Wednesday, November 25Malwa News
Shadow

Tag: latest news

ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

Hot News
ਚੰਡੀਗੜ੍ਹ, 12 ਨਵੰਬਰ: ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ ਵੀਵੀਪੈਟ ਮਸ਼ੀਨਾਂ ਦੀ ਅੱਜ ਤੋਂ ਸ਼ੁਰੂ ਹੋਈ ਫਸਟ ਲੈਵਲ ਚੈਕਿੰਗ ਦੀ ਲਗਾਤਾਰ ਨਿਗਰਾਨੀ ਲਈ, ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਸੂਬੇ ਦੀਆਂ ਸਾਰੀਆ ਮਾਨਤਾ ਪ੍ਰਾਪਤ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਿਖੇ ਸਥਾਪਤ ਰਾਜ ਪੱਧਰੀ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ ਗਿਆ। ਇਸ ਮੌਕੇ ਸ੍ਰੀਮਤੀ ਮਿਤਰਾ ਵਲੋਂ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦੀ ਕਾਰਜ ਪ੍ਰਣਾਲੀ ਅਤੇ ਭਾਰਤ ਇਲੈਕਟ੍ਰਾਨਿਕ ਲਿਮਟਿਡ ਦੇ ਅਧਿਕਾਰੀਆਂ ਦੀ ਇਸ ਪ੍ਰਕਿਰਿਆ ਵਿਚ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਫਸਟ ਲੈਵਲ ਚੈਕਿੰਗ ਦੌਰਾਨ ਭਾਰਤੀ ਚੋਣ ਕਮਿਸ਼ਨ ਦੀ ਹਦਾਇਤਾਂ ਨੂੰ ਇੰਨਬਿੰਨ ਲਾਗੂ ਕੀਤਾ ਜਾ ਰਿਹਾ ਹੈ। ਇਸ ਮੌਕੇ ਵਧੀਕ ਮੁੱਖ ਚੋਣ ਅਫ਼ਸਰ ਸ੍ਰੀ ਅਮਨਦੀਪ ਬਾਂਸਲ, ਜੁਆਇੰਟ ਮੁੱਖ ਚੋਣ ਅਫ਼ਸਰ ਨਵਨੀਤ ਕੌਰ ਬੱਲ, ਜੁਆਇੰਟ ਮੁੱਖ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 296ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 204 ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 296ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 204 ਕਾਬੂ

Hot News
ਚੰਡੀਗੜ੍ਹ, 12 ਨਵੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 296ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 537 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 296ਵੇਂ ਦਿਨ, ਪੁਲਿਸ ਟੀਮਾਂ ਨੇ 11 ਹਥਿਆਰਾਂ ਸਮੇਤ 204 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 83,909 ਹੋ ਗਈ ਹੈ। ਇਸ ਤੋਂ ਇਲਾਵਾ 198 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸਮੀਖਿਆ ਮੀਟਿੰਗ ਵਿੱਚ ਇਨਫਰਾਸਟ੍ਰਕਚਰ ਅਤੇ ਊਰਜਾ ਪ੍ਰੋਜੈਕਟਾਂ ‘ਤੇ ਫੋਕਸ, ਅਧਿਕਾਰੀਆਂ ਨੂੰ ਤੇਜ਼ੀ ਨਾਲ ਕੰਮ ਪੂਰਾ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸਮੀਖਿਆ ਮੀਟਿੰਗ ਵਿੱਚ ਇਨਫਰਾਸਟ੍ਰਕਚਰ ਅਤੇ ਊਰਜਾ ਪ੍ਰੋਜੈਕਟਾਂ ‘ਤੇ ਫੋਕਸ, ਅਧਿਕਾਰੀਆਂ ਨੂੰ ਤੇਜ਼ੀ ਨਾਲ ਕੰਮ ਪੂਰਾ ਕਰਨ ਦੇ ਨਿਰਦੇਸ਼

