ਹਰਭਜਨ ਮਾਨ ਦੀ ਧੀ ਸਾਹਰ ਮਾਨ ਨੇ ਵਧਾਇਆ ਪੰਜਾਬ ਦਾ ਮਾਣ, ‘ਖੇਮੋਂ’ ਦਾ ਕੌਮਾਂਤਰੀ ਫਿਲਮ ਫੈਸਟੀਵਲ ’ਚ ਹੋਵੇਗਾ ਪ੍ਰੀਮੀਅਰ
Short Film Khemo: ਹਾਲ ਹੀ ਵਿੱਚ ਪੰਜਾਬੀ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਨੇ ਆਪਣੀ ਧੀ ਸਾਹਰ ਮਾਨ ਨਾਲ ਜੁੜੀ ਇੱਕ ਵੱਡੀ ਖੁਸ਼ਖਬਰੀ ਸਾਂਝੀ ਕੀਤੀ ਹੈ। ਸਾਹਰ ਮਾਨ ਵੱਲੋਂ ਨਿਰਦੇਸ਼ਕ ਕੀਤੀ ਗਈ ਸ਼ਾਰਟ ਫਿਲਮ ‘ਖੇਮੋਂ’ (Khemo) ਹੁਣ ਕੌਮਾਂਤਰੀ ਫਿਲਮ ਫੈਸਟੀਵਲ ਵਿੱਚ ਦਰਸ਼ਕਾਂ ਦੇ ਸਾਹਮਣੇ ਪੇਸ਼ ਹੋਣ ਜਾ ਰਹੀ ਹੈ। ਗਾਇਕ ਹਰਭਜਨ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਗਾਇਕ ਹਰਭਜਨ ਮਾਨ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਉਹ ਇਹ ਐਲਾਨ ਕਰਦਿਆਂ ਬੇਹੱਦ ਉਤਸ਼ਾਹਿਤ ਹਨ ਕਿ ਉਨ੍ਹਾਂ ਦੀ ਧੀ ਸਾਹਰ ਮਾਨ ਵੱਲੋਂ ਡਾਇਰੈਕਟ ਕੀਤੀ ਗਈ ‘ਖੇਮੋਂ’ ਸ਼ਾਰਟ ਫਿਲਮ ਦਾ ਪ੍ਰੀਮੀਅਰ 2026 International South Asian Film Festival ਵਿੱਚ ਹੋਵੇਗਾ। ਉਨ੍ਹਾਂ ਨੇ ਦਰਸ਼ਕਾਂ ਨੂੰ ਫਿਲਮ ਦੇਖਣ ਲਈ ਸੱਦਾ ਦਿੰਦਿਆਂ ਦੱਸਿਆ ਕਿ 26 ਸਤੰਬਰ ਨੂੰ ‘ਖੇਮੋਂ’ ਵੱਡੇ ਪਰਦੇ ’ਤੇ ਦਿਖਾਈ ਜਾਵੇਗੀ।
ਉਲੇਖਯੋਗ ਹੈ ਕਿ ਹਰਭਜਨ ਮਾਨ ਨੇ ਆਪਣੀ ਪੋਸਟ ਦੇ ਨਾਲ ਫਿਲਮ ਨਾਲ ਸੰਬੰਧਤ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ। ਵੀਡੀਓ ਵਿੱਚ ਫਿਲਮ ਦਾ ਨਾਮ ‘ਖੇਮੋਂ’ ਨਜ਼ਰ ਆ ਰਿਹਾ ਹੈ ਅਤੇ ਇਸ ’...








