Wednesday, November 25Malwa News
Shadow

Tag: latest news

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਲਾਲ ਚੰਦ ਕਟਾਰੂਚੱਕ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਲਾਲ ਚੰਦ ਕਟਾਰੂਚੱਕ

Breaking News
ਚੰਡੀਗੜ੍ਹ, ਨਵੰਬਰ 6: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜਾਣਕਾਰੀ ਦਿੱਤੀ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਤੋਂ ਪਾਰ ਹੋ ਗਈ ਹੈ, ਜੋ ਕਿ ਚੱਲ ਰਹੇ ਖ਼ਰੀਫ਼ ਮਾਰਕੀਟਿੰਗ ਸੀਜ਼ਨ 2026-27 ਵਿੱਚ ਇੱਕ ਵੱਡੀ ਪ੍ਰਾਪਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਸੁਚਾਰੂ, ਬਿਨਾਂ ਕਿਸੇ ਦਿੱਕਤ ਅਤੇ ਕਿਸਾਨ-ਪੱਖੀ ਖਰੀਦ ਕਾਰਜਾਂ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਆਮਦ ਹੁਣ 152 ਐਲ.ਐਮ.ਟੀ. ਤੋਂ ਪਾਰ ਹੋ ਗਈ ਹੈ ਅਤੇ ਖਰੀਦ ਵੀ 150 ਐਲ.ਐਮ.ਟੀ. ਤੋਂ ਪਾਰ ਹੋ ਗਈ ਹੈ, ਜੋ ਕਿ ਪੰਜਾਬ ਸਰਕਾਰ ਦੀ ਕੁਸ਼ਲ ਖਰੀਦ ਪ੍ਰਣਾਲੀ ਵਿੱਚ ਕਿਸਾਨਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਲ ਲਿਫਟਿੰਗ 110 ਐਲ.ਐਮ.ਟੀ. ਤੱਕ ਪਹੁੰਚ ਚੁੱਕੀ ਹੈ ਅਤੇ ਖਰੀਦ ਦੇ 72 ਘੰਟਿਆਂ ਦੇ ਮੁਕਾਬਲੇ ਲਿਫਟਿੰਗ ਦੀ ਪ੍ਰਤੀਸ਼ਤਤਾ 84.65 ...
ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

Breaking News
ਚੰਡੀਗੜ੍ਹ/ਮੋਹਾਲੀ, 6 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ ’ਤੇ ਸਥਾਪਿਤ ਕਰਨ ਲਈ ਦੇਖਿਆ ਸੁਪਨਾ ਸਾਕਾਰ ਹੋਣ ਨਾਲ ਭਾਰਤੀ ਹਾਕੀ ਦੇ ਇਤਿਹਾਸ ਵਿੱਚ ਇੱਕ ਸੁਨਹਿਰੀ ਅਧਿਆਏ ਜੁੜ ਗਿਆ ਹੈ। ਸਾਬਕਾ ਭਾਰਤੀ ਵਿਸ਼ਵ ਕੱਪ ਜੇਤੂਆਂ, ਓਲੰਪੀਅਨਾਂ ਅਤੇ ਵਿਦੇਸ਼ੀ ਹਾਕੀ ਸਿਤਾਰਿਆਂ ਦੀ ਮੌਜੂਦਗੀ ਵਿੱਚ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ- 2026’ ਦੀ ਮੇਜ਼ਬਾਨੀ ਅਤੇ ਭਾਰਤ ਦੀ ਸ਼ਾਨਦਾਰ ਜਿੱਤ ਨਾਲ ਇਹ ਟੂਰਨਾਮੈਂਟ ਪੰਜਾਬ ਦੇ ਖੇਡ ਇਤਿਹਾਸ ਵਿੱਚ ਮੀਲ ਪੱਥਰ ਸਾਬਤ ਹੋਇਆ। ਭਾਰਤ ਨੇ ਰੋਮਾਂਚਕ ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾ ਕੇ ਟਰਾਫੀ ਆਪਣੇ ਨਾਂ ਕੀਤੀ। ਇਸ ਦੌਰਾਨ ਪੰਜਾਬ ਦੇ ਦੋ ਇਤਿਹਾਸਕ ਸਟੇਡੀਅਮਾਂ - ਮੋਹਾਲੀ ਸਥਿਤ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ’ ਅਤੇ ਜਲੰਧਰ ਸਥਿਤ ‘ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ’ – ਇਸ ਵੱਕਾਰੀ ਟੂਰਨਾਮੈਂਟ ਦੇ ਗਵਾਹ ਬਣੇ । ਭਾਰਤ ਪੂਰੇ ਟੂਰਨਾਮੈਂਟ ਦੌਰਾਨ ਅਜੇਤੂ ਰਿਹਾ। ਟੀਮ ਨੇ ਆਪਣੇ ਸਾਰੇ 7 ਮੈਚ ਜਿੱਤੇ - ਜਿਸ ਵਿੱਚ ਜਲੰਧਰ ਵਿਖੇ  5 ਲੀਗ ਮੈਚ ਅਤੇ ਮੋਹਾਲੀ ਵਿਖੇ ਸੈਮੀਫਾ...
ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਵਿਚ 29 ਚਲਾਨ, 1.45 ਲੱਖ ਰੁਪਏ ਜੁਰਮਾਨਾ

ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਵਿਚ 29 ਚਲਾਨ, 1.45 ਲੱਖ ਰੁਪਏ ਜੁਰਮਾਨਾ

Hot News
ਬਰਨਾਲਾ, 5 ਨਵੰਬਰ-  ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਖੇਤਾਂ ਵਿਚ ਦੌਰਾ ਕਰ ਰਹੀਆਂ ਹਨ।  ਇਸ ਦੌਰਾਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਅਤੇ ਐੱਸਐੱਸਪੀ ਮੁਹੰਮਦ ਸਰਫਰਾਜ਼ ਆਲਮ ਵਲੋਂ ਪਿੰਡ ਜੋਧਪੁਰ ਦੇ ਖੇਤਾਂ ਦਾ ਦੌਰਾ ਕੀਤਾ ਗਿਆ ਜਿੱਥੇ ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਈਆਂ ਜਾ ਰਹੀਆਂ ਸਨ। ਉਹਨਾਂ ਕਿਸਾਨਾਂ ਅਤੇ ਬੇਲਰ ਮਾਲਕਾਂ ਨਾਲ ਗੱਲ ਕੀਤੀ ਅਤੇ ਓਹਨਾਂ ਦੀ ਸ਼ਲਾਘਾ ਕੀਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੱਲ ਤਕ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਾਉਣ ਦੇ 83 ਮਾਮਲੇ ਆ ਚੁੱਕੇ ਹਨ। ਉਹਨਾਂ ਕਿਹਾ ਕਿ ਹੁਣ ਤਕ 29 ਚਲਾਨ ਕੱਟੇ ਜਾ ਚੁੱਕੇ ਹਨ ਅਤੇ 1,45,000 ਰੁਪਏ ਜੁਰਮਾਨਾ ਕੀਤਾ ਜਾ ਚੁੱਕਿਆ ਹੈ। ਉਹਨਾਂ ਕਿਹਾ ਕਿ ਸਬੰਧਤ ਅਮਲੇ ਦੀ ਰਿਪੋਰਟ ਅਨੁਸਾਰ 31 ਮਾਮਲੇ ਨੋ ਬਰਨਿੰਗ ਪਾਏ ਗਏ ਹਨ ਅਤੇ ਬਾਕੀਆਂ ਦੀ ਰਿਪੋਰਟ ਆਉਣ ਬਾਕੀ ਹੈ।ਓਹਨਾਂ ਕਿਹਾ ਕਿ ਮਾਲ ਵਿਭਾਗ ਸਮੇਤ ਸਬੰਧਤ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਰਿਪੋਰਟ ਜਲਦ ਤੋਂ ਜਲਦ ਦਿੱਤੀ ਜਾਵੇ ਤਾਂ ਜੋ ਬਣਦੀ ਕਾਰਵਾਈ ਕੀਤੀ ਜਾ ਸਕੇ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ...
ਹਰਜੋਤ ਸਿੰਘ ਬੈਂਸ ਵੱਲੋਂ ਦਰਜਨਾਂ ਪਿੰਡਾਂ ਦੇ ਵਿਕਾਸ ਲਈ 80 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ

ਹਰਜੋਤ ਸਿੰਘ ਬੈਂਸ ਵੱਲੋਂ ਦਰਜਨਾਂ ਪਿੰਡਾਂ ਦੇ ਵਿਕਾਸ ਲਈ 80 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ

Hot News
ਸ੍ਰੀ ਅਨੰਦਪੁਰ ਸਾਹਿਬ 05 ਨਵੰਬਰ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਆਪਣੀ ਰਿਹਾਇਸ਼ ਗੰਭੀਰਪੁਰ ਵਿਖੇ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਕੁੱਲ 80 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ। ਇਸ ਮੌਕੇ ਉਨ੍ਹਾਂ ਨੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਕਰਨ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਲਈ ਗ੍ਰਾਂਟਾਂ ਦੇ ਚੈੱਕ ਸਬੰਧਤ ਪਿੰਡਾਂ ਦੇ ਨੁਮਾਇੰਦਿਆਂ ਨੂੰ ਸੌਂਪੇ। ਕੈਬਨਿਟ ਮੰਤਰੀ ਵੱਲੋਂ ਪਿੰਡ ਮਾਂਗੇਵਾਲ, ਮੀਢਵਾ ਲੋਅਰ ਅਤੇ ਸੈਸੋਵਾਲ ਨੂੰ 10-10 ਲੱਖ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਗਈਆਂ। ਇਸ ਮੌਕੇ ਪਿੰਡ ਮਾਂਗੇਵਾਲ ਦੇ ਸਰਪੰਚ ਇੰਦਰਪਾਲ ਸਿੰਘ, ਮੀਢਵਾ ਲੋਅਰ ਦੇ ਸਰਪੰਚ ਜਰਨੈਲ ਸਿੰਘ ਅਤੇ ਸੈਸੋਵਾਲ ਦੇ ਸਰਪੰਚ ਗੁਰਦਿਆਲ ਸਿੰਘ ਨੇ ਗ੍ਰਾਂਟਾਂ ਪ੍ਰਾਪਤ ਕੀਤੀਆਂ। ਇਸ ਤੋਂ ਇਲਾਵਾ ਪਿੰਡ ਕਾਹੀਵਾਲ ਦੇ ਬੀਡੀਸੀ ਮੈਂਬਰ ਰਾਮਪਾਲ, ਸਜਮੌਰ ਦੇ ਰਵੀ ਕੁਮਾਰ, ਮਹਿਰੋਲੀ ਦੇ ਸੁਰਜੀਤ ਸਿੰਘ, ਮਾਂਗੇਵਾਲ ਬਾਗ ਦੇ ਗੁਰਨਾਮ ਸਿੰਘ ਅਤੇ ਦਬਖੇੜਾ ਲੋਅਰ ਦੀ ਗੁਰਦੀਪ ਕੌਰ ਨੂੰ 5-5 ਲੱਖ ਰੁਪਏ ਦੀਆਂ ਗ੍ਰਾਂਟਾ...
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਮਾਹਿਲਪੁਰ ‘ਚ 38 ਸਕੂਲੀ ਬੱਸਾਂ ਦੀ ਜਾਂਚ, 13 ਦੇ ਕੱਟੇ ਚਲਾਨ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਮਾਹਿਲਪੁਰ ‘ਚ 38 ਸਕੂਲੀ ਬੱਸਾਂ ਦੀ ਜਾਂਚ, 13 ਦੇ ਕੱਟੇ ਚਲਾਨ

Hot News
ਹੁਸ਼ਿਆਰਪੁਰ, 5 ਨਵੰਬਰ: ਸਕੂਲੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਤਹਿਤ 4 ਨਵੰਬਰ ਨੂੰ ਬਲਾਕ ਮਾਹਿਲਪੁਰ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਸਕੂਲੀ ਬੱਸਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ।                ਇਸ ਮੁਹਿੰਮ ਦੌਰਾਨ ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਮਾਹਿਲਪੁਰ, ਦਿੱਲੀ ਇੰਟਰਨੈਸ਼ਨਲ ਸਕੂਲ ਜੂਨੀਅਰ ਵਿੰਗ ਮਾਹਿਲਪੁਰ ਅਤੇ ਦੋਆਬਾ ਪਬਲਿਕ ਸਕੂਲ ਮਾਹਿਲਪੁਰ ਦੀਆਂ ਬੱਸਾਂ ਸਮੇਤ ਜ਼ਿਲ੍ਹੇ ਵਿੱਚ ਕੁੱਲ 38 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਪਾਏ ਜਾਣ 'ਤੇ 13 ਬੱਸਾਂ ਦੇ ਚਲਾਨ ਕੱਟੇ ਗਏ।                 ਜਾਂਚ ਦੌਰਾਨ ਕੁਝ ਬੱਸਾਂ ਵਿੱਚ ਫਸਟ ਏਡ ਕਿੱਟਾਂ ਦੀ ਮਿਆਦ ਖ਼ਤਮ ਹੋਣ, ਅੱਗ ਬੁਝਾਊ ਯੰਤਰਾਂ ਦੀ ਘਾਟ, ਸਟਾਪ ਸਾਈਨ ਨਾ ਹੋਣ, ਸੀਸੀਟੀਵੀ ਕੈਮਰੇ ਉਪਲਬੱਧ ਨਾ ਹੋਣ ਅਤੇ ਸ਼ੀਸ਼ਿਆਂ ਵਿੱਚ ਤਰੇੜਾਂ ਵਰਗੀਆਂ ਕਮੀਆਂ ਪਾਈਆਂ ਗਈਆਂ। ਟੀਮ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਅਤੇ ਵਿਵਸਥ...
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

