ਲਹਿਰਾਗਾਗਾ ਹਸਪਤਾਲ ’ਚ ਦੂਰਬੀਨ ਰਾਹੀਂ ਗੁੰਝਲਦਾਰ ਆਪਰੇਸ਼ਨ ਅਤੇ ਇਲਾਜ ਸੇਵਾਵਾਂ ਸ਼ੁਰੂ; ਹਲਕਾ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 17 ਸਤੰਬਰ - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ, ਆਧੁਨਿਕ ਅਤੇ ਕਿਫ਼ਾਇਤੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਹੋਰ ਅਹਿਮ ਕਦਮ ਪੁੱਟਿਆ ਗਿਆ ਹੈ। ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਧੀਨ ਚੱਲ ਰਹੇ ਹਸਪਤਾਲ ਵਿੱਚ ਓ.ਪੀ.ਡੀ. ਸੇਵਾਵਾਂ ਤੋਂ ਬਾਅਦ ਹੁਣ ਮਰੀਜ਼ਾਂ ਨੂੰ ਦਾਖ਼ਲ ਕਰਨ ਦੇ ਨਾਲ-ਨਾਲ ਮੇਜਰ ਅਤੇ ਲੈਪਰੋਸਕੋਪਿਕ ਸਰਜਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਹਸਪਤਾਲ ਦਾ ਵਿਸ਼ੇਸ਼ ਦੌਰਾ ਕਰਕੇ ਇੱਥੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਲੰਮੇ ਸਮੇਂ ਤੋਂ ਉੱਚ ਪੱਧਰੀ ਸਿਹਤ ਸਹੂਲਤਾਂ ਦੀ ਘਾਟ ਨਾਲ ਜੂਝਦੇ ਲਹਿਰਾਗਾਗਾ ਅਤੇ ਆਸ-ਪਾਸ ਦੇ ਇਲਾਕਿਆਂ ਲਈ ਇਹ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਹੁਣ ਹਲਕੇ ਦੇ ਲੋਕਾਂ ਨੂੰ ਕਈ ਤਰ੍ਹਾਂ ਦੇ ਆਪਰੇਸ਼...








