Wednesday, November 25Malwa News
Shadow

Tag: latest news

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

Hot News
ਚੰਡੀਗੜ੍ਹ, 10 ਨਵੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 294ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 406 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 294ਵੇਂ ਦਿਨ, ਪੁਲਿਸ ਟੀਮਾਂ ਨੇ 87 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਿਨ੍ਹਾਂ ਕੋਲੋਂ ਨੌਂ ਹਥਿਆਰ ਬਰਾਮਦ ਹੋਏ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 83,529 ਹੋ ਗਈ ਹੈ। ਇਸ ਤੋਂ ਇਲਾਵਾ 69 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ...
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

Breaking News
ਚੰਡੀਗੜ੍ਹ/ਅੰਮ੍ਰਿਤਸਰ, 10 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਵਿਅਕਤੀਆਂ, ਜਿਨ੍ਹਾਂ ਵਿੱਚ ਤਿੰਨ ਨਾਬਾਲਗ ਵੀ ਸ਼ਾਮਲ ਹਨ, ਨੂੰ ਇੱਕ ਰੌਕੇਟ ਪ੍ਰੋਪੈਲਡ ਗ੍ਰਨੇਡ (ਆਰਪੀਜੀ) — 22 ਨੈਟੋ ਐਂਟੀ-ਟੈਂਕ ਮਿਜ਼ਾਈਲ ਲਾਂਚਰ, ਦੋ 9ਐਮਐਮ ਗਲੌਕ ਪਿਸਤੌਲਾਂ, 106 ਜ਼ਿੰਦਾ ਕਾਰਤੂਸਾਂ, 7.9 ਕਿਲੋ ਹੈਰੋਇਨ, 5.1 ਕਿਲੋ ਅਫੀਮ ਅਤੇ 2.3 ਕਿਲੋ 'ਆਈਸੀਈ' (ਮੈਥਾਮਫੇਟਾਮਾਈਨ) ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਕਰਨ ਵਾਲੇ ਕਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਕਿਰਪਾਲ ਸਿੰਘ ਉਰਫ਼ ਗੁਰਪਾਲ (20) ਵਾਸੀ ਪਿੰਡ ਚੀਚਾ; ਲਵਪ੍ਰੀਤ ਸਿੰਘ ਉਰਫ਼ ਨਵਪ੍ਰੀਤ ਸਿੰਘ ਉਰਫ਼ ਨਵ (25) ਵਾਸੀ ਪਿੰਡ ਧਾਰੀਵਾਲ, ਲੋਪੋਕੇ; ਬਲਕਾਰ ਸਿੰਘ (41) ਵਾਸੀ ਕੋ...
ਕਿਰਤੀਆਂ ਅਤੇ ਸ਼ਿਲਪਕਾਰਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਨੇ ਨਵੀਂ ਸੇਧ ਦਿੱਤੀ: ਹਰਜੋਤ ਸਿੰਘ ਬੈਂਸ

ਕਿਰਤੀਆਂ ਅਤੇ ਸ਼ਿਲਪਕਾਰਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਨੇ ਨਵੀਂ ਸੇਧ ਦਿੱਤੀ: ਹਰਜੋਤ ਸਿੰਘ ਬੈਂਸ

