Wednesday, November 25Malwa News
Shadow

Tag: latest news

ਗੈਂਗਸਟਰਾਂ ‘ਤੇ ਵਾਰ ਦਾ 289ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਈਂ ਛਾਪੇਮਾਰੀ; 178 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 289ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਈਂ ਛਾਪੇਮਾਰੀ; 178 ਕਾਬੂ

Hot News
ਚੰਡੀਗੜ੍ਹ, 5 ਨਵੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 289ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 484 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 289ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 178 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 82,687 ਹੋ ਗਈ ਹੈ। ਇਸ ਤੋਂ ਇਲਾਵਾ 160 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹ...
ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 5 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਾਜਾਇਜ਼ ਹਥਿਆਰ, ਵਿਸਫੋਟਕ ਅਤੇ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ ਕਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਗੋਲੀਬਾਰੀ ਦੀਆਂ ਤਿੰਨ ਘਟਨਾਵਾਂ ਨੂੰ ਵੀ ਸੁਲਝਾਉਂਦਿਆਂ ਪੁਲਿਸ ਨੇ 16 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕਾਰਵਾਈਆਂ ਦੌਰਾਨ ਮੁਲਜ਼ਮਾਂ ਕੋਲੋਂ 34 ਕਿਲੋ ਹੈਰੋਇਨ, ਦੋ ਹੈਂਡ ਗ੍ਰਨੇਡ ਅਤੇ ਅੱਠ ਹਥਿਆਰ ਜਿਨ੍ਹਾਂ ਵਿੱਚ  ਦੋ ਅਤਿ-ਆਧੁਨਿਕ 9 ਐਮਐਮ ‘ਉਜ਼ੀ’  ਸਬ-ਮਸ਼ੀਨ ਗੰਨਾਂ  ਸ਼ਾਮਲ ਹਨ, ਬਰਾਮਦ ਕੀਤੇ ਹਨ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ । ’ਊਜ਼ੀ’ ਗੰਨਾਂ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ ਇੱਕ 12-ਬੋਰ ਬੰਦੂਕ, ਪੰਜ ਨਾਜਾਇਜ਼ ਪਿਸਤੌਲਾਂ ਸਮੇਤ 26 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਮਾਮਲਿਆਂ ਵਿੱਚ...
ਵੱਡਾ ਕਦਮ: ਐਸਟੀਪੀ ਦੇ ਆਲੇ-ਦੁਆਲੇ ਬਦਬੂ ਦੂਰ ਕਰਨ ਲਈ 24 ਪਲਾਂਟਾਂ ‘ਤੇ ਲਗਾਏ ਜਾਣਗੇ ਐਕਟੀਵੇਟਿਡ ਕਾਰਬਨ ਸਿਸਟਮ, 3,865.806 ਲੱਖ ਰੁਪਏ ਕੀਤੇ ਜਾਣਗੇ ਖਰਚ – ਮੰਤਰੀ ਰਣਬੀਰ ਗੰਗਵਾ

ਵੱਡਾ ਕਦਮ: ਐਸਟੀਪੀ ਦੇ ਆਲੇ-ਦੁਆਲੇ ਬਦਬੂ ਦੂਰ ਕਰਨ ਲਈ 24 ਪਲਾਂਟਾਂ ‘ਤੇ ਲਗਾਏ ਜਾਣਗੇ ਐਕਟੀਵੇਟਿਡ ਕਾਰਬਨ ਸਿਸਟਮ, 3,865.806 ਲੱਖ ਰੁਪਏ ਕੀਤੇ ਜਾਣਗੇ ਖਰਚ – ਮੰਤਰੀ ਰਣਬੀਰ ਗੰਗਵਾ

