Thursday, March 19Malwa News
Shadow

Tag: latest news

ਪੁਲਿਸ ਨਾਲ਼ ਮੁੱਠਭੇੜ ਉਪਰੰਤ ਤਰਨ ਤਾਰਨ ਵਿਖੇ ਦਿਨ-ਦਿਹਾੜੇ ਹੋਏ ਕਤਲ ਕੇਸ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਪੁਲਿਸ ਨਾਲ਼ ਮੁੱਠਭੇੜ ਉਪਰੰਤ ਤਰਨ ਤਾਰਨ ਵਿਖੇ ਦਿਨ-ਦਿਹਾੜੇ ਹੋਏ ਕਤਲ ਕੇਸ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ ; ਪਿਸਤੌਲ ਬਰਾਮਦ

Hot News
ਤਰਨ ਤਾਰਨ, 26 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦਰਮਿਆਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨ ਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਤਰਨ ਤਾਰਨ ਵਿਖੇ ਦਿਨ-ਦਿਹਾੜੇ ਹੋਏ ਜਗਦੀਪ ਮੋਲਾ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਮੁੱਖ ਸ਼ੂਟਰ ਰਾਹੁਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ ਤਿੰਨ ਜ਼ਿੰਦਾ ਕਾਰਤੂਸ ਸਮੇਤ .30 ਬੋਰ ਪਿਸਤੌਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਜ਼ਿਕਰਯੋਗ ਹੈ ਕਿ ਜਗਦੀਪ ਮੋਲਾ ਨੂੰ ਤਰਨਤਾਰਨ ਵਿਖੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਵੇਲੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ, ਜਦੋਂ ਉਹ 5 ਮਾਰਚ, 2025 ਨੂੰ ਦੁਪਹਿਰ 2 ਵਜੇ ਦੇ ਕਰੀਬ ਆਪਣੀ ਰਾਇਲ ਐਨਫੀਲਡ ਮੋਟਰਸਾਈਕਲ 'ਤੇ ਕਿਤੇ ਜਾ ਰਿਹਾ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਰਾਹੁਲ ਸਿੰਘ ਇਸ ਕੇਸ ‘ਚ ਮੁੱਖ ਸ਼ੂਟਰ ਹੈ, ਜੋ ਹੀਰੋ ਸਪਲੈਂਡਰ ਮੋਟਰਸਾਈਕਲ '...
ਨਵੀਂ ਪ੍ਰਣਾਲੀ ਨਾਲ ਭ੍ਰਿਸ਼ਟਾਚਾਰ ਖਤਮ, ਪਾਰਦਸ਼ਤਾ ਸ਼ੁਰੂ-ਅਰਵਿੰਦ ਕੇਜਰੀਵਾਲ

