ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿੱਚ ਲਿਆਂਦੀ ਜਾਵੇ ਤੇਜੀ —— ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 08 ਨਵੰਬਰ: ਜਿ਼ਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੇ ਕੰਮ ਵਿੱਚ ਤੇਜੀ ਲਿਆਂਦੀ ਜਾਵੇ , ਇਹ ਹਦਾਇਤ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਮੀਟਿੰਗ ਦੌਰਾਨ ਝੋਨੇ ਦੇ ਖਰੀਦ ਪ੍ਰਬੰਧਾ ਦਾ ਜਾਇਜ਼ਾ ਲੈੰਦਿਆ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆ ਨੂੰ ਕੀਤੀ ।ਜਿ਼ਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ ਵਿੱਚ ਵਾਧੇ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਨੇ ਸਾਰੀਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਕਿਸਾਨਾਂ ਵਲੋਂ ਲਿਆਂਦੀ ਜਾ ਰਹੀ ਝੋਨੇ ਦੀ ਫਸਲ ਨੂੰ ਖਰੀਦਣ ਅਤੇ ਇਸ ਦੀ ਸਹੀ ਢੰਗ ਨਾਲ ਲਿਫਟਿੰਗ ਕਰਨ ਵਿੱਚ ਤੇਜੀ ਲਿਆਂਦੀ ਜਾਵੇ ਤਾਂ ਜ਼ੋ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਸਾਨਾਂ ਨੂੰ ਇਹ ਅਪੀਲ ਕੀਤੀ ਕਿ ਅਨਾਜ ਮੰਡੀਆ ਵਿੱਚ ਝੋਨੇ ਦੀ ਫਸਲ ਸੁੱਕੀ ਤੇ ਸਾਫ ਸੁਥਰੀ ਲਿਆਂਦੀ ਜਾਵੇ ਤਾਂ ਜ਼ੋ ਉਹਨਾਂ ਨੂੰ ਫਸਲ ਵੇਚਣ ਸਮੇਂ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਦੌਰਾ...








