Thursday, October 1Malwa News
Shadow

Tag: latest news

30 ਸਤੰਬਰ ਨੂੰ ਡਾ.ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਵਿਖੇ ਹੋਵੇਗਾ ਡਰੋਨ ਸ਼ੋਅ- ਸਪੀਕਰ ਸੰਧਵਾਂ

30 ਸਤੰਬਰ ਨੂੰ ਡਾ.ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਵਿਖੇ ਹੋਵੇਗਾ ਡਰੋਨ ਸ਼ੋਅ- ਸਪੀਕਰ ਸੰਧਵਾਂ

Hot News
ਕੋਟਕਪੂਰਾ 28 ਸਤੰਬਰ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸੂਬੇ ਭਰ ਵਿੱਚ 92 ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦਾ ਉਦੇਸ਼ ਆਧੁਨਿਕ ਡਿਜੀਟਲ ਤਕਨੀਕ ਰਾਹੀਂ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਨੂੰ ਨਵੀਂ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ। ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ  ਹਲਕਾ ਕੋਟਕਪੂਰਾ ਵਿਖੇ 30 ਸਤੰਬਰ ਨੂੰ ਡਾ.ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਵਿਖੇ ਡਰੋਨ ਸ਼ੋਅ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਆਯੋਜਨਾਂ ਦਾ ਮਕਸਦ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ, ਦਰਸ਼ਨ ਅਤੇ ਮਾਨਵਤਾ ਨੂੰ ਸਮਰਪਿਤ ਸਿੱਖਿਆਵਾਂ ਨੂੰ ਨਵੀਂ ਤਕਨੀਕ ਰਾਹੀਂ ਜਨ-ਜਨ ਤੱਕ ਪਹੁੰਚਾਉਣਾ ਹੈ। ਇਨ੍ਹਾਂ ਸ਼ੋਅ ਦੌਰਾਨ ਇੱਕੋ ਸਮੇਂ 500 ਡਰੋਨ ਅਸਮਾਨ ਵਿਚ ਉੱਡਦੇ ਹੋਏ ਵੱਖ-ਵੱਖ ਡਿਜੀਟਲ ਆਕ੍ਰਿਤੀਆਂ ਅਤੇ ਦ੍ਰਿਸ਼ਾਂ ਰਾਹੀਂ ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਦੀ ਪੇਸ਼ਕਾਰੀ ਕਰਨਗੇ। ਸਪੀਕ...
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 2.39 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਸੜਕਾਂ ਦੇ ਨੀਂਹ ਪੱਥਰ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 2.39 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਸੜਕਾਂ ਦੇ ਨੀਂਹ ਪੱਥਰ

Hot News
ਭਵਾਨੀਗੜ੍ਹ, 28 ਸਤੰਬਰ: ਹਲਕਾ ਸੰਗਰੂਰ ਦੇ ਪੇਂਡੂ ਖੇਤਰਾਂ ਵਿੱਚ ਸੜਕੀ ਸੰਪਰਕ ਨੂੰ ਹੋਰ ਮਜ਼ਬੂਤ ਕਰਨ ਵੱਲ ਅਹਿਮ ਕਦਮ ਪੁੱਟਦਿਆਂ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਕੁੱਲ 238.88 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਬਣਾਈਆਂ ਜਾਣ ਵਾਲੀਆਂ ਦੋ ਸੜਕਾਂ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ 214.99 ਲੱਖ ਰੁਪਏ ਦੀ ਲਾਗਤ ਨਾਲ ਬਿੰਬੜੀ ਤੋਂ ਥੂਹੀ–ਅੜਕਵਾਸ ਨਹਿਰ ਦੇ ਨਾਲ 4.50 ਕਿਲੋਮੀਟਰ ਲੰਬੀ ਨਵੀਂ ਸੜਕ ਬਣਾਈ ਜਾਵੇਗੀ। ਇਸੇ ਤਰ੍ਹਾਂ ਮਾਝੀ–ਫੂੰਮਣਵਾਲ ਰੋਡ ਤੋਂ ਡੇਰਾ ਬਾਬਾ ਗੁਜਰਾਂ ਵਾਲਾ ਤੱਕ 0.50 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ 23.89 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੁੱਲ ਪੰਜ ਕਿਲੋਮੀਟਰ ਲੰਬੀਆਂ ਇਨ੍ਹਾਂ ਦੋਵਾਂ ਸੜਕਾਂ ਦੇ ਨਿਰਮਾਣ ਨਾਲ ਬਿੰਬੜੀ, ਥੂਹੀ, ਅੜਕਵਾਸ, ਮਾਝੀ, ਫੂੰਮਣਵਾਲ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਬਿਹਤਰ, ਸੁਖਾਲੀ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲੇਗੀ। ਇਨ੍ਹਾਂ ਸੜਕਾਂ ਨਾਲ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ, ਵਿਦਿ...
ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ

Breaking News, Hot News, Punjab News
ਚੰਡੀਗੜ੍ਹ, 28 ਸਤੰਬਰ: ਸੂਬੇ ਵਿੱਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੇ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਤੋਂ ਪਹਿਲਾਂ, ਪੰਜਾਬ ਰਾਜ ਨੂੰ ਅਕਤੂਬਰ ਮਹੀਨੇ ਲਈ 42786.68 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐੱਲ.) ਦੀ ਮਨਜ਼ੂਰੀ ਦੇ ਰੂਪ ਵਿੱਚ ਵੱਡੀ ਰਾਹਤ ਦਿੱਤੀ ਗਈ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੀ.ਸੀ.ਐੱਲ. ਦੀ ਮਨਜ਼ੂਰੀ ਨਾਲ ਸੂਬਾ ਸਰਕਾਰ ਵੱਲੋਂ ਖਰੀਦੇ ਜਾਣ ਵਾਲੇ ਝੋਨੇ ਲਈ ਕਿਸਾਨਾਂ ਨੂੰ ਤੁਰੰਤ ਅਤੇ ਨਿਰਵਿਘਨ ਭੁਗਤਾਨ ਯਕੀਨੀ ਬਣਾਇਆ ਜਾ ਸਕੇਗਾ। ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ ਝੋਨੇ ਦੀ ਪੈਕਿੰਗ ਲਈ ਵਿਭਾਗ ਵੱਲੋਂ 5 ਲੱਖ ਬਾਰਦਾਨਾ ਵੀ ਪ੍ਰਾਪਤ ਹੋ ਗਿਆ ਹੈ। ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਨੂੰ ਸੀਜ਼ਨ 2026-27 ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦੀ ਜ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ

Hot News
ਚੰਡੀਗੜ੍ਹ, 28 ਸਤੰਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਨ ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਸਪੀਕਰ ਨੇ ਕਿਹਾ ਕਿ ਭਾਰਤ ਨੂੰ ਜ਼ਾਲਮ ਬਰਤਾਨਵੀ ਬਸਤੀਵਾਦੀ ਸ਼ਾਸਨ ਦੀਆਂ ਬੇੜੀਆਂ ਤੋਂ ਆਜ਼ਾਦ ਕਰਵਾਉਣ ਲਈ ਸ਼ਹੀਦ ਭਗਤ ਸਿੰਘ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਮਨੁੱਖੀ ਇਤਿਹਾਸ ਵਿੱਚ ਲਾਸਾਨੀ ਹੈ। ਨਾਗਰਿਕਾਂ, ਖਾਸ ਕਰਕੇ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਸਪੀਕਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਦੂਰਅੰਦੇਸ਼ੀ ਸੋਚ ਅਤੇ ਦੇਸ਼-ਭਗਤੀ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਚਾਨਣ-ਮੁਨਾਰੇ ਦਾ ਕੰਮ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਕੌਮੀ ਨਾਇਕ ਨੂੰ ਸੱਚੀ ਸ਼ਰਧਾਂਜਲੀ ਸਮਾਜਿਕ ਨਿਆਂ, ਬਰਾਬਰੀ ਅਤੇ ਦੇਸ਼ ਦੀ ਸਰਬਪੱਖੀ ਵਿਕਾਸ ਲਈ ਨਿਰਸਵਾਰਥ ਸੇਵਾ ਵਰਗੇ ਉਨ੍ਹਾਂ ਦੇ ਮੂਲ ਆਦਰਸ਼ਾਂ ਨੂੰ ਅਪਣਾਉਣਾ ਕੇ ਹੀ ਦਿੱਤੀ ਜਾ ਸਕਦੀ ਹੈ। ਇਸ ਮਹਾਨ ਸ਼ਹੀਦ ਦੀ ਅਗਵਾਈ ਵਿੱਚ ਲੜੇ ਗਏ ਆਜ਼ਾਦੀ ਦੇ ਇਤਿਹਾਸਕ ਸੰਘਰਸ਼ ਨੂੰ ਯਾਦ ਕਰਦਿਆਂ, ਸਪੀਕਰ ਸ. ਕੁਲਤਾਰ ਸਿੰਘ ...
ਸਾਡੇ ਕੰਮ ਹੀ ਸਾਡੀ ਪਛਾਣ; ਕੰਮਾਂ ਦੇ ਆਧਾਰ ‘ਤੇ ਹੀ ਪੈਣਗੀਆਂ ਵੋਟਾਂ : ਬਰਿੰਦਰ ਕੁਮਾਰ ਗੋਇਲ

