ਨਸ਼ਿਆਂ ਅਤੇ ਅਪਰਾਧ ਖਿਲਾਫ਼ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ
ਸ੍ਰੀ ਮੁਕਤਸਰ ਸਾਹਿਬ, 01 ਨਵੰਬਰ: ਮਾਨਯੋਗ ਡੀ.ਜੀ.ਪੀ. ਪੰਜਾਬ ਜੀ ਅਤੇ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮਨਯੂ ਰਾਣਾ ਆਈ.ਪੀ.ਐਸ. ਜੀ ਦੀਆਂ ਹਦਾਇਤਾਂ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਂਦਿਆਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਵਿਸ਼ੇਸ਼ CASO (Cordon and Search Operation) ਅਭਿਆਨ ਚਲਾਇਆ ਗਿਆ।
ਇਸ ਵਿਸ਼ੇਸ਼ ਅਭਿਆਨ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਅਤੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਪੁਲਿਸ ਵੱਲੋਂ ਅਜਿਹੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਪਿਛਲੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਗਈ।
CASO ਅਭਿਆਨ ਦੌਰਾਨ ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਅਪਰਾਧਿਕ ਪਿਛੋਕੜ ਦੀ ਜਾਂਚ ਲਈ PAIS ਐਪ ਦੀ ਵਰਤੋਂ ਕੀਤੀ ਗਈ, ਜਦਕਿ ਸ਼ੱਕੀ ਵਾਹਨਾਂ ਦੀ ਮਾਲਕੀ ਅਤੇ ਹੋਰ ਵੇਰਵਿਆਂ...








