ਮਿਸ਼ਨ ਸਮਰੱਥ 4.0 ਤਹਿਤ ਬਲਾਕ ਕੀਰਤਪੁਰ ਸਾਹਿਬ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦਾ ਸੈਮੀਨਾਰ ਹੋਇਆ ਸਮਾਪਤ
ਕੀਰਤਪੁਰ ਸਾਹਿਬ 31 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੀ ਸਿੱਖਿਆ ਕ੍ਰਾਂਤੀ ਤਹਿਤ ਬਲਾਕ ਸ਼੍ਰੀ ਕੀਰਤਪੁਰ ਸਾਹਿਬ ਦੇ ਪ੍ਰਾਇਮਰੀ ਸਕੂਲਾਂ ਦੇ 80 ਦੇ ਕਰੀਬ ਅਧਿਆਪਕਾਂ ਦਾ 2 ਗਰੁੱਪਾਂ ਵਿੱਚ ਮਿਸ਼ਨ ਸਮਰੱਥ 4.0 ਤਹਿਤ ਲਗਾਇਆ ਸੈਮੀਨਾਰ ਸਮਾਪਤ ਹੋ ਗਿਆ। ਇਸ ਸਬੰਧੀ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਇੰਦਰਪਾਲ ਸਿੰਘ ਨੇ ਦੱਸਿਆ ਕਿ ਅਗਲੇ ਸੈਸ਼ਨ ਲਈ ਅਧਿਆਪਕਾਂ ਨੂੰ ਗੁਣਵੱਤਾ ਅਤੇ ਮਿਆਰੀ ਸਿੱਖਿਆ ਲਈ ਤਿਆਰ ਕੀਤਾ ਜਾ ਰਿਹਾ, ਜਿਸ ਲਈ ਜਰੂਰੀ ਨੁਕਤੇ ਦੱਸੇ ਗਏ ਹਨ। ਉਹਨਾਂ ਕਿਹਾ ਕਿ ਮਿਸ਼ਨ ਸਮਰੱਥ ਤਹਿਤ ਵਿਦਿਆਰਥੀਆਂ ਨੂੰ ਆਸਾਨ ਵਿਦਿਅਕ ਮਾਹੌਲ ਪ੍ਰਦਾਨ ਕੀਤਾ ਜਾਂਦਾ ਹੈ, ਤਾਂ ਜੋ ਉਹ ਸਿੱਖਿਆ ਨੂੰ ਹੋਰ ਆਸਾਨ ਢੰਗ ਨਾਲ ਸਮਝਣ। ਉਹਨਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਕੂਲਾਂ ਵਿੱਚ ਨਿੱਜੀ ਸਕੂਲਾਂ ਨਾਲੋਂ ਵੀ ਵਧੀਆ ਢੰਗ ਨਾਲ ਸਿੱਖਿਆ ਦਿੱਤੀ ਜਾਂਦੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਸਹੂਲਤਾਂ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਹਨ ਜਿਨਾਂ ਦਾ ਲਾਭ ਮਾਪੇ ਲੈ ਸਕਦੇ ਹਨ, ਇਸ...








