Wednesday, November 25Malwa News
Shadow

Tag: latest news

ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਵਿਖੇ ਕਰੀਬ ਢਾਈ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਵਿਖੇ ਕਰੀਬ ਢਾਈ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

Hot News
ਧੂਰੀ, 2 ਨਵੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਨੇ ਅੱਜ ਧੂਰੀ ਸ਼ਹਿਰ ਵਿਖੇ ਕਰੀਬ ਢਾਈ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਅਤੇ ਵਿਕਸਤ ਕੀਤੇ ਜਾ ਰਹੇ ਵੱਖ-ਵੱਖ ਵਿਕਾਸ ਤੇ ਸੁੰਦਰੀਕਰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿੱਚ ਸ਼ਹਿਰ ਦੇ ਪ੍ਰਮੁੱਖ ਕ੍ਰਾਂਤੀ ਚੌਂਕ ਵਿਖੇ 1.41 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਕਲੋਕ ਟਾਵਰ ਅਤੇ 1.6 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਐਮ.ਸੀ. ਪਾਰਕ ਸ਼ਾਮਲ ਹੈ। ਇਨ੍ਹਾਂ ਪ੍ਰੋਜੈਕਟਾਂ ਨਾਲ ਸ਼ਹਿਰ ਦੀ ਦਿੱਖ ਹੋਰ ਖ਼ੂਬਸੂਰਤ ਬਣਨ ਦੇ ਨਾਲ-ਨਾਲ ਸ਼ਹਿਰ ਵਾਸੀਆਂ ਨੂੰ ਬਿਹਤਰ ਜਨਤਕ ਸਹੂਲਤਾਂ ਮਿਲਣਗੀਆਂ। ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਧੂਰੀ ਦੇ ਸਰਬਪੱਖੀ ਵਿਕਾਸ ਅਤੇ ਸੁੰਦਰੀਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਇਸ ਨੂੰ ਆਧੁਨਿਕ ਦਿੱਖ ਦੇਣ ਅਤੇ ਲੋਕਾਂ ਨੂੰ ਸਾਫ਼-ਸੁਥਰਾ ਤੇ ਸੁਖਾਵਾਂ ਵਾਤਾਵਰਨ ਮੁਹੱਈਆ ਕਰਵਾਉਣ ਲਈ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਾਕੀ ਪ੍ਰਤੀ ਪਿਆਰ ਅਤੇ ਉਨ੍ਹਾਂ ਦਾ ਨਿੱਘਾ ਸੱਦਾ ਮੈਨੂੰ ਜਲੰਧਰ ਲੈ ਆਇਆ: ਡੱਚ ਹਾਕੀ ਦਿੱਗਜ ਫਲੋਰਿਸ ਯਾਨ ਬੋਵੇਲੈਂਡਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਾਕੀ ਪ੍ਰਤੀ ਪਿਆਰ ਅਤੇ ਉਨ੍ਹਾਂ ਦਾ ਨਿੱਘਾ ਸੱਦਾ ਮੈਨੂੰ ਜਲੰਧਰ ਲੈ ਆਇਆ: ਡੱਚ ਹਾਕੀ ਦਿੱਗਜ ਫਲੋਰਿਸ ਯਾਨ ਬੋਵੇਲੈਂਡਰ