Breaking News
ਚੰਡੀਗੜ੍ਹ, 5 ਨਵੰਬਰ 2026: ਪੰਜਾਬ ਭਰ ਦੇ ਵਿਦਿਆਰਥੀਆਂ ਲਈ ਸਿਵਲ ਸੇਵਾਵਾਂ ਦੀ ਤਿਆਰੀ ਨੂੰ ਪਹੁੰਚਯੋਗ ਬਣਾਉਣ ਦੇ ਮੰਤਵ ਨਾਲ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ 1,000 ਕਾਲਜ ਵਿਦਿਆਰਥੀਆਂ ਨੂੰ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਸਿਵਲ ਸੇਵਾਵਾਂ ਪ੍ਰੀਖਿਆ ਅਤੇ ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐਸ.) ਪ੍ਰੀਖਿਆਵਾਂ ਲਈ ਪੂਰੀ ਤਰ੍ਹਾਂ ਮੁਫ਼ਤ ਆਨਲਾਈਨ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸ਼ੁਰੂ ਕੀਤੇ ਜਾ ਰਹੇ ਇਸ ਪ੍ਰੋਗਰਾਮ ਤਹਿਤ ਸਰਕਾਰੀ ਕਾਲਜਾਂ ਦੇ 750 ਅਤੇ ਪ੍ਰਾਈਵੇਟ ਕਾਲਜਾਂ ਦੇ 250 ਵਿਦਿਆਰਥੀਆਂ ਨੂੰ ਕਵਰ ਕੀਤਾ ਜਾਵੇਗਾ। ਸ. ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਦੀ ਦਿਸ਼ਾ ਵਿੱਚ ‘ਪੰਜਾਬ ਸਿੱਖਿਆ ਕ੍ਰਾਂਤੀ’ ਦੇ ਵਿਜ਼ਨ ਦਾ ਉਚੇਰੀ ਸਿੱਖਿਆ ਅਤੇ ਰੋਜ਼ਗਾਰ ਦੇ ਮੌਕਿਆਂ ਤੱਕ ਵਿਸਥਾਰ ਕਰ ਰਹੀ ਹੈ। ਇਹ ਉਪਰਾਲਾ, ਉਨ੍ਹਾਂ ਵਿੱਤੀ ਅਤੇ ਹੋਰ ਰੁਕਾਵਟਾਂ ਨੂੰ ਦੂਰ ਕਰੇਗਾ, ਜਿਨ੍ਹਾਂ ਕਰਕੇ ਅਕਸਰ ਪ੍ਰਤਿਭਾਸ਼ਾਲੀ ਵਿਦਿਆਰਥੀਆਂ, ਖ਼ਾਸ ਕਰਕੇ ਪੇਂਡੂ ਖੇਤਰਾਂ ਅਤੇ ਆਰਥਿਕ ਪੱਖੋਂ ਕਮਜ਼ੋਰ ਵਰਗਾ...
ਭਗਵੰਤ ਮਾਨ ਸਰਕਾਰ ਦੇ ਪੈਨਸ਼ਨਰ ਸੇਵਾ ਪੋਰਟਲ ਨੇ ਪੈਨਸ਼ਨ ਸੇਵਾ ਪ੍ਰਣਾਲੀ ਵਿੱਚ ਲਿਆਂਦੀ ਕ੍ਰਾਂਤੀ; ਪੋਰਟਲ ਰਾਹੀਂ 12,000 ਕਰੋੜ ਰੁਪਏ ਦੀ ਵੰਡ, ਖ਼ਾਮੀਆਂ ਦੂਰ ਕੀਤੀਆਂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੇ ਪੈਨਸ਼ਨਰ ਸੇਵਾ ਪੋਰਟਲ ਨੇ ਪੈਨਸ਼ਨ ਸੇਵਾ ਪ੍ਰਣਾਲੀ ਵਿੱਚ ਲਿਆਂਦੀ ਕ੍ਰਾਂਤੀ; ਪੋਰਟਲ ਰਾਹੀਂ 12,000 ਕਰੋੜ ਰੁਪਏ ਦੀ ਵੰਡ, ਖ਼ਾਮੀਆਂ ਦੂਰ ਕੀਤੀਆਂ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 5 ਨਵੰਬਰ 2026: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੈਨਸ਼ਨਰ ਸੇਵਾ ਪੋਰਟਲ (ਪੀ.ਐਸ.ਪੀ.) ਅਧੀਨ ਕਈ ਨਵੀਆਂ ਡਿਜੀਟਲ ਪਹਿਲਕਦਮੀਆਂ ਦਾ ਐਲਾਨ ਕੀਤਾ, ਜਿਨ੍ਹਾਂ ਵਿੱਚ ਸਾਰੇ ਰਜਿਸਟਰਡ ਵਸਨੀਕ ਪੈਨਸ਼ਨਰਾਂ ਲਈ 31 ਦਸੰਬਰ, 2026 ਤੱਕ ਆਧਾਰ-ਅਧਾਰਤ ਈ-ਕੇਵਾਈਸੀ ਲਾਜ਼ਮੀ ਕਰਨਾ ਅਤੇ ਐਨ.ਆਰ.ਆਈ. ਪੈਨਸ਼ਨਰਾਂ ਲਈ ਇੱਕ ਸਮਰਪਿਤ ਵਟਸਐਪ ਚੈਟਬੋਟ ਸਹੂਲਤ ਸ਼ਾਮਲ ਹੈ। 1 ਨਵੰਬਰ, 2025 ਨੂੰ ਸ਼ੁਰੂ ਹੋਏ ਇਸ ਪੋਰਟਲ ਦੀ ਬੇਮਿਸਾਲ ਸਫ਼ਲਤਾ 'ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਮੰਚ ਨੇ 3 ਲੱਖ ਤੋਂ ਵੱਧ ਪੈਨਸ਼ਨ ਰਿਕਾਰਡਜ਼ ਨੂੰ ਡਿਜੀਟਾਈਜ਼ ਕੀਤਾ ਹੈ, ਲਗਭਗ 3 ਲੱਖ ਡਿਜੀਟਲ ਜੀਵਨ ਪ੍ਰਮਾਣ ਪੱਤਰਾਂ ਦੀ ਸੁਵਿਧਾ ਪ੍ਰਦਾਨ ਕੀਤੀ ਹੈ ਅਤੇ ਤਕਰੀਬਨ 12,000 ਕਰੋੜ ਰੁਪਏ ਦੇ ਪੈਨਸ਼ਨ ਭੁਗਤਾਨਾਂ ਦੀਆਂ ਪ੍ਰਕਿਰਿਆਵਾਂ ਮੁਕੰਮਲ ਕੀਤੀਆਂ ਹਨ, ਜਿਸ ਨਾਲ ਪੈਨਸ਼ਨ ਪ੍ਰਣਾਲੀ ਹੋਰ ਵੀ ਪਾਰਦਰਸ਼ੀ, ਕਾਰਜਕੁਸ਼ਲ ਅਤੇ ਪਹੁੰਚਯੋਗ ਬਣ ਗਿਆ ਹੈ। ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “1 ਨਵੰਬਰ, 2025 ਨੂੰ ਸ਼ੁਰੂ ਕੀਤ...
ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ

ਵਿਸ਼ੇਸ਼ ਸੰਖੇਪ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ

Hot News
ਚੰਡੀਗੜ੍ਹ: 05 ਨਵੰਬਰ- ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, 01.01.2027 ਨੂੰ ਯੋਗਤਾ ਮਿਤੀ ਮੰਨਦਿਆਂ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੇ ਹਿੱਸੇ ਵਜੋਂ, ਪੰਜਾਬ ਭਰ ਵਿੱਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ, ਸ੍ਰੀਮਤੀ ਅਨਿੰਦਿਤਾ ਮਿਤਰਾ ਆਈ.ਏ.ਐਸ. ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਦਾ ਮੁੱਖ ਉਦੇਸ਼ ਵੋਟਰਾਂ ਲਈ ਪਹੁੰਚਯੋਗਤਾ ਅਤੇ ਸਹੂਲਤਾਂ ਵਿੱਚ ਵਾਧਾ ਕਰਨਾ ਹੈ। ਮੁੱਖ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਪਹਿਲਾਂ ਰਾਜ ਵਿੱਚ *25,332* ਪੋਲਿੰਗ ਸਟੇਸ਼ਨ ਸਨ। ਐਸ.ਐਸ.ਆਰ-2026 ਦੌਰਾਨ ਤਰਕਸੰਗਤ ਕਰਨ ਦੀ ਪ੍ਰਕਿਰਿਆ ਦੌਰਾਨ, ਵੋਟਰਾਂ ਦੀ ਗਿਣਤੀ ਅਤੇ ਭੂਗੋਲਿਕ ਪਹੁੰਚ ਨੂੰ ਧਿਆਨ ਵਿੱਚ ਰੱਖਦਿਆਂ *39* ਨਵੇਂ ਪੋਲਿੰਗ ਸਟੇਸ਼ਨ ਬਣਾਏ ਗਏ ਹਨ। *ਤਰਕਸੰਗਤ ਕਰਨ ਤੋਂ ਬਾਅਦ, ਹੁਣ ਪੰਜਾਬ ਰਾਜ ਵਿੱਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 25,371 ਹੋ ਗਈ ਹੈ।* ਸਾਰੇ ਨਵੇਂ ਬਣਾਏ ਗਏ ਪੋਲਿੰਗ ਸਟੇਸ਼...
ਦੁਆਬੇ ਲਈ ਦੀਵਾਲੀ ਦਾ ਵੱਡਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਐਸਬੀਐਸ ਨਗਰ ਵਿਖੇ ਮੈਡੀਕਲ ਕਾਲਜ ਲਈ ਐਲ.ਓ.ਆਈ. ਜਾਰੀ

ਦੁਆਬੇ ਲਈ ਦੀਵਾਲੀ ਦਾ ਵੱਡਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਐਸਬੀਐਸ ਨਗਰ ਵਿਖੇ ਮੈਡੀਕਲ ਕਾਲਜ ਲਈ ਐਲ.ਓ.ਆਈ. ਜਾਰੀ

Breaking News
ਚੰਡੀਗੜ੍ਹ, 5 ਨਵੰਬਰ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ, ਵਿਸ਼ੇਸ਼ ਕਰਕੇ ਦੋਆਬਾ ਖੇਤਰ ਦੇ ਵਾਸੀਆਂ ਨੂੰ ‘ਦੀਵਾਲੀ ਦਾ ਇਤਿਹਾਸਕ ਤੋਹਫ਼ਾ’ ਦਿੰਦਿਆਂ ਸ਼ਹੀਦ ਭਗਤ ਸਿੰਘ (ਐਸ.ਬੀ.ਐਸ.) ਨਗਰ ਵਿਖੇ ਇੱਕ ਅਤਿ-ਆਧੁਨਿਕ ਮੈਡੀਕਲ ਕਾਲਜ ਅਤੇ ਟੀਚਿੰਗ ਹਸਪਤਾਲ ਬਨਾਉਣ ਲਈ ’ਲੈਟਰ ਆਫ਼ ਇੰਟੈਂਟ’ (ਐਲਓਆਈ) ਜਾਰੀ ਕਰਕੇ ਇੱਕ ਹੋਰ ਵੱਡਾ ਵਾਅਦਾ ਪੂਰਾ ਕੀਤਾ ਹੈ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਦੇ ਨਾਲ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਇਨਫਰਾਸਟ੍ਰਕਚਰ ਡਿਵੈਲਪਮੈਂਟ ਬੋਰਡ (ਪੀਆਈਡੀਬੀ) ਨੇ ‘ਪਬਲਿਕ-ਪ੍ਰਾਈਵੇਟ ਪਾਰਟਨਰਸ਼ਿਪ’ (ਡਿਜ਼ਾਈਨ, ਉਸਾਰੀ, ਵਿੱਤ, ਸੰਚਾਲਨ ਅਤੇ ਤਬਾਦਲਾ -ਡੀਬੀਐਫਓਟੀ) ਮਾਡਲ ਤਹਿਤ ‘ਮੈਸਰਜ਼ ਇੰਡੱਸ ਸੁਪਰ ਸਪੈਸ਼ਲਿਟੀ ਹੈਲਥਕੇਅਰ ਪ੍ਰਾਈਵੇਟ...
ਮਰਦਮਸ਼ੁਮਾਰੀ 2027: ਸਪੈਸ਼ਲ ਚਾਰਜਿਜ਼ ਸਬੰਧੀ ਸਟੇਟ ਨੋਡਲ ਅਫ਼ਸਰਾਂ ਦੀ ਮੀਟਿੰਗ

