Wednesday, November 25Malwa News
Shadow

Tag: latest news

ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪਿੰਡ ਬੇਨੜਾ ਅਤੇ ਧੂਰਾ ਵਿਖੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪਿੰਡ ਬੇਨੜਾ ਅਤੇ ਧੂਰਾ ਵਿਖੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

Hot News
ਧੂਰੀ, 7 ਨਵੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਧੂਰੀ ਹਲਕੇ ਦੇ ਪਿੰਡ ਬੇਨੜਾ ਅਤੇ ਧੂਰਾ ਵਿਖੇ ਸਕੂਲਾਂ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ ਅਤੇ ਹਲਕਾ ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਪਿੰਡ ਧੂਰਾ ਦੇ ਸਰਕਾਰੀ ਸਕੂਲ ਵਿੱਚ ਨਵੀਂ ਬਣਾਈ ਗਈ ਲਾਇਬ੍ਰੇਰੀ ਅਤੇ ਆਰਟ ਐਂਡ ਕਰਾਫਟ ਸਹੂਲਤ ਦਾ ਉਦਘਾਟਨ ਕੀਤਾ ਗਿਆ, ਜਦਕਿ ਪਿੰਡ ਬੇਨੜਾ ਦੇ ਸਰਕਾਰੀ ਸਕੂਲ ਵਿੱਚ ਆਧੁਨਿਕ ਕਲਾਸ ਰੂਮ ਕਮ ਵਰਕਸ਼ਾਪ ਦੇ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਇਤਿਹਾਸਕ ਤਬਦੀਲੀਆਂ ਲਿਆਉਣ ਲਈ ਲ...
ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

Hot News, Punjab News
ਚੰਡੀਗੜ੍ਹ 7 ਨਵੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਬਿਆਨਾਂ 'ਤੇ ਤਿੱਖਾ ਪਲਟਵਾਰ ਕਰਦਿਆਂ ਕਿਹਾ ਕਿ ਆਪ ਨੂੰ ਇਸ ਗੱਲ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਬੀਜੇਪੀ ਪੰਜਾਬ ਵਿੱਚ 117 ਸੀਟਾਂ 'ਤੇ ਇਕੱਲੀ ਚੋਣ ਲੜਦੀ ਹੈ ਜਾਂ ਕਿਸੇ ਨਾਲ ਗਠਜੋੜ ਕਰਕੇ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਲਈ ਕੀਤੇ ਆਪਣੇ ਇਤਿਹਾਸਕ ਵਿਕਾਸ ਕਾਰਜਾਂ ਦੇ ਆਧਾਰ 'ਤੇ ਜਨਤਾ ਦੀ ਕਚਹਿਰੀ ਵਿੱਚ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਰਿਪੀਟ ਹੋਣ ਜਾ ਰਹੀ ਹੈ ਅਤੇ ਭਗਵੰਤ ਮਾਨ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਬਣਨਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕਾਂ ਪ੍ਰਤੀ ਜਵਾਬਦੇਹੀ 'ਤੇ ਬੋਲਦਿਆਂ ਬਲਤੇਜ ਪੰਨੂ ਨੇ ਕਿਹਾ ਕਿ 1947 ਦੀ ਆਜ਼ਾਦੀ ਤੋਂ ਬਾਅਦ ਪੰਜਾਬ ਦੇ ਇਤਿਹਾਸ ਵਿੱਚ ਭਗਵੰਤ ਮਾਨ ਪਹਿਲੇ ਅਜਿਹੇ ਮੁੱਖ ਮੰਤਰੀ ਹਨ ਜੋ ਆਮ ਜਨਤਾ ਦੇ ਨਾਲ ਸਿੱਧੇ ਸੰਪਰਕ ਵਿੱਚ ਹਨ। ਪਹਿਲਾਂ ਕਿਸੇ ਮੁੱਖ ਮੰਤਰੀ ਨੂੰ ਸਿੱਧਾ ਮਿਲਣਾ ਅਸੰਭਵ ਹੁੰਦਾ ਸੀ, ਪਰ ਅੱਜ ਮੁੱਖ ਮੰਤਰੀ ਜਿੱਥੇ ਵੀ ਜਾਂਦੇ ਹਨ, ਸੜਕਾਂ...
ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

