Thursday, October 1Malwa News
Shadow

Tag: latest news

ਡਿਪਟੀ ਕਮਿਸ਼ਨਰ ਵਲੋਂ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਵਲੋਂ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੀ ਅਪੀਲ

Local
ਹੁਸ਼ਿਆਰਪੁਰ, 15 ਸਤੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਖੇਤਾਂ ਵਿਚ ਪਰਾਲੀ ਜਾਂ ਫ਼ਸਲਾਂ ਦੀ ਰਹਿੰਦ-ਖੂਹੰਦ ਨਾ ਸਾੜਨ ਲਈ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ 3 ਵੈਨਾਂ ਰਵਾਨਾ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੇ ਸੀਜ਼ਨ ਦੌਰਾਨ ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਮਨੁੱਖੀ ਸਿਹਤ ਨੂੰ ਸੁਰੱਖਿਅਤ ਰੱਖਣ ਦੇ ਮੱਦੇਨਜ਼ਰ ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਾਈ ਜਾਵੇ।           ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਕਿਸਾਨਾਂ ਵਲੋਂ ਪੂਰੀ ਸੁਹਿਰਦਤਾ ਦਿਖਾਉਂਦਿਆਂ ਖੇਤਾਂ ਵਿਚ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੇ ਮਾਮਲਿਆਂ ਨੂੰ ਵੱਡੇ ਪੱਧਰ ’ਤੇ ਠੱਲ੍ਹ ਪਾਉਂਦਿਆਂ ਵਾਤਾਵਰਣ, ਮਨੁੱਖੀ ਸਿਹਤ, ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਅਤੇ ਮਿੱਤਰ ਕੀੜਿਆਂ ਦੇ ਬਚਾਅ ਲਈ ਸ਼ਲਾਘਾਯੋਗ ਸਹਿਯੋਗ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਇਸ ਸੀਜ਼ਨ ਵਿਚ ਵੀ ਕ...
ਜ਼ਿਲ੍ਹਾ ਪੱਧਰੀ ਖੇਡਾਂ ਲਈ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਤੇ ਭਾਗੀਦਾਰੀ ਵਧਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਮੀਖਿਆ ਮੀਟਿੰਗ

ਜ਼ਿਲ੍ਹਾ ਪੱਧਰੀ ਖੇਡਾਂ ਲਈ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਤੇ ਭਾਗੀਦਾਰੀ ਵਧਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਮੀਖਿਆ ਮੀਟਿੰਗ

Local
ਮਾਲੇਰਕੋਟਲਾ, 15 ਸਤੰਬਰ:             ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਹਰ ਉਮਰ ਵਰਗ ਦੀ ਖੇਡ ਪ੍ਰਤਿਭਾ ਨੂੰ ਮੈਦਾਨ ਤੱਕ ਲਿਆਉਣ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਵਿੱਚ ਖਿਡਾਰੀਆਂ ਦੀ ਭਾਗੀਦਾਰੀ ਅਤੇ ਪੋਰਟਲ ’ਤੇ ਰਜਿਸਟ੍ਰੇਸ਼ਨ ਵਧਾਉਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ,ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ,ਸਹਾਇਕ ਕਮਿਸ਼ਨਰ ਮਨਦੀਪ ਕੌਰ,ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ,ਪ੍ਰਿੰਸੀਪਲ ਕਮਲੇਸ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।                   ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਹੁਣ ਤੱਕ ਹੋਈ ਰਜਿਸਟ੍ਰੇਸ਼ਨ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਵਿਭਾਗਾਂ ਨੂੰ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਕਰਵਾਉਣ ਦੇ ਉਪਰਾਲੇ ਕਰਨ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਨਿਰਧਾਰਤ ਟੀਚਿਆਂ ਨੂੰ ਸਮੇਂ ਸਿਰ ਪੂਰਾ ਕਰਨ ਦੇ ...
ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ‘ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ‘ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

