ਕੋਲੇ ਦੀ ਭਾਰੀ ਰਾਸ਼ਟਰੀ ਘਾਟ ਕਾਰਨ ਪੰਜਾਬ ਵਿੱਚ ਬਿਜਲੀ ਸੰਕਟ ਗੰਭੀਰ, ਉਤਪਾਦਨ 1,500 ਮੈਗਾਵਾਟ ਘਟਿਆ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ 5 ਸਤੰਬਰ - ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਰਾਸ਼ਟਰੀ ਪੱਧਰ 'ਤੇ ਕੋਲੇ ਦੀ ਭਾਰੀ ਘਾਟ ਕਾਰਨ ਪੰਜਾਬ ਵਿੱਚ ਬਿਜਲੀ ਸੰਕਟ ਹੋਰ ਗੰਭੀਰ ਹੋ ਗਿਆ ਹੈ, ਜਿਸ ਨਾਲ ਰਾਜ ਵਿੱਚ ਬਿਜਲੀ ਉਤਪਾਦਨ 1,500 ਮੈਗਾਵਾਟ ਤੱਕ ਘਟ ਗਿਆ ਹੈ ਅਤੇ ਵੱਡੇ ਥਰਮਲ ਪਲਾਂਟ ਘੱਟ ਸਮਰੱਥਾ 'ਤੇ ਚਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੋਲੇ ਦੀ ਘਾਟ ਕਾਰਨ ਦੇਸ਼ ਭਰ ਵਿੱਚ 63 ਜੀ.ਡਬਲਯੂ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ, ਜਦੋਂ ਕਿ ਕੇਂਦਰ ਵੱਲੋਂ ਕੋਲੇ ਦੀ ਘੱਟ ਕੀਤੀ ਗਈ ਸਪਲਾਈ ਨੇ ਰਾਜਪੁਰਾ ਅਤੇ ਤਲਵੰਡੀ ਸਾਬੋ ਥਰਮਲ ਪਲਾਂਟਾਂ ਨੂੰ ਪ੍ਰਭਾਵਿਤ ਕੀਤਾ ਹੈ, ਜਿਸ ਨਾਲ ਪੰਜਾਬ ਦੇ ਬਿਜਲੀ ਪ੍ਰਬੰਧ 'ਤੇ ਹੋਰ ਮਾੜਾ ਅਸਰ ਪਿਆ ਹੈ।
ਬਿਜਲੀ ਮੰਤਰੀ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਕੋਲੇ ਦੀ ਘਾਟ ਨੂੰ ਦੂਰ ਕਰਨ ਅਤੇ ਲੋਕਾਂ ਤੇ ਇੰਡਸਟਰੀ ਨੂੰ ਬਿਨਾਂ ਰੁਕਾਵਟ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਤੁਰੰਤ ਠੋਸ ਕਦਮ ਚੁੱਕੇ।
ਇੱਕ ਵੀਡੀਓ ਸੰਦੇਸ਼ ਵਿੱਚ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, "ਦੇਸ਼ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਪੰਜਾਬ ਵਿੱਚ ਬਿਜਲ...








