Wednesday, November 25Malwa News
Shadow

Tag: latest news

ਡਿਪਟੀ ਕਮਿਸ਼ਨਰ ਵੱਲੋਂ ਕਾਊਂਟਿੰਗ ਸੈਂਟਰਾਂ ਅਤੇ ਈ.ਵੀ.ਐੱਮ. ਸਟਰਾਂਗ ਰੂਮਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਕਾਊਂਟਿੰਗ ਸੈਂਟਰਾਂ ਅਤੇ ਈ.ਵੀ.ਐੱਮ. ਸਟਰਾਂਗ ਰੂਮਾਂ ਦਾ ਲਿਆ ਜਾਇਜ਼ਾ

Local
ਸ੍ਰੀ ਮੁਕਤਸਰ ਸਾਹਿਬ, 02 ਨਵੰਬਰ:      ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਵੱਲੋਂ ਜ਼ਿਲ੍ਹੇ ਵਿੱਚ ਸਥਾਪਿਤ ਕਾਊਂਟਿੰਗ ਸੈਂਟਰਾਂ ਅਤੇ ਈ.ਵੀ.ਐੱਮ. ਸਟਰਾਂਗ ਰੂਮਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਕਾਊਂਟਿੰਗ ਸੈਂਟਰਾਂ ਅਤੇ ਈ.ਵੀ.ਐੱਮ. ਸਟਰਾਂਗ ਰੂਮਾਂ ਵਿਖੇ ਸੁਰੱਖਿਆ ਪ੍ਰਬੰਧਾਂ, ਬੁਨਿਆਦੀ ਸਹੂਲਤਾਂ ਅਤੇ ਹੋਰ ਲੋੜੀਂਦੇ ਇੰਤਜ਼ਾਮਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਵਿਭਾਗਾਂ ਵਿਚਕਾਰ ਬਿਹਤਰ...
-ਕਿਸਾਨਾਂ ਅਤੇ ਬੇਲਰ ਚਾਲਕਾਂ ਦੇ ਉੱਦਮਾਂ ਦੀ ਕੀਤੀ ਸ਼ਲਾਘਾ, ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

-ਕਿਸਾਨਾਂ ਅਤੇ ਬੇਲਰ ਚਾਲਕਾਂ ਦੇ ਉੱਦਮਾਂ ਦੀ ਕੀਤੀ ਸ਼ਲਾਘਾ, ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

Local
ਪੱਟੀ/ਤਰਨ ਤਾਰਨ, 2 ਨਵੰਬਰ : ਪਰਾਲੀ ਪ੍ਰਬੰਧਨ ਗਤੀਵਿਧੀਆਂ ਦਾ ਜਾਇਜ਼ਾ ਲੈਣ ਅਤੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਉਤਸ਼ਾਹਿਤ ਕਰਨ ਵਾਸਤੇ ਐਸ.ਡੀ.ਐਮ ਪੱਟੀ ਅਮਨਦੀਪ ਵੱਲੋਂ ਪਿੰਡ ਬੋਪਰਾਏ, ਧਿਗਾਣਾ, ਸ਼ਹੀਦ ਅਤੇ ਘਰਿਆਲਾ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਬੇਲਰ ਚਾਲਕਾਂ ਅਤੇ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਖੇਤਾਂ ਵਿੱਚ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪਰਾਲੀ ਦੀਆਂ ਗੱਠਾਂ ਬਣਾਉਣ ਅਤੇ ਹੋਰ ਸੁਚੱਜੇ ਤਰੀਕਿਆਂ ਨਾਲ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਉੱਦਮਾਂ ਦੀ ਸ਼ਲਾਘਾ ਕੀਤੀ। ਐਸ.ਡੀ.ਐਮ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਵਾਤਾਵਰਣ, ਮਿੱਟੀ ਦੀ ਸਿਹਤ ਅਤੇ ਖੇਤੀਬਾੜੀ ਲਈ ਹੋਣ ਵਾਲੇ ਲਾਭਾਂ ਬਾਰੇ ਜਾਣੂ ਕਰਵਾਉਂਦਿਆਂ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਬਰਕ...
ਮੁੱਖ ਖੇਤੀਬਾੜੀ ਅਫਸਰ ਡਾ. ਸ਼ਹਿਬਾਜ਼ ਸਿੰਘ ਚੀਮਾ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ, ਖੁਦ ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਾਇਆ

ਮੁੱਖ ਖੇਤੀਬਾੜੀ ਅਫਸਰ ਡਾ. ਸ਼ਹਿਬਾਜ਼ ਸਿੰਘ ਚੀਮਾ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ, ਖੁਦ ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਾਇਆ

Local
ਗੁਰਦਾਸਪੁਰ, 2 ਨਵੰਬਰ -   ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਲਈ ਵਿਆਪਕ ਪੱਧਰ 'ਤੇ ਮੁਹਿੰਮ ਨਿਰੰਤਰ ਜਾਰੀ ਹੈ। ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾ. ਸ਼ਹਿਬਾਜ਼ ਸਿੰਘ ਚੀਮਾ ਨੇ ਦੱਸਿਆ ਉਨ੍ਹਾਂ ਵਲੋਂ ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਨਾਲ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਅੱਜ ਕਾਹਨੂੰਵਾਨ, ਧਾਰੀਵਾਲ, ਕਾਦੀਆਂ ਤੇ ਬਟਾਲਾ ਖੇਤਰ ਦਾ ਦੌਰਾ ਕੀਤਾ ਗਿਆ ਅਤੇ ਰਸਤੇ ਵਿੱਚ ਖੇਤ ਵਿੱਚ ਲੱਗੀ ਅੱਗ ਨੂੰ ਮੌਕੇ 'ਤੇ ਬੁਝਾਇਆ ਗਿਆ। ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ  ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨਾ ਸਾੜਨ ਦੀ ਮੁਹਿੰਮ ਨਿਰੰਤਰ ਜਾਰੀ ਹੈ ਅਤੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ 118 ਰੇਕ ਬੇਲਰ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪਰਾਲੀ ਦੀ ਸਾਂਭ ਸੰਭਾਲ ਲਈ ਜਿਲ੍ਹੇ ਵਿੱਚ ਲੋੜੀਂਦੀ ਮਸ਼ੀਨਰੀ ਉਪਲੱਬਧ ਹੈ। ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ 1647 ਖੇਤੀ ਸੰਦ ਮੁਹੱਈਆ ਕਰਵਾਏ ਗਏ ਹਨ, ਜਿਸ ਵਿੱਚ 1430 ਸੁਪਰ...
ਮਾਨ ਸਰਕਾਰ ਨੇ ਸਾਢੇ ਚਾਰ ਸਾਲਾਂ ਤੋਂ ਵੱਧ ਸਮੇਂ ਵਿੱਚ 70,862 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਇਤਿਹਾਸ ਸਿਰਜਿਆ: ਪ੍ਰਭਬੀਰ ਸਿੰਘ ਬਰਾੜ

ਮਾਨ ਸਰਕਾਰ ਨੇ ਸਾਢੇ ਚਾਰ ਸਾਲਾਂ ਤੋਂ ਵੱਧ ਸਮੇਂ ਵਿੱਚ 70,862 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਇਤਿਹਾਸ ਸਿਰਜਿਆ: ਪ੍ਰਭਬੀਰ ਸਿੰਘ ਬਰਾੜ

