ਰੋਲ ਆਬਜ਼ਰਵਰ ਰਾਹੁਲ ਭੰਡਾਰੀ ਵੱਲੋਂ ਐਸ.ਆਈ.ਆਰ ਤਹਿਤ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਸੁਪਰ ਚੈਕਿੰਗ
ਤਰਨ ਤਾਰਨ/ਖਡੂਰ ਸਾਹਿਬ, 29 ਸਤੰਬਰ: ਸੀਨੀਅਰ ਆਈ.ਏ.ਐਸ ਅਧਿਕਾਰੀ ਅਤੇ ਵਿੱਤੀ ਕਮਿਸ਼ਨਰ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਪੰਜਾਬ ਰਾਹੁਲ ਭੰਡਾਰੀ, ਜਿਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) 2026ਸਬੰਧੀ ਤਰਨ ਤਾਰਨ ਅਤੇ ਕਪੂਰਥਲਾ ਜ਼ਿਲ੍ਹਿਆਂ ਦਾ ਰੋਲ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ, ਵੱਲੋਂ ਅੱਜ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਆਦਿੱਤਿਆ ਸ਼ਰਮਾ ਸਮੇਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ।
ਐਸ.ਡੀ.ਐਮ ਦਫ਼ਤਰ ਖਡੂਰ ਸਾਹਿਬ ਵਿਖੇ ਹੋਈ ਇਸ ਮੀਟਿੰਗ ਦੌਰਾਨ ਰੋਲ ਆਬਜ਼ਰਵਰ ਰਾਹੁਲ ਭੰਡਾਰੀ ਨੇ ਐਸ.ਆਈ. ਆਰ-2026 ਤਹਿਤ ਤਰਨ ਤਾਰਨ ਜ਼ਿਲ੍ਹੇ ਵਿੱਚ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਪ੍ਰਾਪਤ ਹੋਏ ਫਾਰਮਾਂ ਦੀ ਸੁਪਰ ਚੈਕਿੰਗ ਕੀਤੀ।
ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਾਗਰਿਕਾਂ ਵੱਲੋਂ ਦਾਇਰ ਕੀਤੇ ਗਏ ਦਾਅਵਿਆਂ ਅਤੇ ਇਤਰਾਜ਼ਾਂ ਦਾ ਫ਼ੈਸਲਾ ਕਰਦੇ ਸਮੇਂ ਪੂਰੀ ਸ...