Hot News
ਸ੍ਰੀ ਅਨੰਦਪੁਰ ਸਾਹਿਬ 09 ਨਵੰਬਰ: ਸ੍ਰਿਸ਼ਟੀ ਦੀ ਰਚਨਾ ਅਤੇ ਨਿਰਮਾਣ ਕਾਰਜਾਂ ਵਿੱਚ ਭਗਵਾਨ ਵਿਸ਼ਵਕਰਮਾ ਜੀ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਨੇ ਕਿਰਤੀਆਂ ਅਤੇ ਸ਼ਿਲਪਕਾਰਾਂ ਨੂੰ ਨਵੀਂ ਸੇਧ ਦੇ ਕੇ ਮਿਹਨਤ, ਹੁਨਰ ਅਤੇ ਸਿਰਜਣਾਤਮਕਤਾ ਦੀ ਮਹੱਤਤਾ ਸਮਝਾਈ ਹੈ। ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੇ ਵਿਕਾਸ ਵਿੱਚ ਵੀ ਕਿਰਤੀਆਂ ਅਤੇ ਸ਼ਿਲਪਕਾਰਾਂ ਦੀ ਅਹਿਮ ਭੂਮਿਕਾ ਰਹੀ ਹੈ। ਇੱਥੇ ਕਾਰੀਗਰਾਂ ਵੱਲੋਂ ਕਲਾ ਅਤੇ ਸੱਭਿਆਚਾਰ ਦੇ ਜੋ ਬੇਮਿਸਾਲ ਨਮੂਨੇ ਪੇਸ਼ ਕੀਤੇ ਗਏ ਹਨ, ਉਨ੍ਹਾਂ ਦੀ ਦੁਨੀਆ ਭਰ ਵਿੱਚ ਆਪਣੀ ਵਿਸ਼ੇਸ਼ ਪਛਾਣ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਗੰਭੀਰਪੁਰ ਵਿਖੇ ਭਗਵਾਨ ਵਿਸ਼ਵਕਰਮਾ ਦਿਵਸ ਮੌਕੇ ਕਰਵਾਏ ਗਏ ਸਾਲਾਨਾ ਧਾਰਮਿਕ ਸਮਾਗਮ ਅਤੇ ਭੰਡਾਰੇ ਵਿੱਚ ਸ਼ਿਰਕਤ ਕਰਦਿਆਂ ਕੀਤਾ।    ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਦੀ ਕੁੱਲ ਸੰਸਾਰ ਨੂੰ ਬਹੁਤ ਵੱਡੀ ਦੇਣ ਹੈ। ਉਨ੍ਹਾਂ ਨੇ ਕਿਰਤੀ ਵਰਗ ਅਤੇ ਸ਼ਿਲਪਕਾਰਾਂ ਨੂੰ ਨਿਰਮਾਣ ਕਾਰਜਾਂ ਵਿੱਚ ਨਵੀਂ ਤਕਨਾਲੋਜੀ ਅਤੇ ਹੁਨਰ ਅਪਣਾਉਣ ਦੀ ਪ੍ਰੇਰਨਾ ਦਿੱਤੀ। ਇਤਿਹਾਸ ਵਿੱਚ ਉਨ੍ਹਾਂ ਵੱਲੋਂ ਕੀਤੇ ...
ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Breaking News
ਚੰਡੀਗੜ੍ਹ, 9 ਨਵੰਬਰ 2026: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਪ੍ਰਦੂਸ਼ਣ ਦੇ ਨਾਂ 'ਤੇ ਲਗਾਤਾਰ ਨਿਸ਼ਾਨਾ ਬਣਾਉਣ ਅਤੇ ਬਦਨਾਮ ਕਰਨ ਲਈ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜੇ ਝੋਨੇ ਦੀ ਵਾਢੀ ਸ਼ੁਰੂ ਵੀ ਨਹੀਂ ਹੋਈ ਸੀ, ਉਦੋਂ ਤੋਂ ਹੀ ਦਿੱਲੀ ਦੇ ਭਾਜਪਾ ਨੇਤਾਵਾਂ ਨੇ ਇੱਕੋ ਰਾਗ ਅਲਾਪਣਾ ਸ਼ੁਰੂ ਕਰ ਦਿੱਤਾ ਸੀ ਕਿ ਦਿੱਲੀ ਵਿੱਚ ਧੂੰਆਂ ਪੰਜਾਬ ਤੋਂ ਆ ਰਿਹਾ ਹੈ। ਦੀਵਾਲੀ ਉੱਤੇ ਦਿੱਲੀ ਵਿੱਚ ਬਣੇ ਗੈਸ ਚੈਂਬਰ ਵਰਗੇ ਹਾਲਾਤ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਨੂੰ ਛੁਪਾਉਣ ਲਈ ਭਾਜਪਾ ਆਗੂ ਹਰ ਰੋਜ਼ ਨਵੇਂ ਮਨਘੜਤ ਦੋਸ਼ ਲਗਾ ਰਹੇ ਹਨ। ਭਾਜਪਾ ਆਗੂ ਕਪਿਲ ਮਿਸ਼ਰਾ ਦੇ ਬਿਆਨਾਂ 'ਤੇ ਪਲਟਵਾਰ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਰਾਤੋ-ਰਾਤ 1200 ਲੋਕਾਂ ਵੱਲੋਂ ਪਰਾਲੀ ਸਾੜਨ ਦਾ ਦਾਅਵਾ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਹਾਸੋਹੀਣਾ ਹੈ। ਜੇਕਰ ਕਪਿਲ ਮਿਸ਼ਰਾ ਦੇ ਦਾਅਵਿਆਂ ਵਿੱਚ ਕੋਈ ਸੱਚਾਈ ਹੈ, ਤਾਂ ਉਨ੍ਹਾਂ ਨੂੰ ਆਪਣੇ ਹੀ ਆਗੂ ਮਨਜਿੰਦਰ ਸਿੰਘ ਸਿਰਸ...
ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ, ਪਿਛਲੀਆਂ ਸਰਕਾਰਾਂ ਦਹਾਕਿਆਂ ਵਿੱਚ ਵੀ ਇਹ ਕਰਨ ‘ਚ ਨਾਕਾਮ ਰਹੀਆਂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ, ਪਿਛਲੀਆਂ ਸਰਕਾਰਾਂ ਦਹਾਕਿਆਂ ਵਿੱਚ ਵੀ ਇਹ ਕਰਨ ‘ਚ ਨਾਕਾਮ ਰਹੀਆਂ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ 9 ਨਵੰਬਰ- ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਉਹ ਦੁਨੀਆ ਵਿੱਚ ਕਿਤੇ ਵੀ ਭੱਜ ਜਾਣ ਜਾਂ ਲੁਕ ਜਾਣ, ਉਨ੍ਹਾਂ ਨੂੰ ਇਨਸਾਫ਼ ਦੇ ਕਟਹਿਰੇ ਵਿੱਚ ਲਿਆਉਣ ਲਈ ਵਾਪਸ ਲਿਆਂਦਾ ਜਾਵੇਗਾ। ਪੰਜਾਬ ਪੁਲਿਸ ਨੇ ਮਹਿਜ਼ ਛੇ ਮਹੀਨਿਆਂ ਵਿੱਚ ਵਿਦੇਸ਼ਾਂ ਤੋਂ 17 ਗੈਂਗਸਟਰਾਂ ਨੂੰ ਵਾਪਸ ਲਿਆਂਦਾ ਹੈ, ਜੋ ਕਿ ਪਿਛਲੀਆਂ ਸਰਕਾਰਾਂ ਦਹਾਕਿਆਂ ਵਿੱਚ ਵੀ ਕਰਨ ਵਿੱਚ ਨਾਕਾਮ ਰਹੀਆਂ ਸਨ। ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਬੇਮਿਸਾਲ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 1.61 ਲੱਖ ਛਾਪੇਮਾਰੀਆਂ ਕੀਤੀਆਂ ਹਨ ਅਤੇ 2,162 ਇਸ਼ਤਿਹਾਰੀ ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਸਭ ਤੋਂ ਤਾਜ਼ਾ ਸਫ਼ਲਤਾ ਇਥੋਪੀਆ ਤੋਂ ਗੁਰਵਿੰਦਰ ਸਿੰਘ ਉਰਫ਼ ਅਫ਼ਰੀਦੀ ਦਾ ਦੇਸ਼ ਨਿਕਾਲਾ ਹੈ, ਜਿਸ 'ਤੇ 5 ਲੱਖ ਰੁਪਏ ਦਾ ਇਨਾਮ ਸੀ ਅਤੇ ਉਹ 30 ਤੋਂ ਵੱਧ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ। ਸੀਨੀਅਰ ‘ਆਪ’ ਆਗੂ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਪੈਦਾ ਹੋਏ ਅਤੇ ਪਲ਼ੇ ਗੈਂਗਸਟਰ,...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 293ਵਾਂ ਦਿਨ: ਪੰਜਾਬ ਪੁਲਿਸ ਵੱਲੋਂ 431 ਥਾਈਂ ਛਾਪੇਮਾਰੀ; 159 ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 293ਵਾਂ ਦਿਨ: ਪੰਜਾਬ ਪੁਲਿਸ ਵੱਲੋਂ 431 ਥਾਈਂ ਛਾਪੇਮਾਰੀ; 159 ਕਾਬੂ

