Saturday, October 3Malwa News
Shadow

Tag: latest news

ਦਿਲਜੀਤ ਦੁਸਾਂਝ ਦੀ ਨਵੀਂ ਐਲਬਮ ਰਿਲੀਜ਼, ਗੀਤ ਸੁਣ ਪ੍ਰਸ਼ੰਸਕ ਬੋਲੇ-On Repeat

ਦਿਲਜੀਤ ਦੁਸਾਂਝ ਦੀ ਨਵੀਂ ਐਲਬਮ ਰਿਲੀਜ਼, ਗੀਤ ਸੁਣ ਪ੍ਰਸ਼ੰਸਕ ਬੋਲੇ-On Repeat

Entertainment
ਚੰਡੀਗੜ੍ਹ: ਆਪਣੇ ਲਾਈਵ ਸ਼ੋਅਜ਼ ਦੇ ਟੂਰ ਦੌਰਾਨ ਗਾਇਕ ਦਿਲਜੀਤ ਦੁਸਾਂਝ ਨੇ ਅਚਾਨਕ ਆਪਣੇ ਪ੍ਰਸ਼ੰਸਕਾਂ ਨੂੰ ਵੱਡਾ ਸਰਪ੍ਰਾਈਜ਼ ਦਿੱਤਾ। ਜੀ ਹਾਂ...ਗਾਇਕ ਨੇ ਆਪਣੀ ਇੱਕ ਐਲਬਮ ਰਿਲੀਜ਼ ਕੀਤੀ, ਜਿਸ ਦੀ ਜਾਣਕਾਰੀ ਗਾਇਕ ਨੇ ਪਹਿਲਾਂ ਹੀ ਇੰਸਟਾਗ੍ਰਾਮ ਉਤੇ ਲਾਈਵ ਆ ਕੇ ਸਾਂਝੀ ਕੀਤੀ ਸੀ। ਗਾਇਕ ਦੀ ਤਾਜ਼ਾ ਰਿਲੀਜ਼ ਕੀਤੀ ਐਲਬਮ ਦਾ ਨਾਂਅ "I am An Artist Bro" ਹੈ। ਇਸ ਐਲਬਮ ਵਿੱਚ ਕੁੱਝ 7 ਗਾਣੇ ਹਨ, ਜੋ ਰੁਮਾਂਟਿਕ ਗੀਤ ਸੁਣਨ ਵਾਲਿਆਂ ਲਈ ਕਿਸੇ ਸੌਗ਼ਾਤ ਤੋਂ ਘੱਟ ਨਹੀਂ ਹਨ। ਗੀਤ ਸੁਣ ਕੀ ਬੋਲੇ ਪ੍ਰਸ਼ੰਸਕ ਜਦੋਂ ਤੋਂ ਗਾਇਕ ਦੇ ਗੀਤ ਸੋਪਾਟੀਫਾਈ ਉਤੇ ਰਿਲੀਜ਼ ਹੋਏ ਹਨ, ਪ੍ਰਸ਼ੰਸਕ ਕਈ ਤਰ੍ਹਾਂ ਦੇ ਕੁਮੈਂਟ ਕਰ ਰਹੇ ਹਨ। ਇੱਕ ਨੇ ਲਿਖਿਆ,"ਮੇਰੇ Spotify ਵਿੱਚ ਨਵਾਂ ਐਲਬਮ ਨਵੇਂ ਲੂਪਸ...ਬਹੁਤ ਧੰਨਵਾਦ।" ਇੱਕ ਹੋਰ ਨੇ ਲਿਖਿਆ, "ਮੈਂ ਆਪਣੀ ਬਾਕੀ ਦੀ ਜ਼ਿੰਦਗੀ ਲਈ ਇਸ ਆਵਾਜ਼ ਨੂੰ ਵਾਰ-ਵਾਰ ਸੁਣ ਸਕਦਾ ਸੀ।" ਇੱਕ ਹੋਰ ਨੇ ਲਿਖਿਆ, "On Repeat, ਨਵੇਂ ਮਾਹੌਲ ਅਤੇ ਨਵੇਂ ਗਾਣੇ।" ਇਸ ਤੋਂ ਇਲਾਵਾ ਬਹੁਤ ਸਾਰੇ ਪ੍ਰਸ਼ੰਸਕ ਲਾਲ ਦਿਲ ਦਾ ਇਮੋਜੀ ਸਾਂਝਾ ਕਰ ਰਹੇ ਹਨ। ਦਿਲਜੀਤ ਦੁਸਾਂਝ ਦਾ ਵ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਹਲਕੇ ਦੇ ਪਿੰਡਾਂ ਨੂੰ ਵੱਡੀ ਸੌਗਾਤ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਹਲਕੇ ਦੇ ਪਿੰਡਾਂ ਨੂੰ ਵੱਡੀ ਸੌਗਾਤ