ਮਰਦਮਸ਼ੁਮਾਰੀ 2027: ਸਪੈਸ਼ਲ ਚਾਰਜਿਜ਼ ਸਬੰਧੀ ਸਟੇਟ ਨੋਡਲ ਅਫ਼ਸਰਾਂ ਦੀ ਮੀਟਿੰਗ

Hot News
ਚੰਡੀਗੜ੍ਹ, 5 ਨਵੰਬਰ 2026: ਸੈਨਸਜ਼ ਆਪ੍ਰੇਸ਼ਨਜ਼ ਦੇ ਡਾਇਰੈਕਟਰ ਡਾ. ਨਵਜੋਤ ਖੋਸਾ, ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਅੱਜ ਸਪੈਸ਼ਲ ਚਾਰਜਿਜ਼ ਸਬੰਧੀ ਸਟੇਟ ਨੋਡਲ ਅਫ਼ਸਰਾਂ ਦੀ ਇੱਕ ਮੀਟਿੰਗ ਹੋਈ। ਇਸ ਮੀਟਿੰਗ ਦਾ ਮੁੱਖ ਮਕਸਦ ਸਟੇਟ ਨੋਡਲ ਅਫ਼ਸਰਾਂ ਨੂੰ ਜਾਗਰੂਕ ਕਰਨਾ ਅਤੇ ਸੀਮਤ-ਪਹੁੰਚ ਵਾਲੇ ਖੇਤਰਾਂ ਵਿੱਚ ਮਰਦਮਸ਼ੁਮਾਰੀ 2027 ਦੇ ਆਬਾਦੀ ਗਣਨਾ ਦੌਰ (ਫੇਜ਼-2) ਦੀਆਂ ਤਿਆਰੀਆਂ ਦੀ ਸਮੀਖਿਆ ਕਰਨਾ ਸੀ। ਮੀਟਿੰਗ ਵਿੱਚ ਸਪੈਸ਼ਲ ਚਾਰਜਿਜ਼ ਅੰਦਰ ਸੁਰੱਖਿਅਤ, ਸਟੀਕ ਅਤੇ ਸਮਾਂਬੱਧ ਗਣਨਾ ਯਕੀਨੀ ਬਣਾਉਣ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਇਨ੍ਹਾਂ ਸਪੈਸ਼ਲ ਚਾਰਜਿਜ਼ ਵਿੱਚ ਰੱਖਿਆ ਖੇਤਰ, ਸੀ.ਏ.ਪੀ.ਐੱਫ. (ਕੇਂਦਰੀ ਹਥਿਆਰਬੰਦ ਪੁਲਿਸ ਬਲ) ਖੇਤਰ, ਕੈਂਪ ਤੇ ਅਦਾਰੇ, ਸਿਖਲਾਈ ਕੇਂਦਰ, ਵਿਗਿਆਨਕ ਅਤੇ ਖੋਜ ਕੇਂਦਰ, ਅਤੇ ਆਪ੍ਰੇਸ਼ਨਲ/ ਫਾਰਵਰਡ ਤੇ ਔਖੀ ਪਹੁੰਚ ਵਾਲੇ ਖੇਤਰ, ਜਿੱਥੇ ਆਮ ਨਾਗਰਿਕ ਗਣਨਾਕਾਰਾਂ ਦੀ ਪਹੁੰਚ ਸੀਮਤ ਹੁੰਦੀ ਹੈ, ਸ਼ਾਮਲ ਹਨ। ਜ਼ਿਕਰਯੋਗ ਹੈ  ਕਿ ਆਬਾਦੀ ਗਣਨਾ (ਫੇਜ਼-2) 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਕਰਵਾਈ ਜਾਵੇਗੀ, ਜਿਸ ਤੋਂ ਬਾਅਦ 5 ਤੋਂ 9 ਜਨਵਰੀ 2027 ...