Haryana
ਚੰਡੀਗੜ੍ਹ, 4 ਨਵੰਬਰ - ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ) ਦੇ ਆਲੇ-ਦੁਆਲੇ ਫੈਲਣ ਵਾਲੀ ਬਦਬੂ ਤੋਂ ਹੁਣ ਲੋਕਾਂ ਅਤੇ ਕਿਸਾਨਾਂ ਨੂੰ ਰਾਹਤ ਦਿਵਾਉਣ ਦੀ ਤਿਆਰੀ ਹੈ। ਹਰਿਆਣਾ ਵਿੱਚ ਟ੍ਰੀਟਿਡ ਵੇਸਟ ਵਾਟਰ ਦੀ ਬਦਬੂ ਘੱਟ ਕਰਨ ਲਈ 24 ਐਸਟੀਪੀ 'ਤੇ ਐਕਟੀਵੇਟਿਡ ਕਾਰਬਨ ਆਧਾਰਿਤ ਸਿਸਟਮ ਲਗਾਏ ਜਾਣਗੇ। ਇਸ 'ਤੇ ਲਗਭਗ 3,865.806 ਲੱਖ ਰੁਪਏ ਖਰਚ ਹੋਣ ਦਾ ਅਨੁਮਾਨ ਹੈ। ਜਨ ਸਿਹਤ ਇੰਜੀਨੀਅਰਿੰਗ ਅਤੇ ਲੋਕ ਨਿਰਮਾਣ ਮੰਤਰੀ ਰਣਬੀਰ ਗੰਗਵਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਐਸਟੀਪੀ ਦੇ ਆਲੇ-ਦੁਆਲੇ ਬਦਬੂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਟ੍ਰੀਟਿਡ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਅਤੇ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ। ਮੰਤਰੀ ਰਣਬੀਰ ਗੰਗਵਾ ਹਰਿਆਣਾ ਸਿਵਲ ਸਕੱਤਰੇਤ ਵਿਖੇ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ 25 ਕਰੋੜ ਰੁਪਏ ਅਤੇ ਇਸ ਤੋਂ ਵੱਧ ਦੀ ਲਾਗਤ ਵਾਲੀਆਂ ਪ੍ਰਮੁੱਖ ਯੋਜਨਾਵਾਂ ਦੀ ਸਰਕਲਵਾਰ ਸਮੀਖਿਆ ਕੀਤੀ ਗਈ। ਵਿਭਾਗ ਦੀ ...
ਅੰਬਾਲਾ ਵਿੱਚ ਸ਼ਹੀਦੀ ਸਮਾਰਕ ਦੇ ਉਦਘਾਟਨ ਮੌਕੇ ਅਮਿਤ ਸ਼ਾਹ ਦਾ ਹਰਿਆਣਾ ਦੀ ਧਰਤੀ ‘ਤੇ ਸ਼ਾਨਦਾਰ ਸਵਾਗਤ ਕਰੇਗਾ ਸੂਬਾ – ਰਣਬੀਰ ਗੰਗਵਾ

ਅੰਬਾਲਾ ਵਿੱਚ ਸ਼ਹੀਦੀ ਸਮਾਰਕ ਦੇ ਉਦਘਾਟਨ ਮੌਕੇ ਅਮਿਤ ਸ਼ਾਹ ਦਾ ਹਰਿਆਣਾ ਦੀ ਧਰਤੀ ‘ਤੇ ਸ਼ਾਨਦਾਰ ਸਵਾਗਤ ਕਰੇਗਾ ਸੂਬਾ – ਰਣਬੀਰ ਗੰਗਵਾ

