Wednesday, November 25Malwa News
Shadow

Tag: latest news

ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਈ.ਵੀ.ਐੱਮ. ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ ਲਈ ਤਿਆਰੀਆਂ ਦਾ ਜਾਇਜ਼ਾ

ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਈ.ਵੀ.ਐੱਮ. ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ ਲਈ ਤਿਆਰੀਆਂ ਦਾ ਜਾਇਜ਼ਾ

Local
ਰੂਪਨਗਰ, 4 ਨਵੰਬਰ: ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਜ਼ਿਲ੍ਹਾ ਰੂਪਨਗਰ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ.) ਦੀ ਪਹਿਲੇ ਪੱਧਰ ਦੀ ਜਾਂਚ (ਫਸਟ ਲੈਵਲ ਚੈਕਿੰਗ- ਐਫ.ਐਲ.ਸੀ) ਦੀ ਪ੍ਰਕਿਰਿਆ 12 ਨਵੰਬਰ 2026 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਅਗੇਤੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸਿਖਲਾਈ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਈ.ਵੀ.ਐੱਮ. ਨੋਡਲ ਅਫ਼ਸਰ ਤੋਂ ਪਹਿਲੇ ਪੱਧਰ ਦੀ ਜਾਂਚ ਸਬੰਧੀ ਹੁਣ ਤੱਕ ਕੀਤੀਆਂ ਗਈਆਂ ਤਿਆਰੀਆਂ ਅਤੇ ਅਗੇਤੇ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਲੋਂ ਮੀਟਿੰਗ ਵਿੱਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਬੰਧਤ ਡਿਊਟੀਆਂ ਅਤੇ ਜ਼ਿੰਮੇਵਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਹਦ...
18.55 ਕਰੋੜ ਦੀ ਲਾਗਤ ਨਾਲ ਅਜੋਲੀ ਤੋਂ ਬੇਲਾ ਰੋਡ ਤੱਕ ਬਣਨ ਵਾਲੇ ਪੁਲ ਦਾ ਹਰਜੋਤ ਸਿੰਘ ਬੈਂਸ ਨੇ ਰੱਖਿਆ ਨੀਂਹ ਪੱਥਰ

18.55 ਕਰੋੜ ਦੀ ਲਾਗਤ ਨਾਲ ਅਜੋਲੀ ਤੋਂ ਬੇਲਾ ਰੋਡ ਤੱਕ ਬਣਨ ਵਾਲੇ ਪੁਲ ਦਾ ਹਰਜੋਤ ਸਿੰਘ ਬੈਂਸ ਨੇ ਰੱਖਿਆ ਨੀਂਹ ਪੱਥਰ

Local
ਨੰਗਲ 04 ਨਵੰਬਰ: ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਅੱਜ ਅਜੋਲੀ ਤੋਂ ਬੇਲਾ ਰੋਡ ਤੱਕ 18 ਕਰੋੜ 55 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਪੁਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੁਲ ਦਾ ਨਿਰਮਾਣ ਕਾਰਜ ਲਗਭਗ ਡੇਢ ਸਾਲ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਕਈ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪੁਲ ਇਲਾਕੇ ਦੀ ਲੰਮੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਲੋੜ ਨੂੰ ਪੂਰਾ ਕਰੇਗਾ ਅਤੇ ਲੋਕਾਂ ਦੇ ਸਫ਼ਰ ਨੂੰ ਹੋਰ ਸੁਖਾਲਾ ਬਣਾਏਗਾ।           ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਸੜਕੀ ਸੰਪਰਕ ਨੂੰ ਬਿਹਤਰ ਬਣਾਉਣ ਲਈ ਵੱਡੇ ਪੱਧਰ 'ਤੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱ...
ਪਰਾਲੀ ਸਾੜਨ ਵਾਲੇ ਕਿਸਾਨ ਹੋ ਜਾਣ ਸਾਵਧਾਨ! ਜੋਹਲ ਢਾਏ ਵਿਖੇ ਮੌਕੇ ’ਤੇ ਬੁਝਾਈ ਅੱਗ, ਕੱਟਿਆ ਚਲਾਨ, ਭਰਨਾ ਪਵੇਗਾ ਜੁਰਮਾਨਾ

ਪਰਾਲੀ ਸਾੜਨ ਵਾਲੇ ਕਿਸਾਨ ਹੋ ਜਾਣ ਸਾਵਧਾਨ! ਜੋਹਲ ਢਾਏ ਵਿਖੇ ਮੌਕੇ ’ਤੇ ਬੁਝਾਈ ਅੱਗ, ਕੱਟਿਆ ਚਲਾਨ, ਭਰਨਾ ਪਵੇਗਾ ਜੁਰਮਾਨਾ

Local
ਖਡੂਰ ਸਾਹਿਬ/ਤਰਨ ਤਾਰਨ, 4 ਨਵੰਬਰ :       ਜ਼ਿਲ੍ਹਾ ਤਰਨ ਤਾਰਨ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਖ਼ਤ ਰੁਖ਼ ਅਖਤਿਆਰ ਕੀਤਾ ਗਿਆ ਹੈ। ਇਸੇ ਤਹਿਤ ਪਿੰਡ ਜੋਹਲ ਢਾਏ ਵਿਖੇ ਕਿਸਾਨ ਭੁਪਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵੱਲੋਂ ਪਰਾਲੀ ਨੂੰ ਲਗਾਈ ਗਈ ਅੱਗ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਮੌਕੇ ’ਤੇ ਪਹੁੰਚ ਕੇ ਬੁਝਾਇਆ ਗਿਆ। ਇਸ ਮਾਮਲੇ ਵਿੱਚ ਕਿਸਾਨ ਦਾ ਚਲਾਨ ਕੱਟਿਆ ਗਿਆ ਹੈ ਅਤੇ ਨਿਯਮਾਂ ਅਨੁਸਾਰ ਜੁਰਮਾਨਾ ਭਰਨਾ ਪਵੇਗਾ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀਆਂ ਹਦਾਇਤਾਂ ਅਨੁਸਾਰ ਉੱਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਸੰਜੀਵ ਕੁਮਾਰ ਸ਼ਰਮਾ ਅਤੇ ਡਾ. ਯਾਦਵਿੰਦਰ ਸਿੰਘ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਖਡੂਰ ਸਾਹਿਬ, ਫਤਿਹਾਬਾਦ, ਖੇਲਾ, ਭੈਲ, ਭੋਈਆਂ, ਭੈਲ ਢਾਏ ਵਾਲਾ, ਜੋਹਲ ਢਾਏ ਵਾਲਾ, ਗੁੱਜਰਪੁਰ ਅਤੇ ਲੁਹਾਰ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸੰਜੀਵ ਕੁਮਾਰ ਸ਼ਰਮਾ  ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪ...
ਭਾਰਤ ਵੱਡੀ ਜਿੱਤ ਨਾਲ ਫਾਈਨਲ ‘ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

ਭਾਰਤ ਵੱਡੀ ਜਿੱਤ ਨਾਲ ਫਾਈਨਲ ‘ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

Hot News
*ਮੋਹਾਲੀ, ਨਵੰਬਰ 4. ਇੱਕ ਵਾਰ ਫਿਰ ਆਪਣੀ ਖੇਡ ਦਾ ਲੋਹਾ ਮਨਵਾਉਂਦਿਆਂ ਭਾਰਤ ਨੇ ਅੱਜ ਦੱਖਣੀ ਕੋਰੀਆ ਨੂੰ 8-1 ਨਾਲ ਹਰਾ ਕੇ ਸੈਮੀਫਾਈਨਲ ਦੇ ਇੱਕਪਾਸੜ ਮੁਕਾਬਲੇ ਵਿੱਚ ਆਪਣਾ ਦਬਦਬਾ ਕਾਇਮ ਰੱਖਿਆ ਅਤੇ ਫਾਈਨਲ ਵਿੱਚ ਆਪਣੀ ਥਾਂ ਪੱਕੀ ਕਰ ਲਈ ਹੈ । ਅੱਜ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ, ਟੀਮ ਇੰਡੀਆ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਮਾਣਮੱਤਾ ਗਵਾਹ ਬਣ ਗਿਆ। ਇਹ ਪਹਿਲੀ ਵਾਰ ਸੀ ਜਦੋਂ ਸਟੇਡੀਅਮ ਨੇ ਇੱਕ ਅੰਤਰਰਾਸ਼ਟਰੀ ਮੈਚ ਦੀ ਮੇਜ਼ਬਾਨੀ ਕੀਤੀ ਅਤੇ ਖੇਡ ਜਗਤ ਦੇ ਆਲਮੀ ਨਕਸ਼ੇ 'ਤੇ ਆਪਣੀ ਸ਼ਾਨਾਮੱਤੀ ਸ਼ੁਰੂਆਤ ਕਰਨ ਦਾ ਫ਼ਖਰ ਹਾਸਿਲ ਕੀਤਾ ।  ਇਸ ਮੌਕੇ 'ਤੇ ਮੌਜੂਦ ਪਤਵੰਤਿਆਂ ਵਿੱਚ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਸੰਗਰੂਰ ਤੋਂ  ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਵਿਸ਼ਵ ਕੱਪ ਹਾਕੀ ਜੇਤੂ ਕਪਤਾਨ ਅਜੀਤਪਾਲ ਸਿੰਘ, ਅਸਲਮ ਸ਼ੇਰ ਖਾਨ, ਜ਼ਫਰ ਇਕਬਾਲ, ਓਲੰਪੀਅਨ ਬਲਬੀਰ ਸਿੰਘ ਰੰਧਾਵਾ, ਰਾਜਿੰਦਰ ਸਿੰਘ ਸੀਨੀਅਰ, ਰਾਣੀ ਰਾਮਪਾਲ,ਸਰਦਾਰ ਸਿ...
ਅਮਨ ਅਰੋੜਾ ਵੱਲੋਂ ‘ਪੰਜਾਬ ਇਨਵੈਸਟਰ ਸਰਕਲ 2.0’ ਦੀ ਸ਼ੁਰੂਆਤ; 28 ਸਟਾਰਟਅੱਪਸ ਨੂੰ 1.17 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ

ਅਮਨ ਅਰੋੜਾ ਵੱਲੋਂ ‘ਪੰਜਾਬ ਇਨਵੈਸਟਰ ਸਰਕਲ 2.0’ ਦੀ ਸ਼ੁਰੂਆਤ; 28 ਸਟਾਰਟਅੱਪਸ ਨੂੰ 1.17 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ

Hot News
ਚੰਡੀਗੜ੍ਹ, 4 ਨਵੰਬਰ: ਸੂਬੇ ਦੇ ਖੋਜ ਅਤੇ ਨਵੀਨਤਾ-ਅਧਾਰਤ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ 'ਪੰਜਾਬ ਇਨਵੈਸਟਰ ਸਰਕਲ' ਦੇ ਪਹਿਲੇ ਪੜਾਅ ਦੀ ਸ਼ੁਰੂਆਤ ਤੋਂ ਮਹਿਜ਼ ਚਾਰ ਮਹੀਨਿਆਂ ਦੇ ਅੰਦਰ ਹੀ ਅੱਜ ਇਸ ਦੇ ਦੂਜੇ ਐਡੀਸ਼ਨ ਦਾ ਆਗਾਜ਼ ਕੀਤਾ। ਇਸ ਮੌਕੇ ਉਨ੍ਹਾਂ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਨੂੰ ਹੁਲਾਰਾ ਦੇਣ ਲਈ 28 ਸਟਾਰਟਅੱਪਸ ਨੂੰ 1.17 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੀ ਵੰਡੀ। ਇੱਥੇ ਇੱਕ ਹੋਟਲ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, “ਪੰਜਾਬ ਹੁਣ ਆਈ.ਟੀ. ਸੇਵਾਵਾਂ, ਸਿਹਤ ਸੰਭਾਲ ਤੇ ਜੀਵ ਵਿਗਿਆਨ, ਖੇਤੀਬਾੜੀ, ਖੁਰਾਕ ਤੇ ਪੀਣ ਵਾਲੇ ਪਦਾਰਥਾਂ ਅਤੇ ਸਿੱਖਿਆ ਖੇਤਰ ਦੇ ਸੈਂਕੜੇ ਸਟਾਰਟਅੱਪਸ ਦਾ ਕੇਂਦਰ ਬਣ ਚੁੱਕਾ ਹੈ, ਜਿਨ੍ਹਾਂ ਵਿੱਚੋਂ 50 ਫ਼ੀਸਦੀ ਦੀ ਅਗਵਾਈ ਮਹਿਲਾ ਡਾਇਰੈਕਟਰਾਂ ਵੱਲੋਂ ਕੀਤੀ ਜਾ ਰਹੀ ਹੈ। ਜੁਲਾਈ ਮਹੀਨੇ ਅਸੀਂ ਆਈ.ਐਨ.ਐਸ.ਟੀ. ਮੋਹਾਲੀ ਵਿਖੇ ਇਸ ਮੰਚ ਦੀ ਸ਼ੁਰੂਆਤ ਕੀਤੀ ਸੀ ਅਤੇ ਚਾਰ ਮਹੀਨਿਆਂ ਦੇ ਅੰਦਰ ਹੀ ਅਸੀਂ ਇਸ ਦਾ ਦੂਜਾ ਐਡੀਸ਼ਨ ਲੈ ਕੇ ਆਏ ਹਾਂ। ਇਹ ਮਹਿਜ਼ ਇੱਕ ਸਮਾਗ...
ਪੰਜਾਬ ਸਰਕਾਰ ਦੇ ਸਹਿਯੋਗ ਨਾਲ 13 ਤੋਂ 15 ਨਵੰਬਰ ਤੱਕ ਕਰਵਾਇਆ ਜਾਵੇਗਾ 10ਵਾਂ ਮਿਲਟਰੀ ਲਿਟ੍ਰੇਚਰ ਫੈਸਟੀਵਲ: ਮੋਹਿੰਦਰ ਭਗਤ

ਪੰਜਾਬ ਸਰਕਾਰ ਦੇ ਸਹਿਯੋਗ ਨਾਲ 13 ਤੋਂ 15 ਨਵੰਬਰ ਤੱਕ ਕਰਵਾਇਆ ਜਾਵੇਗਾ 10ਵਾਂ ਮਿਲਟਰੀ ਲਿਟ੍ਰੇਚਰ ਫੈਸਟੀਵਲ: ਮੋਹਿੰਦਰ ਭਗਤ

Punjab News
ਚੰਡੀਗੜ੍ਹ, 4 ਨਵੰਬਰ: ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਵਿਭਾਗ ਦੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ 13 ਤੋਂ 15 ਨਵੰਬਰ, 2026 ਤੱਕ ਚੰਡੀਗੜ੍ਹ ਦੇ ਸੈਕਟਰ 5 ਸਥਿਤ ਲੇਕ ਕਲੱਬ ਵਿਖੇ ਹੋਣ ਵਾਲੇ 10ਵੇਂ ਮਿਲਟਰੀ ਲਿਟ੍ਰੇਚਰ ਫੈਸਟੀਵਲ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਮੰਤਰੀ ਨੇ ਸਾਬਕਾ ਸੈਨਿਕਾਂ ਨਾਲ ਸਬੰਧਤ ਮੁੱਦਿਆਂ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੀ ਭਲਾਈ ਸਬੰਧੀ ਮਸਲਿਆਂ ’ਤੇ ਸਮੇਂ ਸਿਰ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ, ਹੈੱਡਕੁਆਰਟਰ ਵੈਸਟਰਨ ਕਮਾਂਡ ਅਤੇ ਭਾਗ ਲੈਣ ਵਾਲੀਆਂ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਵੱਕਾਰੀ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਣ ਲਈ ਪੰਜਾਬ ਸਰਕਾਰ ਵੱਲੋਂ  ਪੂਰਾ ਸਹਿਯੋਗ  ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਗਮ ਭਾਰਤ ਦੀ ਸ਼ਾਨਾਮੱਤੀ ਫੌਜੀ ਵਿਰਾਸਤ, ਹਥਿਆਰਬੰਦ ਬਲਾਂ ਦੀ ਬਹਾਦਰੀ ਅਤੇ ਦੇਸ਼ ਦੀ ਸੇਵਾ ਵਿੱਚ ਸੈਨਿਕਾਂ ਵੱਲੋਂ ਦਿੱਤ...
ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਨਬੱਸ ਕਾਮਿਆਂ ਦੇ ਮਸਲੇ ਜਲਦ ਹੱਲ ਕਰਨ ਦੇ ਨਿਰਦੇਸ਼

ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਨਬੱਸ ਕਾਮਿਆਂ ਦੇ ਮਸਲੇ ਜਲਦ ਹੱਲ ਕਰਨ ਦੇ ਨਿਰਦੇਸ਼

Breaking News
ਚੰਡੀਗੜ੍ਹ, 4 ਨਵੰਬਰ 2026: ਟਰਾਂਸਪੋਰਟ ਕਾਮਿਆਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਨਾਲ ਇੱਕ ਅਹਿਮ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਸੇਵਾ ਨਾਲ ਸਬੰਧਤ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਯੂਨੀਅਨ ਨੁਮਾਇੰਦਿਆਂ ਵੱਲੋਂ ਉਠਾਏ ਗਏ ਮੁੱਦਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਸਾਰੀਆਂ ਜਾਇਜ਼ ਮੰਗਾਂ ਦਾ ਜਲਦ ਨਿਪਟਾਰਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਟਰਾਂਸਪੋਰਟ ਵਰਕਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਨੂੰਨੀ ਜਾਂਚ ਦੀ ਲੋੜ ਵਾਲੇ ਮੁੱਦਿਆਂ ਨੂੰ ਵੀ  ਸਮਰਪਿਤ ਵਿਧੀ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੇ ਸੁਚੱਜੇ ਹੱਲ ਨੂੰ ਯਕੀਨੀ ਬਣਾਇਆ ਜਾ ਸ...
ਭਾਰਤ ਦੇ ਸਰਹੱਦੀ ਇਲਾਕਿਆਂ ਲਈ ਇੱਕ ਮਾਡਲ: ਗੁਰੇਜ਼ ਦੀ ਕਹਾਣੀ

ਭਾਰਤ ਦੇ ਸਰਹੱਦੀ ਇਲਾਕਿਆਂ ਲਈ ਇੱਕ ਮਾਡਲ: ਗੁਰੇਜ਼ ਦੀ ਕਹਾਣੀ

National News
ਕੰਟਰੋਲ ਰੇਖਾ 'ਤੇ ਵਸੀ ਇੱਕ ਘਾਟੀ ਭਾਰਤ ਦੀਆਂ ਸਭ ਤੋਂ ਪ੍ਰਭਾਵਸ਼ਾਲੀ ਸੈਰ-ਸਪਾਟਾ ਕਹਾਣੀਆਂ ਵਿੱਚੋਂ ਇੱਕ ਬਣ ਗਈ ਹੈ। ਅਗਲੇ ਦਹਾਕੇ ਵਿੱਚ ਇਹ ਜੋ ਕੁਝ ਬਣਨ ਦਾ ਫ਼ੈਸਲਾ ਕਰੇਗੀ, ਉਹ ਦੇਸ਼ ਦੀ ਆਪਣੀਆਂ ਸਰਹੱਦਾਂ ਬਾਰੇ ਸੋਚ ਨੂੰ ਆਕਾਰ ਦੇ ਸਕਦਾ ਹੈ। ਲੇਖਕ: ਮੀਰ ਅਲਤਾਫ਼ ਰਜ਼ਦਾਨ ਦੱਰੇ ਤੋਂ ਉਤਰਾਈ ਉਹ ਥਾਂ ਹੈ ਜਿੱਥੇ ਗੁਰੇਜ਼ ਦੇ ਸਫ਼ਰ ਦਾ ਸੁਭਾਅ ਬਦਲ ਜਾਂਦਾ ਹੈ। ਲਗਭਗ 11,700 ਫੁੱਟ ਦੀ ਉਚਾਈ 'ਤੇ ਜ਼ਮੀਨ ਹੇਠਾਂ ਵੱਲ ਢਲਦੀ ਹੈ ਅਤੇ ਘਾਟੀ ਖੁੱਲ੍ਹ ਜਾਂਦੀ ਹੈ: ਮੈਦਾਨਾਂ ਵਿੱਚੋਂ ਵਲ ਖਾਂਦੀ ਕਿਸ਼ਨਗੰਗਾ, ਝੁੰਡਾਂ ਵਿੱਚ ਵਸੇ ਲੱਕੜ ਦੇ ਘਰ, ਅਤੇ ਦਾਵਰ ਦੀ ਰਾਖੀ ਕਰਦੀ ਹੱਬਾ ਖ਼ਾਤੂਨ ਚੋਟੀ। ਬਹੁਤੀ ਦੇਰ ਨਹੀਂ ਹੋਈ ਜਦੋਂ ਬਹੁਤੇ ਭਾਰਤੀ ਗੁਰੇਜ਼ ਦਾ ਨਾਂ ਸਿਰਫ਼ ਰੱਖਿਆ ਸੰਬੰਧੀ ਖ਼ਬਰਾਂ ਵਿੱਚ ਹੀ ਜਾਣਦੇ ਸਨ। ਅੱਜ ਗੁਰੇਜ਼ ਟਰੈਵਲ ਰੀਲਾਂ ਵਿੱਚ ਦਿਸਦਾ ਹੈ ਅਤੇ ਕੋਲਕਾਤਾ, ਪੁਣੇ ਤੇ ਚੇਨਈ ਦੇ ਪਰਿਵਾਰਾਂ ਦੀਆਂ ਯਾਤਰਾ ਯੋਜਨਾਵਾਂ ਵਿੱਚ ਸ਼ਾਮਲ ਹੈ। ਤਿੰਨ ਸਾਲ ਪਹਿਲਾਂ ਵਿਸ਼ਵ ਸੈਰ-ਸਪਾਟਾ ਦਿਵਸ 'ਤੇ ਦਾਵਰ ਨੂੰ ਕੇਂਦਰੀ ਸੈਰ-ਸਪਾਟਾ ਮੰਤਰਾਲੇ ਦੇ ਸਰਵੋਤਮ ਸੈਰ-ਸਪਾਟਾ ਪਿੰਡ ਮੁਕਾਬਲੇ ਵਿੱਚ...
A Model for India’s Borderlands: The Gurez Story

A Model for India’s Borderlands: The Gurez Story

National News
A valley on the Line of Control has become one of India’s most compelling tourism stories. What it chooses to become over the next decade could shape how the country thinks about its frontiers. By Mir Altaf The descent from Razdan Pass is where the journey to Gurez changes character. At nearly 11,700 feet the land falls away and the valley opens below: the Kishanganga winding through meadows, log houses gathered in clusters, Habba Khatoon peak standing guard over Dawar. Not long ago, most Indians knew the name Gurez only from defence reporting. Today Gurez appears on travel reels and on the itineraries of families from Kolkata, Pune and Chennai. Three years ago, on World Tourism Day, Dawar was named a Gold winner in the Union Tourism Ministry's Best Tourism Villages competition. A...
ਅਨੰਦਪੁਰ ਸਾਹਿਬ ਹਾਈਡਲ ਪ੍ਰੋਜੈਕਟ ਅਧੀਨ ਪੈਸਕੋ ਰਾਹੀਂ ਕੰਮ ਕਰਦੇ 59 ਮੁਲਾਜ਼ਮ ਹੁਣ ਪੀ.ਐਸ.ਪੀ.ਸੀ.ਐੱਲ. ਅਧੀਨ ਕੰਟਰੈਕਟ ‘ਤੇ ਹੋਏ – ਹਰਜੋਤ ਬੈਂਸ

ਅਨੰਦਪੁਰ ਸਾਹਿਬ ਹਾਈਡਲ ਪ੍ਰੋਜੈਕਟ ਅਧੀਨ ਪੈਸਕੋ ਰਾਹੀਂ ਕੰਮ ਕਰਦੇ 59 ਮੁਲਾਜ਼ਮ ਹੁਣ ਪੀ.ਐਸ.ਪੀ.ਸੀ.ਐੱਲ. ਅਧੀਨ ਕੰਟਰੈਕਟ ‘ਤੇ ਹੋਏ – ਹਰਜੋਤ ਬੈਂਸ

Hot News
ਸ੍ਰੀ ਅਨੰਦਪੁਰ ਸਾਹਿਬ 04 ਨਵੰਬਰ: ਅਨੰਦਪੁਰ ਸਾਹਿਬ ਹਾਈਡਲ ਪ੍ਰੋਜੈਕਟ ਅਧੀਨ ਪੈਸਕੋ ਰਾਹੀਂ ਆਊਟਸੋਰਸ ਆਧਾਰ 'ਤੇ ਕੰਮ ਕਰ ਰਹੇ 59 ਮੁਲਾਜ਼ਮਾਂ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਿੱਧੇ ਅਧੀਨ ਕੰਟਰੈਕਟ 'ਤੇ ਲਿਆਉਣ ਦੀ ਪ੍ਰਕਿਰਿਆ ਉਪਰੰਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਿਯੁਕਤੀ ਪੱਤਰ ਸੌਂਪੇ। ਆਪਣੇ ਜੱਦੀ ਪਿੰਡ ਗੰਭੀਰਪੁਰ ਸਥਿਤ ਰਿਹਾਇਸ਼ ਵਿਖੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਮੁਲਾਜ਼ਮਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਮੁਲਾਜ਼ਮਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ। ਉਨ੍ਹਾਂ ਲਈ ਇਹ ਮੌਕਾ ਲੰਮੇ ਸਮੇਂ ਤੋਂ ਚੱਲ ਰਹੀ ਉਡੀਕ ਅਤੇ ਆਪਣੇ ਰੁਜ਼ਗਾਰ ਦੇ ਭਵਿੱਖ ਨੂੰ ਲੈ ਕੇ ਭਰੋਸੇ ਦੀ ਨਵੀਂ ਸ਼ੁਰੂਆਤ ਵਜੋਂ ਸਾਹਮਣੇ ਆਇਆ।           ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁਲਾਜ਼ਮ ਕਿਸੇ ਵੀ ਸਰਕਾਰੀ ਅਦਾਰੇ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀ ਮਿਹਨਤ ਤੇ ਸਮਰਪਣ ਨਾਲ ਹੀ ਵਿਭਾਗ ...