਰਗ ‘ਤੇ ਆਵਾਜਾਈ ਪ੍ਰਬੰਧਾਂ ਦੀ ਸਮੀਖਿਆ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਅਧਿਕਾਰੀਆਂ ਸਮੇਤ ਮਾਤਾ ਚਿਂਤਪੁਰਨੀ ਮਾਰਗ ‘ਤੇ ਆਵਾਜਾਈ ਪ੍ਰਬੰਧਾਂ ਦੀ ਸਮੀਖਿਆ

Hot News
ਹੁਸ਼ਿਆਰਪੁਰ, 24 ਜੁਲਾਈ: ਅਗਲੇ ਦਿਨਾਂ ਵਿਚ ਮਾਤਾ ਚਿੰਤਪੁਰਨੀ ਮੇਲਿਆਂ ਅਤੇ ਤਿਉਹਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਆਵਾਜਾਈ ਪ੍ਰਬੰਧ ਨੂੰ ਹੋਰ ਬਿਹਤਰ ਬਣਾਉਣ ਲਈ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਅਧਿਕਾਰੀਆਂ ਸਮੇਤ ਚਿੰਤਪੁਰਨੀ ਮੁੱਖ ਮਾਰਗ ਦਾ ਦੌਰਾ ਕਰਕੇ ਆਵਾਜਾਈ ਪ੍ਰਬੰਧਾਂ ਦੀ ਸਮੀਖਿਆ ਕੀਤੀ।            ਵਿਧਾਇਕ ਜਿੰਪਾ ਨੇ ਰਾਸ਼ਟਰੀ ਰਾਜਮਾਰਗ ਅਥਾਰਿਟੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਰਗ 'ਤੇ ਮੌਜੂਦ ਸਾਰੀਆਂ ਤਕਨੀਕੀ ਖਾਮੀਆਂ ਅਤੇ ਹਾਦਸਾ-ਸੰਭਾਵਿਤ ਥਾਵਾਂ ਨੂੰ ਤੁਰੰਤ ਠੀਕ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕਿਹਾ ਕਿ ਲੋਕ ਸੁਰੱਖਿਆ ਨਾਲ ਜੁੜੇ ਮਾਮਲਿਆਂ ਨੂੰ ਪੂਰੀ ਗੰਭੀਰਤਾ ਨਾਲ ਲੈੰਦਿਆਂ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇ।         ਵਿਧਾਇਕ ਜਿੰਪਾ ਨੇ ਕਿਹਾ ਕਿ ਮੰਗੂਵਾਲ ਨਾਕੇ ਨੇੜੇ ਪਹਿਲਾਂ ਹੋਏ ਐਂਬੂਲੈਂਸ ਹਾਦਸੇ ਤੋਂ ਬਾਅਦ ਵੀ ਕਈ ਕਾਰਜ ਹੋਣ ਵਾਲੇ ਹਨ ਜਿਸ ਨੂੰ ਪੂਰੀ ਤਰਜੀਹ ਦੇ ਕੇ ਜਲਦ ਕਰਵਾਇਆ ਜਾਵੇ ਤਾਂ ਜੋ ਮੁਸਾਫ਼ਰਾਂ ਖਾਸਕਰ  ਸ਼ਰਧਾਲੂਆਂ ਲਈ ਸੂਖਾਲੀ ਆਵਾਜਾਈ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਸੜਕ ਕੰਢੇ ਪਿਆ ਮਲਬਾ ਵੀ ...
ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ 20.22 ਕਰੋੜ ਰੁਪਏ ਖ਼ਰਚ ਕੀਤੇ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ 20.22 ਕਰੋੜ ਰੁਪਏ ਖ਼ਰਚ ਕੀਤੇ

Hot News
ਚੰਡੀਗੜ੍ਹ, 24 ਜੁਲਾਈ : ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ ਦੇ ਇਲਾਜ ’ਤੇ 20.22 ਕਰੋੜ ਰੁਪਏ ਖ਼ਰਚ ਕੀਤੇ ਹਨ। ਲਾਭਪਾਤਰੀਆਂ ਵਿੱਚ ਅੱਧੇ ਤੋਂ ਵੱਧ ਮਰੀਜ਼ 36 ਤੋਂ 60 ਸਾਲ ਉਮਰ ਵਰਗ ਨਾਲ ਸਬੰਧਤ ਹਨI ਜੂਨ ਮਹੀਨੇ ਦੌਰਾਨ ਸਭ ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਗਿਆ। ਕੈਂਸਰ ਦਾ ਪਤਾ ਲੱਗਣਾ  ਬਹੁਤ ਹੀ ਡਰਾਉਣਾ ਤਜ਼ਰਬਾ ਹੁੰਦਾ ਹੈ। ਕਈ ਪਰਿਵਾਰਾਂ ਲਈ ਇਹ ਡਰ ਉਸ ਵੇਲੇ ਹੋਰ ਵੀ ਵਧ ਜਾਂਦਾ ਹੈ, ਜਦੋਂ ਅਗਲਾ ਸਵਾਲ ਸਿਰਫ਼ ਇਹ ਨਹੀਂ ਹੁੰਦਾ ਕਿ “ਕੀ ਇਸ ਬੀਮਾਰੀ ਦਾ ਇਲਾਜ ਸੰਭਵ ਹੈ?”, ਸਗੋਂ ਇਹ ਵੀ ਹੁੰਦਾ ਹੈ ਕਿ “ਕੀ ਅਸੀਂ ਇਲਾਜ ਦਾ ਖ਼ਰਚ ਝੱਲ ਸਕਾਂਗੇ?” ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਇਸੇ ਚਿੰਤਾ ਨੂੰ ਦੂਰ ਕਰਨ ਦਾ ਯਤਨ ਕਰ ਰਹੀ ਹੈ। ਸਟੇਟ ਹੈਲਥ ਏਜੰਸੀ (ਐੱਸਐੱਚਏ), ਪੰਜਾਬ ਵੱਲੋਂ ਸਾਂਝੇ ਕੀਤੇ  ਅੰਕੜਿਆਂ ਅਨੁਸਾਰ, 18 ਜੁਲਾਈ 2026 ਤੱਕ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ ਨੂੰ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਗਿਆ; ਜਿਸ ’ਤੇ ਸਰਕਾਰ ਨੇ ਕੁੱਲ 20.22 ਕਰੋੜ  ਰੁਪਏ ਖ਼...
ਗੈਂਗਸਟਰਾਂ ਤੇ ਵਾਰ ਦਾ 185ਵਾਂ ਦਿਨ: ਪੰਜਾਬ ਪੁਲਿਸ ਵੱਲੋਂ 687 ਥਾਵਾਂ ’ਤੇ ਛਾਪੇਮਾਰੀ ਕੀਤੀ; 368 ਕਾਬੂ

ਗੈਂਗਸਟਰਾਂ ਤੇ ਵਾਰ ਦਾ 185ਵਾਂ ਦਿਨ: ਪੰਜਾਬ ਪੁਲਿਸ ਵੱਲੋਂ 687 ਥਾਵਾਂ ’ਤੇ ਛਾਪੇਮਾਰੀ ਕੀਤੀ; 368 ਕਾਬੂ

Hot News
ਚੰਡੀਗੜ੍ਹ, 24 ਜੁਲਾਈ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 185ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 687 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 185ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 368 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 52,542 ਹੋ ਗਈ ਹੈ। ਇਸ ਤੋਂ ਇਲਾਵਾ 336 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ...
ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਮਾਂਵਾਂ, ਪਤਨੀਆਂ ਅਤੇ ਭੈਣਾਂ ਬਣ ਰਹੀਆਂ ਹਨ ਭਗਵੰਤ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਾਕਤ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਮਾਂਵਾਂ, ਪਤਨੀਆਂ ਅਤੇ ਭੈਣਾਂ ਬਣ ਰਹੀਆਂ ਹਨ ਭਗਵੰਤ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਾਕਤ

Breaking News
ਚੰਡੀਗੜ੍ਹ, 24 ਜੁਲਾਈ : ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਔਰਤਾਂ ਉਮੀਦ ਅਤੇ ਬਦਲਾਅ ਦਾ ਸਭ ਤੋਂ ਵੱਡਾ ਜ਼ਰੀਆ ਬਣ ਕੇ ਉੱਭਰ ਰਹੀਆਂ ਹਨ। ਹਾਲ ਹੀ ਵਿੱਚ ਮੋਗਾ ਵਿਖੇ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ ਨੇ ਪੂਰੇ ਪੰਜਾਬ ਵਿੱਚ ਗੂੰਜ ਰਹੇ ਅਹਿਮ ਸੰਦੇਸ਼ ਨੂੰ ਉਜਾਗਰ ਕੀਤਾ ਕਿ ਮਾਂਵਾਂ, ਪਤਨੀਆਂ, ਭੈਣਾਂ ਅਤੇ ਪਰਿਵਾਰ ਦੀਆਂ ਹੋਰ ਮਹਿਲਾਵਾਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਇਲਾਜ ਕਰਵਾਉਣ ਅਤੇ  ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਪ੍ਰੇਰਿਤ ਕਰਕੇ ਨਸ਼ਿਆਂ ਖ਼ਿਲਾਫ਼ ਇਸ ਲੜਾਈ ਦੀ ਅਗਵਾਈ ਕਰ ਰਹੀਆਂ ਹਨ। ਜਦੋਂ ਕੋਈ ਪਰਿਵਾਰ ਨਸ਼ੇ ਦੀ ਲਪੇਟ ਵਿੱਚ ਆ ਜਾਂਦਾ ਹੈ ਤਾਂ ਇਸ ਦਾ ਸਭ ਤੋਂ ਮਾੜਾ ਅਸਰ ਔਰਤਾਂ ਅਤੇ ਬੱਚਿਆਂ ਨੂੰ ਝੱਲਣਾ ਪੈਂਦਾ ਹੈ। ਆਰਥਿਕ ਅਤੇ ਮਾਨਸਿਕ ਤਣਾਅ ਤੋਂ ਲੈ ਕੇ ਘਰੇਲੂ ਹਿੰਸਾ ਦੇ ਵਧਦੇ ਖ਼ਤਰੇ ਤੱਕ, ਨਸ਼ਾ ਪਰਿਵਾਰਾਂ ਨੂੰ ਅੰਦਰੋਂ ਹੀ ਤਬਾਹ ਕਰ ਦਿੰਦਾ ਹੈ। ਪਰ ਹੁਣ ਪੰਜਾਬ ਵਿੱਚ ਪਰਿਵਾਰ ਨਸ਼ੇ ਨੂੰ ਇੱਕ ਬੀਮਾਰੀ ਵਜੋਂ ਸਵੀਕਾਰ ਕਰ ਰਹੇ ਹਨ, ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਇਲਾਜ ਲਈ ਪ੍ਰੇਰਿਤ ਕਰ ਰਹੇ ਹਨ, ਉਨ੍ਹਾਂ ਦੇ ਠੀਕ ਹੋਣ ਦੀ ਪ੍ਰਕਿਰ...
ਪੰਜਾਬ ਸਰਕਾਰ ਵੱਲੋਂ ਵਿਦਿਆਰਥਣਾਂ ਦੀ ਸ਼ਿਕਾਇਤ ‘ਤੇ ਅਧਿਆਪਕ ਮੁਅੱਤਲ

ਪੰਜਾਬ ਸਰਕਾਰ ਵੱਲੋਂ ਵਿਦਿਆਰਥਣਾਂ ਦੀ ਸ਼ਿਕਾਇਤ ‘ਤੇ ਅਧਿਆਪਕ ਮੁਅੱਤਲ

Breaking News
ਚੰਡੀਗੜ੍ਹ, 24 ਜੁਲਾਈ: ਵਿਦਿਆਰਥਣਾਂ ਵੱਲੋਂ ਗਲ਼ਤ ਵਿਵਹਾਰ ਅਤੇ ਧਮਕੀਆਂ ਦੇਣ ਦੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਤਾਇਨਾਤ ਸਮਾਜਿਕ ਸਿੱਖਿਆ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਵੱਲੋਂ ਪੇਸ਼ ਕੀਤੀ ਗਈ ਮੁੱਢਲੀ ਰਿਪੋਰਟ ਉਪੰਰਤ ਕੀਤੀ ਗਈ ਹੈ। ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਦੋਸ਼ ਲਗਾਇਆ ਸੀ ਕਿ ਉਕਤ ਅਧਿਆਪਕ ਨੇ ਉਨ੍ਹਾਂ ਨੂੰ ਗਲਤ ਢੰਗ ਨਾਲ ਛੂਹਿਆ ਅਤੇ ਉਨ੍ਹਾਂ ਨੂੰ ਧਮਕੀ ਦਿੱਤੀ ਕਿ ਜੇਕਰ ਇਸ ਹਰਕਤ ਬਾਰੇ ਕਿਸੇ ਨੂੰ ਦੱਸਿਆ ਤਾਂ ਉਨ੍ਹਾਂ ਨੂੰ ਫੇਲ੍ਹ ਕਰ ਦਿੱਤਾ ਜਾਵੇਗਾ। ਇਸ ਘਟਨਾ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਰ ਬੱਚੇ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾਂਦੀ ਹੈ। ਸਿੱਖ...
ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

Punjab Politics
*ਚੰਡੀਗੜ੍ਹ 23 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਨੀਟ ਪੇਪਰ ਲੀਕ ਨੂੰ ਲੈ ਕੇ ਦੇਸ਼ ਭਰ ਵਿੱਚ ਚੱਲ ਰਹੇ ਵਿਦਿਆਰਥੀਆਂ ਦੇ ਅੰਦੋਲਨ 'ਤੇ ਕਾਂਗਰਸ ਅਤੇ ਭਾਜਪਾ ਦੀ ਰਾਜਨੀਤੀ ਨੂੰ ਸ਼ਰਮਨਾਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਲੱਖਾਂ ਵਿਦਿਆਰਥੀ ਆਪਣੇ ਭਵਿੱਖ ਅਤੇ ਇਨਸਾਫ਼ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਦਾ ਸੰਘਰਸ਼ ਇਸ ਪੱਧਰ 'ਤੇ ਪਹੁੰਚ ਚੁੱਕਾ ਹੈ ਜਿਸ ਨੇ ਕਦੇ ਕੇਂਦਰ ਵਿੱਚ ਸੱਤਾ 'ਚ ਰਹੀ ਕਾਂਗਰਸ ਨੂੰ ਵੀ ਹਿਲਾ ਦਿੱਤਾ ਹੈ। ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਵਿਦਿਆਰਥੀਆਂ ਦੀ ਆਵਾਜ਼ ਬੁਲੰਦ ਕਰਨ ਦੀ ਬਜਾਏ ਪੰਜਾਬ ਕਾਂਗਰਸ ਅਤੇ ਭਾਜਪਾ ਮਿਲ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ। ਪੰਨੂ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਜਾਣਬੁੱਝ ਕੇ ਤੱਥਾਂ ਨੂੰ ਮਰੋੜ ਕੇ ਪੇਸ਼ ਕਰ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਪੌਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਇੱਕ ਵੀ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਨਹੀਂ ਹੋਇਆ। ਫ਼ਰੀਦਕੋਟ ਵਿੱਚ ਜੋ ਮਾਮਲ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਵਿਧਾਇਕ ਬਲਰਾਜ ਕੁੰਡੂ ਦੇ ਪਿਤਾ ਦੇ ਨਿਧਨ ਤੇ ਅਤੇ ਪ੍ਰਸਿੱਧ ਦਿਲ ਦੇ ਰੋਗ ਮਾਹਰ ਡਾ ਆਦਿਤਅ ਬਤਰਾ ਦੇ ਨਿਧਨ ਤੇ ਪ੍ਰਗਟਾਇਆ ਦੁੱਖ , ਵਿਅਕਤ ਕੀਤੀ ਡੁੰਘੀ ਸੰਵੇਦਨਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਵਿਧਾਇਕ ਬਲਰਾਜ ਕੁੰਡੂ ਦੇ ਪਿਤਾ ਦੇ ਨਿਧਨ ਤੇ ਅਤੇ ਪ੍ਰਸਿੱਧ ਦਿਲ ਦੇ ਰੋਗ ਮਾਹਰ ਡਾ ਆਦਿਤਅ ਬਤਰਾ ਦੇ ਨਿਧਨ ਤੇ ਪ੍ਰਗਟਾਇਆ ਦੁੱਖ , ਵਿਅਕਤ ਕੀਤੀ ਡੁੰਘੀ ਸੰਵੇਦਨਾ