Breaking News
ਮੋਹਾਲੀ, 7 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ ’ਤੇ ਸਥਾਪਿਤ ਕਰਨ ਲਈ ਦੇਖਿਆ ਸੁਪਨਾ ਸਾਕਾਰ ਹੋਣ ਨਾਲ ਭਾਰਤੀ ਹਾਕੀ ਦੇ ਇਤਿਹਾਸ ਵਿੱਚ ਇੱਕ ਸੁਨਹਿਰੀ ਅਧਿਆਏ ਜੁੜ ਗਿਆ ਹੈ। ਸਾਬਕਾ ਭਾਰਤੀ ਵਿਸ਼ਵ ਕੱਪ ਜੇਤੂਆਂ, ਓਲੰਪੀਅਨਾਂ ਅਤੇ ਵਿਦੇਸ਼ੀ ਹਾਕੀ ਸਿਤਾਰਿਆਂ ਦੀ ਮੌਜੂਦਗੀ ਵਿੱਚ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ- 2026’ ਦੀ ਮੇਜ਼ਬਾਨੀ ਅਤੇ ਭਾਰਤ ਦੀ ਸ਼ਾਨਦਾਰ ਜਿੱਤ ਨਾਲ ਇਹ ਟੂਰਨਾਮੈਂਟ ਪੰਜਾਬ ਦੇ ਖੇਡ ਇਤਿਹਾਸ ਵਿੱਚ ਮੀਲ ਪੱਥਰ ਸਾਬਤ ਹੋਇਆ। ਭਾਰਤ ਨੇ ਰੋਮਾਂਚਕ ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾ ਕੇ ਟਰਾਫੀ ਆਪਣੇ ਨਾਂ ਕੀਤੀ। ਇਸ ਦੌਰਾਨ ਪੰਜਾਬ ਦੇ ਦੋ ਇਤਿਹਾਸਕ ਸਟੇਡੀਅਮਾਂ - ਮੋਹਾਲੀ ਸਥਿਤ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ’ ਅਤੇ ਜਲੰਧਰ ਸਥਿਤ ‘ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ’ – ਇਸ ਵੱਕਾਰੀ ਟੂਰਨਾਮੈਂਟ ਦੇ ਗਵਾਹ ਬਣੇ । ਭਾਰਤ ਪੂਰੇ ਟੂਰਨਾਮੈਂਟ ਦੌਰਾਨ ਅਜੇਤੂ ਰਿਹਾ। ਟੀਮ ਨੇ ਆਪਣੇ ਸਾਰੇ 7 ਮੈਚ ਜਿੱਤੇ - ਜਿਸ ਵਿੱਚ ਜਲੰਧਰ ਵਿਖੇ 5 ਲੀਗ ਮੈਚ ਅਤੇ ਮੋਹਾਲੀ ਵਿਖੇ ਸੈਮੀਫਾਈਨਲ ਤੇ ਫਾਈਨਲ ਮੁ...
ਹਰਜੋਤ ਸਿੰਘ ਬੈਂਸ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਹਰਜੋਤ ਸਿੰਘ ਬੈਂਸ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

Hot News
ਸ੍ਰੀ ਅਨੰਦਪੁਰ ਸਾਹਿਬ  07 ਨਵੰਬਰ: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਵਿਭਾਗ, ਸਕੂਲ ਸਿੱਖਿਆ, ਸਥਾਨਕ ਸਰਕਾਰਾਂ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ।      ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਸੱਚਾਈ ਅਤੇ ਅੱਛਾਈ ਦੇ ਮਾਰਗ ਤੇ ਚੱਲ ਕੇ ਆਪਣੀਆਂ ਪ੍ਰੰਮਪਰਾਵਾ ਅਤੇ ਮਰਿਆਦਾ ਦੀ ਪਾਲਣਾ ਦਾ ਪ੍ਰਤੀਕ ਹੈ। ਇਹ ਤਿਉਹਾਰ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ।     ਉਨ੍ਹਾਂ ਨੇ ਕਿਹਾ ਕਿ ਮਰਿਆਦਾ ਪ੍ਰਸ਼ੋਤਮ ਸ੍ਰੀ ਰਾਮ ਜੀ ਨੂੰ ਭਗਵਾਨ ਵਿਸ਼ਨੂੰ ਦੇ ਅਵਤਾਰ ਵਜੋਂ ਜਾਣਿਆ ਜਾਦਾ ਹੈ, ਜਿਨ੍ਹਾਂ ਨੇ ਕੁੱਲ ਸੰਸਾਰ ਨੂੰ ਅਜਿਹੇ ਸੰਦੇਸ਼ ਦਿੱਤੇ, ਜਿਨ੍ਹਾਂ ਤੇ ਚੱਲਣ ਦੀ ਪ੍ਰੇਰਨਾ ਸਾਡੇ ਸਮਾਜ ਵਿਚ ਹਰ ਸਾਲ ਇਹ ਤਿਉਹਾਰ ਮਨਾ ਕੇ ਦਿੱਤੀ ਜਾ ਰਹੀ ਹੈ। ਦੀਵਾਲੀ ਰੋਸ਼ਨੀ ਦਾ ਤਿਉਹਾਰ ਹੈ। ਉਨ੍ਹਾਂ ਨੇ ਵਾਤਾਵਰਣ...
ਪਿੰਡਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪ੍ਰੋਜੈਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਪਿੰਡਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪ੍ਰੋਜੈਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

