ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ
ਚੰਡੀਗੜ੍ਹ, 13 ਜੂਨ : ਅਗਲੇ ਮਹੀਨੇ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ ਸੂਬੇ ਦੀ ਨੁਮਾਇੰਦਗੀ ਕਰਨਗੇ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗ ਗਏ ਹਨ ਅਤੇ ਨਵੀਂ ਨੀਤੀ ਤਹਿਤ ਓਲੰਪਿਕਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਜਾਣਗੇ। ਓਲੰਪਿਕਸ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮ਼ਗਾ ਜੇਤੂ ਪੰਜਾਬੀ ਖਿਡਾਰੀ ਨੂੰ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇੱਕ ਕਰੋੜ ਰੁਪਏ ਮਿਲਣਗੇ। ਇਹ ਗੱਲ ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਹੀ।
ਮੀਤ ਹੇਅਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਖੇਡ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕਿਹਾ ਕਿ ਓਲੰਪਿਕਸ ਜਾਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਤਿਆਰੀ ਰਾਸ਼ੀ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੇ ਛੇ ਨਿਸ਼ਾਨੇਬਾਜ਼ਾਂ ਦੀ ਓਲੰਪਿਕਸ ਲਈ ਚੋਣ ਹੋ ਚੁੱਕੀ ਹੈ ਜਦ...








