ਪਿੰਡ ਸੈਣੀ ਮਾਜਰਾ ਵਿਖੇ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਏ ਹਰਜੋਤ ਸਿੰਘ ਬੈਂਸ
ਨੰਗਲ 17 ਸਤੰਬਰ - ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਪਿੰਡ ਸੈਣੀ ਮਾਜਰਾ ਦੇ ਸਰਪੰਚ ਜੀਤ ਰਾਮ (ਰਿੰਕੂ) ਜੀ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਧੀ ਦੇ ਜਨਮਦਿਨ ਦੀ ਖੁਸ਼ੀ ਵਿੱਚ ਕਰਵਾਏ ਗਏ ਧਾਰਮਿਕ ਕੀਰਤਨ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਧੀ ਦੇ ਜਨਮਦਿਨ ਦੀ ਵਧਾਈ ਦਿੱਤੀ ਅਤੇ ਪਰਿਵਾਰ ਦੀ ਖੁਸ਼ਹਾਲੀ, ਤੰਦਰੁਸਤੀ ਤੇ ਚੜ੍ਹਦੀ ਕਲਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਦੌਰਾਨ ਇਲਾਕੇ ਦੀ ਸੰਗਤ ਅਤੇ ਪਤਵੰਤੇ ਸੱਜਣ ਵੀ ਹਾਜ਼ਰ ਰਹੇ। ਇਸ ਪਵਿੱਤਰ ਮੌਕੇ ’ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਵਾਮੀ ਅਮੋਲਕਾ ਨੰਦ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਸਾਨੂੰ ਅਧਿਆਤਮਿਕਤਾ ਨਾਲ ਜੋੜਨ ਦੇ ਨਾਲ-ਨਾਲ ਆਪਸੀ ਪਿਆਰ, ਸਤਿਕਾਰ ਅਤੇ ਭਾਈਚਾਰੇ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਵਿੱਚ ਬੱਚਿਆਂ ਦੇ ਜਨਮਦਿਨ ਜਾਂ ਹੋਰ ਖੁਸ਼ੀ ਦੇ ਮੌਕਿਆਂ ਨੂੰ ਧਾਰਮਿਕ ਭਾਵਨਾ ਅਤੇ ਸੇਵਾ ਨਾਲ ਜੋੜ ਕੇ ਮਨਾਉਣਾ ਇੱਕ ਸੁੰਦਰ ਪਰੰਪਰਾ ਹੈ, ਜਿਸ ਨਾਲ ਪਰਿਵਾਰਕ ਖੁਸ਼ੀ ਦੇ ਨਾਲ...