Hot News
ਚੰਡੀਗੜ੍ਹ, 9 ਨਵੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 293ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 431 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। ਮੁਹਿੰਮ ਦੇ 293ਵੇਂ ਦਿਨ, ਪੁਲਿਸ ਟੀਮਾਂ ਨੇ 159 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 1 ਹਥਿਆਰ ਬਰਾਮਦ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ  ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 83,442 ਹੋ ਗਈ ਹੈ। ਇਸ ਤੋਂ ਇਲਾਵਾ 116 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ...
ਗੈਂਗਸਟਰਾਂ ’ਤੇ ਵਾਰ’: ਅਫ਼ਰੀਕਾ ਤੋਂ ਪਹਿਲੀ ਸਫ਼ਲ ਡਿਪੋਰਟੇਸ਼ਨ ਕਾਰਵਾਈ ਤਹਿਤ ਪੰਜਾਬ ਪੁਲੀਸ ਨੇ ਭਗੌੜੇ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ

ਗੈਂਗਸਟਰਾਂ ’ਤੇ ਵਾਰ’: ਅਫ਼ਰੀਕਾ ਤੋਂ ਪਹਿਲੀ ਸਫ਼ਲ ਡਿਪੋਰਟੇਸ਼ਨ ਕਾਰਵਾਈ ਤਹਿਤ ਪੰਜਾਬ ਪੁਲੀਸ ਨੇ ਭਗੌੜੇ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ

Breaking News
ਚੰਡੀਗੜ੍ਹ, 8 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਵਿੱਢੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਤਹਿਤ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ, ਪੰਜਾਬ ਪੁਲੀਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਕਾਊਂਟਰ ਇੰਟੈਲੀਜੈਂਸ ਦੇ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (ਓਐੱਫਟੀਈਸੀ) ਨਾਲ ਨਜ਼ਦੀਕੀ ਤਾਲਮੇਲ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਭਗੌੜੇ ਗੈਂਗਸਟਰ ਗੁਰਵਿੰਦਰ ਸਿੰਘ ਉਰਫ਼ ਅਫਰੀਦੀ ਨੂੰ ਇਥੋਪੀਆ ਤੋਂ ਸਫਲਤਾਪੂਰਵਕ ਡਿਪੋਰਟ ਕਰਵਾ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੋਨੀ ਬੱਲ-ਪ੍ਰਭ ਦਾਸੂਵਾਲ ਗੈਂਗ ਦਾ ਮੁੱਖ ਸਰਗਨਾ ਗੁਰਵਿੰਦਰ ਉਰਫ਼ ਅਫ਼ਰੀਦੀ, ਜਿਸ ਨੂੰ ਗ੍ਰਿਫ਼ਤਾਰ ਕਰਵਾਉਣ ਸਬੰਧੀ ਸੂਚਨਾ ਦੇਣ ’ਤੇ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਸੀ, ਵਿਦੇਸ਼ ਵਿੱਚ ਬੈਠ ਕੇ ਪੰਜਾਬ ਅੰਦਰ ਟਾਰਗੇਟ ਕਿਲਿੰਗ, ਫਿਰੌਤੀ ਲਈ ਗੋਲੀ ਚਲਾਉਣ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣਾ ਅਤੇ ਸੰਗਠਿਤ ਅਪਰਾਧਿਕ ਨੈੱਟਵਰਕ ਚਲਾਉ...
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

