ਗੈਂਗਸਟਰਾਂ ਤੇ ਵਾਰ’: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ ’ਆਪਰੇਸ਼ਨ ਪ੍ਰਹਾਰ-2’ ਕੀਤਾ ਲਾਂਚ
ਚੰਡੀਗੜ੍ਹ, 8 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ 72 ਘੰਟੇ ਵਾਲੇ ‘ਆਪ੍ਰੇਸ਼ਨ ਪ੍ਰਹਾਰ-2’ ਦੀ ਸ਼ੁਰੂਆਤ ਦਾ ਐਲਾਨ ਕੀਤਾ।
ਡੀਜੀਪੀ ਗੌਰਵ ਯਾਦਵ , ਜਿਨ੍ਹਾਂ ਦੇ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਏਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੀਲਾਭ ਕਿਸ਼ੋਰ ਅਤੇ ਇੰਟੈਲੀਜੈਂਸ ਮੁਖੀ ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ, ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਸਾਰੇ ਸੀਪੀ/ਐਸਐਸਪੀਜ਼ ਅਤੇ ਰੇਂਜ ਆਈਜੀਪੀਜ਼/ਡੀਆਈਜੀਜ਼ ਨਾਲ ਉੱਚ-ਪੱਧਰੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਇਹ ਕਾਰਵਾਈ ‘ਆਪ੍ਰੇਸ਼ਨ ਪ੍ਰਹਾਰ’ , ਜਿਸ ਤਹਿਤ ਮਹਿਜ਼ 72 ਘੰਟਿਆਂ ਵਿੱਚ 3256 ਵਿਅਕਤੀਆਂ ਨੂੰ ਗ੍ਰਿਫਤ...








