ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਮਜ਼ਬੂਤ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਵਚਨਬੱਧ
ਚੰਡੀਗੜ੍ਹ, 9 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਲੋਕ-ਪੱਖੀ ਪੁਲਿਸਿੰਗ ਨੂੰ ਯਕੀਨੀ ਬਣਾਉਣ ਲਈ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਐਸਪੀ) ਦੇ ਰੈਂਕ ਤੋਂ ਲੈ ਕੇ ਸਟੇਸ਼ਨ ਹਾਉਸ ਅਫਸਰਾਂ (ਐਸ.ਐਚ.ਓਜ਼) ਤੱਕ ਦੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਾਰੇ ਕੰਮਕਾਜੀ ਦਿਨਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਹਨ।
ਡੀਜੀਪੀ ਨੇ ਆਪਣੇ ਅਧਿਕਾਰਤ ਐਕਸ ਹੈਂਡਲ (ਜਿਸ ਦਾ ਨਾਂ ਪਹਿਲਾਂ ਟਵਿੱਟਰ ਸੀ) 'ਤੇ ਜਾਣਕਾਰੀ ਦਿੱਤੀ ਕਿ ਸਾਰੀਆਂ ਰੇਂਜਾਂ ਦੇ ਏਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼, ਪੁਲਿਸ ਕਮਿਸ਼ਨਰਾਂ, ਜ਼ਿਲ੍ਹੇ ਦੇ ਐਸਐਸਪੀਜ਼, ਸਬ ਡਵੀਜ਼ਨਲ ਡੀਐਸਪੀਜ਼ ਅਤੇ ਐਸਐਚਓਜ਼ ਨੂੰ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਾਰੇ ਕੰਮਕਾਜੀ ਦਿਨਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਾ...