Haryana
ਚੰਡੀਗੜ੍ਹ, 11 ਨਵੰਬਰ — ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਮੁੱਖ ਵਿਕਾਸ ਪ੍ਰੋਜੈਕਟਾਂ ਨੂੰ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਉੱਚ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰੋਜੈਕਟਾਂ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਲੋੜੀਂਦੀ ਦੇਰੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜਿਨ੍ਹਾਂ ਪ੍ਰੋਜੈਕਟਾਂ ਦੇ ਕੰਮ ਵਿੱਚ ਦੇਰੀ ਹੋ ਰਹੀ ਹੈ, ਉਨ੍ਹਾਂ ਲਈ ਜ਼ਿੰਮੇਵਾਰ ਠੇਕੇਦਾਰਾਂ 'ਤੇ ਨਿਯਮਾਂ ਅਨੁਸਾਰ ਪੈਨਲਟੀ ਲਗਾਈ ਜਾਵੇ। ਇਸ ਤੋਂ ਇਲਾਵਾ, ਜੋ ਠੇਕੇਦਾਰ ਵਾਰ-ਵਾਰ ਕੰਮ ਵਿੱਚ ਦੇਰੀ ਕਰਦੇ ਹਨ ਜਾਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਕੰਮ ਨਹੀਂ ਕਰਦੇ, ਉਨ੍ਹਾਂ ਨੂੰ ਭਵਿੱਖ ਵਿੱਚ ਨਵੇਂ ਕੰਮ ਅਲਾਟ ਨਾ ਕੀਤੇ ਜਾਣ। ਮੁੱਖ ਮੰਤਰੀ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਆਯੋਜਿਤ 14ਵੀਂ ਸਟੇਟ ਪ੍ਰਗਤੀ ਪੋਰਟਲ (SPP) ਦੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਸੂਬੇ ਵਿੱਚ ਚੱਲ ਰਹੇ 75 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੇ ਮੁੱਖ ਬੁਨਿਆਦੀ ਢਾਂਚੇ ਅਤੇ ਊਰਜਾ ਖੇਤਰ ਦੇ ਪ੍ਰੋਜੈਕਟਾਂ ਦੀ ਪ੍ਰਗਤੀ ...
ਪਸ਼ੂ ਪਾਲਕਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਅਤੇ ਪੇਂਡੂ ਅਰਥਵਿਵਸਥਾ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਨਿਰੰਤਰ ਯਤਨਸ਼ੀਲ : ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ

ਪਸ਼ੂ ਪਾਲਕਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਅਤੇ ਪੇਂਡੂ ਅਰਥਵਿਵਸਥਾ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਨਿਰੰਤਰ ਯਤਨਸ਼ੀਲ : ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ

Haryana
ਚੰਡੀਗੜ੍ਹ, 11 ਨਵੰਬਰ - ਹਰਿਆਣਾ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਪਸ਼ੂ ਪਾਲਕਾਂ ਨੂੰ ਆਰਥਿਕ ਤੌਰ 'ਤੇ ਆਤਮ-ਨਿਰਭਰ ਬਣਾਉਣ ਅਤੇ ਪੇਂਡੂ ਅਰਥਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਇਸੇ ਲਈ ਪਸ਼ੂ ਪਾਲਣ ਨੂੰ ਉਤਸ਼ਾਹਤ ਕਰਨ ਅਤੇ ਕਿਸਾਨਾਂ ਦੀ ਆਜੀਵਿਕਾ ਦੇ ਨਵੇਂ ਰਾਹ ਖੋਲ੍ਹਣ ਲਈ ਸਰਕਾਰ ਵਲੋਂ ਕਈ ਵੱਡੇ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਵਿਜ਼ਨ ਅਨੁਸਾਰ, ਵਾਤਾਵਰਣ ਅਤੇ ਪਸ਼ੂ ਧਨ ਹਮੇਸ਼ਾ ਤੋਂ ਭਾਰਤ ਦੇ ਆਰਥਿਕ ਚਿੰਤਨ ਦਾ ਇੱਕ ਬਹੁਤ ਹੀ ਮਹੱਤਵਪੂਰਨ ਹਿੱਸਾ ਰਹੇ ਹਨ, ਅਤੇ ਰਾਜ ਸਰਕਾਰ ਇਸੇ ਦਿਸ਼ਾ ਵਿੱਚ ਨਿਰੰਤਰ ਕੰਮ ਕਰ ਰਹੀ ਹੈ। ਸ਼੍ਰੀ ਰਾਣਾ ਨੇ ਦੱਸਿਆ ਕਿ ਸੂਬੇ ਦੀਆਂ ਰਜਿਸਟਰਡ ਗਊਸ਼ਾਲਾਵਾਂ ਅਤੇ ਨੰਦੀਸ਼ਾਲਾਵਾਂ ਦੇ ਗਊਵੰਸ਼ ਦੇ ਨਾਲ-ਨਾਲ ਮੁੜ ਵਸੇਬੇ ਕੀਤੇ ਗਏ ਗਊਵੰਸ਼ ਲਈ ਚਾਰਾ ਗ੍ਰਾਂਟ ਵਜੋਂ ਅਕਤੂਬਰ 2024 ਤੋਂ ਨਵੰਬਰ 2026 ਤੱਕ ਲਗਭਗ 361 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਇਸ ਤੋਂ ਇਲਾਵਾ, ਦੁੱਧ ਦੀ ਪ੍ਰੋਸੈਸਿੰਗ ਅਤੇ ਪੋਸ਼ਣ ਨੂੰ...
ਵਿਕਾਸ ਕਾਰਜਾਂ ਦੇ ਟੈਂਡਰਾਂ ਵਿੱਚ ਤੇਜ਼ੀ ਲਈ ਵੱਖਰਾ ਕਾਰਪੋਰੇਸ਼ਨ ਬਣਾਇਆ ਜਾਵੇ : ਮੁੱਖ ਮੰਤਰੀ