Haryana
ਚੰਡੀਗੜ੍ਹ, 4 ਨਵੰਬਰ - ਹਰਿਆਣਾ ਦੇ ਜਨ ਸਿਹਤ ਇੰਜੀਨੀਅਰਿੰਗ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ ਦਾ 5 ਨਵੰਬਰ ਨੂੰ ਅੰਬਾਲਾ ਆਗਮਨ ਸੂਬੇ ਲਈ ਮਾਣ ਅਤੇ ਉਤਸ਼ਾਹ ਦਾ ਇੱਕ ਵੱਡਾ ਮੌਕਾ ਹੈ। ਹਰਿਆਣਾ ਦੀ ਵੀਰ ਭੂਮੀ 'ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੀ ਇਸ ਇਤਿਹਾਸਕ ਸਮਾਗਮ ਵਿੱਚ ਮੌਜੂਦ ਰਹਿਣਗੇ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੇ 12 ਸਾਲਾਂ ਦੇ ਕਾਰਜਕਾਲ ਦੌਰਾਨ ਹਰਿਆਣਾ ਨੇ ਵਿਕਾਸ ਦੇ ਨਾਲ-ਨਾਲ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ, ਸ਼ਾਨਦਾਰ ਇਤਿਹਾਸ ਅਤੇ ਵੀਰ ਪਰੰਪਰਾਵਾਂ ਨੂੰ ਨਵੀਂ ਪਛਾਣ ਦੇਣ ਦਾ ਕੰਮ ਕੀਤਾ ਹੈ। ਅੰਬਾਲਾ ਵਿੱਚ 1857 ਦੇ ਪਹਿਲੇ ਆਜ਼ਾਦੀ ਸੰਗਰਾਮ ਦੇ ਵੀਰ ਬਲਿਦਾਨੀਆਂ ਨੂੰ ਸਮਰਪਿਤ ਸ਼ਾਨਦਾਰ ਸ਼ਹੀਦੀ ਸਮਾਰਕ ਦਾ ਉਦਘਾਟਨ ਇਸੇ ਸੋਚ ਦਾ ਪ੍ਰਤੀਕ ਹੈ। ਇਹ ਸਮਾਰਕ ਸੂਬਾ ਵਾਸੀਆਂ ਲਈ ਮਾਣ ਦਾ ਕੇਂਦਰ ਬਣੇਗਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਵੀਰਾਂ ਦੀਆਂ ਸ਼ੌਰਿਆ ਗਾਥਾਵਾਂ ਨਾਲ ਜੋੜਨ ਦਾ ਕੰਮ ਕਰੇਗਾ। ...
ਜਨ ਸਮੱਸਿਆਵਾਂ ਦੀ ਅਣਦੇਖੀ ‘ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਐਕਸ਼ਨ ਮੋਡ ਵਿੱਚ, ਗੁਰੂਗ੍ਰਾਮ ਵਿੱਚ ਵੱਖ-ਵੱਖ ਅਧਿਕਾਰੀਆਂ ਵਿਰੁੱਧ ਕੀਤੀ ਕਾਰਵਾਈ

ਜਨ ਸਮੱਸਿਆਵਾਂ ਦੀ ਅਣਦੇਖੀ ‘ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਐਕਸ਼ਨ ਮੋਡ ਵਿੱਚ, ਗੁਰੂਗ੍ਰਾਮ ਵਿੱਚ ਵੱਖ-ਵੱਖ ਅਧਿਕਾਰੀਆਂ ਵਿਰੁੱਧ ਕੀਤੀ ਕਾਰਵਾਈ

Haryana
ਚੰਡੀਗੜ੍ਹ, 4 ਨਵੰਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 2,000 ਕਰੋੜ ਰੁਪਏ ਤੋਂ ਵੱਧ ਦੀ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤਹਿਤ ਦਸੰਬਰ 2027 ਦੇ ਅੰਤ ਤੱਕ 400 ਤੋਂ ਵੱਧ ਸਰਕਾਰੀ ਸਕੂਲਾਂ ਨੂੰ ਨਵੀਆਂ ਇਮਾਰਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਰਕਾਰ ਦਾ ਯਤਨ ਹੈ ਕਿ ਵਿਦਿਆਰਥੀਆਂ ਨੂੰ ਬਿਹਤਰ ਵਿੱਦਿਅਕ ਮਾਹੌਲ ਅਤੇ ਆਧੁਨਿਕ ਸਹੂਲਤਾਂ ਮਿਲਣ। ਮੁੱਖ ਮੰਤਰੀ ਨੇ ਇਹ ਜਾਣਕਾਰੀ ਬੁੱਧਵਾਰ ਨੂੰ ਗੁਰੂਗ੍ਰਾਮ ਵਿਖੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦੀ ਮੀਟਿੰਗ ਦੌਰਾਨ ਇੱਕ ਸਕੂਲ ਦੀ ਇਮਾਰਤ ਦੇ ਨਵੀਨੀਕਰਨ ਨਾਲ ਸਬੰਧਤ ਸ਼ਿਕਾਇਤ ਦੀ ਸੁਣਵਾਈ ਕਰਦਿਆਂ ਦਿੱਤੀ। ਮੀਟਿੰਗ ਵਿੱਚ ਸੁਣਵਾਈ ਲਈ ਕੁੱਲ 15 ਸ਼ਿਕਾਇਤਾਂ ਰੱਖੀਆਂ ਗਈਆਂ, ਜਿਨ੍ਹਾਂ ਵਿੱਚੋਂ ਮੁੱਖ ਮੰਤਰੀ ਨੇ 11 ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ, ਜਦੋਂਕਿ ਬਾਕੀ 4 ਮਾਮਲਿਆਂ ਨੂੰ ਅਗਲੀ ਮੀਟਿੰਗ ਤੱਕ ਪੈਂਡਿੰਗ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਵਿੱਚ ਕੀਤੀ ਗਈ ਕਾਰਵਾਈ ਦੀ ਸ...
ਰਬੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਪਾਣੀ ਦੀ ਕਮੀ ਨਾ ਆਵੇ – ਸ਼੍ਰੀਮਤੀ ਸ਼੍ਰੁਤੀ ਚੌਧਰੀ

ਰਬੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਪਾਣੀ ਦੀ ਕਮੀ ਨਾ ਆਵੇ – ਸ਼੍ਰੀਮਤੀ ਸ਼੍ਰੁਤੀ ਚੌਧਰੀ

Haryana
ਚੰਡੀਗੜ੍ਹ, 4 ਨਵੰਬਰ- ਹਰਿਆਣਾ ਦੀ ਸਿੰਚਾਈ ਅਤੇ ਜਲ ਸਰੋਤ ਮੰਤਰੀ ਸ਼੍ਰੀਮਤੀ ਸ਼ਰੂਤੀ ਚੌਧਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਚਾਲੂ ਰਬੀ ਸੀਜ਼ਨ ਦੌਰਾਨ ਸੂਬੇ ਵਿੱਚ ਸਿੰਚਾਈ ਸਹੂਲਤਾਂ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਫ਼ਸਲਾਂ ਦੀ ਬਿਜਾਈ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਾਣੀ ਦੀ ਸੀਮਤ ਉਪਲਬਧਤਾ ਦੇ ਬਾਵਜੂਦ ਰਾਜ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਹਰ ਖੇਤਰ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦਾ ਪੂਰਾ ਪਾਣੀ ਮਿਲੇ। ਇਸ ਲਈ ਵੰਡ ਪ੍ਰਣਾਲੀ ਦੀ ਸਮੀਖਿਆ ਦੇ ਨਾਲ-ਨਾਲ ਨਹਿਰੀ ਪਾਣੀ ਦੀ ਲਗਾਤਾਰ ਨਿਗਰਾਨੀ ਵੀ ਕੀਤੀ ਜਾ ਰਹੀ ਹੈ। ਉਹ ਅੱਜ ਇੱਥੇ ਪਾਣੀ ਦੀ ਸਪਲਾਈ ਨੂੰ ਲੈ ਕੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਹੜ੍ਹ ਕੰਟਰੋਲ ਦੇ ਉਪਾਵਾਂ ਦੇ ਨਾਲ-ਨਾਲ ਜੰਗਲਾਤ ਵਿਭਾਗ ਨਾਲ ਸਬੰਧਤ ਮਨਜ਼ੂਰੀਆਂ, ਜ਼ਮੀਨ ਦੀ ਨਿਸ਼ਾਨਦੇਹੀ ਅਤੇ ਪੰਪਾਂ ਦੀ ਉਪਲਬਧਤਾ ਨਾਲ ਜੁੜੇ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਸਿੰਚਾਈ ਅਤੇ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਅਨੁਰਾਗ ਅਗਰਵਾਲ ਵੀ ਮੀਟਿੰਗ ਵਿੱਚ ਮੌਜੂਦ ਰਹੇ। ਸ਼੍ਰੀਮ...
IND vs NZ: ਵਨਡੇ ਸੀਰੀਜ਼ ‘ਚ ਵੀ ਭਾਰਤ ਦੀ ਜਿੱਤ ਨਾਲ ਸ਼ੁਰੂਆਤ, ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ

IND vs NZ: ਵਨਡੇ ਸੀਰੀਜ਼ ‘ਚ ਵੀ ਭਾਰਤ ਦੀ ਜਿੱਤ ਨਾਲ ਸ਼ੁਰੂਆਤ, ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ

National News
IND vs NZ Ist ODI: ਭਾਰਤ ਨੇ ਨਿਊਜ਼ੀਲੈਂਡ ਖ਼ਿਲਾਫ਼ ਪੰਜ ਮੈਚਾਂ ਦੀ ਵਨਡੇ ਸੀਰੀਜ਼ ਵਿੱਚ ਵੀ ਜਿੱਤ ਨਾਲ ਅਗਾਜ਼ ਕੀਤਾ। ਆਕਲੈਂਡ ਵਿੱਚ ਖੇਡੇ ਗਏ ਪਹਿਲੇ ਮੈਚ ਵਿੱਚ ਮਹਿਮਾਨ ਟੀਮ ਨੇ ਮੇਜ਼ਬਾਨ ਟੀਮ ਨੂੰ 5 ਵਿਕਟਾਂ ਨਾਲ ਮਾਤ ਦੇ ਦਿੱਤੀ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਦੀ ਪੂਰੀ ਟੀਮ 40.2 ਓਵਰਾਂ ਵਿੱਚ 185 ਦੌੜਾਂ 'ਤੇ ਹੀ ਸਿਮਟ ਗਈ। ਭਾਰਤੀ ਟੀਮ ਨੂੰ ਮੀਂਹ ਨਾਲ ਪ੍ਰਭਾਵਿਤ ਮੈਚ ਵਿੱਚ 32 ਓਵਰਾਂ ਵਿੱਚ 143 ਦੌੜਾਂ ਦਾ ਟੀਚਾ ਮਿਲਿਆ। ਜਿਸ ਨੂੰ ਉਨ੍ਹਾਂ ਨੇ 5 ਵਿਕਟਾਂ ਗੁਆ ਕੇ 22.4 ਓਵਰਾਂ ਵਿੱਚ ਹੀ ਹਾਸਲ ਕਰ ਲਿਆ। ਕਪਤਾਨ ਸ਼ੁਭਮਨ ਤੇ ਕੋਹਲੀ ਨੇ ਖੇਡੀ ਸ਼ਾਨਦਾਰ ਪਾਰੀ ਮੈਚ ਵਿੱਚ ਭਾਰਤ ਦੀ ਸ਼ੁਰੂਆਤ ਚੰਗੀ ਨਹੀਂ ਰਹੀ ਕਿਉਂਕਿ ਰੋਹਿਤ ਸ਼ਰਮਾ ਬਿਨਾਂ ਕੋਈ ਦੌੜ ਬਣਾਏ 6 ਗੇਂਦਾਂ ਦਾ ਸਾਹਮਣਾ ਕਰਨ ਤੋਂ ਬਾਅਦ ਪਵੇਲੀਅਨ ਪਰਤ ਗਏ। ਉਸ ਤੋਂ ਬਾਅਦ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਅਤੇ ਸਾਬਕਾ ਕਪਤਾਨ ਵਿਰਾਟ ਕੋਹਲੀ ਨੇ ਸ਼ਾਨਦਾਰ ਪਾਰੀ ਖੇਡ ਕੇ ਜਿੱਤ ਦੀ ਨੀਂਹ ਰੱਖ ਦਿੱਤੀ। ਗਿੱਲ ਨੇ 56 ਗੇਂਦਾਂ ਵਿੱਚ 5 ਚੌਕਿਆਂ ਦੀ ਮਦਦ ਨਾਲ 37 ਦੌੜਾਂ ਅਤੇ ਕੋਹਲੀ ਨੇ 51 ਗੇਂਦਾਂ ਵ...
ਪਟਾਕੇ ਚਲਾਉਂਦੇ ਸਮੇਂ ਜੇਕਰ ਤੁਸੀਂ ਸੜ ਜਾਓ, ਤਾਂ ਕੀ ਕਰਨਾ ਚਾਹੀਦਾ? ਦਿਵਾਲੀ ਤੋਂ ਪਹਿਲਾਂ ਕਰ ਲਓ ਪੂਰੀ ਤਿਆਰੀ