Hot News
ਅੰਮ੍ਰਿਤਸਰ, 7 ਨਵੰਬਰ: ਪਿੰਡਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ (ਸਾਲਿਡ ਵੇਸਟ ਮੈਨੇਜਮੈਂਟ) ਪ੍ਰੋਜੈਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਮਾਨਯੋਗ ਸ਼੍ਰੀਮਤੀ ਪੱਲਵੀ ਮਿਸ਼ਰਾ, ਆਈ.ਏ.ਐੱਸ., ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਵੱਖ-ਵੱਖ ਬਲਾਕਾਂ ਦੇ ਸਰਪੰਚਾਂ, ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਅਤੇ ਪੰਚਾਇਤ ਸਕੱਤਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਕੂੜੇ ਦਾ ਸਹੀ ਪ੍ਰਬੰਧਨ ਯਕੀਨੀ ਬਣਾਉਣ ਦੇ ਨਾਲ-ਨਾਲ ਪਿੰਡਾਂ ਵਿੱਚ ਸਾਫ਼-ਸੁਥਰਾ ਅਤੇ ਸਵੱਛ ਵਾਤਾਵਰਣ ਸਿਰਜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਲਈ ਰੇਹੜੀਆਂ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ ਅਤੇ ਲੋਕਾਂ ਨੂੰ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਰੱਖਣ ਲਈ ਜਾਗਰੂਕ ਕੀਤਾ ਜਾਵੇ। ਇਸ ਦੇ ਨਾਲ ਹੀ ਪਿੰਡਾਂ ਵਿੱਚ ਚਾਰ-ਪੱਖੀ ਕੂੜਾ ਛਾਂਟੀ ਪ੍ਰਣਾਲੀ ਲਾਗੂ ਕਰਨੀ ਯਕ...
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸੰਕੇਤਕ ਭਾਸ਼ਾ ਦੇ ਦੁਭਾਸ਼ੀਆਂ ਲਈ 40 ਘੰਟਿਆਂ ਦਾ ਮੀਡੀਏਸ਼ਨ ਸਿਖਲਾਈ ਪ੍ਰੋਗਰਾਮ ਕਰਵਾਇਆ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸੰਕੇਤਕ ਭਾਸ਼ਾ ਦੇ ਦੁਭਾਸ਼ੀਆਂ ਲਈ 40 ਘੰਟਿਆਂ ਦਾ ਮੀਡੀਏਸ਼ਨ ਸਿਖਲਾਈ ਪ੍ਰੋਗਰਾਮ ਕਰਵਾਇਆ

Hot News
ਚੰਡੀਗੜ੍ਹ, 7 ਨਵੰਬਰ: ਨਿਆਂ ਪ੍ਰਣਾਲੀ ਨੂੰ ਹੋਰ ਮਜ਼ਬੂਤ ਤੇ ਸਮਾਵੇਸ਼ੀ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ (ਪੀਯੂਐਲਐਸਏ) ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਮਾਣਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਦੂਰਅੰਦੇਸ਼ ਅਗਵਾਈ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਦੀਪਕ ਸਿੱਬਲ ਦੀ ਨਿਗਰਾਨੀ ਹੇਠ ਸੰਕੇਤਕ ਭਾਸ਼ਾ ਦੁਭਾਸ਼ੀਆਂ ਲਈ 40 ਘੰਟਿਆਂ ਦਾ ਇੱਕ ਵਿਸ਼ੇਸ਼ ‘ਮੀਡੀਏਸ਼ਨ ਸਿਖਲਾਈ ਪ੍ਰੋਗਰਾਮ’ ਕਰਵਾਇਆ ਗਿਆ । ਇਹ ਅਹਿਮ ਕੋਰਸ 2 ਨਵੰਬਰ ਤੋਂ 6 ਨਵੰਬਰ, 2026 ਤੱਕ ਕਰਵਾਇਆ ਗਿਆ ਸੀ। ਇਹ ਪਹਿਲਕਦਮੀ ਪ੍ਰਮਾਣਿਤ ‘ਭਾਰਤੀ ਸੰਕੇਤਕ ਭਾਸ਼ਾ’ (ਆਈਐਸਐਲ) ਦੇ ਦੁਭਾਸ਼ੀਆਂ ਅਤੇ ਵਿਸ਼ੇਸ਼ ਸੰਚਾਰ ਪ੍ਰੋਟੋਕੋਲਾਂ ਨੂੰ ਮੁੱਖ ਧਾਰਾ ਦੇ ਵਿਚੋਲਗੀ ਢਾਂਚੇ ਵਿੱਚ ਸ਼ਾਮਲ ਕਰਕੇ, ਕਾਨੂੰਨੀ ਪ੍ਰਣਾਲੀ ਵਿੱਚ ਸੰਚਾਰ ਸਬੰਧੀ ਮੌਜੂਦ ਵੱਡੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਲਾਹੇਵੰਦ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਂਬਰ ਸਕੱਤਰ ਅਰੁਣ ਕੁਮ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵੱਲੋਂ 523 ਥਾਂਈਂ ਛਾਪੇਮਾਰੀ; 174 ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵੱਲੋਂ 523 ਥਾਂਈਂ ਛਾਪੇਮਾਰੀ; 174 ਕਾਬੂ

