ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਚੰਡੀਗੜ੍ਹ, 17 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸਾਰੇ ਰੇਲਵੇ ਸਟੇਸ਼ਨਾਂ/ਬੱਸ ਅੱਡਿਆਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ (ਕਾਸੋ) ਅਭਿਆਨ ਚਲਾਇਆ। ਸੂਬੇ ਵਿੱਚ ਇਸ ਵਿਸ਼ੇਸ਼ ਤਲਾਸ਼ੀ ਅਭਿਆਨ ਦਾ ਅੱਜ ਦੂਜਾ ਦਿਨ ਸੀ।
ਇਹ ਅਭਿਆਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ, ਜਿਸ ਤਹਿਤ ਪੁਲਿਸ ਟੀਮਾਂ ਨੇ ਸੁੰਘਣ ਵਾਲੇ ਕੁੱਤਿਆਂ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਆਉਣ - ਜਾਣ ਵਾਲੇ ਲੋਕਾਂ ਦੀ ਜਾਮਾਂ-ਤਲਾਸ਼ੀ ਲਈ।
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਇਸ ਸੂਬਾ ਪੱਧਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਰੇਂਜ ਅਫ...