Hot News
ਲਹਿਰਾਗਾਗਾ/ਸੰਗਰੂਰ, 4 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਸਬ-ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 2 ਕਰੋੜ 55 ਲੱਖ 86 ਹਜ਼ਾਰ ਰੁਪਏ ਦੀ ਲਾਗਤ ਨਾਲ ਡਰੇਨਾਂ ਉੱਤੇ ਉਸਾਰੇ ਜਾਣ ਵਾਲੇ ਤਿੰਨ ਪੁਲਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਪੁਲਾਂ ਦੇ ਨਿਰਮਾਣ ਨਾਲ ਸਬੰਧਤ ਪਿੰਡਾਂ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ ਅਤੇ ਰੋਜ਼ਾਨਾ ਆਉਣ-ਜਾਣ ਦੌਰਾਨ ਦਰਪੇਸ਼ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਡਰੇਨਜ਼ ਢਾਂਚੇ ਦੀ ਕਾਰਗੁਜ਼ਾਰੀ ਅਤੇ ਰੱਖ-ਰਖਾਅ ਨੂੰ ਵੀ ਹੋਰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਪਿੰਡ ਬਖੋਰਾ ਕਲਾਂ ਵਿਖੇ ਲਹਿਰਾ ਮੇਨ ਡਰੇਨ ਦੇ ਆਰ.ਡੀ. 28100 ’ਤੇ ਪੁਲ ਦਾ ਨਿਰਮਾਣ ਕਰੀਬ 93 ਲੱਖ 39 ਹਜ਼ਾਰ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ। ਇਸੇ...
ਕੈਬਨਿਟ ਮੰਤਰੀ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਕਰਨ ਲਈ ਕੀਤਾ ਸੁਚੇਤ

ਕੈਬਨਿਟ ਮੰਤਰੀ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਕਰਨ ਲਈ ਕੀਤਾ ਸੁਚੇਤ

Hot News
ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ 4 ਸਤੰਬਰ-                      ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ, ਪੰਜਾਬ, ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ  ਜਿ਼ਲ੍ਹੇ ਦੇ ਸਮੂਹ ਸਰਪੰਚ ਨਾਲ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ—ਵੱਖ ਕਿਸਾਨ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।                     ਇਸ ਦੇ ਨਾਲ ਹੀ ਝੋਨੇ ਦੀ ਕਟਾਈ ਉਪਰੰਤ ਪੈਦਾ ਹੋਣ ਵਾਲੀ ਪਰਾਲੀ ਦੇ ਸੁਚੱਜੇ ਪ੍ਰਬੰਧਨ, ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਉਪਲਬਧ ਖੇਤੀ ਮਸ਼ੀਨਰੀ ਅਤੇ ਵਿਗਿਆਨਿਕ ਤਕਨੀਕਾਂ ਦੀ ਵਰਤੋਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ।                    ਸ.ਖੁੱਡੀਆਂ ਨੇ ਸਰਪੰਚਾਂ ਨੂੰ ਕਿਹਾ ਕਿ ਉਹ ਆਪਣੇ—ਆਪਣੇ ਪਿੰਡਾਂ ਦੇ ਕਿਸਾਨਾਂ ਨੂੰ ਵੀ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਪ੍ਰੇਰਿਤ ਕਰਨ ਅਤੇ ਉਹ ਪਿੰਡ ਪੱਧਰ ’ਤੇ ਕਿਸਾਨਾਂ ਨਾਲ ਤਾਲਮੇਲ ਕਰਕੇ ਪਰਾਲੀ ਪ੍ਰਬ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਮਾਲੇਰਕੋਟਲਾ ਪੁਲਿਸ ਵੱਲੋਂ ਤਿੰਨ ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਮਾਲੇਰਕੋਟਲਾ ਪੁਲਿਸ ਵੱਲੋਂ ਤਿੰਨ ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ

Hot News
ਮਲੇਰਕੋਟਲਾ 04 ਸਤੰਬਰ: ਗੈਂਗਸਟਰਾਂ, ਨਾਜਾਇਜ਼ ਹਥਿਆਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਚਲਾਈ ਜਾ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਮਲੇਰਕੋਟਲਾ ਪੁਲਿਸ ਨੇ ਤਿੰਨ ਹਥਿਆਰਬੰਦ ਹਿਸਟਰੀਸ਼ੀਟਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਦੇਸੀ .32 ਬੋਰ ਪਿਸਤੌਲ ਅਤੇ 6 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਸਈਦ ਸਹਿਮੂਨ ਉਰਫ਼ ਮੂਨ, ਪੁੱਤਰ ਮੁਹੰਮਦ ਮੇਹਰਾਜ, ਵਾਸੀ ਗਰੀਬ ਨਗਰੀ, ਈਦਗਾਹ ਰੋਡ, ਮਲੇਰਕੋਟਲਾ; ਮੁਹੰਮਦ ਸਮੀਰ ਉਰਫ਼ ਸਾਜੀ, ਪੁੱਤਰ ਮੁਹੰਮਦ ਸਕੀਲ, ਵਾਸੀ ਈਦਗਾਹ ਫਾਟਕ ਨੇੜੇ, ਇਮਾਮਗੜ੍ਹ ਰੋਡ, ਮਲੇਰਕੋਟਲਾ; ਅਤੇ ਮੁਹੰਮਦ ਅਵੈਸ ਉਰਫ਼ ਬੰਸਰੀ ਵਾਲਾ, ਪੁੱਤਰ ਅੱਬਾਸ, ਵਾਸੀ ਮੁਹੱਲਾ ਚੁਹੱਟਾ, ਮਲੇਰਕੋਟਲਾ ਵਜੋਂ ਹੋਈ ਹੈ। ਐੱਸ.ਐੱਸ.ਪੀ. ਮਲੇਰਕੋਟਲਾ  ਹਰਕਮਲਪ੍ਰੀਤ ਸਿੰਘ ਖੱਖ, ਪੀ.ਪੀ.ਐੱਸ. ਨੇ ਦੱਸਿਆ ਕਿ ਪੁਲਿਸ ਟੀਮ ਨੇ ਭਰੋਸੇਯੋਗ ਸੂਚਨਾ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ। ਆਪ੍ਰੇਸ਼ਨ ਦੀ ਯੋਜਨਾ ਸ੍ਰੀ ਰਾਮਨਦੀਪ ਸਿੰਘ ਭੁੱਲਰ, ਪੀ.ਪੀ.ਐੱਸ., ਐੱਸ.ਪੀ. (ਇਨਵੈਸਟੀਗੇਸ਼ਨ) ਅਤੇ ਸ੍ਰੀ ਦੀਪਵਿੰਦਰਪਾਲ ਸਿੰਘ, ਪੀ.ਪੀ.ਐੱਸ....
ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ ਪੰਚਾਂ-ਸਰਪੰਚਾਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ

ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ ਪੰਚਾਂ-ਸਰਪੰਚਾਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ

Hot News
ਰੂਪਨਗਰ, 4 ਸਤੰਬਰ: ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਅਤੇ ਪੰਚਾਇਤੀ ਨੁਮਾਇੰਦਿਆਂ ਨੂੰ ਵਿਕਾਸ ਕਾਰਜਾਂ ਸਬੰਧੀ ਲੋੜੀਂਦੀ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਟੇਟ ਇੰਸਟੀਚਿਊਟ ਆਫ਼ ਰੂਰਲ ਡਿਵੈਲਪਮੈਂਟ ਐਂਡ ਪੰਚਾਇਤੀ ਰਾਜ ਵੱਲੋਂ ਅੰਬੇਦਕਰ ਭਵਨ, ਰੂਪਨਗਰ ਵਿਖੇ ਪੰਚਾਂ ਅਤੇ ਸਰਪੰਚਾਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਦੀ ਅਗਵਾਈ ਅਤੇ ਹਾਜ਼ਰੀ ਵਿੱਚ ਹੋਇਆ। ਇਸ ਸਿਖਲਾਈ ਦੌਰਾਨ ਪੰਚਾਇਤੀ ਨੁਮਾਇੰਦਿਆਂ ਨੂੰ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ, ਉਪਲਬਧ ਸਰੋਤਾਂ ਦੀ ਬਿਹਤਰ ਵਰਤੋਂ ਕਰਨ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ‘ਜੀ-ਰਾਮ ਜੀ’ ਯੋਜਨਾ ਸਬੰਧੀ ਪੰਚਾਂ ਅਤੇ ਸਰਪੰਚਾਂ ਨੂੰ ਲੋੜੀਂਦੀ ਜਾਣਕਾਰੀ ਦਿੰਦਿਆਂ ਇਸ ਦੇ ਤਹਿਤ ਪਿੰਡ ਪੱਧਰ ’ਤੇ ਕੀਤੇ ਜਾਣ ਵਾਲੇ ਕਾਰਜਾਂ ਅਤੇ ਅਮਲੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਪਿੰਡਾਂ ਵਿੱਚ ਸੋਲਰ ਲਾਈਟਾਂ ...
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਦੇ ਜਨਮ ਦਿਹਾੜੇ ਦੀਆਂ ਸੰਗਤਾਂ ਨੂੰ ਦਿੱਤੀਆਂ ਵਧਾਈਆਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਦੇ ਜਨਮ ਦਿਹਾੜੇ ਦੀਆਂ ਸੰਗਤਾਂ ਨੂੰ ਦਿੱਤੀਆਂ ਵਧਾਈਆਂ

