ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ
ਚੰਡੀਗੜ੍ਹ, 1 ਨਵੰਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ।
ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਭਜਨ ਸਿੰਘ ਈ. ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਥਿਤੀ ਦਾ ਮੁਲਾਂਕਣ ਵੀ ਕੀਤਾ।
ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ੳਨ੍ਹਾਂ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸੂਬੇ ਵਿੱਚ ਲਿੰਕ ਸੜਕਾਂ ਦੇ ਵੱਖ-ਵੱਖ ਮੱਦਾਂ ਜਿਵੇਂ ਕਿ ਐਸ.ਏ.ਐਸ.ਸੀ.ਆਈ., ਪੀ.ਐਮ.ਜੀ.ਐਸ.ਵਾਈ ਅਤੇ ਨਾਬਾਰਡ ਆਦਿ ਦੇ ਪ੍ਰਾਜੈਕਟਾਂ ਨੂੰ ਮਿਥੇ ਟੀਚਿਆਂ ਮੁਤਾਬਿਕ ਸਮੇਂ ਸਿਰ ਮੁਕੰਮਲ ਕੀਤਾ ਜਾਵੇ । ਸਰਦ ਰੁੱਤ ਦੀ ਆਮਦ ਦੇ ਮੱਦੇਨਜ਼ਰ ਟੀਚਿਆਂ ...








