Wednesday, November 25Malwa News
Shadow

Tag: latest news

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ; ਭਗਵੰਤ ਮਾਨ ਸਰਕਾਰ ਅਧੀਨ ਲਾਟਰੀ ਮਾਲੀਏ ਵਿੱਚ ਰਿਕਾਰਡ ਵਾਧੇ ਦਾ ਦਿੱਤਾ ਹਵਾਲਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ; ਭਗਵੰਤ ਮਾਨ ਸਰਕਾਰ ਅਧੀਨ ਲਾਟਰੀ ਮਾਲੀਏ ਵਿੱਚ ਰਿਕਾਰਡ ਵਾਧੇ ਦਾ ਦਿੱਤਾ ਹਵਾਲਾ

Breaking News
ਚੰਡੀਗੜ੍ਹ; 3 ਨਵੰਬਰ 2026: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸੂਬੇ ਦੇ ਲਾਟਰੀ ਸੰਚਾਲਨ ਸਬੰਧੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਦੇ ਤਾਜ਼ਾ ਬਿਆਨਾਂ ਦਾ ਸਖ਼ਤ ਖੰਡਨ ਕਰਦਿਆਂ, ਉਨ੍ਹਾਂ ਦੇ ਦਾਅਵਿਆਂ ਨੂੰ "ਬੇਬੁਨਿਆਦ, ਗੁੰਮਰਾਹਕੁੰਨ ਅਤੇ ਸਿਆਸੀ ਤੌਰ 'ਤੇ ਢੁਕਵੇਂ ਬਣੇ ਰਹਿਣ ਦੀ ਇੱਕ ਹਤਾਸ਼ ਕੋਸ਼ਿਸ਼" ਕਰਾਰ ਦਿੱਤਾ। ਵਿਸਤ੍ਰਿਤ ਤੱਥ ਅਤੇ ਅੰਕੜੇ ਜਾਰੀ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਹ ਅੰਕੜੇ ਪਿਛਲੀ ਕਾਂਗਰਸ ਸਰਕਾਰ ਅਧੀਨ ਹੋਏ ਘੋਰ ਵਿੱਤੀ ਕੁਪ੍ਰਬੰਧਨ ਨੂੰ ਬੇਨਕਾਬ ਕਰਦੇ ਹਨ, ਜਦਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਅਧੀਨ ਪ੍ਰਾਪਤ ਕੀਤੀ ਬੇਮਿਸਾਲ ਪਾਰਦਰਸ਼ਤਾ ਅਤੇ ਮਾਲੀਏ ਦੇ ਵਾਧੇ ਨੂੰ ਉਜਾਗਰ ਕਰਦੇ ਹਨ।" ਪੰਜਾਬ ਵਿੱਚ ਕਾਂਗਰਸ ਅਤੇ 'ਆਪ' ਸਰਕਾਰਾਂ ਵਿਚਕਾਰ ਸਪੱਸ਼ਟ ਅੰਤਰ ਪੇਸ਼ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਦੌਰਾਨ ਵਿੱਤੀ ਸਾਲ 2021-22 ਵਿੱਚ, ਰਾਜ ਦੀਆਂ ਲਾਟਰੀਆਂ ਤੋਂ ਸ਼ੁੱਧ ਪ੍ਰਾਪਤੀਆਂ ਮਹਿਜ਼ 19.33 ਕਰੋੜ ਰੁਪਏ ਸਨ, ਜਦੋਂ ਕਿ ਵਸਤੂ ਅਤੇ ਸੇ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 6 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ; ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਵਿਭਾਗਾਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 6 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ; ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਵਿਭਾਗਾਂ ਨੂੰ ਦਿੱਤੇ ਨਿਰਦੇਸ਼