Local
ਅੰਮ੍ਰਿਤਸਰ, 02 ਨਵੰਬਰ (         ) - ਪਨਸਪ ਦੇ ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲਾਂ ਤੋਂ ਵੱਧ ਸਮੇਂ ਦੌਰਾਨ ਨੌਜਵਾਨਾਂ ਨੂੰ ਬਿਨਾਂ ਕਿਸੇ ਪੱਖਪਾਤ ਅਤੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ 70,862 ਸਰਕਾਰੀ ਨੌਕਰੀਆਂ ਦੇ ਕੇ ਸੂਬੇ ਵਿੱਚ ਪਾਰਦਰਸ਼ੀ ਭਰਤੀ ਪ੍ਰਣਾਲੀ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਿਫ਼ਾਰਸ਼ ਅਤੇ ਭ੍ਰਿਸ਼ਟਾਚਾਰ ਦੇ ਪੁਰਾਣੇ ਸੱਭਿਆਚਾਰ ਨੂੰ ਖ਼ਤਮ ਕਰਕੇ ਯੋਗਤਾ ਅਤੇ ਬਰਾਬਰ ਮੌਕਿਆਂ ਨੂੰ ਪਹਿਲ ਦਿੱਤੀ ਹੈ, ਜਿਸ ਸਦਕਾ ਆਮ ਪਰਿਵਾਰਾਂ ਦੇ ਹੋਣਹਾਰ ਨੌਜਵਾਨ ਵੀ ਸਰਕਾਰੀ ਨੌਕਰੀਆਂ ਹਾਸਲ ਕਰ ਰਹੇ ਹਨ। ਸ੍ਰੀ ਬਰਾੜ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਤਿਹਾਸਕ ਸੁਧਾਰਾਂ ਦੇ ਨਤੀਜੇ ਹੁਣ ਸਾਹਮਣੇ ਆ ਰਹੇ ਹਨ। ਸਾਲ 2022 ਵਿੱਚ ਜਦੋਂ ਮੌਜੂਦਾ ਸਰਕਾਰ ਨੇ ਸੱਤਾ ਸੰਭਾਲੀ ਸੀ, ਉਸ ਸਮੇਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ 27ਵੇਂ ਸਥਾਨ ’ਤੇ ਸੀ, ਜਦਕਿ ਕੇਂਦਰ...
ਆਪ ਬੁਲਾਰੇ ਨੀਲ ਗਰਗ ਦਾ ਭਾਜਪਾ ‘ਤੇ ਹਮਲਾ, ਕਿਹਾ- ਭਾਜਪਾ ‘ਆਪ’ ਦੀ ਬਜਾਏ ਆਪਣੇ ਸਿਆਸੀ ਆਧਾਰ ਦੀ ਚਿੰਤਾ ਕਰੇ

ਆਪ ਬੁਲਾਰੇ ਨੀਲ ਗਰਗ ਦਾ ਭਾਜਪਾ ‘ਤੇ ਹਮਲਾ, ਕਿਹਾ- ਭਾਜਪਾ ‘ਆਪ’ ਦੀ ਬਜਾਏ ਆਪਣੇ ਸਿਆਸੀ ਆਧਾਰ ਦੀ ਚਿੰਤਾ ਕਰੇ