ਪਟਾਕੇ ਚਲਾਉਂਦੇ ਸਮੇਂ ਜੇਕਰ ਤੁਸੀਂ ਸੜ ਜਾਓ, ਤਾਂ ਕੀ ਕਰਨਾ ਚਾਹੀਦਾ? ਦਿਵਾਲੀ ਤੋਂ ਪਹਿਲਾਂ ਕਰ ਲਓ ਪੂਰੀ ਤਿਆਰੀ

Health
ਦਿਵਾਲੀ ਰੌਸ਼ਨੀਆਂ ਦਾ ਤਿਉਹਾਰ ਹੈ। ਇਸ ਸਾਲ ਦਿਵਾਲੀ ਦਾ ਤਿਓਹਾਰ 8 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਹਰ ਘਰ ਵਿੱਚ ਦੀਵੇ ਜਗਾਏ ਜਾਂਦੇ ਹਨ। ਦੀਵੇ ਹਨੇਰੇ ਨੂੰ ਦੂਰ ਕਰਨ ਅਤੇ ਰੌਸ਼ਨੀ ਫੈਲਾਉਣ ਲਈ ਹੁੰਦੇ ਹਨ। ਦਿਵਾਲੀ ਮੌਕੇ ਬੱਚੇ ਅਤੇ ਬਾਲਗ ਦੋਵੇਂ ਹੀ ਪਟਾਕੇ ਚਲਾਉਂਦੇ ਹਨ। ਹਾਲਾਂਕਿ, ਪਟਾਕਿਆਂ ਕਾਰਨ ਦੁਰਘਟਨਾ ਦਾ ਖ਼ਤਰਾ ਹਮੇਸ਼ਾ ਰਹਿੰਦਾ ਹੈ। ਜੇਕਰ ਕੋਈ ਪਟਾਕਿਆਂ ਨਾਲ ਜ਼ਖਮੀ ਹੋ ਜਾਂਦਾ ਹੈ ਤਾਂ ਤੁਰੰਤ ਕਿਹੜੇ ਕਦਮ ਚੁੱਕੇ ਜਾਣੇ ਚਾਹੀਦੇ ਹਨ? ਕੀ ਹਲਦੀ ਨੂੰ ਸਾੜਨ 'ਤੇ ਲਗਾਇਆ ਜਾ ਸਕਦਾ ਹੈ? ਪਟਾਕੇ ਚਲਾਉਂਦੇ ਸਮੇਂ ਕਿਹੜੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ? ਇਸ ਬਾਰੇ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ। ਜਿਵੇਂ ਹੀ ਦਿਵਾਲੀ ਨੇੜੇ ਆਉਂਦੀ ਹੈ, ਸਭ ਤੋਂ ਜ਼ਿਆਦਾ ਲੋਕ ਪਟਾਕੇ ਚਲਾਉਣ ਲਈ ਉਤਸ਼ਾਹਿਤ ਹੁੰਦੇ ਹਨ। ਉਮਰ ਜਾਂ ਲਿੰਗ ਦੀ ਪਰਵਾਹ ਕੀਤੇ ਬਿਨਾਂ ਲੋਕ ਆਪਣੇ ਘਰਾਂ ਵਿੱਚ ਪਟਾਕੇ ਚਲਾ ਕੇ ਅਤੇ ਦੀਵੇ ਜਗਾ ਕੇ ਇਸ ਤਿਉਹਾਰ ਨੂੰ ਬਹੁਤ ਉਤਸ਼ਾਹ ਨਾਲ ਮਨਾਉਂਦੇ ਹਨ। ਹਾਲਾਂਕਿ, ਜੇਕਰ ਪਟਾਕੇ ਚਲਾਉਂਦੇ ਸਮੇਂ ਸਹੀ ਸਾਵਧਾਨੀ ਨਹੀਂ ਵਰਤੀ, ਤਾਂ ਹਾਦਸੇ ਵਾਪਰਨਾ ਲਾਜ਼ਮੀ ਹੈ। ਕਿਲਪੌਕ...
Ramayana Full Cast List: ‘ਰਾਮਾਇਣ’ ਦੇ ਟ੍ਰੇਲਰ ਨੇ ਖੋਲ੍ਹੇ ਕਈ ਰਾਜ਼, ਜਾਣੋ ਕਿਹੜਾ ਸਿਤਾਰਾ ਕਿਹੜੀ ਭੂਮਿਕਾ ‘ਚ ਆਵੇਗਾ ਨਜ਼ਰ