ਨਵੀਂ ਪ੍ਰਣਾਲੀ ਨਾਲ ਭ੍ਰਿਸ਼ਟਾਚਾਰ ਖਤਮ, ਪਾਰਦਸ਼ਤਾ ਸ਼ੁਰੂ-ਅਰਵਿੰਦ ਕੇਜਰੀਵਾਲ

Breaking News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, (ਮੋਹਾਲੀ), 26 ਮਈ : ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕਰ ਦਿੱਤੀ ਹੈ ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਮਰਪਿਤ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਇਹ ਇਨਕਲਾਬੀ ਕਦਮ ਹੈ। ਲੋਕਾਂ ਨੂੰ ਹੁਣ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ।”ਇਸ ਪ੍ਰਾਜੈਕਟ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਹੁਣ ਸਥਾਨਕ ਸਬ-ਰਜਿਸਟਰਾਰ ਦਫਤਰ ਵਿੱਚ ਜਾਣ ਦੀ ਲੋੜ ਨਹੀਂ ਸਗੋਂ ਜਿੱਥੇ ਚ...
ਪ੍ਰਧਾਨ ਮੰਤਰੀ ਨੇ ਰਾਸ਼ਟਰਵਿਆਪੀ ਜਾਤੀਗਤ ਮਰਦਮਸ਼ੁਮਾਰੀ ਦਾ ਇਤਹਾਸਿਕ ਫੈਬਲਾ ਲੈ ਕੇ ਦੂਰਦਰਸ਼ੀ ਅਗਵਾਈ ਦਾ ਦਿੱਤਾ ਪਰਿਚੈ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨੇ ਰਾਸ਼ਟਰਵਿਆਪੀ ਜਾਤੀਗਤ ਮਰਦਮਸ਼ੁਮਾਰੀ ਦਾ ਇਤਹਾਸਿਕ ਫੈਬਲਾ ਲੈ ਕੇ ਦੂਰਦਰਸ਼ੀ ਅਗਵਾਈ ਦਾ ਦਿੱਤਾ ਪਰਿਚੈ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 25 ਮਈ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਰਾਸ਼ਟਰਵਿਆਪੀ ਜਾਤੀਗਤ ਮਰਦਮਸ਼ੁਮਾਰੀ ਦਾ ਇਤਿਹਾਸਕ ਫੈਸਲਾ ਲੈ ਕੇ ਦੂਰਦਰਸ਼ੀ ਅਗਵਾਈ ਦਾ ਪਰਿਚੈ ਦਿੱਤਾ ਹੈ। ਇਹ ਫੈਸਲਾ ਸਮਾਜਿਕ ਨਿਆਂ ਦੀ ਦਿਸ਼ਾ ਵਿੱਚ ਇੱਕ ਵਿਲੱਖਣ ਕਦਮ ਹੈ ਜੋ ਸਮਾਜ ਦੇ ਸੱਭ ਤੋਂ ਵਾਂਝੇ ਅਤੇ ਅਣਗੌਲਿਆ ਵਰਗਾਂ ਨੂੰ ਉਨ੍ਹਾਂ ਦੇ ਅਧਿਕਾਰ ਅਤੇ ਮੌਕੇ ਪ੍ਰਦਾਨ ਕਰਨ ਦਾ ਮਾਰਗ ਪ੍ਰਸਾਸ਼ਤ ਕਰੇਗਾ। ਮੁੱਖ ਮੰਤਰੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੌਮੀ ਜਨਤਾਂਤਰਿਕ ਗਠਜੋੜ (ਐਨਡੀਏ) ਦੇ ਮੁੱਖ ਮੰਤਰੀਆਂ ਅਤੇ ਡਿਪਟੀ ਮੁੱਖ ਮੰਤਰੀਆਂ ਦੀ ਮੀਟਿੰਗ ਵਿੱਚ ਇਹ ਗੱਲ ਕਹੀ। ਇਸ ਮੀਟਿੰਗ ਵਿੱਚ ਆਪ੍ਰੇਸ਼ਨ ਸਿੰਦੂਰ ਵਿੱਚ ਆਰਮਡ ਫੋਰਸਾਂ ਦੀ ਬਹਾਦਰੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਹਿੰਮਤੀ ਅਗਵਾਈ ਦੀ ਸ਼ਲਾਘਾ ਕਰਦੇ ਹੋਏ ਇੱਕ ਪ੍ਰਸਤਾਵ ਵੀ ਪਾਸ ਕੀਤਾ ਗਿਆ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਨਾਲ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ, ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਅਤੇ ਬੀਜੇਪੀ ਦੇ ਕੌਮੀ ਪ੍ਰਧਾਨ ਸ੍ਰੀ ਜ...
ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

Hot News
ਫਿਰੋਜ਼ਪੁਰ, 25 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਨਾਟਾ ਗੈਂਗ ਅਤੇ ਆਸ਼ੀਸ਼ ਚੋਪੜਾ ਗੈਂਗ ਵਿਚਕਾਰ ਆਪਸੀ ਰੰਜਿਸ਼ ਦੇ ਚਲਦਿਆਂ ਰਿਸ਼ਭ ਅਤੇ ਸ਼ਾਲੂ ਦੇ ਕਤਲ ਕਾਂਡ ਵਿੱਚ ਸ਼ਾਮਲ ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਮੰਨੂ ਅਤੇ ਰਮਨਦੀਪ ਸਿੰਘ ਅਤੇ ਫਰੀਦਕੋਟ ਦੇ ਰਹਿਣ ਵਾਲੇ ਸੋਨੂੰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲਾਂ ਦੇ ਨਾਲ-ਨਾਲ ਸੱਤ ਜ਼ਿੰਦਾ ਕਾਰਤੂਸ ਅਤੇ ਚਾਰ ਖੋਲ ਵੀ ਬਰਾਮਦ ਕੀਤੇ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇ...
158 ਨਸ਼ਾ ਤਸਕਰ 10 ਕਿਲੋ ਹੈਰੋਇਨ, 1.3 ਕਿਲੋ ਅਫੀਮ, 19 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ

158 ਨਸ਼ਾ ਤਸਕਰ 10 ਕਿਲੋ ਹੈਰੋਇਨ, 1.3 ਕਿਲੋ ਅਫੀਮ, 19 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ

Hot News
ਚੰਡੀਗੜ੍ਹ, 25 ਮਈ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੋਧੀ ਮੁਹਿੰਮ,‘‘ਯੁੱਧ ਨਸ਼ਿਆਂ ਵਿਰੁਧ’’ ਦੇ 85ਵੇਂ ਦਿਨ ਪੰਜਾਬ ਪੁਲਿਸ ਨੇ ਐਤਵਾਰ ਨੂੰ 158 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.1 ਕਿਲੋ ਹੈਰੋਇਨ, 1.3 ਕਿਲੋ ਅਫੀਮ ਅਤੇ 19040 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਮਹਿਜ਼ 85 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 13,449 ਹੋ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ। ਇਸ ਸਬੰਧ...
ਦਹਾਕਿਆਂ ਤੱਕ ਅੱਖੋਂ ਪਰੋਖੇ ਰਹੇ ਕਾਲੀ ਮਾਤਾ ਮੰਦਰ ਦਾ ਹੋਵੇਗਾ ਨਵੀਨੀਕਰਨ: ਅਰਵਿੰਦ ਕੇਜਰੀਵਾਲ

ਦਹਾਕਿਆਂ ਤੱਕ ਅੱਖੋਂ ਪਰੋਖੇ ਰਹੇ ਕਾਲੀ ਮਾਤਾ ਮੰਦਰ ਦਾ ਹੋਵੇਗਾ ਨਵੀਨੀਕਰਨ: ਅਰਵਿੰਦ ਕੇਜਰੀਵਾਲ

Breaking News
ਪਟਿਆਲਾ, 25 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਲੋੜੀਂਦੇ ਸਰੋਤਾਂ ਨਾਲ ਮੰਦਰ ਦੀ ਕਾਇਆਕਲਪ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ 30 ਸਾਲਾਂ ਤੋਂ ਮੰਦਰ ਦੇ ਸੁੱਕੇ ਪਏ ਸਰੋਵਰ ‘ਚ ਤਾਜ਼ਾ ਪਾਣੀ ਭਰਕੇ ਇਸਨੂੰ ਸੁਰਜੀਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦਰ ਦੇ ਸਰੋਵਰ ਦਾ ਪੂਰੀ ਤਰ੍ਹਾਂ ਨਵੀਨੀਕਰਨ ਕੀਤਾ ਜਾਵੇਗਾ, ਜਿਸ ਵਿੱਚ ਗਾਰ ਕੱਢਣਾ, ਵਾਟਰਪ੍ਰੂਫਿੰਗ, ਕਿਨਾਰਿਆਂ 'ਤੇ ਪੱਥਰ ਲਗਾਉਣਾ ਅਤੇ ਰਸਤਿਆਂ ਨੂੰ ਹੋਰ ਵਧੀਆ ਦਿੱਖ ਦੇਣਾ ਸ਼ਾਮਲ ਹੈ। ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਇਸਦੀ ਪਵਿੱਤਰਤਾ ਨੂੰ ਬਰਕਰਾਰ ਰੱਖੇਗਾ ਅਤੇ ਇਸਨੂੰ ਵਿਰਾਸਤੀ ਵਾਸਤੂਕਲਾ ਨਾਲ ਹੋਰ ਆਕਰਸ਼ਕ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲਾ ਗੇਟ, ਜੋ ਸ਼ਰਧਾਲੂਆਂ ਦੀ ਵ...
ਭਗਵਾਨ ਗੌਤਮ ਬੁੱਧ ਜੀ ਦੀ ਮੂਰਤੀ ਸਥਾਪਨਾ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਿਰਕਤ

ਭਗਵਾਨ ਗੌਤਮ ਬੁੱਧ ਜੀ ਦੀ ਮੂਰਤੀ ਸਥਾਪਨਾ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਿਰਕਤ

Local
ਕੋਟਕਪੂਰਾ 25 ਮਈ : ਇੱਥੋਂ ਦੇ ਬੁੱਧ ਵਿਹਾਰ ਵਿਖੇ ਭਗਵਾਨ ਗੌਤਮ ਬੁੱਧ ਜੀ ਦੀ ਮੂਰਤੀ ਸਥਾਪਨਾ ਸਮਾਰੋਹ ਦਾ ਆਯੋਜਨ ਵਿਸ਼ੇਸ਼ ਆਤਮਿਕ ਅਤੇ ਸਮਾਜਿਕ ਮਾਹੌਲ ਵਿਚ ਕੀਤਾ ਗਿਆ। ਇਸ ਪਵਿੱਤਰ ਮੌਕੇ ’ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖਾਸ ਤੌਰ ’ਤੇ ਸ਼ਿਰਕਤ ਕੀਤੀ। ਸ. ਸੰਧਵਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ “ਭਗਵਾਨ ਬੁੱਧ ਜੀ ਦੀਆਂ ਸਿੱਖਿਆਵਾਂ ਅੱਜ ਵੀ ਇਨਸਾਨੀਅਤ ਨੂੰ ਰਾਹ ਦਿਖਾਉਣ ਵਾਲੀ ਵਾਲ਼ੀਆਂ ਹਨ। ਉਨ੍ਹਾਂ ਨੇ ਸਦਾ ਅਹਿੰਸਾ, ਦਇਆ, ਅਤੇ ਸਾਂਝੀਵਾਦ ਦਾ ਪਾਠ ਪੜ੍ਹਾਇਆ।” ਉਨ੍ਹਾਂ ਕਿਹਾ ਕਿ ਸਾਰੇ ਧਰਮ ਸਾਨੂੰ ਪਿਆਰ, ਸਹਿਣਸ਼ੀਲਤਾ ਅਤੇ ਆਪਸੀ ਭਾਈਚਾਰੇ ਦੀ ਸਿੱਖਿਆ ਦਿੰਦੇ ਹਨ, ਜੋ ਅੱਜ ਦੇ ਸਮਾਜ ਲਈ ਬਹੁਤ ਜ਼ਰੂਰੀ ਹੈ। ਉੱਨ੍ਹਾ ਕਿਹਾ ਕਿ ਇਸ ਸਮਾਗਮ ਨੇ ਇਲਾਕੇ ਵਿੱਚ ਆਧਿਆਤਮਿਕਤਾ ਅਤੇ ਸਾਂਝੀ ਸਭਿਆਚਾਰ ਨੂੰ ਮਜ਼ਬੂਤੀ ਦਿੰਦਿਆਂ, ਲੋਕਾਂ ਦੇ ਆਪਸੀ ਭਾਈਚਾਰੇ ਅਤੇ ਏਕਤਾ ਨੂੰ ਹੋਰ ਮਜ਼ਬੂਤ ਕੀਤਾ ਹੈ ਕੀਤਾ। ਇਸ ਮੌਕੇ ਰਜਿੰਦਰ ਕੁਮਾਰ ਸੈਕਟਰੀ, ਰਾਮ ਪ੍ਰਕਾਸ਼ ਉਪ ਪ੍ਰਧਾਨ, ਬਾਬੂ ਰਾਮ ਸ਼ਾਕੇਅ, ਨੇਤਰਪਾਲ ਸ਼ਾਕੇਅ, ਪ੍ਰਿਆਸ਼ੂ ਸ਼ਾਕੇਅ, ਹਰਿੰਦਰ ਸ਼ਾਕੇਅ, ਦੇਵਦਰ ਸ਼ਾਕੇਅ ਅਤੇ ਠਾ...
ਅਗਨੀਵੀਰ ਅਕਾਸ਼ਦੀਪ ਸਿੰਘ ਦੇ ਭੋਗ ਦੀ ਅੰਤਿਮ ਅਰਦਾਸ ਚ ਪਹੁੰਚੇ ਸ. ਕੁਲਤਾਰ ਸਿੰਘ ਸੰਧਵਾ

ਅਗਨੀਵੀਰ ਅਕਾਸ਼ਦੀਪ ਸਿੰਘ ਦੇ ਭੋਗ ਦੀ ਅੰਤਿਮ ਅਰਦਾਸ ਚ ਪਹੁੰਚੇ ਸ. ਕੁਲਤਾਰ ਸਿੰਘ ਸੰਧਵਾ

Local
ਫਰੀਦਕੋਟ 25 ਮਈ : ਹਲਕਾ ਕੋਟਕਪੂਰਾ ਦੇ ਪਿੰਡ ਕੋਠੇ ਚਹਿਲ ਤੋਂ ਅਗਣੀਵੀਰ ਅਕਾਸ਼ਦੀਪ ਸਿੰਘ ਜੋ ਕਿ ਮਹਿਜ 22 ਸਾਲ ਦਾ ਸੀ, ਦੀ ਜੰਮੂ-ਕਸ਼ਮੀਰ ਵਿੱਚ ਡਿਊਟੀ ਦੌਰਾਨ ਪਿਛਲੇ ਦਿਨੀਂ ਮੌਤ ਹੋ ਗਈ ਸੀ। ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਗਨੀਵੀਰ ਅਕਾਸ਼ਦੀਪ ਸਿੰਘ ਦੇ ਭੋਗ ਦੀ ਅੰਤਿਮ ਅਰਦਾਸ ਵਿਚ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਇਸ ਮੌਕੇ ਉਨ੍ਹਾਂ ਦੀ ਪਤਨੀ ਸ਼੍ਰੀਮਤੀ ਗੁਰਪ੍ਰੀਤ ਕੌਰ ਸੰਧਵਾਂ ਵੀ ਉਨ੍ਹਾਂ ਦੇ ਨਾਲ ਸਨ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪਰਿਵਾਰ ਤੇ ਪੂਰੇ ਇਲਾਕੇ ਲਈ ਇਹ ਬਹੁਤ ਹੀ ਦੁੱਖ ਦੀ ਘੜੀ ਹੈ। ਅਕਾਸ਼ਦੀਪ ਸਿੰਘ ਦੀ ਅਚਾਨਕ ਮੌਤ ਨਾਲ ਜਿੱਥੇ ਪਰਿਵਾਰ ਨੂੰ ਉਹ ਘਾਟਾ ਪਿਆ ਹੈ, ਜਿਹੜਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਇਸ ਅਗਨੀਵੀਰ ਯੋਧੇ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਸਪੀਕਰ ਸ. ਸੰਧਵਾਂ ਨੇ ਪਰਿਵਾਰ ਦੇ ਦੁੱਖ ਚ ਸ਼ਰੀਕ ਹੁੰਦੇ ਹੋਏ ਗੁਰੂ ਚਰਨਾਂ ਵਿੱਚ ਪੂਰੇ ਪਰਿਵਾਰ ਨੂੰ ਇਹ ਭਾਣਾ ਮੰਨਣ ਦੀ ਸ਼ਕਤੀ ਬਖਸ਼ਣ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਦੇ ਵਿੱਚ ਉਹ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਖੜ੍ਹੇ ਹਾਂ।ਅਗਨੀਵ...
ਪੰਜਾਬ ਵਿਚ ਵਿਧਾਨ ਸਭਾ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ

ਪੰਜਾਬ ਵਿਚ ਵਿਧਾਨ ਸਭਾ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ

Breaking News
ਚੰਡੀਗੜ੍ਹ, 25 ਮਈ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 64-ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ ਲਈ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ 26 ਮਈ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 5 ਜੂਨ, 2025 ਹੈ। ਸਿਬਿਨ ਸੀ ਨੇ ਦੱਸਿਆ ਕਿ 19 ਜੂਨ ਨੂੰ ਵੋਟਾਂ ਪੈਣਗੀਆਂ ਅਤੇ 23 ਜੂਨ, 2025 ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਪੱਤਰ 26 ਮਈ ਤੋਂ ਲੈਕੇ 2 ਜੂਨ ਤੱਕ ਕਿਸੇ ਵੀ ਕੰਮਕਾਰ ਵਾਲੇ ਦਿਨ ਭਰੇ ਜਾ ਸਕਣਗੇ। ਸਿਰਫ 1 ਜੂਨ, ਐਤਵਾਰ ਨੂੰ ਛੁੱਟੀ ਵਾਲੇ ਦਿਨ ਪੱਤਰ ਦਾਖਿਲ ਨਹੀਂ ਕੀਤੇ ਜਾ ਸਕਣਗੇ। 19 ਜੂਨ ਨੂੰ ਵੋਟਾਂ ਸਵੇਰੇ 7 ਵਜੇ ਤੋਂ ਲੈਕੇ ਸ਼ਾਮ 6 ਵਜੇ ਤੱਕ ਪੈਣਗੀਆਂ। ਸਿਬਿਨ ਸੀ ...
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਈ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਈ

Breaking News
ਨਾਭਾ (ਪਟਿਆਲਾ), 25 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ। ਇੱਥੇ ਅੱਜ ਅਗਰਵਾਲ ਸਭਾ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਖ਼ਤਰੇ ਵਿਰੁੱਧ ਜੰਗ ਛੇੜੀ ਹੋਈ ਹੈ ਅਤੇ ਇਹ ਮੁਹਿੰਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਸਫ਼ਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ, ਜੋ ਆਮ ਆਦਮੀ ਦੇ ਸਹਿਯੋਗ ਤੋਂ ਬਿਨਾਂ ਜਿੱਤੀ ਨਹੀਂ ਜਾ ਸਕਦੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਨੇਕ ਕਾਰਜ ਲਈ ਦਿਲੋਂ ਸਮਰਥਨ ਦੇਣ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਦੇਸ਼ ਦਾ ਪ੍ਰਗਤੀਸ਼ੀਲ ਅਤੇ ਮੋਹਰੀ ਸੂਬਾ ਬਣਾਇਆ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣਾ ਪਵੇਗਾ, ਜਿਸ ਲਈ ਲੋਕਾਂ ਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਬਹੁਤ ਜ਼ਰੂਰੀ ਹੈ।...