ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ
ਚੰਡੀਗੜ੍ਹ, 14 ਮਈ : ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਮੰਗਲਵਾਰ ਨੂੰ ਭਦੌੜ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਕਈ ਮੌਜੂਦਾ ਅਤੇ ਸਾਬਕਾ ਕੌਂਸਲਰ, ਬਰਨਾਲਾ ਅਤੇ ਫ਼ਰੀਦਕੋਟ ਦੇ ਕਈ ਕਾਂਗਰਸੀ ਅਤੇ ਅਕਾਲੀ ਆਗੂ ਆਪਣੀ ਪੁਰਾਣੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਿਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ |
ਭਦੌੜ ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਕੁਮਾਰ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਲ, ਕਾਂਗਰਸ ਤੇ ਅਕਾਲੀ ਦਲ ਦੇ ਕਈ ਨਗਰ ਕੌਂਸਲਰ ਵੀ ਪਾਰਟੀ 'ਚ ਸ਼ਾਮਲ
ਭਦੌੜ ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਕੁਮਾਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਐਮ.ਸੀ ਵੀ ਪਾਰਟੀ ਵਿੱਚ ਸ਼ਾਮਲ ਹੋਏ। ਮਨੀਸ਼ ਕੁਮਾਰ ਦੇ ਨਾਲ ਆਜ਼ਾਦ ਕੌਂਸਲਰ ਅਸ਼ੋਕ ਰਾਮ (ਮੀਤ ਪ੍ਰਧਾਨ ਨਗਰ ਕੌਂਸਲ) ਗੁਰਪਾਲ ਸਿੰਘ (ਆਜ਼ਾਦ ਕੌਂਸਲਰ), ਬਲਵੀਰ...