Ramayana Full Cast List: ‘ਰਾਮਾਇਣ’ ਦੇ ਟ੍ਰੇਲਰ ਨੇ ਖੋਲ੍ਹੇ ਕਈ ਰਾਜ਼, ਜਾਣੋ ਕਿਹੜਾ ਸਿਤਾਰਾ ਕਿਹੜੀ ਭੂਮਿਕਾ ‘ਚ ਆਵੇਗਾ ਨਜ਼ਰ

Local
ਹੈਦਰਾਬਾਦ: ਨਿਤੇਸ਼ ਤਿਵਾੜੀ ਦੀ 'ਰਾਮਾਇਣ' ਦਾ ਟ੍ਰੇਲਰ ਵੀਰਵਾਰ (30 ਜੁਲਾਈ) ਨੂੰ ਰਿਲੀਜ਼ ਹੋਇਆ ਸੀ ਅਤੇ ਇਸ ਨੂੰ ਸਕਾਰਾਤਮਕ ਹੁੰਗਾਰਾ ਮਿਲਿਆ ਹੈ। ਟ੍ਰੇਲਰ ਭਗਵਾਨ ਰਾਮ ਅਤੇ ਰਾਵਣ ਦੀ ਦੁਨੀਆ ਦੀ ਪਹਿਲੀ ਝਲਕ ਪੇਸ਼ ਕਰਦਾ ਹੈ, ਜਿਸ ਵਿੱਚ ਸ਼ਾਨਦਾਰ ਦ੍ਰਿਸ਼, ਭਾਵਨਾਤਮਕ ਪਲ ਅਤੇ ਐਕਸ਼ਨ ਸੀਨ ਸ਼ਾਮਲ ਹਨ। ਜੇਕਰ ਤੁਸੀਂ ਸੋਚ ਰਹੇ ਹੋ ਕਿ ਨਿਤੇਸ਼ ਤਿਵਾੜੀ ਦੁਆਰਾ ਇਸ ਵੱਡੇ ਪ੍ਰੋਜੈਕਟ ਵਿੱਚ ਕਿਹੜੇ ਕਲਾਕਾਰ ਕਿਹੜੀਆਂ ਭੂਮਿਕਾਵਾਂ ਨਿਭਾ ਰਹੇ ਹਨ ਤਾਂ ਫਿਲਮ ਦੀ ਸਟਾਰ ਕਾਸਟ ਬਾਰੇ ਪੂਰੀ ਜਾਣਕਾਰੀ ਇੱਥੇ ਹੈ। ਰਣਬੀਰ ਕਪੂਰ ਉਨ੍ਹਾਂ ਲੋਕਾਂ ਲਈ ਜੋ ਅਣਜਾਣ ਹਨ...ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਭਗਵਾਨ ਸ਼੍ਰੀ ਰਾਮ, ਅਯੁੱਧਿਆ ਦੇ ਰਾਜਕੁਮਾਰ ਅਤੇ ਰਾਮਾਇਣ ਦੀ ਕੇਂਦਰੀ ਸ਼ਖਸੀਅਤ ਦਾ ਕਿਰਦਾਰ ਨਿਭਾ ਰਹੇ ਹਨ। ਟ੍ਰੇਲਰ ਵਿੱਚ ਉਸਨੂੰ ਇੱਕ ਸ਼ਾਂਤ ਅਤੇ ਹਮਦਰਦੀ ਭਰੇ ਸੁਭਾਅ ਨਾਲ ਦਰਸਾਇਆ ਗਿਆ ਹੈ, ਜੋ ਹੌਲੀ-ਹੌਲੀ ਇੱਕ ਨਿਡਰ ਯੋਧੇ ਦੇ ਰੂਪ ਵਿੱਚ ਬਦਲ ਜਾਂਦਾ ਹੈ। ਉਸਦੀ ਸ਼ਾਂਤ ਸਕ੍ਰੀਨ ਮੌਜੂਦਗੀ ਨੇ ਪਹਿਲਾਂ ਹੀ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕੀਤਾ ਹੈ। ਸਾਈ ਪੱਲਵੀ ਸਾਈ ਪੱਲਵੀ, ਜਿਸਨੇ ਆਪਣੀ ਸਾਦ...
ਜਨਗਣਨਾ 2027 ਦੇ ਦੂਜੇ ਪੜ੍ਹਾਅ ਦੀ ਸ਼ੁਰੂਆਤ 16 ਨਵੰਬਰ ਤੋਂ —— ਡਿਪਟੀ ਕਮਿਸ਼ਨਰ

ਜਨਗਣਨਾ 2027 ਦੇ ਦੂਜੇ ਪੜ੍ਹਾਅ ਦੀ ਸ਼ੁਰੂਆਤ 16 ਨਵੰਬਰ ਤੋਂ —— ਡਿਪਟੀ ਕਮਿਸ਼ਨਰ

Local
ਮੁਕਤਸਰ ਸਾਹਿਬ, 04 ਨਵੰਬਰ:      ਜਨਗਣਨਾ 2027 ਦੇ ਦੂਜੇ ਫੇਜ ਨੂੰ ਸਫਲਤਾ ਪੂਰਵਕ ਨੇਪਰੇ ਚਾੜਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਹੋਈ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਗਣਨਾ—2027 ਦਾ ਦੂਜਾ ਪੜਾਅ ਪੂਰੇ ਪੰਜਾਬ ਵਿੱਚ 16 ਨਵੰਬਰ ਤੋਂ ਸ਼ੁਰੂ ਹੋਵੇਗਾ ਅਤੇ 4 ਜਨਵਰੀ, 2027 ਤੱਕ ਜਾਰੀ ਰਹੇਗਾ। ਇਸ ਤਹਿਤ 16 ਤੋਂ 30 ਨਵੰਬਰ ਤੱਕ ਆਨਲਾਈਨ ਸਵੈ—ਗਣਨਾ ਦੀ ਸਹੂਲਤ ਉਪਲਬਧ ਹੋਵੇਗੀ, ਜਦਕਿ 1 ਦਸੰਬਰ ਤੋਂ 4 ਜਨਵਰੀ ਤੱਕ ਗਿਣਤੀਕਾਰ ਘਰ—ਘਰ ਜਾ ਕੇ ਆਬਾਦੀ ਦੀ ਗਣਨਾ ਕਰਨਗੇ।     ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਜਨਗਣਨਾ ਦੇ ਇਸ ਅਹਿਮ ਕਾਰਜ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਹਰ ਪਰਿਵਾਰ ਇਸ ਪ੍ਰਕਿਰਿਆ ਵਿੱਚ ਆਪਣੀ ਸ਼ਮੂਲੀਅਤ ਯਕੀਨੀ ਬਣਾ ਸਕੇ। ਉਹਨਾਂ ਕਿਹਾ ਕਿ ਜਨਗਣਨਾ ਰਾਹੀਂ ਇਕੱਤਰ ਕੀਤੇ ਜਾਣ ਵਾਲੇ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਉਲੀਕਣ ਲਈ ਮਹੱਤਵਪੂਰਨ ਆਧਾਰ ਬਣਦੇ ਹਨ। ਸਿੱਖਿਆ, ਸਿਹਤ, ਰਿਹਾਇਸ਼, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਯੋ...