ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਸਮੁੱਚੀ ਮਾਨਵਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ- ਹਰਜੋਤ ਸਿੰਘ ਬੈਂਸ
ਨੰਗਲ 1 ਫਰਵਰੀ: ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗਪੰਜਾਬ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਕਲਸੇੜਾ, ਪੱਟੀ ਤੇ ਭਨਾਮ ਪਿੰਡਾਂ ਵਿੱਚ ਕਰਵਾਏ ਸਮਾਗਮਾਂ ਵਿੱਚ ਹਾਜ਼ਰੀ ਭਰੀ। ਕੈਬਨਿਟ ਮੰਤਰੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਸਮੁੱਚੀ ਮਾਨਵਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ। ਇਸ ਦੌਰਾਨ ਇਲਾਕਾ ਨਿਵਾਸੀਆਂ ਨੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਨਾਮ,ਪੱਟੀ ਤੇ ਕਲਸੇੜਾ ਵਿਖੇ ਗੁਰੂ ਰਵਿਦਾਸ ਜੀ ਦੀਆ ਸੰਸਥਾਵਾਂ ਨੂੰ ਪੰਜ ਪੰਜ ਲੱਖ ਰੁਪਏ ਦਿੱਤੇ ਤਾਂ ਜੋ ਵਿਕਾਸ ਦੇ ਕੰਮ ਕਰਵਾਏ ਜਾ ਸਕਣ। ਗੁਰੂ ਰਵਿਦਾਸ ਮੰਦਿਰ ਵਿੱਚ ਕਰਵਾਏ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮਾਜ ਨੂੰ ਸਮਾਨਤਾ, ਭਰਾਤਰੀਭਾਵ, ਪ੍ਰੇਮ ਅਤੇ ਮਨੁੱਖਤਾ ਦੇ ਰਾਹ ‘ਤੇ ਤੁਰਨ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ...