Hot News
ਚੰਡੀਗੜ੍ਹ, 2 ਨਵੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਭਾਜਪਾ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਭਾਜਪਾ ਅਤੇ ਉਸ ਦੇ ਆਗੂਆਂ ਨੂੰ 'ਆਪ' ਦੀ ਚਿੰਤਾ ਛੱਡ ਕੇ ਪੰਜਾਬ ਦੇ ਲੋਕਾਂ ਵਿੱਚ ਆਪਣੀ ਘਟਦੀ ਸਿਆਸੀ ਜ਼ਮੀਨ ਅਤੇ ਸਾਖ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ, ਉਨ੍ਹਾਂ ਦੇ ਮੁੱਦੇ ਅਤੇ ਪੰਜਾਬ ਦਾ ਵਿਕਾਸ 'ਆਪ' ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਕੋਈ ਵੀ ਸਿਆਸੀ ਉਥਲ-ਪੁਥਲ ਇਸ ਨੂੰ ਬਦਲ ਨਹੀਂ ਸਕਦੀ। ਤਿੰਨ ਵਿਧਾਇਕਾਂ ਦੇ ਜਾਣ ਤੋਂ ਬਾਅਦ 'ਆਪ' ਦਾ ਝਾੜੂ ਖਿੰਡਣ ਦੇ ਭਾਜਪਾ ਆਗੂਆਂ ਦੇ ਦਾਅਵਿਆਂ 'ਤੇ ਪ੍ਰਤੀਕਿਰਿਆ ਦਿੰਦਿਆਂ ਗਰਗ ਨੇ ਕਿਹਾ ਕਿ ਪਾਰਟੀ ਨੇ ਕੁਝ ਸਮਾਂ ਪਹਿਲਾਂ ਹੀ ਇਨ੍ਹਾਂ ਵਿਧਾਇਕਾਂ ਤੋਂ ਦੂਰੀ ਬਣਾ ਲਈ ਸੀ। ਉਨ੍ਹਾਂ ਜ਼ਿਕਰ ਕੀਤਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਜੂਨ 2025 ਵਿੱਚ ਹੀ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ, ਅਤੇ ਇਨ੍ਹਾਂ ਵਿਅਕਤੀਆਂ ਦੇ ਸਿਆਸੀ ਫ਼ੈਸਲੇ ਉਨ੍ਹਾਂ ਦੇ ਆਪਣੇ ਹਨ। ਗਰਗ ਨੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਨੂੰ ਕੁਝ ਵਿਅਕਤੀਆਂ ਦੇ ਜਾਣ ਨੂੰ 'ਆਪ' ਲਈ ਜਨਤਕ ਸਮਰਥਨ ਦੇ ਖ਼...
ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਅਲਾਲ ਅਤੇ ਸੁਲਤਾਨਪੁਰ ਵਿਖੇ 262 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਅਲਾਲ ਅਤੇ ਸੁਲਤਾਨਪੁਰ ਵਿਖੇ 262 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

Hot News
ਧੂਰੀ, 2 ਨਵੰਬਰ:  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਪਿੰਡ ਅਲਾਲ ਅਤੇ ਸੁਲਤਾਨਪੁਰ ਵਿਖੇ ਸਮਾਗਮ ਕਰਵਾਏ ਗਏ। ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕੁੱਲ 262 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਦੌਰਾਨ ਪਿੰਡ ਅਲਾਲ ਦੇ 131 ਅਤੇ ਪਿੰਡ ਸੁਲਤਾਨਪੁਰ ਦੇ 131 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਸੌਂਪੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ‘ਮੇਰਾ ਘਰ, ਮੇਰੇ ਨਾਮ’ ਸਕੀਮ ਪੰਜਾਬ ਸਰਕਾਰ ਦਾ ਇੱਕ ਅਹਿਮ ਲੋਕ-ਪੱਖੀ ਉਪਰਾਲਾ ਹੈ, ਜਿਸ ਦਾ ਉਦੇਸ਼ ਲੰਬੇ ਸਮੇਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਕਾਨੂੰਨੀ ਮਾਲਕੀ ਹੱਕ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਲਾਭਪਾਤਰੀਆਂ ਨੂੰ ਆਪਣੇ ਘਰਾਂ ਦੀ ਮਾਲਕੀ ਦਾ ਅਧਿਕਾਰਤ ਦਸਤਾਵੇਜ਼ ਮਿਲ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ ਸਮਾਜਿਕ ਅਤੇ ਆਰ...
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਪੂਰੀ ਤਰ੍ਹਾਂ ਭ੍ਰਿਸ਼ਟ; ਪੰਜਾਬ ਦੇ ਲੋਕ ਸੁਚੇਤ ਰਹਿਣ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਪਟਿਆਲਾ, 2 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ’ਤੇ ਤਿੱਖਾ ਹਮਲਾ ਬੋਲਦਿਆਂ ਇਨ੍ਹਾਂ ਨੂੰ ਪੂਰੀ ਤਰ੍ਹਾਂ ਭ੍ਰਿਸ਼ਟ ਪਾਰਟੀਆਂ ਕਰਾਰ ਦਿੱਤਾ, ਜਿਹੜੀਆਂ ਪੰਜਾਬ ਦੇ ਵਿਕਾਸ ਨੂੰ ਲੀਹੋਂ ਲਾਹੁਣ ਅਤੇ ਆਪਣੇ ਸਾਂਝੇ ਸਿਆਸੀ ਹਿੱਤਾਂ ਦੀ ਰਾਖੀ ਲਈ ਇਕੱਠੀਆਂ ਹੋ ਗਈਆਂ ਹਨ। ਭਵਿੱਖੀ ਸਿਆਸੀ ਮੁਕਾਬਲੇ ਨੂੰ ‘ਇੱਕ ਬਨਾਮ ਸਾਰੇ’ ਦੱਸਦਿਆਂ ਉਨ੍ਹਾਂ ਕਿਹਾ ਕਿ ਵੱਖੋ-ਵੱਖਰੇ ਝੰਡੇ ਅਤੇ ਚੋਣ ਨਿਸ਼ਾਨ ਹੋਣ ਦੇ ਬਾਵਜੂਦ ਇਨ੍ਹਾਂ ਪਾਰਟੀਆਂ ਦਾ ਮਕਸਦ ਇੱਕੋ ਹੀ ਹੈ-ਪੰਜਾਬ ਨੂੰ ਲੁੱਟਣਾ ਅਤੇ ਇੱਥੋਂ ਦੇ ਲੋਕਾਂ ਦਾ ਸ਼ੋਸ਼ਣ ਕਰਨਾ ਹੈ।ਪਟਿਆਲਾ ਦੇ ਹਲਕਾ ਘਨੌਰ ਵਿਖੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੂੰ ਇਸ ਗੱਲ ਦੀ ਬੇਚੈਨੀ ਹੈ ਕਿ ਇੱਕ ਆਮ ਘਰ ਦਾ ਪੁੱਤ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਇਮਾਨਦਾਰੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਦਾ ਪਿਆਰ ਅਤੇ ਆਸ਼ੀਰਵਾਦ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਨ੍ਹਾਂ ਵਿਰੋਧੀਆਂ ਨੂੰ ਚਿਤਾਵਨੀ ਦਿੱਤੀ ਕਿ ਸਾਲ 2022 ਵਾਂਗ ਹੀ 2027 ਵਿੱਚ ਵ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

Breaking News
ਪਟਿਆਲਾ, 2 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਵਿਧਾਨ ਸਭਾ ਹਲਕਾ ਘਨੌਰ ਅਧੀਨ ਪੈਂਦੇ ਪਿੰਡ ਮੰਡੌਲੀ ਵਿਖੇ 432.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਦੋ ਅਤਿ-ਆਧੁਨਿਕ ਵਾਟਰ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਪੂਰੇ ਖੇਤਰ ਵਿੱਚ ਸਾਫ਼ ਪੀਣ ਵਾਲੇ ਪਾਣੀ ਦੀ ਪਹੁੰਚ ਨੂੰ ਵੱਡਾ ਹੁਲਾਰਾ ਮਿਲੇਗਾ। ਇਹ ਪ੍ਰਾਜੈਕਟ ਪੰਜ ਵਿਧਾਨ ਸਭਾ ਹਲਕਿਆਂ ਦੇ 316 ਪਿੰਡਾਂ ਵਿੱਚ 752 ਕਿਲੋਮੀਟਰ ਪਾਈਪਲਾਈਨ ਨੈੱਟਵਰਕ ਰਾਹੀਂ 4.50 ਲੱਖ ਵਸਨੀਕਾਂ ਅਤੇ 70,000 ਘਰਾਂ ਨੂੰ ਰੋਜ਼ਾਨਾ ਸਾਫ਼ ਨਹਿਰੀ ਪਾਣੀ ਮੁਹੱਈਆ ਕਰਵਾਏਗਾ। ਧਰਤੀ ਹੇਠਲੇ ਪਾਣੀ ਦੇ ਸੰਕਟ ਅਤੇ ਫਲੋਰਾਈਡ ਸਮੇਤ ਹੋਰ ਦੂਸ਼ਿਤ ਤੱਤਾਂ ਦੀ ਸਮੱਸਿਆ ਨਾਲ ਨਜਿੱਠਣ ਤੋਂ ਇਲਾਵਾ ਇਹ ਪ੍ਰਾਜੈਕਟ ਪੀਣ ਵਾਲੇ ਪਾਣੀ ਦੀਆਂ ਚੁਣੌਤੀਆਂ ਲਈ ਲੰਬੇ ਸਮੇਂ ਦਾ ਹੱਲ ਸਾਬਤ ਹੋਵੇਗਾ, ਜੋ ਹਰ ਘਰ ਤੱਕ ਸਾਫ਼ ਪੀਣ ਵਾਲਾ ਪਾਣੀ ਪਹੁੰਚਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪਟਿਆਲਾ ਦੇ ਪਿੰਡ ਮੰਡੌਲੀ ਵਿਖੇ 432 ਕਰੋੜ ਰੁਪਏ ਦੀ...
‘ਗੈਂਗਸਟਰਾਂ ’ਤੇ ਵਾਰ’ ਦਾ 286ਵਾਂ ਦਿਨ: ਪੰਜਾਬ ਪੁਲਿਸ ਵੱਲੋਂ 473 ਥਾਵਾਂ ’ਤੇ ਛਾਪੇਮਾਰੀ; 181 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 286ਵਾਂ ਦਿਨ: ਪੰਜਾਬ ਪੁਲਿਸ ਵੱਲੋਂ 473 ਥਾਵਾਂ ’ਤੇ ਛਾਪੇਮਾਰੀ; 181 ਕਾਬੂ