Haryana
ਚੰਡੀਗੜ੍ਹ, 23 ਜੁਲਾਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮਹਿਮ ਦੇ ਸਾਬਕਾ ਵਿਧਾਇਕ ਸ੍ਰੀ ਬਲਰਾਜ ਕੁੰਡੂ ਦੇ ਪਿਤਾ ਸੁਰਗਵਾਸੀ ਸ੍ਰੀ ਜਿਲੇ ਸਿੰਘ ਕੁੰਡੂ ਦੇ ਨਿਧਨ ਤੇ ਡੁੰਘਾ ਦੁੱਖ ਪ੍ਰਗਟ ਕੀਤਾ। ਮੁੱਖ ਮੰਤਰੀ ਵੀਰਵਾਰ ਨੂੰ ਰੋਹਤਕ ਦੇ ਸੈਕਟਰ-14 ਸਥਿਤ ਸ੍ਰੀ ਬਲਰਾਜ ਕੁੰਡੂ ਦੇ ਨਿਵਾਸ ਤੇ ਪਹੁੰਚੇ ਅਤੇ ਵਿਛੜੀ ਰੂਹਾਂ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਦੁਖੀ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਆਪਣੀ ਸੰਵੇਦਨਾਵਾਂ ਵਿਅਕਤ ਕੀਤੀਆਂ।             ਮੁੱਖ ਮੰਤਰੀ ਨੇ ਸੁਰਗਵਾਸੀ ਸ੍ਰੀ ਜਿਲੇ ਸਿੰਘ ਕੁੰਡੂ ਦੇ ਫੋਟੋ ਤੇ ਪੁਸ਼ਪ ਅਰਪਿਤ ਕਰ ਉਨ੍ਹਾਂ ਨੂੰ ਸ਼ਰਧਾਜਲੀ ਦਿੱਤੀ ਅਤੇ ਇਸ਼ਵਰ ਤੋਂ ਵਿਛੜੀ ਰੂਹ ਨੂੰ ਆਪਣੇ ਚਰਣਾ ਵਿੱਚ ਸਥਾਨ ਦੇਣ ਅਤੇ ਦੁਖੀ ਪਰਿਵਾਰਕ ਮੈਂਬਰਾਂ ਨੂੰ ਨਾ ਪੂਰਾ ਹੋਣ ਵਾਲਾ ਘਾਟੇ ਨੂੰ ਸਹਿਨ ਕਰਨ ਦੀ ਸ਼ਕਤੀ ਪ੍ਰਦਾਨ ਕਰਨ ਦੀ ਪ੍ਰਾਰਥਨਾ ਕੀਤੀ।             ਇਸ ਦੇ ਬਾਅ...
ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

Hot News, Punjab Politics
ਨਵੀਂ ਦਿੱਲੀ, 23 ਜੁਲਾਈ -  ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ ਮਾਮਲਿਆਂ ਲਈ ਫਾਸਟ ਟ੍ਰੈਕ ਕੋਰਟ ਬਣਾਉਣ ਦੇ ਐਲਾਨ ਨੂੰ ਦੇਸ਼ ਦੇ ਬੱਚਿਆਂ ਨੂੰ ਮੂਰਖ ਬਣਾਉਣ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਬਚਾਉਣ ਦੀ ਕੋਸ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਨੇ ਪੀਐਮ ਤੋਂ ਪੁੱਛਿਆ ਕਿ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦਾ ਕੀ ਹੋਇਆ? ਬੱਚਿਆਂ ਨੇ ਤਾਂ ਫਾਸਟ ਟ੍ਰੈਕ ਕੋਰਟ ਦੀ ਮੰਗ ਹੀ ਨਹੀਂ ਕੀਤੀ ਸੀ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਸੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਬਹੁਤ ਸਾਰੇ ਫਾਸਟ ਟ੍ਰੈਕ ਕੋਰਟ ਬਣੇ ਹਨ, ਪਰ ਕਈਆਂ ਵਿੱਚ ਸੁਣਵਾਈ ਹੀ ਨਹੀਂ ਹੁੰਦੀ, ਤਾਂ ਕਈਆਂ ਵਿੱਚ ਆਮ ਕੋਰਟ ਨਾਲੋਂ ਵੀ ਵੱਧ ਸਮਾਂ ਲੱਗਦਾ ਹੈ। ਅਜਿਹਾ ਕੋਈ ਐਲਾਨ ਨਹੀਂ ਹੋਇਆ ਜਿਸ ਨਾਲ ਬੱਚਿਆਂ ਵਿੱਚ ਪੇਪਰ ਲੀਕ ਨਾ ਹੋਣ ਦਾ ਭਰੋਸਾ ਵਧੇ, ਕੀ ਪੀਐਮ ਦਾ ਆਪਣਾ ਕੋਈ ਵਿਜ਼ਨ ਨਹੀਂ ਹੈ? ਪ੍ਰਧਾਨ ਮੰਤਰੀ ਦਾ ਇਹ ਬਿਆਨ ਇੱਕ ਹਾਰੇ ਹੋਏ, ਦਿਸ਼ਾਹੀਣ ਪਰ ਹੰਕਾਰੀ ਵਿਅਕਤੀ ਦਾ ਲੱਗਦਾ ਹੈ। ਵੀਰਵਾਰ ਨੂੰ ਐਕਸ 'ਤੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪ੍ਰ...