ਵਿਕਾਸ ਕਾਰਜਾਂ ਦੇ ਟੈਂਡਰਾਂ ਵਿੱਚ ਤੇਜ਼ੀ ਲਈ ਵੱਖਰਾ ਕਾਰਪੋਰੇਸ਼ਨ ਬਣਾਇਆ ਜਾਵੇ : ਮੁੱਖ ਮੰਤਰੀ

Haryana
ਚੰਡੀਗੜ੍ਹ, 11 ਨਵੰਬਰ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਹੱਤਵਪੂਰਨ ਵਿਕਾਸ ਕੰਮਾਂ ਦੀ ਟੈਂਡਰ ਪ੍ਰਕਿਰਿਆ ਨੂੰ ਤੇਜ਼ੀ ਨਾਲ ਸਿਰੇ ਚਾੜ੍ਹਨ ਲਈ ਸਿੰਗਾਪੁਰ ਦੀ ਤਰਜ਼ 'ਤੇ ਵੱਖਰਾ ਕਾਰਪੋਰੇਸ਼ਨ ਬਣਾਇਆ ਜਾਵੇ ਜੋ ਸਾਰੇ ਵਿਭਾਗਾਂ ਦੇ ਵੱਡੇ ਅਤੇ ਮਹੱਤਵਪੂਰਨ ਟੈਂਡਰਾਂ ਦੀ ਪ੍ਰਕਿਰਿਆ ਨੂੰ ਬਿਨਾਂ ਦੇਰੀ ਪੂਰਾ ਕਰਵਾਏ। ਇਸ ਨਾਲ ਵਿਕਾਸ ਕਾਰਜਾਂ ਵਿੱਚ ਤੇਜ਼ੀ ਆਵੇਗੀ ਅਤੇ ਬਜਟ ਦੀ ਯੋਗ ਵਰਤੋਂ ਯਕੀਨੀ ਹੋ ਸਕੇਗੀ। ਮੁੱਖ ਮੰਤਰੀ ਨੇ ਇਹ ਗੱਲ ਬੁੱਧਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਅਗਲੇ ਵਿੱਤੀ ਸਾਲ ਦੇ ਬਜਟ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਚਾਲੂ ਵਿੱਤੀ ਸਾਲ ਦੇ ਵਿਭਾਗਵਾਰ ਖਰਚੇ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਉਨ੍ਹਾਂ ਸਾਰੇ ਵਿਭਾਗਾਂ ਨੂੰ ਅਲਾਟ ਕੀਤੇ ਗਏ ਬਜਟ ਦੇ ਖਰਚੇ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਤੇਜ਼ ਗਤੀ ਨਾਲ ਪੂਰਾ ਕਰਵਾਇਆ ਜਾਵੇ ਤਾਂ ਜੋ ਅਲਾਟ ਕੀਤੇ ਗਏ ਬਜਟ ਦੀ ਚਾਲੂ ਵਿੱਤੀ ਸਾਲ ਦੀ ਸਮਾਪਤੀ ਤੋਂ ਪਹਿਲਾਂ ਯੋਗ ਵਰਤੋਂ ਹੋ ਸਕੇ। ਸਮੀਖਿਆ ਮੀਟਿੰਗ ਵਿੱਚ ਕੁੱਝ ਵਿਭਾਗਾਂ ਦੇ ਟੈਂਡਰ...
16 ਤੋਂ 30 ਨਵੰਬਰ ਤੱਕ ਨਾਗਰਿਕ ਸਵੈ ਗਣਨਾ ਕਰ ਸਕਣਗੇ : ਵਧੀਕ ਡਿਪਟੀ ਕਮਿਸ਼ਨਰ*

