19 ਜੂਨ ਨੂੰ ਤੁਸੀਂ ਸਿਰਫ਼ ਆਪਣਾ ਵਿਧਾਇਕ ਨਹੀਂ ਚੁਣੋਗੇ, ਸਗੋਂ ਅਗਲੇ ਕੈਬਨਿਟ ਮੰਤਰੀ ਦੀ ਚੋਣ ਵੀ ਕਰੋਗੇ: ਮਨੀਸ਼ ਸਿਸੋਦੀਆ
ਲੁਧਿਆਣਾ, 14 ਜੂਨ : ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਲੁਧਿਆਣਾ ਪੱਛਮੀ ਵਿੱਚ 19 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਸੰਜੀਵ ਅਰੋੜਾ ਦੇ ਸਮਰਥਨ ਵਿੱਚ ਦੋ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ। ਆਪ ਆਗੂਆਂ ਨੇ ਅਰੋੜਾ ਦੇ ਅਸਾਧਾਰਨ ਯੋਗਦਾਨ ਅਤੇ 'ਆਪ' ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ ਅਤੇ ਵੋਟਰਾਂ ਨੂੰ ਨਿਰੰਤਰ ਵਿਕਾਸ ਨੂੰ ਯਕੀਨੀ ਬਣਾਉਣ ਲਈ 'ਝਾੜੂ' ਦਾ ਬਟਨ ਦਬਾ ਕ ਆਪ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ। ਆਪਣੇ ਸੰਬੋਧਨ ਦੌਰਾਨ ਸੰਜੀਵ ਅਰੋੜਾ ਨੇ ਇੱਕ ਸੰਸਦ ਮੈਂਬਰ ਵਜੋਂ ਆਪਣੇ ਕੰਮ, ਖ਼ਾਸ ਕਰਕੇ ਸਕੂਲਾਂ ਅਤੇ ਹਸਪਤਾਲਾਂ ਨੂੰ ਬਿਹਤਰ ਬਣਾਉਣ ਲਈ ਕੀਤੇ ਗਏ ਉਨ੍ਹਾਂ ਦੇ ਯਤਨਾਂ 'ਤੇ ਚਾਨਣਾ ਪਾਇਆ। ਉਨ੍ਹਾਂ ਲੋਕਾਂ ਨੂੰ ਯਾਦ ਦਿਵਾਇਆ ਕਿ ਉਨ੍ਹਾਂ ਦੀ ਵੋਟ ਸਿਰਫ਼ ਉਨ੍ਹਾਂ ਦੀ ਹੀ ਨਹੀਂ, ਸਗੋਂ ਉਨ੍ਹਾਂ ਦੇ ਬੱਚਿਆਂ ਅਤੇ ਲੁਧਿਆਣਾ ਦੇ ਭਵਿੱਖ ਦੀ ਵੀ ਪ੍ਰਤੀਨਿਧਤਾ ਕਰਦੀ ਹੈ। ਉਨ੍ਹਾਂ ਕਿਹਾ, "ਵੋਟ ਪਾਉਣ ਲਈ ਤੁਹਾਨੂੰ ਸਿਰਫ਼ 15-20 ਮਿੰਟ ਲੱਗਣਗੇ, ਪਰ ਇਸ।ਤੋਂ ਲੁਧਿਆਣਾ ਪੱਛਮੀ ਦੇ ਭਵਿੱਖ ਦਾ ਫ਼ੈਸਲਾ ਹੋਵੇਗਾ।"ਮਨੀਸ...







