89ਵੇਂ ਦਿਨ 141 ਨਸ਼ਾ ਤਸਕਰ 3.1 ਕਿਲੋ ਹੈਰੋਇਨ, 51 ਹਜ਼ਾਰ ਨਸ਼ੀਲੀਆਂ ਗੋਲੀਆਂ/ਕੈਪਸੂਲ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ, 29 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ 89ਵੇਂ ਦਿਨ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 8352 ਐਫਆਈਆਰਜ਼ ਦਰਜ ਕਰਕੇ 14183 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਿਰਦੇਸ਼ ਦਿੱਤੇ ਸਨ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਵੱਖ-ਵੱਖ ਕਾਰਵਾਈਆਂ ਕਰ ਰਹੀ ਹੈ ਜਿਸ ਵਿੱਚ ਸੂਬੇ ਭਰ ‘ਚ ਘੇਰਾਬੰਦੀ ਅਤੇ ਸਰਚ ਆਪਰੇਸ਼ਨ, ਨਾਈਟ ਡੋਮੀਨੇਸ਼ਨ ਆਪ੍ਰੇਸ਼ਨ ਅਤੇ ਡਰੱਗ ਹੌਟਸਪੌਟਸ 'ਤੇ ਛਾਪੇਮਾਰੀ ਸ਼ਾਮਲ ਹੈ।ਵਿਸ਼ੇਸ਼ ਡਾਇਰੈਕਟਰ ਜਨਰਲ (ਵਿਸ਼ੇਸ਼ ਡੀਜੀਪੀ) ਆਫ਼ ਪੁਲਿਸ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਇਨ੍ਹਾਂ ਕਾਰਵਾਈਆਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ, ...