Hot News
ਚੰਡੀਗੜ੍ਹ, 7 ਨਵੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 291ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 523 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। ਮੁਹਿੰਮ ਦੇ 291ਵੇਂ ਦਿਨ, ਪੁਲਿਸ ਟੀਮਾਂ ਨੇ 174 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਤਿੰਨ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ  ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 83,063 ਹੋ ਗਈ ਹੈ। ਇਸ ਤੋਂ ਇਲਾਵਾ 148 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ

Breaking News
ਚੰਡੀਗੜ੍ਹ, 7 ਨਵੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਦੇ ਲੋਕਾਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਪੰਜਾਬੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਇਤਿਹਾਸਕ ਤਿਉਹਾਰ ਹਨ੍ਹੇਰੇ 'ਤੇ ਚਾਨਣ ਅਤੇ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਦੀਵਾਲੀ ਲੋਕਾਂ ਦੇ ਜੀਵਨ ਵਿੱਚ ਅਮਨ, ਖੁਸ਼ਹਾਲੀ ਅਤੇ ਸ਼ਾਂਤੀ ਲੈ ਕੇ ਆਉਂਦੀ ਹੈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਸਭਨਾਂ ਦੀਆਂ ਮਨੋਕਾਮਨਾਵਾਂ ਪੂਰੀਆਂ ਕਰਨ। ਸੱਚਾਈ ਅਤੇ ਭਾਈਚਾਰਕ ਸਾਂਝ ਦੇ ਮੁੱਖ ਮੁੱਲਾਂ 'ਤੇ ਜ਼ੋਰ ਦਿੰਦਿਆਂ ਸ. ਸੰਧਵਾਂ ਨੇ ਸੂਬਾ ਵਾਸੀਆਂ ਨੂੰ ਭਗਵਾਨ ਰਾਮ ਦੁਆਰਾ ਦਿਖਾਏ ਨੇਕ ਮਾਰਗ ਅਤੇ ਆਦਰਸ਼ਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਮਾਨਵਤਾ ਦੀ ਭਲਾਈ ਅਤੇ ਰਾਖੀ ਲਈ ਸਮਾਜ ਨੂੰ ਹਮੇਸ਼ਾ ਇੱਕਜੁੱਟ ਰਹਿਣਾ ਚਾਹੀਦਾ ਹੈ। ਸਪੀਕਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਅਤੇ ਦੇਸ਼ ਵਿੱਚ ਅਮੀਰ ਸੱਭਿਆਚਾਰ...
ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ, ਸੂਬੇ ਨੂੰ 2025 ਵਿੱਚ ਮਿਲੇ ਪਹਿਲੇ ਸਥਾਨ ਦਾ ਦਿੱਤਾ ਹਵਾਲਾ: ਬਰਿੰਦਰ ਕੁਮਾਰ ਗੋਇਲ

ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ, ਸੂਬੇ ਨੂੰ 2025 ਵਿੱਚ ਮਿਲੇ ਪਹਿਲੇ ਸਥਾਨ ਦਾ ਦਿੱਤਾ ਹਵਾਲਾ: ਬਰਿੰਦਰ ਕੁਮਾਰ ਗੋਇਲ