Hot News
ਚੰਡੀਗੜ੍ਹ 15 ਸਤੰਬਰ- ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਗਲਵਾਰ ਨੂੰ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ, ਰੋਪੜ ਦੇ 150 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਦੋ ਯੂਨਿਟ ਬੰਦ ਹੋਣ ਦੇ ਬਾਵਜੂਦ, "ਪੰਜਾਬ ਵਿੱਚ ਬਿਜਲੀ ਦੀ ਕੋਈ ਘਾਟ ਨਹੀਂ ਆਈ ਅਤੇ ਕਿਤੇ ਵੀ ਬਿਜਲੀ ਦੀ ਘਾਟ ਨਾਲ ਸਬੰਧਤ ਕੋਈ ਕੱਟ ਨਹੀਂ ਲਗਾਇਆ ਗਿਆ।" ਇੱਕ ਬਿਆਨ ਵਿੱਚ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, "ਰੋਪੜ ਪਾਵਰ ਪਲਾਂਟ ਦੇ ਦੋ ਯੂਨਿਟ, ਜਿਨ੍ਹਾਂ ਦੀ ਕੁੱਲ ਸਮਰੱਥਾ 150 ਮੈਗਾਵਾਟ ਹੈ, ਇਸ ਵੇਲੇ ਬੰਦ ਹਨ। ਇਹਨਾਂ ਵਿੱਚੋਂ ਇੱਕ ਯੂਨਿਟ ਕੱਲ੍ਹ ਸਵੇਰ ਤੱਕ ਚਾਲੂ ਹੋ ਜਾਵੇਗਾ, ਜਦੋਂ ਕਿ ਦੂਜਾ ਯੂਨਿਟ ਕੁਝ ਦਿਨਾਂ ਵਿੱਚ ਚਾਲੂ ਹੋ ਜਾਵੇਗਾ। ਇਸ ਦੇ ਬਾਵਜੂਦ, ਪੰਜਾਬ ਵਿੱਚ ਬਿਜਲੀ ਦੀ ਕੋਈ ਘਾਟ ਨਹੀਂ ਹੋਈ ਹੈ ਅਤੇ ਲੋਕਾਂ ਨੂੰ ਬਿਜਲੀ ਦੀ ਸਪਲਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਦਾ ਸਾਹਮਣਾ ਨਹੀਂ ਕਰਨਾ ਪਿਆ।" ਰਾਜ ਦੀ ਰਿਕਾਰਡ ਮੰਗ ਨੂੰ ਪੂਰਾ ਕਰਨ ਦੀ ਸਮਰੱਥਾ 'ਤੇ ਚਾਨਣਾ ਪਾਉਂਦਿਆਂ ਬਿਜਲੀ ਮੰਤਰੀ ਨੇ ਕਿਹਾ, "ਪੰਜਾਬ ਨੇ 12 ਸਤੰਬਰ ਨੂੰ ਦੁਪਹਿਰ 2:15 ਵਜੇ 16,2...
ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News
ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਪਹਿਲ ਪੰਜਾਬ ਅਤੇ ਇਸ ਦੇ ਲੋਕ ਹਨ, ਜਦ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਕੁਰਸੀ ਦੀ ਲੜਾਈ ਵਿੱਚ ਉਲਝੇ ਹੋਏ ਹਨ। ਪਿੰਡ ਜਿੰਦਵੜੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਆਪ ਸਰਕਾਰ ਤੋਂ ਪਹਿਲਾਂ ਸਿਰਫ਼ 22 ਫ਼ੀਸਦੀ ਦੇ ਮੁਕਾਬਲੇ ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚ ਚੁੱਕਾ ਹੈ ਅਤੇ ਇਸ ਨੂੰ 100 ਫ਼ੀਸਦੀ ਤੱਕ ਲੈ ਕੇ ਜਾਣ ਦਾ ਟੀਚਾ ਹੈ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਨੂੰ ਆਪਣੇ ਪਾਣੀ, ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਦੀ ਰਾਖੀ ਲਈ ਭਾਜਪਾ ਅਤੇ ਅਕਾਲੀ ਦਲ ਤੋਂ ਦੂਰ ਰਹਿਣ ਦੀ ਲੋੜ ਹੈ। ਉਨ੍ਹਾਂ ਨੇ ਸਰਕਾਰ ਦੇ 14,000 ਕਿਲੋਮੀਟਰ ਨਹਿਰੀ ਪਾਣੀ ਦੇ ਪਾਈਪਲਾਈਨ ਨੈੱਟਵਰਕ, ਮੁਫ਼ਤ ਬਿਜਲੀ, ਮੈਰਿਟ ਆਧਾਰਿਤ ਨੌਕਰੀਆਂ ਅਤੇ ਗੁਣਵੱਤਾ ਭਰਪੂਰ ਸਿੱਖਿਆ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਰਕਾਰ ਇੱਕ ਖ਼ੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰ ਰਹੀ ਹੈ। ਇਸ ਲੋਕ ...
ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

