40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਚੰਡੀਗੜ੍ਹ, 8 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਐਲਡੇਕੋ ਅਸਟੇਟ ਪੁਲਿਸ ਚੌਕੀ ਇੰਚਾਰਜ, ਪੁਲਿਸ ਸਟੇਸ਼ਨ ਸਲੇਮ ਟਾਬਰੀ, ਲੁਧਿਆਣਾ ਵਜੋਂ ਤਾਇਨਾਤ ਸਹਾਇਕ–ਸਬ ਇੰਸਪੈਕਟਰ ਜਿੰਦਲ ਲਾਲ ਨੂੰ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਮੁਲਾਜ਼ਮ ਨੂੰ ਪਿੰਡ ਭੱਟੀਆਂ ਬੇਟ ਜ਼ਿਲ੍ਹਾ ਲੁਧਿਆਣਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਦੀ ਆਪਣੇ ਗੁਆਂਢੀ ਨਾਲ ਲੜਾਈ ਹੋਈ ਸੀ। ਇਸ ਸਬੰਧ ਵਿੱਚ, ਮੈਡੀਕਲ ਰਿਪੋਰਟਾਂ ਦੇ ਅਧਾਰ ’ਤੇ ਪੁਲਿਸ ਚੌਕੀ ਐਲਡੇਕੋ ਅਸਟੇਟ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਸੀ ਅਤੇ ਜਾਂਚ ਅਧਿਕਾਰੀ ਦੋਸ਼ੀ ਏਐਸਆਈ ਜਿੰਦਲ ਲਾਲ ਸੀ। ਦੋਸ਼ੀ ਅਧਿਕਾਰੀ ਸ਼ਿਕਾਇਤਕਰਤਾ ਤੋਂ ਆਪਣੇ ਗੁਆਂਢੀ ਨਾਲ ਸਮਝੌਤਾ ਕਰਵਾਉਣ ਲਈ ਪਹਿਲਾਂ ਹੀ 50,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ।
ਬੁਲਾਰੇ ਨੇ...







