400 ਪਾਰ ਦੇ ਨਾਅਰੇ ਪਿੱਛੇ ਬਾਬਾ ਸਾਹਿਬ ਦੇ ਸੰਵਿਧਾਨ ਨੂੰ ਖ਼ਤਮ ਕਰਨ ਦੀ ਸਾਜ਼ਿਸ਼ : ਅਰਵਿੰਦ ਕੇਜਰੀਵਾਲ
ਅੰਮ੍ਰਿਤਸਰ, 16 ਮਈ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਅੰਮ੍ਰਿਤਸਰ ‘ਚ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਪੰਜਾਬ ਪਹੁੰਚੇ। 'ਆਪ' ਸੁਪਰੀਮੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਅੰਮ੍ਰਿਤਸਰ 'ਚ ਰੋਡ ਸ਼ੋਅ ਕੀਤਾ ਅਤੇ ਪੰਜਾਬ ਦੇ ਲੋਕਾਂ ਨੂੰ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਆਮ ਆਦਮੀ ਪਾਰਟੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਤੋਂ ਪਹਿਲਾਂ ਦੋਵਾਂ ਮੁੱਖ ਮੰਤਰੀਆਂ ਅਤੇ 'ਆਪ' ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।
ਅੰਮ੍ਰਿਤਸਰ ਵਿੱਚ ਕੀਤੇ ਇਸ ਰੋਡ ਸ਼ੋਅ ਵਿੱਚ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰੇ ਲਾਉਂਦਿਆਂ ਹਜ਼ਾਰਾਂ ਦੀ ਗਿਣਤੀ ਵਿੱਚ ‘ਆਪ’ ਸਮਰਥਕ ਸ਼ਾਮਲ ਹੋਏ। 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਅਤੇ 'ਆਪ' ਦੇ ...