Hot News
ਚੰਡੀਗੜ੍ਹ, 15 ਸਤੰਬਰ: ਸਿਹਤ ਸੰਭਾਲ ਖੇਤਰ ਵਿੱਚ ਅਹਿਮ ਪ੍ਰਾਪਤੀ ਹਾਸਲ ਕਰਦਿਆਂ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੈਡੀਕਲ ਕਾਲਜ (ਜੀ.ਐੱਮ.ਸੀ.), ਪਟਿਆਲਾ ਵਿਖੇ ਆਪਣਾ ਪਹਿਲਾ ਸਫਲਤਾਪੂਰਵਕ ਕਿਡਨੀ ਟ੍ਰਾਂਸਪਲਾਂਟ ਕਰਕੇ ਇਤਿਹਾਸ ਰਚ ਦਿੱਤਾ ਹੈ, ਜਿਸ ਨਾਲ ਸਫ਼ਲ ਕਿਡਨੀ ਟ੍ਰਾਂਸਪਲਾਂਟ ਕਰਨ ਵਾਲਾ ਇਹ ਪੰਜਾਬ ਦਾ ਪਹਿਲਾ ਸਰਕਾਰੀ ਮੈਡੀਕਲ ਕਾਲਜ ਬਣ ਗਿਆ ਹੈ। ਇਹ ਮੀਲ ਪੱਥਰ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐੱਲ.ਬੀ.ਐੱਸ.), ਮੋਹਾਲੀ ਵਿਖੇ ਹੋਏ ਸਫਲ ਲਿਵਰ ਟ੍ਰਾਂਸਪਲਾਂਟ ਤੋਂ ਬਾਅਦ ਹਾਸਲ ਹੋਇਆ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਹ ਗੁੰਝਲਦਾਰ ਸਰਜਰੀ 10 ਸਤੰਬਰ, 2026 ਨੂੰ ਕੀਤੀ ਗਈ ਸੀ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸਾਰਾ ਇਲਾਜ ਅਤੇ ਸਰਜਰੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮਐਮਐਸਵਾਈ) ਤਹਿਤ ਬਿਲਕੁਲ ਮੁਫ਼ਤ ਕੀਤੀ ਗਈ ਹੈ, ਜਿਸ ਤਹਿਤ ਪਰਿਵਾਰ ਦਾ ਇੱਕ ਵੀ ਪੈਸਾ ...
ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ

Hot News
ਚੰਡੀਗੜ੍ਹ/ਅੰਮ੍ਰਿਤਸਰ, 15 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ ਵਿਅਕਤੀਆਂ ਨੂੰ 9.549 ਕਿਲੋ ਹੈਰੋਇਨ, 5.459 ਕਿਲੋ ਅਫੀਮ ਅਤੇ ਗੈਰ-ਕਾਨੂੰਨੀ .30 ਬੋਰ ਦੇ ਪਿਸਤੌਲ ਸਮੇਤ ਗ੍ਰਿਫਤਾਰ ਕਰਕੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਤਿੰਨ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਿੰਦਰ ਸਿੰਘ (27) ਵਾਸੀ ਇੰਦਰਾ ਕਲੋਨੀ, ਅੰਮ੍ਰਿਤਸਰ; ਵਿਨੈ (26) ਵਾਸੀ ਗਵਾਲ ਮੰਡੀ, ਅੰਮ੍ਰਿਤਸਰ; ਪ੍ਰਦੀਪ ਸਿੰਘ (37) ਵਾਸੀ ਪਿੰਡ ਵਰਨਾਲੀ ਹਰਸ਼ਾ ਛੀਨਾ, ਅੰਮ੍ਰਿਤਸਰ; ਕਰਨ ਸਿੰਘ ਉਰਫ਼ ਕਰਨ (24), ਨਵਨੀਤ ਉਰਫ਼ ਕੀੜਾ (18) ਅਤੇ ਜਸ਼ਨਦੀਪ ਸਿੰਘ ਉਰਫ਼ ਧੁਨੀ (19) ਤਿੰਨੋਂ ਵਾਸੀ ਪਿੰਡ ਅਟਾਰੀ, ਅੰਮ੍ਰਿਤਸਰ; ਬਲਜਿੰਦਰ ਸਿੰਘ (37) ਵਾਸੀ ਬਾਬਾ ਬੁੱਢਾ ਸਿੰਘ ਕ...
ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

