ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਸੰਸਦ ਮੈਂਬਰਾਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 6 ਜੂਨ : ਲੋਕ ਸਭਾ ਚੋਣਾਂ ਖ਼ਤਮ ਹੁੰਦੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੜ ਐਕਸ਼ਨ ਮੋਡ ਵਿੱਚ ਵਾਪਸ ਆ ਗਏ ਹਨ। ਵੀਰਵਾਰ ਨੂੰ ਸੀਐਮ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਜੇਤੂ ਸੰਸਦ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਹੁਣ ਪਾਰਲੀਮੈਂਟ ਵਿੱਚ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਨੁਮਾਇੰਦਗੀ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੋਵੇਗੀ ਅਤੇ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ।
ਮੀਟਿੰਗ ਵਿੱਚ ਲੋਕ ਸਭਾ ਹਲਕਿਆਂ ਸੰਗਰੂਰ, ਹੁਸ਼ਿਆਰਪੁਰ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ‘ਆਪ’ ਵਿਧਾਇਕ ਅਤੇ ਚੇਅਰਮੈਨ ਵੀ ਸ਼ਾਮਲ ਹੋਏ। ਸੀਐਮ ਮਾਨ ਨੇ 'ਆਪ' ਦੇ ਸਾਰੇ ਆਗੂਆਂ ਨੂੰ ਲੋਕਾਂ ਲਈ ਕੰਮ ਕਰਨ ਦੀ ਹਦਾਇਤ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਚੋਣਾਂ ਸਮਾਪਤ ਹੋ ਚੁੱਕੀਆਂ ਹਨ ਅਤੇ ‘ਆਪ’ ਆਗੂਆਂ ਨੂੰ ਜਨਤਾ ਦੇ ਸੇਵਕ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
'ਆਪ' ਦੇ ਗੜ੍ਹ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ...