Hot News
ਸ੍ਰੀ ਅਨੰਦਪੁਰ ਸਾਹਿਬ 04 ਸਤੰਬਰ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ)  ਦੇ  ਜਨਮ ਦਿਹਾੜੇ  ਦੀਆਂ ਸਮੂਹ ਸੰਗਤਾਂ  ਨੂੰ  ਵਧਾਈਆਂ  ਦਿੱਤੀਆਂ।        ਉਨ੍ਹਾਂ ਕਿਹਾ ਕਿ ਭਾਈ ਜੈਤਾ ਜੀ ਦਾ ਜੀਵਨ ਸਿੱਖ ਇਤਿਹਾਸ ਵਿੱਚ ਬਹਾਦਰੀ, ਸੇਵਾ ਅਤੇ ਗੁਰੂ ਪ੍ਰਤੀ ਅਟੁੱਟ ਸ਼ਰਧਾ ਦੀ ਅਦੁੱਤੀ ਮਿਸਾਲ ਹੈ। ਉਨ੍ਹਾਂ ਦੱਸਿਆ ਕਿ ਜਦੋਂ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਲੀ ਵਿਖੇ ਸ਼ਹੀਦ ਕੀਤਾ ਗਿਆ ਤਾਂ ਭਾਈ ਜੈਤਾ ਜੀ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਗੁਰੂ ਸਾਹਿਬ ਜੀ ਦਾ ਪਾਵਨ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲਿਆਂਦਾ। ਉਨ੍ਹਾਂ ਦੀ ਇਸ ਮਹਾਨ ਸੇਵਾ ਅਤੇ ਗੁਰੂ ਪ੍ਰਤੀ ਸਮਰਪਣ ਨੂੰ ਦੇਖਦਿਆਂ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਉਨ੍ਹਾਂ ਨੂੰ  ‘ਰੰਗਰੇਟਾ ਗੁਰੂ ਕਾ ਬੇਟਾ’ ਦਾ ਮਾਣ ਬਖ਼ਸ਼ਿਆ।ਸ. ਬੈਂਸ ਨੇ ਕਿਹਾ ਕਿ ਭਾਈ ਜੈਤਾ ਜੀ ਦੀ ਮਹਾਨ ਕੁਰਬਾਨੀ ਅਤੇ ਵੱਡਮੁੱਲੇ ਇਤਿਹਾਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ  ਲ...
ਮਿਸ਼ਨ ਕਲੀਨ ਪੰਜਾਬ : ਵਿਧਾਇਕ ਇੰਦਰਜੀਤ ਕੌਰ ਮਾਨ ਨੇ ਨਕੋਦਰ ਵਿਖੇ ਸਫਾਈ ਮੁਹਿੰਮ ਦਾ ਲਿਆ ਜਾਇਜ਼ਾ

ਮਿਸ਼ਨ ਕਲੀਨ ਪੰਜਾਬ : ਵਿਧਾਇਕ ਇੰਦਰਜੀਤ ਕੌਰ ਮਾਨ ਨੇ ਨਕੋਦਰ ਵਿਖੇ ਸਫਾਈ ਮੁਹਿੰਮ ਦਾ ਲਿਆ ਜਾਇਜ਼ਾ

Hot News
ਨਕੋਦਰ (ਜਲੰਧਰ), 4 ਸਤੰਬਰ :  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੱਜ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਨਕੋਦਰ ਸ਼ਹਿਰ ਵਿਖੇ ਸਫਾਈ ਮੁਹਿੰਮ ਦਾ ਜਾਇਜ਼ਾ ਲਿਆ। ਸਫਾਈ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸ਼ਹਿਰ ਅਤੇ ਆਲੇ-ਦੁਆਲੇ ਦੇ ਖੇਤਰਾਂ ਨੂੰ ਕੂੜੇ ਤੋਂ ਮੁਕਤ ਕਰਨਾ ਅਤੇ ਲੋਕਾਂ ਵਿੱਚ ਸਾਫ-ਸਫਾਈ ਪ੍ਰਤੀ ਜਾਗਰੂਕਤਾ ਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਇਸ ਮਿਸ਼ਨ ਦਾ ਟੀਚਾ ਖੱਲ੍ਹੇ ਵਿੱਚ ਕੂੜਾ ਸੁੱਟਣ ਵਾਲੀਆਂ ਥਾਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਖ਼ਤਮ ਕਰਨਾ ਅਤੇ ਦੁਬਾਰਾ ਬਣਨ ਤੋਂ ਰੋਕਣਾ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਵਾਤਾਵਰਣ ਪੱਖੋਂ ਬਿਹਤਰ ਤੇ ਸਿਹਤਮੰਦ ਮਾਹੌਲ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਾਫ-ਸੁਥਰੇ ਸ਼ਹਿਰ ਤੇ ਪਿੰਡ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੇ ਯਤਨਾਂ ਨਾਲ ਨਹੀਂ, ਸਗੋਂ ਸਾਡੇ ਸਾਰਿਆਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਦੇ ਹਨ। ਸ਼ਹਿਰ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ...
ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ 36 ਲੱਖ ਤੋਂ ਵੱਧ ਲਾਭਪਾਤਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ 36 ਲੱਖ ਤੋਂ ਵੱਧ ਲਾਭਪਾਤਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 4 ਸਤੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ, ਲੋੜਵੰਦ ਅਤੇ ਵੰਚਿਤ ਵਰਗਾਂ ਦੀ ਭਲਾਈ ਨੂੰ ਸਰਵੋੱਚ ਤਰਜੀਹ ਦਿੰਦਿਆਂ ਉਨ੍ਹਾਂ ਨੂੰ ਸਮਾਜਿਕ ਅਤੇ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਯੋਗ ਨਾਗਰਿਕ ਨੂੰ ਸਨਮਾਨ, ਆਤਮ-ਨਿਰਭਰਤਾ ਅਤੇ ਆਰਥਿਕ ਸੁਰੱਖਿਆ ਨਾਲ ਜੀਵਨ ਜਿਊਣ ਦੇ ਯੋਗ ਬਣਾਉਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬੁਢਾਪਾ ਪੈਨਸ਼ਨ ਸਕੀਮ ਸਮੇਤ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਰਾਹੀਂ ₹2,697.44 ਕਰੋੜ ਤੋਂ ਵੱਧ ਦੀ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਨੇ ਵਿੱਤੀ ਸਹਾਇਤਾ ਦੀ ਵੰਡ ਨੂੰ ਪਾਰਦਰਸ਼ੀ, ਸਮੇ...
ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਪੰਜਾਬ ਦੇ ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਪੰਜਾਬ ਦੇ ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