Hot News
ਚੰਡੀਗੜ੍ਹ; 15 ਸਤੰਬਰ 2026: ਸੂਬੇ ਭਰ ਵਿੱਚ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਸਿਹਤ ਅਤੇ ਪੋਸ਼ਣ ਸਬੰਧੀ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ, ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ (ਡਬਲਿਊ.ਸੀ.ਡੀ.) ਨੇ 27,000 ਆਂਗਣਵਾੜੀ ਕੇਂਦਰਾਂ ਰਾਹੀਂ ਦਿੱਤੇ ਜਾਣ ਵਾਲੇ ਪੂਰਕ ਪੋਸ਼ਣ ਵਿੱਚ ਮੁਕੰਮਲ ਬਦਲਾਅ ਕੀਤਾ ਹੈ।*ਪਹਿਲਾ ਸੁਧਾਰ:* 27,000 ਆਂਗਣਵਾੜੀਆਂ ਵਿੱਚ 3 ਤੋਂ 6 ਸਾਲ ਦੀ ਉਮਰ ਦੇ 1.1 ਲੱਖ ਬੱਚਿਆਂ ਨੂੰ ਹੁਣ "ਪਕਾਉਣ ਲਈ ਤਿਆਰ"  ਭੋਜਨ ਦੀ ਬਜਾਏ ਸਿਹਤਮੰਦ ਅਤੇ ਪਕਾਇਆ ਹੋਇਆ ਗਰਮ ਭੋਜਨ ਦਿੱਤਾ ਜਾ ਰਿਹਾ ਹੈ। ਪਹਿਲਾਂ ਪੰਜਾਬ ਦੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਪੈਕ ਕੀਤੇ ਪਕਾਉਣ ਲਈ ਤਿਆਰ ਭੋਜਨ ਨੂੰ "ਪਕਾਏ ਹੋਏ ਭੋਜਨ" ਵਜੋਂ ਦਿੱਤਾ ਜਾਂਦਾ ਹੈ। ਵਿਭਾਗ ਵੱਲੋਂ ਭੋਜਨ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਵਿਕੇਂਦਰੀਕ੍ਰਿਤ ਕੀਤਾ ਗਿਆ ਹੈ ਜਿਸ ਤਹਿਤ ਕੇਂਦਰੀ ਤੌਰ 'ਤੇ ਸਪਲਾਈ ਕੀਤੇ ਗਏ ਪੈਕ ਕੀਤੇ ਭੋਜਨ ਦੀ ਥਾਂ ਹੁਣ ਮੌਕੇ 'ਤੇ ਤਿਆਰ ਕੀਤਾ ਜਾਣ ਵਾਲਾ ਤਾਜ਼ਾ, ਰੋਜ਼ਾਨਾ ਪਕ...
ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

Hot News
*ਚੰਡੀਗੜ੍ਹ, 15 ਸਤੰਬਰ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਅਤੇ ਸਰਕਾਰੀ ਤੰਤਰ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਤਿੰਨ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣੇ ਦਫ਼ਤਰ ਵਿੱਚ ਨਿਯੁਕਤੀ ਪੱਤਰ ਸੌਪਣ ਉਪਰੰਤ ਸ. ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਲਗਨ ਨਾਲ ਲੋਕਾਂ ਦੀ ਸੇਵਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਯੋਗਤਾ ਮੁਤਾਬਕ ਉਨ੍ਹਾਂ ਨੂੰ ਰੁਜ਼ਗਾਰ ਦੇਣ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਭਰਤੀ ਦੀ ਸਾਰੀ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹੀ ਜਾ ਰਹੀ ਹੈ ਤਾਂ ਜੋ ਮਿਹਨਤੀ ਨੌਜਵਾਨਾਂ ਦਾ ਸਰਕਾਰੀ ਸਿਸਟਮ ਵਿੱਚ ਵਿਸ਼ਵਾਸ ਹੋਰ ਪ੍ਰਪੱਕ ਹੋ...
ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

Hot News
ਚੰਡੀਗੜ੍ਹ, 15 ਸਤੰਬਰ: ਪਿਛਲੇ 9 ਖ਼ਰੀਦ ਸੀਜ਼ਨਾਂ ਦੀ ਸ਼ਾਨਦਾਰ ਸਫ਼ਲਤਾ ਲਈ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀਜ਼.) ਦੀ ਸ਼ਲਾਘਾ ਕਰਦਿਆਂ, ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਡੀ.ਐਫ.ਐਸ.ਸੀਜ਼. ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਅਤੇ ਝੋਨੇ ਦੇ ਆਗਾਮੀ ਸੀਜ਼ਨ (2026-27) ਨੂੰ ਵੀ ਸਫ਼ਲ ਬਣਾਉਣ ਲਈ ਕਿਹਾ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਤੋਂ ਬਾਹਰੋਂ ਝੋਨੇ ਦਾ ਇੱਕ ਵੀ ਦਾਣਾ ਕਿਸੇ ਵੀ ਕੀਮਤ 'ਤੇ ਸੂਬੇ ਦੀਆਂ ਮੰਡੀਆਂ ਵਿੱਚ ਦਾਖ਼ਲ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਖ਼ਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਦੇ ਡੀ.ਐਫ.ਐਸ.ਸੀਜ਼. ਨੂੰ ਕਿਹਾ ਕਿ ਕੋਈ ਫ਼ਰਜ਼ੀ ਐਂਟਰੀ ਨਾ ਹੋਣ ਦੇਣਾ ਅਤੇ ਚੌਕਸ ਰਹਿਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਸ ਮੌਕੇ ਡੀ.ਐਫ.ਐਸ.ਸੀਜ਼. ਖ਼ਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਪੂਰਾ ਤਾਲਮੇਲ ਰੱਖਣ ਅਤੇ ਸਾਰੇ ਭਾਈਵਾਲਾਂ, ਵਿਸ਼ੇਸ਼ ਤੌਰ 'ਤੇ ਕਿਸਾਨਾਂ ਦੇ ਹਿੱਤਾਂ ਦਾ ਪੂਰਾ ਧਿਆਨ ਰੱਖਣ ਦੀ ਹਦਾਇਤ ਵੀ ਦਿੱਤੀ। ਭੰਡਾਰਨ ਦੀ ਜਗ੍ਹਾ ਦੇ ਮੁ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

Breaking News
ਚੰਡੀਗੜ੍ਹ; 15 ਸਤੰਬਰ 2026 ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਅਹਿਮ ਉਪਰਾਲਾ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਦੇ ਮੁਲਾਜ਼ਮਾਂ ਨੂੰ ਦਰਪੇਸ਼ ਮਸਲਿਆਂ ਨੂੰ ਹੱਲ ਕਰਨ ਲਈ ਇੱਕ ਸਾਂਝੀ ਕਮੇਟੀ ਗਠਿਤ ਕੀਤੀ ਜਾਵੇ। ਇਸ ਕਮੇਟੀ ਵਿੱਚ ਸਿਹਤ, ਵਿੱਤ ਅਤੇ ਸਮਾਜ ਭਲਾਈ ਵਿਭਾਗਾਂ ਦੇ ਅਧਿਕਾਰੀ, ਸਿੱਖਿਆ ਵਿਭਾਗ ਤੋਂ ਇੱਕ ਵਿਸ਼ੇਸ਼ ਇਨਵਾਈਟੀ ਅਤੇ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਦੇ ਦੋ ਮੈਂਬਰ ਸ਼ਾਮਲ ਹੋਣਗੇ। ਇਸ ਦੌਰਾਨ, ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਵੱਖ-ਵੱਖ ਅਧਿਆਪਕ ਯੂਨੀਅਨਾਂ ਦੀਆਂ ਤਨਖਾਹਾਂ ਅਤੇ ਬਦਲੀਆਂ ਦੀਆਂ ਅਹਿਮ ਚਿੰਤਾਵਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਵੀ ਨਿਰਦੇਸ਼ ਦਿੱਤੇ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਹੋਈ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿ...