ਬੱਚੇ ਦਾ ਇਲਾਜ ਬਿਲਕੁਲ ਮੁਫਤ ਅਤੇ ਸਫ਼ਲ ਹੋਇਆ – ਸਿਵਿਲ ਸਰਜਨ
ਮੋਗਾ, 06 ਜੂਨ : ਸਿਵਲ ਸਰਜਨ ਮੋਗਾ ਡਾ. ਪਰਦੀਪ ਕੁਮਾਰ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਮੋਗਾ ਦੀ ਆਰ.ਬੀ.ਐਸ.ਕੇ. ਟੀਮ ਵੱਲੋਂ ਰਾਸ਼ਟਰੀਯ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਸਰਕਾਰੀ ਸਹਾਇਤਾ ਪ੍ਰਾਪਤ ਦੇਵ ਸਮਾਜ ਸੀਨੀਅਰ ਸਕੈਡਰੀ ਸਕੂਲ ਮੋਗਾ ਦਾ ਦੱਸ ਸਾਲ ਦਾ ਬੱਚਾ ਦਲਜੀਤ ਸਿੰਘ ਦੇ ਦਿਲ ਦਾ ਮੁਫਤ ਅਪਰੇਸ਼ਨ ਫੋਰਟਿਸ ਹਸਪਤਾਲ ਮੋਹਾਲੀ ਤੋ ਸਫਲਤਾਪੂਰਵਕ ਕਰਵਾਇਆ ਹੈ ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮੋਗਾ ਡਾ. ਪਰਦੀਪ ਕੁਮਾਰ ਨੇ ਦੱਸਿਆ ਕਿ ਆਰ.ਬੀ.ਐਸ.ਕੇ. ਟੀਮ ਮੋਗਾ ਦੇ ਡਾ. ਅਜੈ ਕੁਮਾਰ ਅਤੇ ਸਟਾਫ ਨਰਸ ਰਾਜਵੰਤ ਕੌਰ ਵੱਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਕੀਤੀ ਗਈ ਸਿਹਤ ਜਾਂਚ ਵਿੱਚ ਪਾਇਆ ਗਿਆ ਸੀ ਕਿ ਸਹਾਇਤਾ ਪ੍ਰਾਪਤ ਦੇਵ ਸਮਾਜ ਸੀਨੀਅਰ ਸਕੈਡਰੀ ਸਕੂਲ ਮੋਗਾ ਦਾ ਦੱਸ ਸਾਲ ਦਾ ਬੱਚਾ ਦਲਜੀਤ ਸਿੰਘ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ ਹੈ । ਆਰ.ਬੀ.ਐਸ.ਕੇ. ਟੀਮ ਮੋਗਾ ਵੱਲੋਂ ਮਾਮਲਾ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਉਪਰੰਤ ਸਿਵਲ ਸਰਜਨ ਮੋਗਾ ਡਾ. ਪਰਦੀਪ ਕੁਮਾਰ , ਜਿਲ੍ਹਾਂ ਪਰਿਵਾਰ ਭਲਾਈ ਅਫਸਰ ਡਾ ਰੀਤੂ ਜੈਨ, ਜਿਲਾ ਟੀਕਾਕਰਨ ਅਫਸਰ ਡਾ. ਅਸ਼ੋਕ ਸਿੰਗਲਾ, ਐਸ.ਐਮ....