ਸਾਡੇ ਕੰਮ ਹੀ ਸਾਡੀ ਪਛਾਣ; ਕੰਮਾਂ ਦੇ ਆਧਾਰ ‘ਤੇ ਹੀ ਪੈਣਗੀਆਂ ਵੋਟਾਂ : ਬਰਿੰਦਰ ਕੁਮਾਰ ਗੋਇਲ

Breaking News, Hot News
ਲਹਿਰਾਗਾਗਾ, 27 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੌਰਭ ਕੰਪਲੈਕਸ, ਲਹਿਰਾਗਾਗਾ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਵਲੰਟੀਅਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪਾਰਟੀ ਦੀ ਡੋਰ-ਟੂ-ਡੋਰ ਅਤੇ ਮੈਂਬਰਸ਼ਿਪ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਹਰ ਘਰ ਤੱਕ ਪਹੁੰਚਾਉਣ ਲਈ ਵਰਕਰਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਇਸ ਦੇ ਮਿਹਨਤੀ ਵਰਕਰ ਅਤੇ ਵਲੰਟੀਅਰ ਹਨ, ਜਿਨ੍ਹਾਂ ਨੇ ਹਮੇਸ਼ਾ ਲੋਕਾਂ ਵਿਚਕਾਰ ਰਹਿ ਕੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਨਵੇਂ ਮੈਂਬਰ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਨੂੰ ਹੋਰ ਮਜ਼ਬੂਤ ਕਰਨਗੇ। ਕੈਬਨਿਟ ਮੰਤਰੀ ਨੇ ਪਾਰਟੀ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਹਰ ਪਿੰਡ, ਹਰ ਵਾਰਡ, ਹ...
ਜਸ਼ਨ-ਏ-ਇਨਕਲਾਬ’ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਰਾਸਤ, ਪੰਜਾਬ ਦੇ ਸਭਿਆਚਾਰ ਅਤੇ ਰੰਗਲੇ ਪੰਜਾਬ ਦੇ ਜਜ਼ਬੇ ਨੂੰ ਮਨਾਉਣ ਲਈ: ਬਲਤੇਜ ਪੰਨੂ

ਜਸ਼ਨ-ਏ-ਇਨਕਲਾਬ’ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਰਾਸਤ, ਪੰਜਾਬ ਦੇ ਸਭਿਆਚਾਰ ਅਤੇ ਰੰਗਲੇ ਪੰਜਾਬ ਦੇ ਜਜ਼ਬੇ ਨੂੰ ਮਨਾਉਣ ਲਈ: ਬਲਤੇਜ ਪੰਨੂ

Breaking News, Hot News
ਲੁਧਿਆਣਾ 27 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਐਤਵਾਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ 28 ਸਤੰਬਰ ਨੂੰ ਲੁਧਿਆਣਾ ਦੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਮੈਦਾਨ ਵਿੱਚ ਕਰਵਾਏ ਜਾ ਰਹੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਵਿੱਚ ਪੰਜਾਬ ਭਰ ਦੇ ਲੋਕਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਨੂੰ ਪੰਜਾਬ ਦੇ ਅਮੀਰ ਸਭਿਆਚਾਰਕ ਵਿਰਸੇ, ਸੰਗੀਤ, ਇਤਿਹਾਸ ਅਤੇ ਸ਼ਹੀਦਾਂ ਦੀ ਵਿਰਾਸਤ ਦਾ ਜਸ਼ਨ ਕਰਾਰ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮੰਤਰੀਆਂ ਅਤੇ ਵਿਧਾਇਕਾਂ ਸਮੇਤ ਪੂਰੇ ਸੂਬੇ ਤੋਂ ਲੋਕ ਇੱਕਠੇ ਹੋਣਗੇ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸਮਰਪਿਤ ਹੈ ਅਤੇ ਇਹ ਪੰਜਾਬ ਦੇ ਸਭਿਆਚਾਰ, ਸੰਗੀਤ, ਇਤਿਹਾਸ ਅਤੇ ਸ਼ਾਨਦਾਰ ਵਿਰਸੇ ਦਾ ਜਸ਼ਨ ਮਨਾਏਗਾ। ਇਹ ਪ੍ਰੋਗਰਾਮ ਲੁਧਿਆਣਾ ਦੇ ਪੀਏਯੂ ਮੈਦਾਨ ਵਿੱਚ ਦੁਪਹਿਰ 3 ਵਜੇ ਸ਼ੁਰੂ ਹੋਵੇਗਾ ...
ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਸਾਂਝੇ ਸਮਾਜਿਕ ਸਮਾਗਮਾਂ ਲਈ ਉਸਾਰੇ ਜਾ ਰਹੇ ਕਮਿਊਨਿਟੀ ਸੈਂਟਰ – ਹਰਜੋਤ ਬੈਂਸ

ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਸਾਂਝੇ ਸਮਾਜਿਕ ਸਮਾਗਮਾਂ ਲਈ ਉਸਾਰੇ ਜਾ ਰਹੇ ਕਮਿਊਨਿਟੀ ਸੈਂਟਰ – ਹਰਜੋਤ ਬੈਂਸ

Hot News, Local
ਨੰਗਲ 27 ਸਤੰਬਰ: ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲੋਕਾਂ ਨੂੰ ਬਿਹਤਰ ਬੁਨਿਆਦੀ ਅਤੇ ਸਮਾਜਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਪਿੰਡ ਟੱਪਰੀਆਂ ਬਾੜੇ ਵਿਖੇ 42 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਕਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਵਾਸੀਆਂ ਦੀ ਸਹੂਲਤ ਲਈ 10 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੀ ਗਈ ਸੀਵਰੇਜ ਪਾਈਪਲਾਈਨ ਨੂੰ ਵੀ ਲੋਕ ਅਰਪਣ ਕੀਤਾ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਗਿਆ।         ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਪਿੰਡਾਂ ਵਿੱਚ ਲੋਕਾਂ ਨੂੰ ਅਜਿਹੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਜਿਨ੍ਹਾਂ ਨਾਲ ਉਨ੍ਹਾਂ ਦੇ ਰੋਜ਼ਾਨਾ ਜੀਵਨ ਵਿੱਚ ਸੁਵਿਧਾ ਦੇ ਨਾਲ-ਨਾਲ ਪਿੰਡਾਂ ਦੇ ਸਮਾਜਿਕ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤੀ ਮਿਲੇ। ਉਨ੍ਹਾਂ ਕਿਹਾ ਕਿ 42 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਕਮਿਊਨਿਟੀ ਸੈਂਟਰ ...
ਮਲੇਰਕੋਟਲਾ ਪੁਲਿਸ ਵੱਲੋਂ ਭਰਾਵਾਂ ’ਤੇ ਦਾਹ ਨਾਲ ਹਮਲਾ ਕਰਨ ਅਤੇ ਵੀਡੀਓ ਸੋਸ਼ਲ ਮੀਡੀਆ ’ਤੇ ਪਾਉਣ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

ਮਲੇਰਕੋਟਲਾ ਪੁਲਿਸ ਵੱਲੋਂ ਭਰਾਵਾਂ ’ਤੇ ਦਾਹ ਨਾਲ ਹਮਲਾ ਕਰਨ ਅਤੇ ਵੀਡੀਓ ਸੋਸ਼ਲ ਮੀਡੀਆ ’ਤੇ ਪਾਉਣ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

Hot News
ਮਲੇਰਕੋਟਲਾ, 27 ਸਤੰਬਰ 2026: ਸ਼ਰਾਰਤੀ ਅਨਸਰਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰਦਿਆਂ ਮਲੇਰਕੋਟਲਾ ਪੁਲਿਸ ਨੇ ਮੁਹੱਲਾ ਸਦੇਵਾਲਾ ਦੇ ਰਹਿਣ ਵਾਲੇ ਦੋ ਭਰਾਵਾਂ ’ਤੇ ਕੱਚਾ ਦਰਵਾਜ਼ਾ ਜਮਾਲਪੁਰਾ ਵਿਖੇ ਦਾਹ ਅਤੇ ਹੋਰ ਮਾਰੂ ਹਥਿਆਰਾਂ ਨਾਲ ਹਮਲਾ ਕਰਨ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਆਸ਼ਿਫ਼ ਅਲੀ ਉਰਫ਼ ਲੁਹਾਰ, ਮੁਹੰਮਦ ਰਫ਼ੀਕ ਉਰਫ਼ ਨੰਨੂ ਅਤੇ ਸੁਭਾਗ ਉਰਫ਼ ਕੱਕੂ, ਸਾਰੇ ਵਾਸੀ ਮਲੇਰਕੋਟਲਾ, ਵਜੋਂ ਹੋਈ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਮਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੁੜਦੰਗੀਆਂ ਅਤੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਿੰਸਾ ਦਾ ਸਹਾਰਾ ਲੈਣ, ਲੋਕਾਂ ਨੂੰ ਡਰਾਉਣ-ਧਮਕਾਉਣ ਜਾਂ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਘਟਨਾ 25 ਸਤੰਬਰ 2026 ਨੂੰ ਵਾਪਰੀ, ਜਦੋਂ ਇੱਕ ਵਿਵਾਦ ਤੋਂ ਬਾਅਦ ਸ਼ਿਕਾਇਤਕਰਤਾ ਅਤੇ ਉਸ ਦੇ ਭ...
ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਉੱਤੇ ਪਹਿਰਾ ਦਿੰਦੇ ਹੋਏ ਲੋਕ ਸੇਵਾ ਨਾਲ ਜੁੜਨ ਦਾ ਸੱਦਾ

ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਉੱਤੇ ਪਹਿਰਾ ਦਿੰਦੇ ਹੋਏ ਲੋਕ ਸੇਵਾ ਨਾਲ ਜੁੜਨ ਦਾ ਸੱਦਾ

Hot News, Local
ਬਰਨਾਲਾ/ਮਹਿਲ ਕਲਾਂ, 27 ਸਤੰਬਰ-         ਪੰਜਾਬ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ (ਪੀ.ਐਸ.ਐਚ.ਆਰ.ਸੀ.) ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਅੱਜ ਚੰਨਣਵਾਲ ਪੁੱਜੇ ਅਤੇ ਕਮਿਊਨਿਟੀ ਹੱਲ ਚੰਨਣਵਾਲ ਵਿਖੇ ਇਲਾਕਾ ਵਾਸੀਆਂ ਦੇ ਰੂਬਰੂ ਹੋਏ। ਇਸ ਮੌਕੇ ਗ੍ਰਾਮ ਪੰਚਾਇਤ ਪਿੰਡ ਚੰਨਣਵਾਲ ਅਤੇ ਸਮੂਹ ਇਲਾਕਾ ਵਾਸੀਆਂ ਵਲੋਂ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।     ਇਸ ਮੌਕੇ ਸੰਬੋਧਨ ਕਰਦੇ ਹੋਏ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਮਹਾਨ ਕੁਰਬਾਨੀ ਦਾ ਜ਼ਿਕਰ ਕਰਦੇ ਹੋਏ ਓਹਨਾਂ ਦੀ ਸੋਚ ਉੱਤੇ ਪਹਿਰਾ ਦਿੰਦੇ ਹੋਏ ਲੋਕ ਸੇਵਾ ਨਾਲ ਜੁੜਨ ਦਾ ਸੱਦਾ ਦਿੱਤਾ। ਓਹਨਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਲੋਕਾਂ ਦੀਆਂ ਦੁੱਖ ਤਕਲੀਫ਼ ਦੀ ਸੁਣਵਾਈ, ਮਸਲਿਆਂ ਦੇ ਹੱਲ ਅਤੇ ਲੋੜੀਂਦੀਆਂ ਸਹੂਲਤਾਂ ਦੀ ਦਿਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼...
ਕੈਬਨਿਟ ਮੰਤਰੀ ਨੇ 18 ਲੱਖ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ

ਕੈਬਨਿਟ ਮੰਤਰੀ ਨੇ 18 ਲੱਖ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ

Hot News, Local
ਜਲੰਧਰ, 27 ਸਤੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਬਸਤੀ ਗੁਜ਼ਾਂ ਇਲਾਕੇ ਵਿੱਚ 18.46 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਸੀਵਰੇਜ ਸਿਸਟਮ, ਸਟ੍ਰੀਟ ਲਾਈਟਾਂ ਅਤੇ ਹੋਰ ਜਨਤਕ ਸੁਵਿਧਾਵਾਂ ਨੂੰ ਯੋਜਨਾਬੱਧ ਢੰਗ ਨਾਲ ਵਿਕਸਿਤ ਕਰਨਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।  ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਂਦਿਆਂ ਲੋਕਾਂ ਦੀਆਂ ਜ਼ਰੂਰਤਾਂ ਅਤੇ ਸਥਾਨਕ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਹਿਰਾਂ ਅਤੇ ਪਿੰਡਾਂ ...