ਪੰਜਾਬ ‘ਚ ਭਾਜਪਾ ਤੇ ਅਕਾਲੀ ਦਲ ਨੂੰ ਝਟਕਾ
ਚੰਡੀਗੜ੍ਹ, 27 ਅਪ੍ਰੈਲ : ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਦਿੱਤਾ। ਸ਼ਨੀਵਾਰ ਨੂੰ ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ਅਤੇ ਅਕਾਲੀ ਦਲ ਐਸਸੀ ਵਿੰਗ ਦੋਆਬਾ ਦੇ ਜਨਰਲ ਸਕੱਤਰ ਗੁਰਦਰਸ਼ਨ ਲਾਲ ਆਪਣੀ ਪੁਰਾਣੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਆਗੂਆਂ ਨੂੰ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕਰਵਾਇਆ ਅਤੇ 'ਆਪ' ਪਰਿਵਾਰ 'ਚ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ 'ਆਪ' ਦੇ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਅਤੇ ਸੀਨੀਅਰ ਮਹਿਲਾ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਹਾਜ਼ਰ ਸਨ।
ਅੱਜ ਆਮ ਆਦਮੀ ਪਾਰਟੀ ਨੂੰ ਦੋਆਬੇ ਦੇ ਨਾਲ-ਨਾਲ ਮਾਝਾ ਖੇਤਰ ਵਿੱਚ ਵੀ ਉਸ ਸਮੇਂ ਵੱਡੀ ਮਜਬੂਤੀ ਮਿਲੀ ਜਦੋਂ ਗੁਰਦਾਸਪੁਰ ਹਲਕੇ ਦੇ ਪ੍ਰਭਾਵਸ਼ਾਲੀ ਨੌਜਵਾਨ ਆਗੂ ਅਤੇ ਐਨਐਸਯੂਆਈ ਦੇ ਪੰਜਾਬ ਮੀਤ ਪ੍ਰਧਾਨ ਰਾਹੁਲ ਸ਼ਰਮਾ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਰਾਹੁਲ ਸ਼ਰਮਾ ਦੀ ਗੁਰਦਾਸਪੁਰ ਦੇ ਨੌਜਵਾਨਾਂ ਵਿ...