Breaking News
ਜਲੰਧਰ; 2 ਨਵੰਬਰ : ਡੱਚ ਹਾਕੀ ਦੇ ਦਿੱਗਜ਼ ਖਿਡਾਰੀ ਅਤੇ 1996 ਦੀਆਂ ਐਟਲਾਂਟਾ ਓਲੰਪਿਕ ਖੇਡਾਂ ਤੇ 1990 ਵਿਸ਼ਵ ਕੱਪ ਵਿੱਚ ਸੋਨ ਤਗਮਾ ਜੇਤੂ ਫਲੋਰਿਸ ਯਾਨ ਬੋਵੇਲੈਂਡਰ ਨੇ ਪੰਜਾਬ ਵਿੱਚ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026’ ਦੇਖਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਸੱਦੇ ’ਤੇ ਖੁਸ਼ੀ ਪ੍ਰਗਟਾਈ। ਉਨ੍ਹਾਂ ਨੇ ਇਸ ਮੌਕੇ ਮੁੱਖ ਮੰਤਰੀ ਦੀ ਇਸ ਸਾਲ ਅਪ੍ਰੈਲ ਵਿੱਚ ਨੀਦਰਲੈਂਡ ਫੇਰੀ ਅਤੇ ਹਾਕੀ ਪ੍ਰਤੀ ਉਨ੍ਹਾਂ ਦੇ ਡੂੰਘੇ ਜਨੂੰਨ ਅਤੇ ਪਿਆਰ ਨੂੰ ਵੀ ਯਾਦ ਕੀਤਾ। ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਚੱਲ ਰਹੇ ਟੂਰਨਾਮੈਂਟ ਦੌਰਾਨ ਗੱਲਬਾਤ ਕਰਦਿਆਂ ਫਲੋਰਿਸ ਯਾਨ ਬੋਵੇਲੈਂਡਰ ਨੇ ਕਿਹਾ, ‘‘ਮੈਂ ਇਹ ਜਾਣ ਕੇ ਹੈਰਾਨ ਵੀ ਸੀ ਅਤੇ ਮਾਣ ਵੀ ਮਹਿਸੂਸ ਕਰ ਰਿਹਾ ਸਾਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੈਨੂੰ ਯਾਦ ਰੱਖਿਆ ਅਤੇ ਇਸ ਵੱਕਾਰੀ ਟੂਰਨਾਮੈਂਟ ਦਾ ਹਿੱਸਾ ਬਣਨ ਲਈ ਨਿੱਜੀ ਤੌਰ ’ਤੇ ਸੱਦਾ ਦਿੱਤਾ। ਇਹ ਸੱਦਾ ਹਾਕੀ ਪ੍ਰਤੀ ਮੁੱਖ ਮੰਤਰੀ ਦੇ ਅਥਾਹ ਪਿਆਰ ਦਾ ਸਪੱਸ਼ਟ ਸਬੂਤ ਹੈ ਅਤੇ ਇਸੇ ਕਰਕੇ ਮੈਂ ਜਲੰਧਰ ਆਉਣ ਦਾ ਫੈਸਲਾ ਕੀਤਾ।’’ ਅਕਤੂਬਰ 1985 ...
ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਡਾ. ਬਲਜੀਤ ਕੌਰ

ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 2 ਨਵੰਬਰ: ਹਰ ਬੱਚੇ ਦਾ ਸਕੂਲ ਤੱਕ ਸੁਰੱਖਿਅਤ ਪਹੁੰਚਣਾ ਉਸ ਦਾ ਅਧਿਕਾਰ ਹੈ। ਇਸੇ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਸੂਬੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਬੱਚਾ ਸਕੂਲ ਆਉਣ-ਜਾਣ ਦੌਰਾਨ ਸੁਰੱਖਿਅਤ ਰਹੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2025 ਤੋਂ ਸਤੰਬਰ 2026 ਤੱਕ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸੂਬੇ ਭਰ ਵਿੱਚ ਕੁੱਲ 13,995 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 3,621 ਬੱਸਾਂ ਦੇ ਚਲਾਨ ਕੀਤੇ ਗਏ, ਜਦਕਿ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ ਵਾਲੀਆਂ 31 ਬੱਸਾਂ ਨੂੰ ਜ਼ਬਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ। ਮੰਤਰੀ ਨੇ ਦੱਸਿਆ ਕਿ ਸਾਲ 2025 ਦੌਰ...
ਲਹਿਰਾਗਾਗਾ ਨੇੜੇ ਪਿੰਡ ਖੰਡੇਬਾਦ ਵਿਖੇ 27 ਏਕੜ ਤੋਂ ਵੱਧ ਸਰਕਾਰੀ ਜ਼ਮੀਨ ‘ਤੇ ਬਣਾਈ ਜਾਵੇਗੀ ਨਵੀਂ ਅਨਾਜ ਮੰਡੀ: ਬਰਿੰਦਰ ਕੁਮਾਰ ਗੋਇਲ

