ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ; ਐਸਆਈਟੀ ਗਠਿਤ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ/ਫਗਵਾੜਾ, 28 ਸਤੰਬਰ: ਪੰਜਾਬ ਪੁਲਿਸ ਵੱਲੋਂ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਫਗਵਾੜਾ ਦੇ ਬਾਹਰ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੀਆਂ ਹਿੰਸਕ ਘਟਨਾਵਾਂ ਦੀ ਵਿਆਪਕ ਵਿਗਿਆਨਕ ਅਤੇ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਵਿਦਿਆਰਥੀਆਂ ਤੇ ਯੂਨੀਵਰਸਿਟੀ ਪ੍ਰਸ਼ਾਸਨ ਦਰਮਿਆਨ ਗੱਲਬਾਤ ਰਾਹੀਂ ਮਸਲਿਆਂ ਦੇ ਸੁਖਾਵੇਂ ਹੱਲ ਲਈ ਲਗਾਤਾਰ ਯਤਨ ਵੀ ਜਾਰੀ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਵਿਦਿਆਰਥੀਆਂ ਦੇ ਭਰੋਸੇ ਨੂੰ ਮਜ਼ਬੂਤ ਕਰਨ ਲਈ, ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਜ਼ਿਲ੍ਹਾ ਪੁਲਿਸ ਅਧਿਕਾਰੀ ਸੂਬੇ ਭਰ ਦੀਆਂ ਯੂਨੀਵਰਸਿਟੀਆਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਦਾ ਹੱਲ ਕਰਨ ਲਈ ਉਨ੍ਹਾਂ ਨਾਲ ਲਗਾਤਾਰ ਗੱਲਬਾਤ ਕਰ ਰਹੇ ਹਨ। ਫਾਜ਼ਿਲਕਾ ਅਤੇ ਸੰਗਰੂਰ ਤੋਂ ਲੈ ਕੇ ਫਿਰੋਜ਼ਪੁਰ, ਰੂਪਨਗਰ, ਮੋਹਾਲੀ ਅਤੇ ਲੁਧਿਆਣਾ ਦਿਹਾਤੀ ਤੱਕ, ਪੁਲਿਸ ਰੇਂਜਾਂ ਦੇ ਡੀਆਈਜੀਜ਼ ਅਤੇ ਐਸਐਸ...