Breaking News
ਚੰਡੀਗੜ੍ਹ, 3 ਨਵੰਬਰ: ਮੁਲਾਜ਼ਮ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ 6 ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਮੀਟਿੰਗਾਂ ਦੌਰਾਨ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰਤ ਚਰਚਾ ਕੀਤੀ ਗਈ, ਜਿਸ ਦੌਰਾਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਨੂੰ ਸਾਰੀਆਂ ਜਾਇਜ਼ ਮੰਗਾਂ ਦੀ ਬਾਰੀਕੀ ਨਾਲ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਸੁਲਝਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ। ਇਸ ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਜਾਇਜ਼ ਮੰਗਾਂ ਦੀ ਗੰਭੀਰਤਾ ਨਾਲ ਪੜਤਾਲ ਕਰਨ ਅਤੇ ਉਨ੍ਹਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਉਣ। ਮੁਲਾਜ਼ਮ ਭਲਾਈ ਪ੍ਰਤੀ ਭਗਵੰ...
ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

Hot News
ਚੰਡੀਗੜ੍ਹ, 3 ਨਵੰਬਰ: ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਹੋਣ ਵਾਲੇ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੀਆਂ ਤਰੀਕਾਂ ਵਿੱਚ ਸੋਧ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਘੋੜਸਵਾਰੀ ਮੁਕਾਬਲੇ ਪਹਿਲਾਂ 17 ਨਵੰਬਰ ਤੋਂ 23 ਨਵੰਬਰ 2026 ਤੱਕ ਕਰਵਾਏ ਜਾਣੇ ਸਨ। ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਦੀਆਂ ਤਰੀਕਾਂ ਪਹਿਲਾਂ ਕਰਨ ਦਾ ਫ਼ੈਸਲਾ ਖਿਡਾਰੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਲਿਆ ਗਿਆ ਹੈ, ਕਿਉਂਕਿ ਪੰਜਾਬ ਭਰ ਦੇ ਵੱਖ-ਵੱਖ ਪਬਲਿਕ ਅਤੇ ਸੈਨਿਕ ਸਕੂਲਾਂ ਦੇ ਵਿਦਿਆਰਥੀ ‘ਇੰਡੀਅਨ ਪਬਲਿਕ ਸਕੂਲਜ਼ ਘੋੜਸਵਾਰੀ ਚੈਂਪੀਅਨਸ਼ਿਪ’ ਵਿੱਚ ਹਿੱਸਾ ਲੈ ਰਹੇ ਹਨ। ਇਹ ਚੈਂਪੀਅਨਸ਼ਿਪ 18 ਨਵੰਬਰ ਤੋਂ 21 ਨਵੰਬਰ 2026 ਤੱਕ ਦਿ ਪੰਜਾਬ ਪਬਲਿਕ ਸਕੂਲ, ਨਾਭਾ ਵਿਖੇ ਕਰਵਾਈ ਜਾ ਰਹੀ ਹੈ। ਵਿਦਿਆਰਥੀਆਂ ਦੀ ਰਾਜ ਪੱਧਰੀ ਘੋੜਸਵਾਰੀ ਟੂਰਨਾਮੈਂਟ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਹੁਣ ਇਹ ਸੋਧੇ ਹੋਏ ਮੁਕਾਬਲੇ 11 ਨਵ...
ਭਗਵੰਤ ਮਾਨ ਸਰਕਾਰ ਵੱਲੋਂ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਹੁਣ ਤੱਕ 1377 ਪਿੰਡਾਂ ਵਿੱਚ 2.19 ਲੱਖ ਤੋਂ ਵੱਧ ਪ੍ਰਾਪਰਟੀ ਕਾਰਡਾਂ ਦੀ ਵੰਡ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਮਾਨ ਸਰਕਾਰ ਵੱਲੋਂ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਹੁਣ ਤੱਕ 1377 ਪਿੰਡਾਂ ਵਿੱਚ 2.19 ਲੱਖ ਤੋਂ ਵੱਧ ਪ੍ਰਾਪਰਟੀ ਕਾਰਡਾਂ ਦੀ ਵੰਡ: ਹਰਦੀਪ ਸਿੰਘ ਮੁੰਡੀਆਂ

Breaking News
*ਚੰਡੀਗੜ੍ਹ, 3 ਨਵੰਬਰ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੀ ਅਹਿਮ ਸਕੀਮ ‘ਮੇਰਾ ਘਰ, ਮੇਰੇ ਨਾਮ’ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਸਕੀਮ ਤਹਿਤ 2 ਨਵੰਬਰ, 2026 ਤੱਕ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 1377 ਪਿੰਡਾਂ ਵਿੱਚ ਲਾਭਪਾਤਰੀਆਂ ਨੂੰ 2.19 ਲੱਖ ਤੋਂ ਵੱਧ ਪ੍ਰਾਪਰਟੀ ਕਾਰਡ ਵੰਡੇ ਜਾ ਚੁੱਕੇ ਹਨ। ਇਸ ਪਹਿਲ ਦਾ ਉਦੇਸ਼ ਡਰੋਨ ਸਰਵੇਖਣਾਂ ਅਤੇ ਅਧਿਕਾਰਾਂ ਦੇ ਪ੍ਰਮਾਣਿਕ ਰਿਕਾਰਡ ਦੀ ਤਿਆਰੀ ਰਾਹੀਂ ਲਾਲ ਲਕੀਰ (ਆਬਾਦੀ ਦੇਹ) ਅੰਦਰ ਰਹਿੰਦੇ ਵਸਨੀਕਾਂ ਨੂੰ ਜਾਇਦਾਦਾਂ ਦਾ ਕਾਨੂੰਨੀ ਮਾਲਕੀ ਹੱਕ ਪ੍ਰਦਾਨ ਕਰਨਾ ਹੈ ਤਾਂ ਜੋ ਜਾਇਦਾਦ ਦੀ ਮਾਲਕੀ ਸਬੰਧੀ ਦਹਾਕਿਆਂ ਪੁਰਾਣੀਆਂ ਕਮੀਆਂ ਨੂੰ ਦੂਰ ਕੀਤਾ ਜਾ ਸਕੇ। ਇਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਸ ਸਕੀਮ ਦਾ ਉਦੇਸ਼ ਪੰਜਾਬ ਦੇ ਸਾਰੇ 10,689 ਪਿੰਡਾਂ ਦੇ ਲਾਲ ਲਕੀਰ ਜਾਂ ਆਬਾਦੀ ਦੇਹ ਖੇਤਰਾਂ ਅੰਦਰਲੀਆਂ ਜਾਇਦਾਦਾਂ ਦੇ ਸਪੱਸ਼ਟ ਮਾਲਕੀ ਹੱਕ ਸਥਾਪਤ ਕਰਨਾ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ

Breaking News
ਚੰਡੀਗੜ੍ਹ, 3 ਨਵੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ਨਵੇਂ ਭਰਤੀ ਹੋਏ 801 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਰਾਹੀਂ ਦੀਵਾਲੀ ਦਾ ਤੋਹਫ਼ਾ ਮਿਲਿਆ ਅਤੇ ਉਨ੍ਹਾਂ ਦੀ ਸਰਕਾਰ ਅਧੀਨ ਕੁੱਲ ਭਰਤੀਆਂ ਦੀ ਗਿਣਤੀ 71,777 ਹੋ ਗਈ। ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਹਰੇਕ ਨਿਯੁਕਤੀ ਪੂਰੀ ਤਰ੍ਹਾਂ ਬਿਨਾਂ ਕਿਸੇ 'ਕੈਸ਼' ਜਾਂ 'ਫ਼ਰਮਾਇਸ਼' (ਸਿਫ਼ਾਰਸ਼) ਤੋਂ ਮੈਰਿਟ ਦੇ ਆਧਾਰ 'ਤੇ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਪੈਸੇ, ਸਿਫ਼ਾਰਸ਼ਾਂ ਅਤੇ 'ਵੱਢੀ' ਰਾਹੀਂ ਲੱਖਾਂ ਰੁਪਏ ਵਿੱਚ ਸਰਕਾਰੀ ਨੌਕਰੀਆਂ ਵਿਕਦੀਆਂ ਸਨ, ਜਦੋਂ ਕਿ ਸਾਡੀ ਸਰਕਾਰ ਨੇ ਬਿਨਾਂ ਇੱਕ ਰੁਪਏ ਦੀ ਰਿਸ਼ਵਤ ਦੇ ਪਾਰਦਰਸ਼ੀ ਭਰਤੀ ਯਕੀਨੀ ਬਣਾਈ ਹੈ। ਵਿਰੋਧੀ ਧਿਰ ਨੂੰ ਭਰਤੀ ਵਿੱਚ ਭ੍ਰਿਸ਼ਟਾਚਾਰ ਦੀ ਇੱਕ ਵੀ ਮਿਸਾਲ ਦਿਖਾਉਣ ਦੀ ਚੁਣੌਤੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅਗਲੇ ਹਫ਼ਤੇ 600 ਹੋਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲਣਗੀਆਂ। ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ 'ਤੇ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ...
ਗੈਂਗਸਟਰਾਂ ‘ਤੇ ਵਾਰ ਦਾ 287ਵਾਂ ਦਿਨ: ਪੰਜਾਬ ਪੁਲਿਸ ਵੱਲੋਂ 477 ਥਾਈਂ ਛਾਪੇਮਾਰੀ; 151 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 287ਵਾਂ ਦਿਨ: ਪੰਜਾਬ ਪੁਲਿਸ ਵੱਲੋਂ 477 ਥਾਈਂ ਛਾਪੇਮਾਰੀ; 151 ਕਾਬੂ

Hot News
ਚੰਡੀਗੜ੍ਹ, 3 ਨਵੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 287ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 477 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 287ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 151 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 82,337 ਹੋ ਗਈ ਹੈ। ਇਸ ਤੋਂ ਇਲਾਵਾ 136 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...
ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈਟਵਰਕਾਂ ਦੇ 11 ਕਾਰਕੁੰਨ ਕਾਬੂ ; 2 ਹੈਂਡ ਗ੍ਰਨੇਡ,12 ਪਿਸਤੌਲਾਂ ਸਮੇਤ 310 ਗ੍ਰਾਮ ਹੈਰੋਇਨ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈਟਵਰਕਾਂ ਦੇ 11 ਕਾਰਕੁੰਨ ਕਾਬੂ ; 2 ਹੈਂਡ ਗ੍ਰਨੇਡ,12 ਪਿਸਤੌਲਾਂ ਸਮੇਤ 310 ਗ੍ਰਾਮ ਹੈਰੋਇਨ ਬਰਾਮਦ

Hot News
ਚੰਡੀਗੜ੍ਹ/ਅੰਮ੍ਰਿਤਸਰ, 3 ਨਵੰਬਰ:\ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ ਦੋ ਨਾਬਾਲਗਾਂ ਸਮੇਤ ਕੁੱਲ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਮੁਲਜ਼ਮਾਂ ਕੋਲੋਂ ਦੋ ਹੈਂਡ ਗ੍ਰਨੇਡ, 12 ਆਧੁਨਿਕ ਪਿਸਤੌਲ ਅਤੇ 310.10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ  ਬੌਬੀ (21), ਵਾਸੀ ਨਿਰੰਕਾਰੀ ਕਲੋਨੀ ; ਸਮਾਇਲ ਸਿੰਘ (18) ਵਾਸੀ ਪਿੰਡ ਚੀਮਾਂ ਖੁਰਦ ਤਰਨ ਤਾਰਨ ; ਸਤਮੋਲ ਸਿੰਘ ਉਰਫ਼ ਠੇਕੇਦਾਰ (20) ਵਾਸੀ ਰਤਨ ਸਿੰਘ ਚੌਕ ; ਹਰਪ੍ਰੀਤ ਸਿੰਘ ਉਰਫ਼ ਹੈਪੀ ਉਰਫ਼ ਭੂੰਡੀ (23), ਆਕਾਸ਼ਦੀਪ ਸਿੰਘ (22) ਅਤੇ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ (20) ਸਾਰੇ ਵਾਸੀ ਨਾਰਾਇਣਗੜ੍ਹ ,ਛੇਹਰਟਾ; ਸ਼ਮਸ਼ੇਰ ਸਿੰਘ ...
ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖ਼ਰੀ ਲੀਗ ਮੈਚ ਜਿੱਤਿਆ; ਰਾਊਂਡ ਰੌਬਿਨ ਪੂਲ ਵਿੱਚ ਸਿਖ਼ਰ ‘ਤੇ ਰਹੀ ਭਾਰਤੀ ਟੀਮ

ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖ਼ਰੀ ਲੀਗ ਮੈਚ ਜਿੱਤਿਆ; ਰਾਊਂਡ ਰੌਬਿਨ ਪੂਲ ਵਿੱਚ ਸਿਖ਼ਰ ‘ਤੇ ਰਹੀ ਭਾਰਤੀ ਟੀਮ

Hot News
ਜਲੰਧਰ, 2 ਨਵੰਬਰ: ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਚੱਲ ਰਹੇ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਹਾਕੀ ਟੂਰਨਾਮੈਂਟ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਨੀਦਰਲੈਂਡਜ਼ ਦੇ ਮਹਾਨ ਡਰੈਗ-ਫ਼ਲਿੱਕਰ ਫ਼ਲੋਰਿਸ ਜਾਨ ਬੋਵਲੈਂਡਰ ਵੱਲੋਂ ਖਿਡਾਰੀਆਂ ਨਾਲ ਜਾਣ-ਪਛਾਣ ਤੋਂ ਬਾਅਦ ਸ਼ੁਰੂ ਹੋਏ ਆਖਰੀ ਲੀਗ ਮੈਚ ਵਿੱਚ ਭਾਰਤੀ ਹਾਕੀ ਟੀਮ ਨੇ ਦੱਖਣੀ ਕੋਰੀਆ ਨੂੰ 8-0 ਨਾਲ ਵੱਡੇ ਫਰਕ ਨਾਲ ਹਾਰ ਦੇ ਕੇ ਆਪਣੀ ਜੇਤੂ ਲੈਅ ਬਰਕਰਾਰ ਰੱਖੀ ਹੈ। ਇਸ ਜਿੱਤ ਨਾਲ ਭਾਰਤੀ ਟੀਮ ਰਾਊਂਡ ਰੌਬਿਨ ਲੀਗ ਗੇੜ ਵਿੱਚ ਸਿਖ਼ਰਲੇ ਸਥਾਨ 'ਤੇ ਰਹੀ। ਇਸ ਆਖ਼ਰੀ ਲੀਗ ਮੁਕਾਬਲੇ ਦੀ ਸ਼ੁਰੂਆਤ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਫ਼ਲੋਰਿਸ ਜਾਨ ਬੋਵਲੈਂਡਰ  ਨੇ ਭਾਰਤੀ ਅਤੇ ਦੱਖਣੀ ਕੋਰੀਆਈ ਟੀਮਾਂ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਲੀਗ ਗੇੜ ਵਿੱਚ ਭਾਰਤ 15 ਅੰਕਾਂ ਨਾਲ ਪਹਿਲੇ, ਜਾਪਾਨ 10 ਅੰਕਾਂ ਨਾਲ ਦੂਜੇ, ਮਲੇਸ਼ੀਆ 9 ਅੰਕਾਂ ਨਾਲ ਤੀਜੇ ਅਤੇ ਦੱਖਣੀ ਕੋਰੀਆ 6 ਅੰਕਾਂ ਨਾਲ ਚੌਥੇ ਸਥਾਨ 'ਤੇ ਰਿਹਾ। ਇਸ ਮੈਚ ਵਿੱਚ ਭਾਰਤ ਵੱਲੋਂ ਦਿਲਪ੍ਰੀਤ ਸਿੰਘ ਨੇ ਦੋ ਗੋਲ ਦਾਗੇ, ਜਦਕਿ ਕਪਤਾਨ ਹਰਮ...
ਦਿਵਾਲੀ ਤੋਂ ਬਾਅਦ ਚਮੜੀ ਦੀਆਂ ਸਮੱਸਿਆਵਾਂ ਕਿਉਂ ਹੋਣ ਲੱਗਦੀਆਂ ਹਨ? ਜਾਣੋ ਕਿਵੇਂ ਕੀਤਾ ਜਾ ਸਕਦਾ ਬਚਾਅ

ਦਿਵਾਲੀ ਤੋਂ ਬਾਅਦ ਚਮੜੀ ਦੀਆਂ ਸਮੱਸਿਆਵਾਂ ਕਿਉਂ ਹੋਣ ਲੱਗਦੀਆਂ ਹਨ? ਜਾਣੋ ਕਿਵੇਂ ਕੀਤਾ ਜਾ ਸਕਦਾ ਬਚਾਅ

Health
DIWALI POLLUTION AND YOUR SKIN: ਦਿਵਾਲੀ ਖੁਸ਼ੀ, ਰੌਸ਼ਨੀ ਅਤੇ ਉਤਸ਼ਾਹ ਦਾ ਤਿਉਹਾਰ ਹੈ। ਚਮਕਦਾਰ ਰੌਸ਼ਨੀਆਂ, ਦੀਵਿਆਂ ਦੀ ਚਮਕ, ਮਠਿਆਈਆਂ ਦੀ ਮਿਠਾਸ ਅਤੇ ਪਟਾਕਿਆਂ ਦੀ ਆਵਾਜ਼ ਹਰ ਕਿਸੇ ਦੇ ਦਿਲ ਨੂੰ ਖੁਸ਼ੀ ਨਾਲ ਭਰ ਦਿੰਦੀ ਹੈ। ਪਰਿਵਾਰ ਅਤੇ ਦੋਸਤਾਂ ਦੀ ਸੰਗਤ ਖੁਸ਼ੀ ਨੂੰ ਹੋਰ ਵੀ ਵਧਾਉਂਦੀ ਹੈ। ਹਰ ਉਮਰ ਦੇ ਲੋਕ ਇਸ ਤਿਉਹਾਰ ਦਾ ਆਨੰਦ ਮਾਣਦੇ ਹਨ। ਪਰ ਇਸ ਦੌਰਾਨ ਕਈ ਲੋਕਾਂ ਨੂੰ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਦਿਵਾਲੀ ਤੋਂ ਅਗਲੇ ਹਫ਼ਤੇ ਮੇਰੇ ਕਲੀਨਿਕ ਵਿੱਚ ਚਮੜੀ 'ਤੇ ਧੱਫੜ, ਸੁਸਤ, ਥੱਕੀ ਹੋਈ ਚਮੜੀ, ਚੰਬਲ ਅਤੇ ਪਹਿਲਾਂ ਤੋਂ ਮੌਜ਼ੂਦ ਫਿਣਸੀਆਂ ਦੇ ਵਿਗੜਨ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਦੇਖਿਆ ਜਾਂਦਾ ਹੈ। ਦਿਵਾਲੀ ਤੋਂ ਬਾਅਦ ਚਮੜੀ ਦੀਆਂ ਸਮੱਸਿਆਵਾਂ, ਜਿਵੇਂ ਕਿ ਫਿਣਸੀਆਂ, ਚਮੜੀ ਦਾ ਫਿੱਕਾਪਨ, ਥਕਾਵਟ ਦੇ ਸੰਕੇਤ ਜਾਂ ਐਕਜ਼ੀਮਾ ਅਤੇ ਸੋਰਾਇਸਿਸ ਵਰਗੀਆਂ ਸਥਿਤੀਆਂ ਦਾ ਵਿਗੜਨਾ ਕਾਫ਼ੀ ਆਮ ਹੈ। ਇਹ ਕਿਸੇ ਇੱਕ ਕਾਰਕ ਕਰਕੇ ਨਹੀਂ ਹੁੰਦਾ ਸਗੋਂ ਤਿਉਹਾਰਾਂ ਦੇ ਮੌਸਮ ਦੌਰਾਨ ਸਾਡੀ ਜੀਵਨ ਸ਼ੈਲੀ, ਖਾਣ-ਪੀਣ ਦੀਆਂ ਆਦਤਾਂ ਅਤੇ ਵਾਤਾਵਰਣ ਵਿੱਚ ਵੱ...
ਮੋਹਾਲੀ-ਖਰੜ ‘ਚ ਹੋਵੇਗੀ ‘ਵੇ ਫਕੀਰਾ’ ਦੀ ਸ਼ੂਟਿੰਗ, ਗੁਰਨਾਮ-ਈਸ਼ਾ ਦੀ ਜੋੜੀ ਮੁੜ ਜਿੱਤੇਗੀ ਦਰਸ਼ਕਾਂ ਦਾ ਦਿਲ

ਮੋਹਾਲੀ-ਖਰੜ ‘ਚ ਹੋਵੇਗੀ ‘ਵੇ ਫਕੀਰਾ’ ਦੀ ਸ਼ੂਟਿੰਗ, ਗੁਰਨਾਮ-ਈਸ਼ਾ ਦੀ ਜੋੜੀ ਮੁੜ ਜਿੱਤੇਗੀ ਦਰਸ਼ਕਾਂ ਦਾ ਦਿਲ

Entertainment
ਚੰਡੀਗੜ੍ਹ: ਹਾਲ ਹੀ ਵਿੱਚ ਰਿਲੀਜ਼ ਹੋਈ ਪੰਜਾਬੀ ਫਿਲਮ 'ਇਸ਼ਕਾਂ ਦੇ ਲੇਖੇ' ਨਾਲ ਪਾਲੀਵੁੱਡ ਫਿਲਮ ਉਦਯੋਗ ਵਿੱਚ ਖਾਸੀ ਚਰਚਾ ਦਾ ਕੇਂਦਰ ਬਿੰਦੂ ਬਣੇ ਰਹੇ ਹਨ ਗੁਰਨਾਮ ਭੁੱਲਰ ਅਤੇ ਈਸ਼ਾ ਮਾਲਵੀਆ, ਜੋ ਅਪਣੇ ਇੱਕ ਹੋਰ ਪੰਜਾਬੀ ਫਿਲਮ ਪ੍ਰੋਜੈਕਟ 'ਵੇ ਫਕੀਰਾ' ਲਈ ਮੁੜ ਇਕੱਠੇ ਹੋਏ ਹਨ, ਜਿੰਨਾਂ ਦੋਹਾਂ ਦੀਆਂ ਲੀਡਿੰਗ ਭੂਮਿਕਾਵਾਂ ਨਾਲ ਸਜੀ ਇਹ ਪੰਜਾਬੀ ਫਿਲਮ ਅੱਜ ਸੈੱਟ 'ਤੇ ਪੁੱਜ ਗਈ ਹੈ। 'ਡਾਇਮੰਡ ਸਟਾਰ' ਵਰਲਡ-ਵਾਈਡ ਦੇ ਬੈਨਰ ਹੇਠ ਬਣਾਈ ਗਈ ਉਕਤ ਫਿਲਮ ਦਾ ਲੇਖਣ ਅਤੇ ਨਿਰਮਾਣ ਗੁਰਨਾਮ ਭੁੱਲਰ ਕਰ ਰਹੇ ਹਨ, ਜਿੰਨਾਂ ਦੇ ਘਰੇਲੂ ਪ੍ਰੋਡੋਕਸ਼ਨ ਹਾਊਸ ਅਧੀਨ ਹੀ ਇਸ ਭਾਵਪੂਰਨ ਫਿਲਮ ਨੂੰ ਸ਼ਾਨਦਾਰ ਵਜ਼ੂਦ ਦਿੱਤਾ ਜਾਵੇਗਾ। ਰੁਮਾਂਟਿਕ ਸੰਗੀਤਮਈ ਰੰਗਾਂ ਵਿੱਚ ਰੰਗੀ ਜਾ ਰਹੀ ਇਸ ਇਮੋਸ਼ਨਲ ਡ੍ਰਾਮੈਟਿਕ ਫਿਲਮ ਦਾ ਨਿਰਦੇਸ਼ਨ ਮਨਵੀਰ ਬਰਾੜ ਕਰਨਗੇ, ਜੋ ਇਸ ਤੋਂ ਪਹਿਲਾ ਸਾਲ 2024 ਵਿੱਚ ਆਈ 'ਰੋਜ਼ ਰੋਜ਼ੀ ਤੇ ਗੁਲਾਬ' ਦਾ ਨਿਰਦੇਸ਼ਨ ਵੀ ਸਫਲਤਾਪੂਰਵਕ ਅੰਜ਼ਾਮ ਦੇ ਚੁੱਕੇ ਹਨ। ਚੰਡੀਗੜ੍ਹ, ਮੋਹਾਲੀ-ਖਰੜ ਇਲਾਕਿਆਂ ਵਿੱਚ ਫਿਲਮਾਈ ਜਾਣ ਵਾਲੀ ਉਕਤ ਫਿਲਮ ਦੀ ਸਹਿਯੋਗੀ ਕਾਸਟ ਦੇ ਨਾਵਾਂ ਨੂੰ ਹਾਲ ਫਿਲਹਾਲ ਰਿ...