ਲਹਿਰਾਗਾਗਾ ਨੇੜੇ ਪਿੰਡ ਖੰਡੇਬਾਦ ਵਿਖੇ 27 ਏਕੜ ਤੋਂ ਵੱਧ ਸਰਕਾਰੀ ਜ਼ਮੀਨ ‘ਤੇ ਬਣਾਈ ਜਾਵੇਗੀ ਨਵੀਂ ਅਨਾਜ ਮੰਡੀ: ਬਰਿੰਦਰ ਕੁਮਾਰ ਗੋਇਲ

Hot News
*ਚੰਡੀਗੜ੍ਹ, 2 ਨਵੰਬਰ:* ਪੰਜਾਬ ਦੇ ਜਲ ਸਰੋਤ ਮੰਤਰੀ ਅਤੇ ਲਹਿਰਾਗਾਗਾ ਤੋਂ ਵਿਧਾਇਕ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਐਲਾਨ ਕੀਤਾ ਕਿ ਲਹਿਰਾਗਾਗਾ ਨੇੜਲੇ ਪਿੰਡ ਖੰਡੇਬਾਦ ਵਿਖੇ 217 ਕਨਾਲ 14 ਮਰਲੇ (27 ਏਕੜ ਤੋਂ ਵੱਧ) ਸਰਕਾਰੀ ਜ਼ਮੀਨ 'ਤੇ ਨਵੀਂ ਅਨਾਜ ਮੰਡੀ ਸਥਾਪਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪ੍ਰਸਤਾਵ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 31 ਅਕਤੂਬਰ ਨੂੰ ਹੋਈ ਮੀਟਿੰਗ ਵਿੱਚ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਲਹਿਰਾਗਾਗਾ ਦੀ ਮੌਜੂਦਾ ਅਨਾਜ ਮੰਡੀ ਫ਼ਸਲਾਂ ਖਾਸ ਕਰਕੇ ਝੋਨੇ ਅਤੇ ਕਣਕ ਦੀ ਵਧਦੀ ਆਮਦ ਨੂੰ ਸੰਭਾਲਣ ਲਈ ਨਾਕਾਫ਼ੀ ਸਾਬਤ ਹੋ ਰਹੀ ਸੀ ਕਿਉਂਕਿ ਪਿਛਲੇ ਸਾਲਾਂ ਦੌਰਾਨ ਫ਼ਸਲਾਂ ਦੀ ਉਪਜ ਵਿੱਚ ਕਾਫ਼ੀ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਅਨਾਜ ਮੰਡੀ ਲਗਭਗ 45 ਸਾਲ ਪਹਿਲਾਂ ਕਰੀਬ 12 ਏਕੜ ਜ਼ਮੀਨ 'ਤੇ ਬਣਾਈ ਗਈ ਸੀ। ਇਸੇ ਜ਼ਮੀਨ ਵਿੱਚੋਂ ਬਾਅਦ ਵਿੱਚ ਕਾਟਨ ਯਾਰਡ ਵੀ ਬਣਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ...
IND vs NZ 5th T20I: ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ

IND vs NZ 5th T20I: ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ

National News
IND vs NZ 5th T20I: ਨਿਊਜ਼ੀਲੈਂਡ ਨੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦੇ ਆਖਰੀ ਮੈਚ ਵਿੱਚ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ। ਹਾਲਾਂਕਿ, ਭਾਰਤ ਨੇ ਸੀਰੀਜ਼ 3-2 ਨਾਲ ਜਿੱਤ ਲਈ। ਹੈਮਿਲਟਨ ਵਿੱਚ ਖੇਡੇ ਗਏ ਪੰਜਵੇਂ ਮੈਚ ਵਿੱਚ, ਮੇਜ਼ਬਾਨ ਟੀਮ ਨੇ 18 ਓਵਰਾਂ ਵਿੱਚ ਸਿਰਫ਼ 3 ਵਿਕਟਾਂ ਗੁਆ ਕੇ 192 ਦੌੜਾਂ ਦਾ ਟੀਚਾ ਆਸਾਨੀ ਨਾਲ ਪ੍ਰਾਪਤ ਕਰ ਲਿਆ। ਇਸਦਾ ਸਾਰਾ ਸਿਹਰਾ ਟਿਮ ਸੀਫਰਟ ਅਤੇ ਗਾਰਲੋਨ ਫਿਲਿਪਸ ਨੂੰ ਜਾਂਦਾ ਹੈ। ਸੀਫਰਟ ਨੇ 50 ਗੇਂਦਾਂ ਵਿੱਚ 11 ਚੌਕੇ ਅਤੇ 5 ਛੱਕਿਆਂ ਦੀ ਮਦਦ ਨਾਲ 93 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜਦੋਂ ਕਿ ਫਿਲਿਪਸ 38 ਗੇਂਦਾਂ ਵਿੱਚ 8 ਚੌਕੇ ਅਤੇ 3 ਛੱਕੇ ਲਗਾ ਕੇ 68 ਦੌੜਾਂ ਬਣਾ ਕੇ ਨਾਬਾਦ ਰਹੇ। ਇਹ ਫਿਲਿਪਸ ਦਾ ਸੀਰੀਜ਼ ਵਿੱਚ ਚੌਥਾ ਫਿਫਟੀ ਪਲੱਸ ਸਕੋਰ ਸੀ। ਇਸ ਤੋਂ ਇਲਾਵਾ, ਉਹ 340 ਦੇ ਨਾਲ ਟੀ-20 ਸੀਰੀਜ਼ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਬਣ ਗਿਆ। ਇਸ ਤੋਂ ਪਹਿਲਾਂ, ਇਹ ਰਿਕਾਰਡ ਇੰਗਲੈਂਡ ਦੇ ਫਿਲ ਸਾਲਟ ਦੇ ਨਾਮ ਸੀ, ਜਿਸਨੇ 331 ਦੌੜਾਂ ਬਣਾਈਆਂ ਸਨ। ਇਸ ਤੋਂ ਪਹਿਲਾਂ, ਭਾਰਤ ਇਸ ਸੀਰੀਜ਼ ਵਿੱਚ ਟਾਸ ਹਾਰ ਗਿਆ ਅਤੇ ਪਹਿਲੀ ਵਾਰ ਪਹਿ...
ਇਨ੍ਹਾਂ 6 ਭੋਜਨਾਂ ਦਾ ਸੇਵਨ ਕਰਨ ਨਾਲ ਤੁਹਾਡੇ ਢਿੱਡ ਦੀ ਚਰਬੀ ਘੱਟ ਹੋਵੇਗੀ

ਇਨ੍ਹਾਂ 6 ਭੋਜਨਾਂ ਦਾ ਸੇਵਨ ਕਰਨ ਨਾਲ ਤੁਹਾਡੇ ਢਿੱਡ ਦੀ ਚਰਬੀ ਘੱਟ ਹੋਵੇਗੀ

Health
FOODS THAT BURN BELLY FAT FAST: ਅੱਜ ਦੀ ਤੇਜ਼ ਰਫ਼ਤਾਰ ਜ਼ਿੰਦਗੀ ਵਿੱਚ, ਖਾਣ-ਪੀਣ ਦੀਆਂ ਮਾੜੀਆਂ ਆਦਤਾਂ ਅਤੇ ਸਰੀਰਕ ਗਤੀਵਿਧੀਆਂ ਦੀ ਘਾਟ ਕਾਰਨ ਮੋਟਾਪਾ ਅਤੇ ਢਿੱਡ ਦੀ ਚਰਬੀ ਜਮ੍ਹਾਂ ਹੋ ਗਈ ਹੈ। ਮਾਹਿਰ ਢਿੱਡ ਦੀ ਚਰਬੀ ਘਟਾਉਣ ਲਈ ਕੁਝ ਖਾਸ ਭੋਜਨ ਖਾਣ ਦੀ ਸਲਾਹ ਦਿੰਦੇ ਹਨ। ਇਨ੍ਹਾਂ ਭੋਜਨਾਂ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨ ਨਾਲ ਢਿੱਡ ਦੀ ਚਰਬੀ ਘਟਾਉਣ ਵਿੱਚ ਮਦਦ ਮਿਲ ਸਕਦੀ ਹੈ। ਸਰ ਐਚ.ਐਨ. ਰਿਲਾਇੰਸ ਫਾਊਂਡੇਸ਼ਨ ਹਸਪਤਾਲ ਦੇ ਪੋਸ਼ਣ ਅਤੇ ਡਾਇਟੈਟਿਕਸ ਵਿਭਾਗ ਦੇ ਮੁਖੀ ਡਾ. ਏਲੀਨ ਕੈਂਡੀ ਦੱਸਦੇ ਹਨ ਕਿ ਖੁਰਾਕ ਭਾਰ ਘਟਾਉਣ ਅਤੇ ਭਾਰ ਵਧਾਉਣ ਦੋਵਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਇਸ ਲਈ, ਸਾਨੂੰ ਅਜਿਹੇ ਭੋਜਨ ਚੁਣਨੇ ਚਾਹੀਦੇ ਹਨ ਜਿਨ੍ਹਾਂ ਦਾ ਗਲਾਈਸੈਮਿਕ ਇੰਡੈਕਸ ਘੱਟ ਹੋਵੇ, ਸੁਆਦੀ ਹੋਵੇ, ਇਨਸੁਲਿਨ ਦੇ ਪੱਧਰ ਨੂੰ ਘੱਟ ਹੀ ਵਧਾਇਆ ਜਾਵੇ, ਅਤੇ ਜ਼ਰੂਰੀ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੋਵੇ। ਆਓ ਜਾਣਦੇ ਹਾਂ ਕਿ ਇਹ ਭੋਜਨ ਕੀ ਹਨ... ਦਹੀਂ - ਦਹੀਂ ਭੁੱਖ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ। 100 ਗ੍ਰਾਮ ਦਹੀਂ ਵਿੱਚ ਸਿਰਫ਼ 98 ਕੈਲੋਰੀ ਹੁੰਦੀ ਹੈ ਅਤੇ ਇਹ 11...
ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

Entertainment
ਹੈਦਰਾਬਾਦ: ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ ਸਵੇਰੇ ਜਲੰਧਰ, ਪੰਜਾਬ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਕਥਿਤ ਤੌਰ 'ਤੇ ਉਹ ਇੱਕ ਜਨਮਦਿਨ ਦੀ ਪਾਰਟੀ ਤੋਂ ਘਰ ਵਾਪਸ ਆ ਰਿਹਾ ਸੀ ਜਦੋਂ ਇਹ ਹਾਦਸਾ ਵਾਪਰਿਆ। ਰੈਪਰ ਹਨੀ ਸਿੰਘ ਨੇ ਆਪਣੇ ਭਤੀਜੇ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਕਥਿਤ ਤੌਰ 'ਤੇ ਵਿਦਿਤ ਆਪਣੇ ਦੋਸਤ ਆਰਵ ਤਲਵਾਰ ਨਾਲ ਜਨਮਦਿਨ ਦੀ ਪਾਰਟੀ ਤੋਂ ਘਰ ਵਾਪਸ ਆ ਰਿਹਾ ਸੀ ਜਦੋਂ ਇਹ ਹਾਦਸਾ ਸਵੇਰੇ 3 ਵਜੇ ਦੇ ਕਰੀਬ ਵਾਪਰਿਆ। ਦੁਖਦਾਈ ਖ਼ਬਰ ਦੀ ਪੁਸ਼ਟੀ ਕਰਦੇ ਹੋਏ, ਹਨੀ ਸਿੰਘ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਆਪਣੇ ਭਤੀਜੇ ਦੇ ਦੇਹਾਂਤ 'ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਇੱਕ ਭਾਵਨਾਤਮਕ ਸੰਦੇਸ਼ ਸਾਂਝਾ ਕਰਦੇ ਹੋਏ, ਰੈਪਰ ਨੇ ਲਿਖਿਆ, "ਇਹ ਮੇਰੇ ਲਈ ਬਹੁਤ ਮੁਸ਼ਕਲ ਸਮਾਂ ਹੈ। ਆਪਣੇ ਭਤੀਜੇ ਨੂੰ ਗੁਆਉਣਾ ਦਿਲ ਤੋੜਨ ਵਾਲਾ ਹੈ। ਭੋਲੇਨਾਥ ਉਸਨੂੰ ਅਸ਼ੀਰਵਾਦ ਦੇਵੇ।" ਇਹ ਹਾਦਸਾ ਪੁਲਿਸ ਲਾਈਨਜ਼ ਖੇਤਰ ਦੇ ਨੇੜੇ ਇੱਕ ਫਲਾਈਓਵਰ 'ਤੇ ਵਾਪਰਿਆ, ਜਿੱਥੇ ਵੋਲਕਸਵੈਗਨ ਕਾਰ ਵਿਦਿਤ ਅਤੇ ਆਰਵ ਯਾਤਰਾ ਕਰ ਰਹੇ ਸਨ, ਸੜਕ 'ਤੇ ਖੜ੍ਹੇ ਇੱਕ ਨਗਰਪ...
 ਸਪੀਕਰ ਸੰਧਵਾ ਨੇ ਹੀਰਾ ਸਿੰਘ ਨਗਰ ਕੋਟਕਪੂਰਾ ਵਿਖੇ ਇੰਟਰਲਾਕਿੰਗ ਦਾ ਕੰਮ ਸ਼ੁਰੂ ਕਰਵਾਇਆ

