ਮਾਨ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਟਰਾਂਸਪੋਰਟ ਵਿਭਾਗ ਨੇ ਸਾਲ 2022-2025 ਦੌਰਾਨ 5375.65 ਕਰੋੜ ਦਾ ਰਿਕਾਰਡ ਵਾਧੂ ਮਾਲੀਆ ਇਕੱਠਾ ਕੀਤਾ
ਚੰਡੀਗੜ੍ਹ, 11 ਜੂਨ: ਪੰਜਾਬ ਦੀ ਮਾਨ ਸਰਕਾਰ ਦੀ ਬਿਹਤਰ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਕਾਰਨ ਸੂਬੇ ਦੇ ਟਰਾਂਸਪੋਰਟ ਵਿਭਾਗ ਨੇ ਸਾਲ 2019-2022 ਦੇ ਮੁਕਾਬਲੇ ਸਾਲ 2022-2025 ਦੌਰਾਨ 5375.65 ਕਰੋੜ ਦਾ ਵਾਧੂ ਮਾਲੀਆ ਇਕੱਠਾ ਕੀਤਾ ਹੈ ਜੋ ਕਿ ਸੂਬਾ ਸਰਕਾਰ ਦੇ ਬਿਹਤਰ ਪ੍ਰਸ਼ਾਸਨ ਦਾ ਪ੍ਰਮਾਣ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਟਰਾਂਸਪੋਰਟ ਵਿਭਾਗ ਦੇ ਗੈਰ-ਵਪਾਰਕ ਵਿੰਗ, ਪਨਬੱਸ ਤੇ ਰੋਡਵੇਜ਼ ਅਤੇ ਪੈਪਸੂ ਨੇ ਮਾਲੀਆ ਸੰਗ੍ਰਹਿ ਵਿੱਚ ਕਾਫ਼ੀ ਵਾਧਾ ਦਰਜ ਕੀਤਾ ਹੈ, ਜੋ ਕਿ ਵਿਭਾਗ ਦੇ ਵਿੱਤੀ ਪ੍ਰਦਰਸ਼ਨ ਨੂੰ ਵਧਾਉਣ ਦੇ ਯਤਨਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਟਰਾਂਸਪੋਰਟ ਵਿਭਾਗ ਮਾਲੀਆ ਇਕੱਠਾ ਕਰਨ ਨੂੰ ਵਧਾਉਣ ਅਤੇ ਜਨਤਾ ਲਈ ਆਪਣੀਆਂ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਆਪਣੇ ਯਤਨ ਜਾਰੀ ਰੱਖਣ ਲਈ ਵਚਨਬੱਧ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਵਿੱਚ, ਟਰਾਂਸਪੋਰਟ ਵਿਭਾਗ ਦੇ ਗੈਰ ਵਪਾਰਕ ਵਿੰਗ (ਐਸ.ਟੀ.ਸੀ.) ਨੇ 9037.49 ਕਰੋੜ ਦਾ ਕੁੱਲ ਮਾਲੀਆ ਪੈਦਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਉਲ...