Hot News
ਚੰਡੀਗੜ੍ਹ; 04 ਸਤੰਬਰ 2026- ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕ ਰਹੀ ਹੈ, ਜਿਸ ਤਹਿਤ ਰਾਜ ਸਿਹਤ ਏਜੰਸੀ (ਐਸਐਚਏ), ਪੰਜਾਬ ਨੇ ਲਾਭਪਾਤਰੀਆਂ ਨੂੰ ਅਧਿਕਾਰਤ ਪੋਰਟਲ ਤੋਂ ਆਪਣਾ ਹੈਲਥ ਕਾਰਡ ਡਿਜੀਟਲ ਤੌਰ ’ਤੇ ਡਾਊਨਲੋਡ ਕਰਨ ਦੇ ਯੋਗ ਬਣਾਇਆ ਹੈ। ਇਸ ਸੁਵਿਧਾ ਤਹਿਤ ਯੋਗ ਲਾਭਪਾਤਰੀਆਂ ਨੂੰ ਹੁਣ ਹੈਲਥ ਕਾਰਡ ਦੀ ਕਾਪੀ ਪ੍ਰਾਪਤ ਕਰਨ ਲਈ ਕਿਸੇ ਕੇਂਦਰ ’ਤੇ ਜਾਣ ਦੀ ਲੋੜ ਨਹੀਂ ਹੋਵੇਗੀ। ਲਾਭਪਾਤਰੀ ਦੀ ਵੈਰੀਫਿਕੇਸ਼ਨ/ਈ-ਕੇਵਾਈਸੀ ਅਤੇ ਫੋਟੋ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੈਲਥ ਕਾਰਡ ਨੂੰ ਆਨਲਾਈਨ ਦੇਖਿਆ ਅਤੇ ਡਾਊਨਲੋਡ ਕੀਤਾ ਜਾ ਸਕੇਗਾ। ਇਸ ਨੂੰ ਮੋਬਾਈਲ ਫੋਨ ਵਿੱਚ ਸੁਰੱਖਿਅਤ ਰੱਖਿਆ ਜਾ ਸਕਦਾ ਹੈ ਜਾਂ ਭਵਿੱਖ ਵਿੱਚ ਵਰਤੋਂ ਲਈ ਪ੍ਰਿੰਟ ਵੀ ਕੀਤਾ ਜਾ ਸਕਦਾ ਹੈ। *ਹੈਲਥ ਕਾਰਡ ਪ੍ਰਾਪਤ ਕਰਨ ਦੇ ਤਿੰਨ ਆਸਾਨ ਕਦਮ* 1- ਵੇਰਵੇ ਦਰਜ ਕਰੋ ਲਾਭਪਾਤਰੀ ਆਪਣੀ ਫੈਮਿਲੀ ਆਈਡੀ, ਹੈਲਥ ਕਾਰਡ ਨੰਬਰ, ਮੋਬਾਈਲ ਨੰਬਰ ਜਾਂ ਆਧਾਰ ਨੰਬਰ ਦੀ ਵਰਤੋਂ ਕਰਕੇ ਆਪਣਾ ਪਰਿਵਾਰਕ ਰਿਕਾਰਡ ਲੱਭ ਸਕਦ...
ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਦਾ ਸਟੇਟ ਐਵਾਰਡਾਂ ਨਾਲ ਸਨਮਾਨ ਕਰੇਗੀ ਮਾਨ ਸਰਕਾਰ: ਹਰਜੋਤ ਸਿੰਘ ਬੈਂਸ

ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਦਾ ਸਟੇਟ ਐਵਾਰਡਾਂ ਨਾਲ ਸਨਮਾਨ ਕਰੇਗੀ ਮਾਨ ਸਰਕਾਰ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 4 ਸਤੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਿੱਖਿਆ ਦੀ ਨੁਹਾਰ ਬਦਲਣ ਵਾਲੇ ਅਧਿਆਪਕਾਂ ਨੂੰ ਮਾਣ ਸਨਮਾਨ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਨੂੰ ਵੱਕਾਰੀ ਰਾਜ ਅਧਿਆਪਕ ਪੁਰਸਕਾਰ- 2026 ਨਾਲ ਸਨਮਾਨਿਤ ਕੀਤਾ ਜਾਵੇਗਾ। ਸ. ਹਰਜੋਤ ਬੈਂਸ ਨੇ ਦੱਸਿਆ ਕਿ ਇਹ ਸਾਰੇ 75 ਅਧਿਆਪਕ ਰਾਜ ਅਧਿਆਪਕ ਪੁਰਸਕਾਰ ਨੀਤੀ ਅਨੁਸਾਰ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਆਧਾਰ ’ਤੇ ਚੁਣੇ ਗਏ ਹਨ। ਇਨ੍ਹਾਂ ‘ਚੋਂ 55 ਰਾਜ ਅਧਿਆਪਕ ਪੁਰਸਕਾਰ ਲਈ, 10 ਯੰਗ ਅਧਿਆਪਕ ਪੁਰਸਕਾਰ ਲਈ, 4 ਵਿਸ਼ੇਸ਼ ਅਧਿਆਪਕ ਪੁਰਸਕਾਰ ਲਈ ਅਤੇ 6 ਪ੍ਰਬੰਧਕੀ ਪੁਰਸਕਾਰ ਲਈ ਚੁਣੇ ਗਏ ਹਨ।  ਸ. ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਨੂੰ ਸਨਮਾਨ ਦੇਣ ਵਿੱਚ ਬਹੁਤ ਮਾਣ ਮਹਿਸੂਸ ਕਰ ਰਹੀ ਹੈ ਕਿਉਂਕਿ ਅਧਿਆਪਕ ਨਾ ਸਿਰਫ਼ ਨੌਜਵਾਨਾਂ ਦੇ ਸੁਪਨਿਆਂ ਨੂੰ ਦਿਸ਼ਾ ਦਿੰਦੇ ਹਨ ਸਗੋਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਰਾਹਦਸੇਰੇ ਵੀ ਹੁੰਦੇ ਹਨ। ਇਨ੍ਹਾਂ 75 ਅਧਿਆਪਕਾਂ ਦੀ ਚ...