 ਸਪੀਕਰ ਸੰਧਵਾ ਨੇ ਹੀਰਾ ਸਿੰਘ ਨਗਰ ਕੋਟਕਪੂਰਾ ਵਿਖੇ ਇੰਟਰਲਾਕਿੰਗ ਦਾ ਕੰਮ ਸ਼ੁਰੂ ਕਰਵਾਇਆ

Local
ਕੋਟਕਪੂਰਾ 01 ਨਵੰਬਰ -           ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਬੀਤੇ ਸ਼ਾਮ ਹੀਰਾ ਸਿੰਘ ਨਗਰ ਕੋਟਕਪੂਰਾ ਵਿਖੇ ਗਲੀ ਨੰਬਰ 5 ਬਣਾਉਣ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪਿਛਲੇ ਲਗਭਗ 3 ਸਾਲ ਤੋਂ ਇਲਾਕਾ ਨਿਵਾਸੀਆਂ ਦੀ ਮੰਗ ਸੀ ਕਿ ਇਹ ਗਲੀ ਬਣਵਾਈ ਜਾਵੇ, ਤਾਂ ਜੋ ਇਥੋਂ ਲੰਘਣ ਵਾਲਿਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਵਾ ਪਵੇ। ਉਨ੍ਹਾਂ ਕਿਹਾ ਕਿ ਗਲੀ ਬਣਾਉਣ ਦਾ ਕੰਮ ਹੁਣ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਹ ਗਲੀ ਇੰਟਰਲਾਕ ਟਾਇਲ ਲਗਾ ਕੇ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਲਗਭਗ  10 ਲੱਖ 66 ਹਜਾਰ ਰੁਪਏ ਦੀ ਲਾਗਤ ਨਾਲ ਇਹ ਗਲੀ ਬਣਾਉਣ ਦਾ ਕੰਮ ਜਲਦ ਮੁਕੰਮਲ ਕੀਤਾ ਜਾਵੇਗਾ।           ਸ. ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ  ਸਰਕਾਰ ਦਾ ਸ਼ੁਰੂ ਤੋਂ ਹੀ ਟੀਚਾ ਰਿਹਾ ਹੈ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਆਮ ਆਦਮੀ ਦੀ ਪਾਰਟੀ ਦੀ ਸਰਕਾਰ ਜਦੋਂ ਦੀ ਸੱਤ...
ਕਿਸਾਨ ਸੁੱਕੀ ਫ਼ਸਲ ਹੀ ਮੰਡੀਆਂ ਵਿੱਚ ਲਿਆਉਣ: ਡਿਪਟੀ ਕਮਿਸ਼ਨਰ

