ਵਿਜੀਲੈਂਸ ਅਵੇਅਰਨੈੱਸ ਵੀਕ-2026 ਦੇ ਸਬੰਧ ਵਿੱਚ ਆਰ.ਟੀ. ਏ ਦਫਤਰ ਗੁਰਦਾਸਪੁਰ ਵਿਖੇ ਜਾਗਰੂਕਤਾ ਸਮਾਗਮ
ਗੁਰਦਾਸਪੁਰ, 28 ਅਕਤੂਬਰ - ਸ਼ਰਨਜੀਤ ਸਿੰਘ, ਉਪ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਵੱਲੋਂ ਵਿਜੀਲੈਂਸ ਅਵੇਅਰਨੈੱਸ ਵੀਕ-2026 ਦੇ ਸਬੰਧ ਵਿੱਚ ਆਮ ਜਨਤਾ ਨੂੰ ਭ੍ਰਿਸ਼ਟਾਚਾਰ ਦੇ ਖ਼ਾਤਮੇ, ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਜਿਸ ਦੇ ਚੱਲਦਿਆਂ ਅੱਜ ਆਰ.ਟੀ. ਏ ਦਫਤਰ ਗੁਰਦਾਸਪੁਰ ਵਿਖੇ ਵਿਜੀਲੈਂਸ ਅਵੇਅਰਨੈੱਸ ਵੀਕ-2026 ਦੇ ਸਬੰਧ ਵਿੱਚ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਆਰ ਟੀ ਏ ਰੋਬਨਜੀਤ ਕੌਰ, ਸ਼ਰਨਜੀਤ ਸਿੰਘ, ਉਪ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ, ਇੰਸਪੈਕਟਰ ਇੰਦਰਜੀਤ ਸਿੰਘ ਮੌਜੂਦ ਸਨ।
ਡੀ.ਐੱਸ.ਪੀ ਸ਼ਰਨਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਰੋਜ਼ਾਨਾ ਜੀਵਨ ਅਤੇ ਸਰਕਾਰੀ ਕੰਮਕਾਜ ਦੌਰਾਨ ਇਮਾਨਦਾਰੀ ਨੂੰ ਪਹਿਲ ਦੇਣ ਅਤੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜ਼ਿੰਮੇਵਾਰੀ ਨਿਭਾਉਣ। ਕਿਸੇ ਵੀ ਸਰਕਾਰੀ ਕੰਮ ਨੂੰ ਕਰਵਾਉਣ ਲਈ ਜੇਕਰ ਕੋਈ ...








