ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ “ਸੁਰੱਖਿਅਤ ਬਚਪਨ ਅਭਿਆਨ” ਦੀ ਸ਼ੁਰੂਆਤ
ਸੰਗਰੂਰ, 27 ਅਕਤੂਬਰ- ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ,ਜਸਟਿਸ ਸ਼੍ਰੀ ਦੀਪਕ ਸਿੱਬਲ, ਦੀ ਅਗਵਾਈ ਹੇਠ ਅਤੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਬਚਾਉਣ ਸਬੰਧੀ ਐਕਟ (ਪੋਕਸੋ ਐਕਟ), 2012 ਬਾਰੇ ਜਾਗਰੂਕ ਕਰਨ ਲਈ ਦੇਸ਼-ਵਿਆਪੀ ਸਕੂਲ ਜਾਗਰੂਕਤਾ ਮੁਹਿੰਮ "ਸੁਰੱਖਿਅਤ ਬਚਪਨ ਅਭਿਆਨ" ਦੇ ਪਹਿਲੇ ਪੜਾਅ ਦੀ ਸ਼ੁਰੂਆਤ ਜ਼ਿਲ੍ਹਾ ਸੰਗਰੂਰ ਵਿੱਚ ਅੱਜ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ, ਸੰਗਰੂਰ ਵਿਖੇ ਜਾਗਰੂਕਤਾ ਸੈਸ਼ਨ ਨਾਲ ਕੀਤੀ ਗਈ।
ਇਸ ਜਾਗਰੂਕਤਾ ਸੈਸ਼ਨ ਦੀ ਅਗਵਾਈ ਸ਼੍ਰੀ ਮੁਨੀਸ਼ ਸਿੰਗਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਨੇ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਇਸ ਮੁਹਿੰਮ ਦੇ ਨੇਕ ਉਦੇਸ਼ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਸਕੱਤਰ-ਕਮ-ਸਿਵਲ ਜੱਜ (ਸੀਨੀਅਰ ਡਵੀਜ਼ਨ) ਸ਼੍ਰੀ ਅਸ਼ੀਸ਼ ਠਠਈ, ਸੀ.ਜੇ.ਐਮ. ਮਿ...