Breaking News
*ਚੰਡੀਗੜ੍ਹ, 7 ਨਵੰਬਰ:* ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਗੋਆ ਵਿਖੇ ਹੋਈ ਖਾਣਾਂ ਅਤੇ ਕੋਲਾ ਖੇਤਰ ਵਿੱਚ ਸੁਧਾਰਾਂ ਸਬੰਧੀ ਖਣਨ ਮੰਤਰੀਆਂ ਦੀ ਉੱਚ ਪੱਧਰੀ ਕਾਨਫ਼ਰੰਸ ਦੌਰਾਨ ਸੂਬੇ ਨਾਲ ਸਬੰਧਤ ਅਹਿਮ ਖਣਨ ਮੁੱਦੇ ਅਤੇ ਨੀਤੀਗਤ ਮੰਗਾਂ ਉਠਾਈਆਂ। 5 ਅਤੇ 6 ਨਵੰਬਰ 2026 ਨੂੰ ਕੇਂਦਰੀ ਕੋਲਾ ਤੇ ਖਾਣ ਮੰਤਰੀ ਸ੍ਰੀ ਜੀ. ਕਿਸ਼ਨ ਰੈੱਡੀ ਦੀ ਪ੍ਰਧਾਨਗੀ ਹੇਠ ਹੋਏ ਇਸ ਕੌਮੀ ਸੰਮੇਲਨ ਦੌਰਾਨ ਪੰਜਾਬ ਨੇ ਖਣਨ ਪ੍ਰਸ਼ਾਸਨ ਵਿੱਚ ਕੀਤੀਆਂ ਮਹੱਤਵਪੂਰਨ ਤਰੱਕੀਆਂ ਦਾ ਵੇਰਵਾ ਪੇਸ਼ ਕਰਨ ਦੇ ਨਾਲ-ਨਾਲ ਮੁੱਖ ਤੌਰ ’ਤੇ ਮਾਈਨਰ ਮਿਨਰਲਾਂ ’ਤੇ ਨਿਰਭਰ ਸੂਬਿਆਂ ਲਈ ਬਰਾਬਰ ਦੀ ਕੇਂਦਰੀ ਸਹਾਇਤਾ ਦੀ ਮੰਗ ਕੀਤੀ।ਕੇਂਦਰੀ ਮੰਤਰੀ ਨੇ ਪੰਜਾਬ ਦੀਆਂ ਚਿੰਤਾਵਾਂ ਦੇ ਹੱਲ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਐਸ.ਏ.ਐਸ.ਸੀ.ਆਈ ਢਾਂਚੇ ਸਬੰਧੀ ਸੂਬੇ ਵੱਲੋਂ ਚੁੱਕੇ ਗਏ ਨੁਕਤੇ ’ਤੇ ਵਿਚਾਰ ਕਰਨ ਦੀ ਸਹਿਮਤੀ ਦਿੱਤੀ।ਕਾਨਫ਼ਰੰਸ ਦੌਰਾਨ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, “ਵਿੱਤੀ ਵਰ੍ਹੇ 2025-26 ਦੌਰਾਨ ਸਟੇਟ ਮਾਈਨਿੰਗ ਰੈਡੀਨੈੱਸ ਇੰਡੈਕਸ ਤਹ...
ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 7 ਨਵੰਬਰ- ਮੁਲਾਜ਼ਮ ਪੱਖੀ ਵੱਡਾ ਉਪਰਾਲਾ ਕਰਦਿਆਂ ਭਗਵੰਤ ਮਾਨ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਦੇ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਕੇ ਅਤੇ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਕੇ ਆਪਣੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ। ਇਸ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਦੀਵਾਲੀ ਦੇ ਸ਼ੁਭ ਮੌਕੇ 'ਤੇ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਲਈ ਵੱਡੇ ਲਾਭ ਦਾ ਐਲਾਨ ਕੀਤਾ ਹੈ। ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਲਈ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਇਹ 181 ਫ਼ੀਸਦੀ ਤੋਂ ਵਧ ਕੇ 221 ਫ਼ੀਸਦੀ ਹੋ ਗਿਆ ਹੈ।" ਮੁੱਖ ਮੰਤਰੀ ਨੇ ਕਿਹਾ, "ਸੂਬਾ ਸਰਕਾਰ ਨੇ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਵੀ ਰੈਗੂਲਰ ਕਰ ਦਿੱਤਾ ਹੈ। ਇਹ ਫੈਸਲਾ ਇਨ੍ਹਾਂ ਮੁਲਾਜ਼ਮਾਂ ਨੂੰ ਵਧੇਰੇ ਸੁਰੱਖਿਆ ਪ੍ਰਦਾਨ ਕਰੇਗਾ।" ਉਨ੍ਹਾਂ ਦੱਸਿਆ, ...