ਕਿਸਾਨ ਸੁੱਕੀ ਫ਼ਸਲ ਹੀ ਮੰਡੀਆਂ ਵਿੱਚ ਲਿਆਉਣ: ਡਿਪਟੀ ਕਮਿਸ਼ਨਰ

Local
ਬਰਨਾਲਾ, 1 ਨਵੰਬਰ-    ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਆਈਏਐੱਸ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਝੋਨੇ ਦੀ ਫ਼ਸਲ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ।   ਉਨ੍ਹਾਂ ਕਿਹਾ ਕਿ ਚੱਲ ਰਹੇ ਸੀਜ਼ਨ ਦੌਰਾਨ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਭੁਗਤਾਨ ਦਾ ਕੰਮ ਲਗਾਤਾਰ ਜਾਰੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਦਿਆਂ ਆਪਣੀ ਫ਼ਸਲ ਮੰਡੀਆਂ ਵਿੱਚ ਲਿਆਉਣ, ਤਾਂ ਜੋ ਉਨ੍ਹਾਂ ਨੂੰ ਝੋਨੇ ਦੀ ਵਿਕਰੀ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।  ਉਹਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਕੁੱਲ 346866 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ, ਜਿਸ ਵਿਚੋਂ ਹੁਣ ਤੱਕ ਕੁੱਲ 309828 ਮੀਟ੍ਰਿਕ ਟਨ ਫ਼ਸਲ ਖ਼ਰੀਦੀ ਗਈ ਹੈ। ਜਿਸ ਵਿੱਚੋਂ 646 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ।   ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵਲੋਂ 133547 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 75017 ਮੀਟ੍ਰਿਕ ਟਨ...
ਕੋਟਕਪੂਰਾ ਵਿਖੇ ਯੂਥ ਰਨ-2026 ਮੈਰਾਥਨ ਦੌੜ ਦਾ ਆਯੋਜਨ

ਕੋਟਕਪੂਰਾ ਵਿਖੇ ਯੂਥ ਰਨ-2026 ਮੈਰਾਥਨ ਦੌੜ ਦਾ ਆਯੋਜਨ

Local
01 ਨਵੰਬਰ- ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਪੰਜਾਬ ਦਿਵਸ ਮੌਕੇ ਕੋਟਕਪੂਰਾ ਵਿਖੇ ਯੂਥ ਰਨ-2026 ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪੰਜਾਬ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਸ ਮੈਰਾਥਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਮੈਰਾਥਨ ਦੀ ਸ਼ੁਰੂਆਤ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਤੋਂ ਹੋ ਕੇ ਫਲਾਈਓਵਰ ਫਰੀਦਕੋਟ ਰੋਡ ਤੋਂ ਲੰਘ ਕੇ ਪਿੰਡ ਸੰਧਵਾਂ ਸਥਿਤ ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਤੋਂ ਯੂ-ਟਰਨ ਲੈ ਕੇ ਦੇਵ ਬ੍ਰਦਰਜ਼ ਸ਼ੋਅਰੂਮ ਤੋਂ ਸਿਵਲ ਹਸਪਤਾਲ ਕੋਟਕਪੂਰਾ ਰਾਹੀਂ ਵਾਪਸ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਦੇ ਗੇਟ ਨੰਬਰ 2 ਵਿਖੇ ਸਮਾਪਤ ਹੋਈ। ਸਪੀਕਰ ਸ.ਕੁਲਤਾਰ ਸਿੰਘ  ਸੰਧਵਾਂ ਨੇ ਕਿਹਾ ਕਿ ਇਸ ਮੈਰਾਥਨ ਦਾ ਮੁੱਖ ਉਦੇਸ਼ ਸਿਹਤਮੰਦ ਤੇ ਨਸ਼ਾ ਮੁਕਤ ਪੰਜਾਬ ਹੈ। ਉਨ੍ਹਾਂ ਕਿਹਾ ਕਿ ਕੁਝ ਦੇਸ਼ ਵਿਰੋਧੀ ਤਾਕਤਾਂ ਵੱਲੋਂ ਪੰਜਾਬ ਨੂੰ ਨਸ਼ਿਆਂ ਦੇ ਨਾਂ ਤੇ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬ ਵਾਸੀ ਇਸ ਨੂੰ ਸਫਲ ਨਹੀਂ ਹੋਣ ਦੇਣਗ...