Breaking News
ਚੰਡੀਗੜ੍ਹ, 9 ਨਵੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਪ੍ਰਮੁੱਖ ਪ੍ਰੋਗਰਾਮ 'ਸਿੱਖਿਆ ਕ੍ਰਾਂਤੀ' ਤਹਿਤ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਡਿਜੀਟਲ ਬਦਲਾਅ ਲਿਆਉਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ, ਇਸ ਸਾਲ ਦੀ ਸ਼ੁਰੂਆਤ ਵਿੱਚ ਲਗਭਗ 396 ਕਰੋੜ ਰੁਪਏ ਦੇ ਨਿਵੇਸ਼ ਨਾਲ 40,003 ਡੈਸਕਟਾਪ ਕੰਪਿਊਟਰ ਮੁਹੱਈਆ ਕਰਵਾਏ ਗਏ। ਹੁਣ ਇਸ ਪਹਿਲਕਦਮੀ ਦੇ ਦੂਜੇ ਪੜਾਅ ਦਾ ਵਿਸਤਾਰ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ 16,180 ਹੋਰ ਡੈਸਕਟਾਪ ਕੰਪਿਊਟਰ ਮੁਹੱਈਆ ਕਰਵਾਏ ਜਾਣਗੇ, ਜਿਸ ਨਾਲ ਕੰਪਿਊਟਰਾਂ ਦੀ ਗਿਣਤੀ 56,183 ਹੋ ਜਾਵੇਗੀ। ਦੂਜੇ ਪੜਾਅ ਲਈ ਕੰਪਿਊਟਰਾਂ ਦੀ ਡਿਲਿਵਰੀ ਅਤੇ ਸਥਾਪਤ ਕਰਨ ਦੀ ਪ੍ਰਕਿਰਿਆ 2 ਨਵੰਬਰ ਤੋਂ 1 ਦਸੰਬਰ, 2026 ਤੱਕ ਨਿਰਧਾਰਤ ਕੀਤੀ ਗਈ ਹੈ। 'ਸਿੱਖਿਆ ਕ੍ਰਾਂਤੀ' ਤਹਿਤ 2,004 ਹੋਰ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕੀਤੀਆਂ ਜਾਣਗੀਆਂ, ਜਦਕਿ ਇਸ ਵਰ੍ਹੇ ਦੇ ਸ਼ੁਰੂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕੀਤੇ ਗਏ ਸਕੂਲਾਂ ਦੀ ਗਿਣਤੀ 5,064 ਤੱਕ ਪਹੁੰਚ ਚੁੱਕੀ ਹੈ। ਇਸ ਬਾਰੇ ਮੁ...
ਸਪੀਕਰ ਸੰਧਵਾਂ ਨੇ ਮਿਹਨਤਕਸ਼ , ਕਿਰਤੀ ਲੋਕਾਂ ਨਾਲ ਮਨਾਈ ਦੀਵਾਲੀ ਵਿਲੱਖਣ ਉਪਰਾਲੇ ਦੀ ਲੋਕਾਂ ਵੱਲੋਂ ਸ਼ਲਾਘਾ

ਸਪੀਕਰ ਸੰਧਵਾਂ ਨੇ ਮਿਹਨਤਕਸ਼ , ਕਿਰਤੀ ਲੋਕਾਂ ਨਾਲ ਮਨਾਈ ਦੀਵਾਲੀ ਵਿਲੱਖਣ ਉਪਰਾਲੇ ਦੀ ਲੋਕਾਂ ਵੱਲੋਂ ਸ਼ਲਾਘਾ

