Thursday, March 19Malwa News
Shadow

Tag: latest news

Chief Minister Nayab Singh Saini attends State-Level Maharishi Kashyap Jayanti Celebrations

Chief Minister Nayab Singh Saini attends State-Level Maharishi Kashyap Jayanti Celebrations

English, Haryana
Chandigarh, May 23 : Haryana Chief Minister Sh Nayab Singh Saini today announced that a government institution in the state will be named in honour of Maharishi Kashyap. In addition, the Chief Minister also announced a grant of Rs 21 lakh each for the expansion of Kashyap Rajput Dharamshalas located at the pilgrimage sites of Kurukshetra and Kapal Mochan. The Chief Minister was addressing the gathering at the state-level celebration of Maharishi Kashyap Jayanti, held under the 'Sant-Mahapurush Vichar Samman and Prasar Yojana' in Ladwa, Kurukshetra district. On this occasion, he also declared that a square in Ladwa will be named after Maharishi Kashyap. He further announced that a plot will be given for the construction of a Kashyap Rajput Dharamshala in Ladwa, Kurukshetra or Indri, subject...
ਰਾਜ ਪੱਧਰੀ ਮਹਾਰਿਸ਼ੀ ਕਸ਼ਯਪ ਜਯੰਤੀ ਸਮਾਰੋਹ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰਾਜ ਪੱਧਰੀ ਮਹਾਰਿਸ਼ੀ ਕਸ਼ਯਪ ਜਯੰਤੀ ਸਮਾਰੋਹ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 23 ਮਈ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਲਾਨ ਕਰਦੇ ਹੋਏ ਕਿਹਾ ਕਿ ਸੂਬੇ ਵਿੱਚ ਇੱਕ ਸਰਕਾਰੀ ਸੰਸਥਾਨ ਦਾ ਨਾਮ ਮਹਾਰਿਸ਼ੀ ਕਸ਼ਯਪ ਦੇ ਨਾਮ 'ਤੇ ਰੱਖਿਆ ਜਾਵੇਗਾ। ਇਸ ਦੇ ਇਲਾਵਾ, ਉਨ੍ਹਾਂ ਨੇ ਤੀਰਥ ਸਥਾਨ ਕੁਰੂਕਸ਼ੇਤਰ ਅਤੇ ਕਪਾਲ ਮੋਚਨ ਵਿੱਚ ਸਥਾਪਿਤ ਕਸ਼ਯਪ ਰਾਜਪੂਤ ਧਰਮਸ਼ਾਲਾਂ ਦੇ ਵਿਸਥਾਰ ਲਈ 21-21 ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਅੱਜ ਕੁਰੂਕਸ਼ੇਤਰ ਜ਼ਿਲ੍ਹੇ ਦੇ ਲਾਡਵਾ ਵਿੱਚ ਸੰਤ-ਮਹਾਪੁਰੱਖ ਵਿਚਾਰ ਸਨਮਾਣ ਅਤੇ ਪ੍ਰਸਾਰ ਯੋਜਨਾ ਤਹਿਤ ਪ੍ਰਬੰਧਿਤ ਰਾਜ ਪੱਧਰੀ ਮਹਾਰਿਸ਼ੀ ਕਸ਼ਯਪ ਜਯੰਤੀ ਸਮਾਰੋਹ ਵਿੱਚ ਹਾਜ਼ਰ ਲੋਕਾਂ ਨੂੰ ਸੰਬੋਧਿਤ ਕਰ ਰਹੇ ਸਨ।ਇਸ ਮੌਕੇ 'ਤੇ ਸ੍ਰੀ ਨਾਇਬ ਸਿੰਘ ਸੈਣੀ ਨੇ ਲਾਡਵਾ ਵਿੱਚ ਇੱਕ ਚੌਂਕ ਦਾ ਨਾਮ ਮਹਾਰਿਸ਼ੀ ਕਸ਼ਯਪ ਦੇ ਨਾਮ 'ਤੇ ਰੱਖਣ ਅਤੇ ਲਾਡਵਾ, ਕੁਰੂਕਸ਼ੇਤਰ ਜਾਂ ਇੰਦਰੀ ਵਿੱਚ ਕਸ਼ਯਪ ਰਾਜਪੂਤ ਧਰਮਸ਼ਾਲਾ ਦੀ ਸਥਾਪਨਾ ਲਈ ਫਿਜਿਬਿਲਿਟੀ ਚੈਕ ਕਰਵਾ ਕੇ ਪਲਾਟ ਉਪਲਬਧ ਕਰਵਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਸਮਾਜ ਵੱਲੋਂ ਰੱਖੀ ਗਈ ਹੋਰ ਸਾਰੀ ਮੰਗਾਂ ਦੀ ਫਿਜਿਬਿਲਿਟੀ ਚੈਕ ਕਰਵਾਉਣ ਲਈ ਸਬੰਧਿਤ ਵਿਭਾਗ ਨੂੰ ਭੇਜ ਕੇ ਇਸ ਨੂੰ...
ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ

ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ

Hot News
ਚੰਡੀਗੜ੍ਹ, 23 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਪੰਜਾਬ ਸਿਲ ਸਕੱਤਰੇਤ ਵਿਖੇ ਵਿੱਤ ਤੇ ਪ੍ਰਸੋਨਲ ਵਿਭਾਗ ਦੇ ਅਧਿਕਾਰੀਆਂ ਨੂੰ ਕੰਟਰੈਕਟ ਅਤੇ ਆਊਟਸੋਰਸ ਦੋਵੇਂ ਵਰਗਾਂ ਦੇ ਕਰਮਚਾਰੀਆਂ ਦਾ ਕੇਸ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦੇ ਹੱਕ ‘ਚ ਤਿਆਰ ਕਰਨ ਲਈ ਕਿਹਾ। ਸ. ਭੁੱਲਰ ਨੇ ਵਿਚਾਰ-ਵਟਾਂਦਰਾ ਕਰਨ ਮੌਕੇ ਕੰਟਰੈਕਟ ਤੇ ਆਊਟਸੋਰਸ ਕਰਮਚਾਰੀਆਂ ਨੂੰ ਛੇਤੀ ਪੱਕੇ ਅਤੇ ਕੰਟਰੈਕਟ ‘ਤੇ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇੱਕ ਸਾਫ-ਸੁਥਰੀ ਪ੍ਰਕਿਰਿਆ ਅਪਣਾ ਕੇ ਇਨ੍ਹਾਂ ਮੁਲਾਜ਼ਮਾਂ ਨੂੰ ਬਣਦਾ ਹੱਕ ਦਿੱਤਾ ਜਾਵੇ।ਸ. ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮ ਯੂਨੀਅਨਾਂ ਵੱਲੋਂ ਸਮੇਂ-ਸਮੇਂ ਉਠਾਈਆਂ ਵੱਖ-ਵੱਖ ਮੰਗਾਂ ਨੂੰ ਗੰਭੀਰਤਾ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕੰਟਰੈਕਟ ਅਤੇ ਆਊਣਟਸੋਰਸ ਮੁਲਾਜ਼ਮ ਟਰਾਂਸਪੋਰਟ ਵਿਭਾਗ ਲਈ ਮਹ...
ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ- ਵਿਧਾਇਕ ਸੇਖੋਂ

ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ- ਵਿਧਾਇਕ ਸੇਖੋਂ

Local
ਫ਼ਰੀਦਕੋਟ 23 ਮਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਸੈਦੋਕੇ, ਸੈਦੋਕੇਪੁਰਬੀ ਅਤੇ ਝੋਕ ਸਰਕਾਰੀ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਨਸ਼ਿਆਂ ਖਿਲਾਫ ਮਿਲ ਕੇ ਜੰਗ ਲੜਨ ਦਾ ਪ੍ਰਣ ਲਿਆ ਗਿਆ। ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਇਹ ਅਜਿਹੀ ਪਹਿਲ ਕਦਮੀ ਹੈ, ਜਿਸ ਨਾਲ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵੱਧ ਤੋਂ ਵੱਧ ਸਹਿਯੋਗ ਦੇਣ। ਉਨ੍ਹਾਂ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਹੁਣ ਨਸ਼ਿਆਂ ਦੇ ਦਲਦਲ ਵਿੱਚੋਂ ਨਿਕਲ ਰਹੀ ਹੈ ਅਤੇ...
ਹਰਭਜਨ ਸਿੰਘ ਈ.ਟੀ.ਓ. ਨੇ ਪੀ.ਐਸ.ਪੀ.ਸੀ.ਐਲ. ਵੱਲੋਂ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਕੀਤੇ ਮਿਸਾਲੀ ਬਦਲਾਅ ਦੀ ਕੀਤੀ ਸ਼ਲਾਘਾ

ਹਰਭਜਨ ਸਿੰਘ ਈ.ਟੀ.ਓ. ਨੇ ਪੀ.ਐਸ.ਪੀ.ਸੀ.ਐਲ. ਵੱਲੋਂ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਕੀਤੇ ਮਿਸਾਲੀ ਬਦਲਾਅ ਦੀ ਕੀਤੀ ਸ਼ਲਾਘਾ

Hot News
ਚੰਡੀਗੜ੍ਹ, 23 ਮਈ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਸੂਬੇ ਖਾਸ ਕਰਕੇ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਕੀਤੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਪੱਛਮੀ ਜ਼ੋਨ ਜਿਸ ਵਿੱਚ ਬਠਿੰਡਾ, ਮਾਨਸਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹੇ ਸ਼ਾਮਲ ਹਨ, ਵਿੱਚ ਸਾਲ 2024-25 ਦੌਰਾਨ ਬਿਜਲੀ ਵੰਡ, ਟਰਾਂਸਮਿਸ਼ਨ ਅਤੇ ਭਰੋਸੇਯੋਗਤਾ ਵਿੱਚ ਮਿਸਾਲੀ ਵਾਧਾ ਕੀਤਾ ਗਿਆ ਹੈ।ਪ੍ਰਗਤੀ ਸਬੰਧੀ ਵੇਰਵੇ ਸਾਂਝੇ ਕਰਦਿਆਂ ਮੰਤਰੀ ਨੇ ਪੂਰੇ ਜ਼ੋਨ ਵਿੱਚ ਕੀਤੀ ਗਈ ਵਿਆਪਕ ਅਪਗ੍ਰੇਡੇਸ਼ਨ 'ਤੇ ਚਾਨਣਾ ਪਾਇਆ, ਜਿਸ ਵਿੱਚ ਹੁਣ 400 ਕੇ.ਵੀ. ਦੇ 3 ਸਬਸਟੇਸ਼ਨ, 220 ਕੇ.ਵੀ. ਦੇ 25, 132 ਕੇ.ਵੀ. ਦੇ 18, ਅਤੇ 66 ਕੇ.ਵੀ. ਦੇ 256 ਸਬਸਟੇਸ਼ਨ ਸ਼ਾਮਲ ਹਨ, ਜੋ ਮਿਲ ਕੇ 6490 ਐਮ.ਵੀ.ਏ. ਸਮਰੱਥਾ ਦੀ ਪੇਸ਼ਕਸ਼ ਕਰਦੇ ਹਨ। ਇਹ ਅਪਗ੍ਰੇਡੇਸ਼ਨ 3548.75 ਸਰਕਟ ਕਿਲੋਮੀਟਰ ਤੋਂ ਵੱਧ ਵਿੱਚ ਫੈਲੀਆਂ 66 ਕੇ.ਵੀ. ਦੀ...
ਵਿਧਾਇਕ ਰਮਨ ਅਰੋੜਾ ਵਿਰੁੱਧ ਕਾਰਵਾਈ – ‘ਆਪ’ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ

ਵਿਧਾਇਕ ਰਮਨ ਅਰੋੜਾ ਵਿਰੁੱਧ ਕਾਰਵਾਈ – ‘ਆਪ’ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ

Punjab Politics
ਚੰਡੀਗੜ੍ਹ, 23 ਮਈ : ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਪਣੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਲੰਧਰ ਦੇ ਵਿਧਾਇਕ ਰਮਨ ਅਰੋੜਾ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਜਨਤਕ ਸ਼ਿਕਾਇਤਾਂ ਤੋਂ ਬਾਅਦ ਫੈਸਲਾਕੁੰਨ ਕਾਰਵਾਈ ਕੀਤੀ ਹੈ। ਇਹ ਦਲੇਰਾਨਾ ਕਦਮ ਭ੍ਰਿਸ਼ਟਾਚਾਰ ਵਿਰੁੱਧ ਪਾਰਟੀ ਦੀ ਜ਼ੀਰੋ-ਟੌਲਰੈਂਸ ਨੀਤੀ ਨੂੰ ਦਰਸਾਉਂਦਾ ਹੈ ਅਤੇ ਸ਼ਾਸਨ ਵਿੱਚ ਇੱਕ ਨਵਾਂ ਮਾਪਦੰਡ ਸਥਾਪਤ ਕਰਦਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭ੍ਰਿਸ਼ਟਾਚਾਰ ਵਿਰੁੱਧ ਲੜਨ ਦੇ 'ਆਪ' ਦੇ ਮੁੱਢਲੇ ਮਿਸ਼ਨ 'ਤੇ ਜ਼ੋਰ ਦਿੱਤਾ। ਸ਼ਟਾਚਾਰ, ਕਿਸੇ ਵੀ ਰੂਪ ਵਿੱਚ, ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਭਾਵੇਂ ਇਸ ਵਿੱਚ ਸਾਡੀ ਪਾਰਟੀ ਦੇ ਅੰਦਰ ਕੋਈ ਸ਼ਾਮਲ ਹੋਵੇ ਜਾਂ ਬਾਹਰ।ਉਨ੍ਹਾਂ ਕਿਹਾ ਪਿਛਲੀਆਂ ਸਰਕਾਰਾਂ ਦੇ ਉਲਟ ਜਿਨ੍ਹਾਂ ਨੇ ਭ੍ਰਿਸ਼ਟਾਚਾਰੀਆਂ ਨੂੰ ਬਚਾਇਆ, 'ਆਪ' ਸਖ਼ਤ ਕਾਰਵਾਈਆਂ ਰਾਹੀਂ ਜਵਾਬਦੇਹੀ ਅਤੇ ਨਿਆਂ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਦੀ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਡਰਾਉਣ-ਧਮਕਾਉਣ ਦੇ ਸਾਧਨ ਵਜੋਂ ਵਰਤਣ ਦੀ ਆਲੋਚਨਾ ਕੀਤੀ ਜਦੋਂ ਕ...
ਆਪ ਮੰਤਰੀਆਂ-ਵਿਧਾਇਕਾਂ ਦੀ ‘ਨਸ਼ਾ ਮੁਕਤੀ ਯਾਤਰਾ’ ਜਾਰੀ, ਸੈਂਕੜੇ ਪਿੰਡਾਂ ਵਿੱਚ ਚਲਾਈ ਜਾਗਰੂਕਤਾ ਮੁਹਿੰਮ

ਆਪ ਮੰਤਰੀਆਂ-ਵਿਧਾਇਕਾਂ ਦੀ ‘ਨਸ਼ਾ ਮੁਕਤੀ ਯਾਤਰਾ’ ਜਾਰੀ, ਸੈਂਕੜੇ ਪਿੰਡਾਂ ਵਿੱਚ ਚਲਾਈ ਜਾਗਰੂਕਤਾ ਮੁਹਿੰਮ

Hot News
ਚੰਡੀਗੜ੍ਹ, 23 ਮਈ : ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਪੰਜਾਬ ਭਰ ਵਿੱਚ ਕੱਢੀ ਜਾ ਰਹੀ 'ਨਸ਼ਾ ਮੁਕਤੀ ਯਾਤਰਾ' ਛੇਵੇਂ ਦਿਨ ਵੀ ਜਾਰੀ ਰਹੀ। 'ਆਪ' ਆਗੂ ਲਗਾਤਾਰ ਜ਼ਮੀਨ 'ਤੇ ਹਨ ਅਤੇ 90 ਤੋਂ ਵੱਧ ਵਿਧਾਨ ਸਭਾ ਹਲਕਿਆਂ ਵਿੱਚ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਜਾਗਰੂਕਤਾ ਮੁਹਿੰਮਾਂ ਚਲਾ ਰਹੇ ਹਨ। ਹਰ ਰੋਜ਼ ਵਾਂਗ, ਸ਼ੁੱਕਰਵਾਰ ਨੂੰ ਵੀ 'ਆਪ' ਮੰਤਰੀਆਂ ਅਤੇ ਵਿਧਾਇਕਾਂ ਨੇ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਦੇ ਹਲਕਾ ਇੰਚਾਰਜਾਂ ਅਤੇ ਸਥਾਨਕ ਆਗੂਆਂ ਅਤੇ ਵਰਕਰਾਂ ਨਾਲ ਸੈਂਕੜੇ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਬਾਰੇ ਜਾਗਰੂਕ ਕਰਨ ਲਈ ਨਸ਼ਾ ਛੁਡਾਊ ਪ੍ਰੋਗਰਾਮ ਆਯੋਜਿਤ ਕੀਤੇ। 'ਆਪ' ਆਗੂਆਂ ਨੇ ਨਸ਼ਾ ਛੁਡਾਊ ਪ੍ਰੋਗਰਾਮਾਂ ਵਿੱਚ ਮੌਜੂਦ ਲੋਕਾਂ ਨੂੰ ਨਸ਼ਾ ਛੱਡਣ, ਨਸ਼ਾ ਤਸਕਰਾਂ ਦਾ ਸਮੂਹਿਕ ਤੌਰ 'ਤੇ ਬਾਈਕਾਟ ਕਰਨ ਅਤੇ ਕਾਨੂੰਨੀ ਪ੍ਰਕਿਰਿਆ ਵਿੱਚ ਤਸਕਰਾਂ ਅਤੇ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਲੋਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਨਾ ਕਰਨ ਦੀ ਸਹੁੰ ਚੁਕਾਈ। ਲੋਕਾਂ ਨੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਹ ਆਪਣੇ-ਆਪਣੇ...
ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