Hot News
ਚੰਡੀਗੜ੍ਹ, 2 ਨਵੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 286ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 473 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ  ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏ.ਜੀ.ਟੀ.ਐਫ.) ਪੰਜਾਬ ਦੇ ਤਾਲਮੇਲ ਨਾਲ, ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 286ਵੇਂ ਦਿਨ, ਪੁਲਿਸ ਟੀਮਾਂ ਨੇ 181 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਚਾਰ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 82,126 ਹੋ ਗਈ ਹੈ। ਇਸ ਤੋਂ ਇਲਾਵਾ 160 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁ...
ਹੈਰੀਟੇਜ ਸਟਰੀਟ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਨਿਰੀਖਣ

ਹੈਰੀਟੇਜ ਸਟਰੀਟ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਨਿਰੀਖਣ

Hot News
ਮਲੋਟ/ਸ੍ਰੀ ਮੁਕਤਸਰ ਸਾਹਿਬ, 02 ਨਵੰਬਰ: ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੈਰੀਟੇਜ ਸਟਰੀਟ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਨਿਰੀਖਣ ਕੀਤਾ ਗਿਆ। ਟੂਰਿਜ਼ਮ ਵਿਭਾਗ ਵੱਲੋਂ ਪਹਿਲੇ ਪੜਾਅ ਤਹਿਤ ਤਕਰੀਬਨ 10 ਕਰੋੜ ਰੁਪਏ ਦੀ ਲਾਗਤ ਨਾਲ ਇਹ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਕੁਆਲਿਟੀ ਨਾਲ ਕੋਈ ਸਮਝੌਤਾ ਨਾ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ।           ਨਿਰੀਖਣ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਸ ਇਲਾਕੇ ਵਿੱਚ ਹੈਰੀਟੇਜ ਸਟਰੀਟ ਦਾ ਕੰਮ ਚੱਲ ਰਿਹਾ ਹੈ, ਉੱਥੇ ਸੀਵਰੇਜ ਅਤੇ ਪਾਣੀ ਦੀ ਕਾਫੀ ਪੁਰਾਣੀ ਸਮੱਸਿਆ ਸੀ। ਇਸ ਕਾਰਨ ਹੈਰੀਟੇਜ ਸਟਰੀਟ ਦੇ ਨਾਲ-ਨਾਲ ਸੀਵਰੇਜ ਦਾ ਕੰਮ ਵੀ ਚਲਾਉਣਾ ਪਿਆ, ਜੋ ਕਿ ਹੁਣ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇੱਕੋ ਸਮੇਂ ਸਾਰਾ ਕੰਮ ਸ਼ੁ...