Hot News
ਕੋਟਕਪੂਰਾ, 09 ਨਵੰਬਰ -  ਸਪੀਕਰ ਪੰਜਾਬ ਵਿਧਾਨ ਸਭਾ ਸ. ਸਿੰਘ ਸੰਧਵਾਂ ਨੇ ਬੀਤੇ ਸ਼ਾਮ ਦੀਵਾਲੀ ਦਾ ਤਿਉਹਾਰ ਮਿਹਨਤਕਸ਼, ਕਿਰਤੀ, ਵਿਕਲਾਂਗਾਂ, ਬੇਸਹਾਰਾ ਲੋਕਾਂ, ਨਿਆਸਰਿਆਂ, ਦਿਵਿਆਂਗਜਨਾਂ, ਬਜ਼ੁਰਗਾਂ, ਗਰੀਬਾਂ ਅਤੇ ਲੋੜਵੰਦਾਂ ਨੂੰ ਮਠਿਆਈਆਂ, ਕੰਬਲ ਅਤੇ ਨਗਦ ਰਾਸ਼ੀ ਵੰਡ ਕੇ ਮਨਾਇਆ।  ਸ. ਸੰਧਵਾਂ ਨੇ ਸ਼ਹਿਰ ਦੇ ਇਲਾਕਿਆਂ ਵਿਚ ਖੁਦ ਪੁੱਜਕੇ ਸਥਾਨਕ ਦੁਕਾਨਦਾਰਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਭੇਟ ਕੀਤੀ ਅਤੇ ਕਿਰਤੀ ਰਿਕਸ਼ਾ ਚਾਲਕਾਂ, ਮੋਚੀਆਂ, ਸਫ਼ਾਈ ਕਰਮਚਾਰੀਆਂ ਅਤੇ ਦੀਵੇ ਵੇਚਣ ਵਾਲੇ ਮਿਹਨਤਕਸ਼ ਲੋਕਾਂ ਨੂੰ ਮਠਿਆਈ, ਕੰਬਲ ਅਤੇ ਨਗਦ ਰਾਸ਼ੀ ਭੇਟ ਕਰਕੇ ਦੀਵਾਲੀ ਦੀਆਂ ਖੁਸ਼ੀਆ ਸਾਂਝੀਆਂ ਕੀਤੀਆਂ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਇਸ ਦਿਨ 52 ਰਾਜਿਆਂ ਨੂੰ 6ਵੇਂ ਗੁਰੂ ਹਰਗੋਬਿੰਦ  ਸਾਹਿਬ ਨੇ ਗਵਾਲੀਅਰ ਦੇ ਕਿਲ੍ਹੇ ਚੋਂ ਰਿਹਾ ਕਰਵਾਇਆ ਸੀ ਤੇ ਅਯੁੱਧਿਆ ਵਿਖੇ ਸ੍ਰੀ ਰਾਮ ਜੀ 14 ਸਾਲ ਦੇ ਬਨਵਾਸ ਉਪਰੰਤ ਵਾਪਿਸ ਅਯੁੱਧਿਆ ਪਰਤੇ ਸਨ, ਉਸ ਦਿਨ ਦੀ ਯਾਦ ਵਿੱਚ ਇਹ ਪਵਿੱਤਰ ਤਿਉਹਾਰ ਬਣਾਇਆ ਜਾਂਦਾ ਹੈ। ਸਪੀਕਰ ਸ. ਸੰਧਵਾਂ ਵੱਲੋਂ ਮਿਹਨਤਕਸ਼ ...
ਵਿਸ਼ਵਕਰਮਾ ਦਿਵਸ ਮੌਕੇ ਵਿਧਾਇਕ ਜਿੰਪਾ ਨੇ ਲੇਬਰ ਸ਼ੈੱਡ ਤੇ ਪਿੰਡ ਠਰੋਲੀ ਵਿਖੇ ਕਰਵਾਏ ਸਮਾਗਮਾਂ ‘ਚ ਕੀਤੀ ਸ਼ਿਰਕਤ

ਵਿਸ਼ਵਕਰਮਾ ਦਿਵਸ ਮੌਕੇ ਵਿਧਾਇਕ ਜਿੰਪਾ ਨੇ ਲੇਬਰ ਸ਼ੈੱਡ ਤੇ ਪਿੰਡ ਠਰੋਲੀ ਵਿਖੇ ਕਰਵਾਏ ਸਮਾਗਮਾਂ ‘ਚ ਕੀਤੀ ਸ਼ਿਰਕਤ

Hot News
ਹੁਸ਼ਿਆਰਪੁਰ, 9 ਨਵੰਬਰ : ਵਿਸ਼ਵਕਰਮਾ ਦਿਵਸ ਦੇ ਪਵਿੱਤਰ ਮੌਕੇ 'ਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਲੇਬਰ ਸ਼ੈੱਡ ਅਤੇ ਪਿੰਡ ਠਰੋਲੀ ਵਿਖੇ ਕਰਵਾਏ ਗਏ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਭਗਵਾਨ ਵਿਸ਼ਵਕਰਮਾ ਜੀ ਦੇ ਚਰਨਾਂ ਵਿੱਚ ਨਤਮਸਤਕ ਹੁੰਦਿਆਂ ਸਮੂਹ ਕਾਮਿਆਂ, ਕਾਰੀਗਰਾਂ ਅਤੇ ਮਜ਼ਦੂਰਾਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ।           ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੂੰ ਸਿਰਜਣਾ, ਨਿਰਮਾਣ ਅਤੇ ਸ਼ਿਲਪਕਲਾ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਉਨ੍ਹਾਂ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਮਿਹਨਤ, ਲਗਨ, ਹੁਨਰ ਅਤੇ ਇਮਾਨਦਾਰੀ ਨਾਲ ਆਪਣਾ ਕੰਮ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਮਜ਼ਦੂਰਾਂ, ਕਾਰੀਗਰਾਂ ਅਤੇ ਮਿਹਨਤਕਸ਼ ਲੋਕਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਦੀ ਮਿਹਨਤ ਅਤੇ ਹੁਨਰ ਨਾਲ ਹੀ ਵਿਕਾਸ ਦੀ ਨੀਂਹ ਮਜ਼ਬੂਤ ਹੁੰਦੀ ਹੈ।       &...