16 ਤੋਂ 30 ਨਵੰਬਰ ਤੱਕ ਨਾਗਰਿਕ ਸਵੈ ਗਣਨਾ ਕਰ ਸਕਣਗੇ : ਵਧੀਕ ਡਿਪਟੀ ਕਮਿਸ਼ਨਰ*

Hot News
ਬਰਨਾਲਾ, 11 ਨਵੰਬਰ    ਭਾਰਤ ਸਰਕਾਰ ਵੱਲੋਂ ਕਰਵਾਈ ਜਾ ਰਹੀ ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮਹੱਤਵਪੂਰਨ ਰਾਸ਼ਟਰੀ ਕਾਰਜ ਦਾ ਮੁੱਖ ਉਦੇਸ਼ ਦੇਸ਼ ਦੀ ਅਬਾਦੀ, ਪਰਿਵਾਰਾਂ ਅਤੇ ਸਮਾਜਿਕ-ਆਰਥਿਕ ਸਥਿਤੀ ਸੰਬਧੀ ਸਹੀ ਭਰੋਸੇਯੋਗ ਅੰਕੜੇ ਇਕੱਠੇ ਕਰਨਾ ਹੈ।      ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਆਈ ਏ ਐੱਸ ਨੇ ਅੱਜ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਅਤੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਨਗਣਨਾ ਦੇ ਇਸ ਮਹੱਤਵਪੂਰਨ ਕਾਰਜ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਅਤੇ ਗਣਨਾਕਾਰਾਂ ਵੱਲੋਂ ਪੁੱਛੀ ਗਈ ਜਾਣਕਾਰੀ ਸਹੀ ਅਤੇ ਮੁਕੰਮਲ ਮੁਹੱਈਆ ਕਰਵਾਉਣ।  ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਗਣਨਾ ਦੇ ਦੂਜੇ ਪੜਾਅ ਦੌਰਾਨ ਸਵੈ-ਗਣਨਾ ਦੀ ਸਹੂਲਤ ਵੀ ਮਹੱਤਵਪੂਰਨ ਭੂਮਿਕਾ ਨਿਭਾਏਗੀ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ 16 ਨਵੰਬਰ ਤੋਂ ਮਿਤੀ 30 ਨਵੰਬਰ 2026 ਤੱਕ ਕੀਤੀ ਜਾ ਸਕੇਗੀ। ਇਸ ਰਾਹੀਂ ਨਾਗਰਿਕ ਨਿਰਧਾਰਤ ਸਮੇਂ ਦੌਰਾਨ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਦੀ ਜਾਣਕਾਰੀ ਖ...
ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਸਕੂਲਾਂ ਵਿੱਚ ਕਰਵਾਏ ਲੇਖ ਅਤੇ ਕੁਇਜ਼ ਮੁਕਾਬਲੇ – ਮੰਗਤ ਸਿੰਘ

ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਸਕੂਲਾਂ ਵਿੱਚ ਕਰਵਾਏ ਲੇਖ ਅਤੇ ਕੁਇਜ਼ ਮੁਕਾਬਲੇ – ਮੰਗਤ ਸਿੰਘ

Hot News
ਤਰਨ ਤਾਰਨ, 11 ਨਵੰਬਰ (  ) -   ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਨ ਤਾਰਨ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਦੇ ਸਕੂਲਾਂ ਵਿੱਚ ਸਵੀਪ ਨਾਲ ਸਬੰਧਿਤ ਕੁਇਜ਼ ਅਤੇ ਲੇਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ। ਇਹ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ-ਕਮ ਨੋਡਲ ਅਫ਼ਸਰ ਸਵੀਪ ਮੰਗਤ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵੋਟ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇਹ ਕੁਇਜ਼ ਅਤੇ ਲੇਖ ਮੁਕਾਬਲੇ ਚਾਰ ਵਿਧਾਨ ਸਭਾ ਹਲਕਿਆਂ ਪੱਟੀ, ਖਡੂਰ ਸਾਹਿਬ, ਤਰਨ ਤਾਰਨ ਅਤੇ ਖੇਮਕਰਨ ਵਿੱਚ ਕਰਵਾਏ ਗਏ। ਵਿਦਿਆਰਥੀਆਂ ਨੇ ਵੋਟ ਦੇ ਹੱਕਾਂ ਪ੍ਰਤੀ ਜਾਗਰੂਕਤਾ ਦਿਖਾਉਂਦਿਆਂ ਆਪਣੇ ਕੁਇਜ਼ ਅਤੇ ਲੇਖਾਂ ਦੇ ਮੁਕਾਬਲਿਆਂ ਵਿੱਚ ਇਸ ਨੂੰ ਬਾਖੂਬੀ ਦਰਸਾਇਆ। ਉਨ੍ਹਾਂ ਕਿਹਾ ਕਿ ਭਵਿੱਖ ਇਨ੍ਹਾਂ ਵਿਦਿਆਰਥੀਆਂ ਦੇ ਹੱਥਾਂ ਵਿੱਚ ਹੈ ਅਤੇ ਇਨ੍ਹਾਂ ਨੂੰ ਜਾਗਰੂਕ ਕਰਨਾ ਹੀ ਸਾਡਾ ਮੁੱਖ ਉਦੇਸ਼ ਹੈ, ਤਾਂ ਜੋ ਉਹ ਪੂਰੀ ਤਰ੍ਹਾਂ ਜਾਗਰੂਕ ਹੋ ਕੇ ਆਪਣੇ ਵੋਟ ਦੇ ਹੱਕ...
ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

Hot News
ਚੰਡੀਗੜ੍ਹ/ਨਵੀਂ ਦਿੱਲੀ, 11 ਨਵੰਬਰ: ਪੰਜਾਬ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ 'ਸਵੱਛ ਭਾਰਤ ਮਿਸ਼ਨ' ਤਹਿਤ "ਪੰਜਾਬ ਦਾ ਸਵੱਛ ਸ਼ਹਿਰ" ਐਲਾਨਿਆ ਗਿਆ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨਵੀਂ ਦਿੱਲੀ ਵਿਖੇ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਪਾਸੋਂ ਇਹ ਰਾਸ਼ਟਰੀ ਸਨਮਾਨ ਪ੍ਰਾਪਤ ਕੀਤਾ। ਸ੍ਰੀ ਅਨੰਦਪੁਰ ਸਾਹਿਬ ਦੀ ਸਥਾਪਨਾ ਕਰਨ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਨਮਨ ਕਰਦਿਆਂ, ਹਰਜੋਤ ਸਿੰਘ ਬੈਂਸ ਨੇ ਕਿਹਾ, "ਮੇਰਾ ਮੰਨਣਾ ਹੈ ਕਿ ਇਹ ਪੁਰਸਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੌਰਾਨ ਕੀਤੀ ਗਈ ਸੇਵਾ ਦਾ ਫਲ ਹੈ। ਇੱਕ ਵਿਧਾਇਕ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਵਜੋਂ, ਮੈਂ ਸ੍ਰੀ ਅਨੰਦਪੁਰ ਸਾਹਿਬ ਦੇ ਵਿਆਪਕ ਵਿਕਾਸ ਲਈ ਵਚਨਬੱਧ ਹਾਂ। ਗੁਰੂ ਸਾਹਿਬ ਦੀ ਅਪਾਰ ਕਿਰਪਾ ਸਦਕਾ ਅੱਜ ਜਦੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਇਹ ਪੁਰਸਕਾਰ ਮਿਲਿਆ ਹੈ ਤਾਂ ਮੈਨੂੰ ਇਸ ਵਿਭਾਗ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ।" ਪੁਰਸਕਾਰ ਸਮਾਰੋਹ ਦੌਰਾਨ ਸ. ਹ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

Hot News
ਚੰਡੀਗੜ੍ਹ, 11 ਨਵੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 295ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 528 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। ਮੁਹਿੰਮ ਦੇ 295ਵੇਂ ਦਿਨ, ਪੁਲਿਸ ਟੀਮਾਂ ਨੇ 176 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 7 ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ  ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 83,705 ਹੋ ਗਈ ਹੈ। ਇਸ ਤੋਂ ਇਲਾਵਾ 141 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹ...
IPL 2027 Trade: ਪੰਜਾਬ ਕਿੰਗਜ਼ ਨੇ ਹਾਰਦਿਕ ਨੂੰ ਟੀਮ ‘ਚ ਸ਼ਾਮਲ ਕਰਨ ਦੇ ਅਸਲ ਕਾਰਨ ਦਾ ਕੀਤਾ ਖੁਲਾਸਾ

IPL 2027 Trade: ਪੰਜਾਬ ਕਿੰਗਜ਼ ਨੇ ਹਾਰਦਿਕ ਨੂੰ ਟੀਮ ‘ਚ ਸ਼ਾਮਲ ਕਰਨ ਦੇ ਅਸਲ ਕਾਰਨ ਦਾ ਕੀਤਾ ਖੁਲਾਸਾ

National News
Punjab Kings on Hardik Pandya: ਮੁੰਬਈ ਇੰਡੀਅਨਜ਼ (MI) ਅਤੇ ਪੰਜਾਬ ਕਿੰਗਜ਼ (PBKS) ਵਿਚਕਾਰ IPL 2027 ਦੀ ਸਭ ਤੋਂ ਵੱਡੀ Trade ਹੋ ਚੁੱਕੀ ਹੈ। ਬੁੱਧਵਾਰ ਨੂੰ BCCI ਨੇ ਇਸ ਦਾ ਅਧਿਕਾਰਤ ਤੌਰ ਤੇ ਐਲਾਨ ਕਰ ਦਿੱਤਾ ਹੈ। ਇਸ Trade ਦੇ ਤਹਿਤ ਮੁੰਬਈ ਇੰਡੀਅਨਜ਼ ਦੇ ਕਪਤਾਨ ਹਾਰਦਿਕ ਪਾਂਡਿਆ ਪੰਜਾਬ ਕਿੰਗਜ਼ ਵਿੱਚ ਸ਼ਾਮਲ ਹੋ ਗਏ ਹਨ। ਜਦੋਂ ਕਿ ਪੰਜਾਬ ਦੇ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਪੰਜ ਵਾਰ ਦੇ ਚੈਂਪੀਅਨ ਮੁੰਬਈ ਇੰਡੀਅਨਜ਼ ਵਿੱਚ ਚਲੇ ਗਏ ਹਨ। ਇਹ Trade ਲੱਗਭੱਗ ਇੱਕ ਹਫ਼ਤੇ ਤੋਂ ਸੁਰਖੀਆਂ ਵਿੱਚ ਸੀ। ਪ੍ਰਸ਼ੰਸਕਾਂ ਦੀ ਹੈਰਾਨੀ ਹੋਈ ਦੂਰ ਪ੍ਰਸ਼ੰਸਕ ਇਸ ਗੱਲ 'ਤੇ ਵੀ ਉਲਝੇ ਹੋਏ ਸਨ ਕਿ ਪੰਜਾਬ ਅਰਸ਼ਦੀਪ ਵਰਗੇ ਸ਼ਾਨਦਾਰ ਗੇਂਦਬਾਜ਼ ਨੂੰ ਹਾਰਦਿਕ ਨੂੰ ਪ੍ਰਾਪਤ ਕਰਨ ਲਈ ਕਿਵੇਂ ਛੱਡ ਸਕਦਾ ਹੈ, ਇਸ ਤੱਥ ਦੇ ਬਾਵਜੂਦ ਕਿ ਅਰਸ਼ਦੀਪ ਪੰਜਾਬ ਟੀਮ ਵਿੱਚ ਮੁੱਖ ਗੇਂਦਬਾਜ਼ ਸੀ। ਪ੍ਰਸ਼ੰਸਕਾਂ ਦੇ ਇਸ ਸਵਾਲ ਦੇ ਜਵਾਬ ਵਿੱਚ ਪੰਜਾਬ ਕਿੰਗਜ਼ ਦੇ ਸੀਈਓ ਸਤੀਸ਼ ਮੈਨਨ ਨੇ ਇੱਕ ਮਹੱਤਵਪੂਰਨ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਕਿੰਗਜ਼ ਦੇ ਆਈਪੀਐਲ ਖਿਤਾਬ ਦੀ ਭਾਲ ...