ਪੰਜਾਬ ਸਰਕਾਰ ਨੇ ਬਿਨਾਂ ਕਿਸੇ ਕੱਟ ਦੇ ਬਿਜਲੀ ਦੀ ਸਿਖਰਲੀ ਮੰਗ ਪੂਰੀ ਕੀਤੀ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 10 ਜੂਨ: ਪੰਜਾਬ ਸਰਕਾਰ ਨੇ ਸੂਬੇ ਵਿਚ ਬਿਜਲੀ ਖੇਤਰ ਨਾਲ ਜੁੜੀ ਇਕ ਅਹਿਮ ਤੇ ਇਤਿਹਾਸਕ ਪ੍ਰਾਪਤੀ ਨੂੰ ਆਪਣੇ ਨਾਮ ਕਰਦਿਆਂ ਅੱਜ ਮਿਤੀ 10 ਜੂਨ 2025 ਨੂੰ ਬਿਜਲੀ ਦੀ ਸਭ ਤੋਂ ਵੱਧ ਮੰਗ 16,192 ਮੈਗਾਵਾਟ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੇ ਕੱਟ ਲਗਾਏ ਸਫਲਤਾਪੂਰਵਕ ਪੂਰਾ ਕੀਤਾ, ਜਿਸ ਨਾਲ ਸੂਬਾ 29 ਜੂਨ, 2024 ਨੂੰ 16,058 ਮੈਗਾਵਾਟ ਬਿਜਲੀ ਮੰਗ ਦੇ ਪਿਛਲੇ ਸਾਲ ਦੇ ਰਿਕਾਰਡ ਨੂੰ ਪਾਰ ਕਰ ਲਿਆ। ਭਾਰਤ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਕਿਸੇ ਵੀ ਖੇਤਰਾਂ ਵਿੱਚ ਬਿਨ੍ਹਾਂ ਬਿਜਲੀ ਕੱਟ ਲਗਾਏ ਇਹ ਮੀਲ ਪੱਥਰ ਸਥਾਪਤ ਕੀਤਾ ਗਿਆ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਨੇ ਇਸ ਸਫ਼ਲਤਾ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਗਰਮ ਅਗਵਾਈ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਝੋਨੇ ਦੀ ਬੀਤੇ ਵਰ੍ਹਿਆਂ ਨਾਲੋਂ ਅਗੇਤੀ ਬਿਜਾਈ ਅਤੇ ਊਰਜਾ ਬੁਨਿਆਦੀ ਢਾਂਚੇ ਵਿੱਚ ਬਿਹਤਰੀਨ ਤਾਲਮੇਲ ਨਾਲ ਹੀ ਇਹ ਪ੍ਰਾਪਤੀ ਸੰਭਵ ਬਣੀ ਹੈ।ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਇਸ ਉਪਲਬਧੀ ਨੂੰ ਪ੍ਰਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਸੂਬੇ ਵਿੱਚ 9 ਜੂਨ, 2025 ਨੂੰ ਭਿ...