ਆਪ ਦੀ ਲੈਂਡ ਪੂਲਿੰਗ ਸਕੀਮ: ਲੈਂਡ ਮਾਫ਼ੀਆ ਦਾ ਅੰਤ, ਲੋਕਾਂ ਦੀ ਜ਼ਮੀਨ ਲੋਕਾਂ ਲਈ !

Punjab Politics
ਚੰਡੀਗੜ੍ਹ, 23 ਮਈ : ਪੰਜਾਬ ਭਾਜਪਾ ਦੇ ਦੋਸ਼ਾਂ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਆਪ ਆਗੂ ਨੀਲ ਗਰਗ ਨੇ ਕਿਹਾ ਕਿ 'ਆਪ' ਸਰਕਾਰ ਨੇ ਨਵੀਂ ਲੈਂਡ ਪੂਲਿੰਗ ਸਕੀਮ ਸ਼ੁਰੂ ਕਰਕੇ ਭੂ-ਮਾਫ਼ੀਆ ਨੂੰ ਇੱਕ ਫੈਸਲਾਕੁੰਨ ਝਟਕਾ ਦਿੱਤਾ ਹੈ। ਇਹ ਪ੍ਰੋਜੈਕਟ ਸਿਰਫ਼ ਇੱਕ ਬੁਨਿਆਦੀ ਢਾਂਚੇ ਦਾ ਵਿਕਾਸ ਨਹੀਂ ਹੈ, ਸਗੋਂ ਇੱਕ ਮਹੱਤਵਪੂਰਨ ਪਹਿਲ ਹੈ ਜੋ ਪੰਜਾਬ ਦੇ ਭਵਿੱਖ ਦੀ ਨੀਂਹ ਸਥਾਪਿਤ ਕਰਦੀ ਹੈ। ਹਾਲਾਂਕਿ, ਇਸ ਲੋਕ-ਕੇਂਦ੍ਰਿਤ ਕਦਮ ਤੋਂ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਆਗੂ ਬੌਖਲਾ ਗਏ ਹਨ , ਜਿਨ੍ਹਾਂ ਨੇ ਭੂ-ਮਾਫ਼ੀਆ ਦੇ ਬੇਰੋਕ ਰਾਜ ਦੌਰਾਨ ਲੰਬੇ ਸਮੇਂ ਤੋਂ ਪੰਜਾਬ ਦੇ ਸਰੋਤਾਂ ਨੂੰ ਲੁੱਟਿਆ ਹੈ। 'ਆਪ' ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ, "ਇਸ ਮੁੱਦੇ 'ਤੇ ਭਾਜਪਾ ਦੀ ਪ੍ਰੈੱਸ ਕਾਨਫ਼ਰੰਸ ਤਾਲਿਬਾਨ ਦੁਆਰਾ ਸ਼ਾਂਤੀ ਦੀ ਮੰਗ ਕਰਨ ਵਾਂਗ ਹੈ। ਇਹ ਉਹੀ ਭਾਜਪਾ ਹੈ ਜਿਸਦੀਆਂ ਨੀਤੀਆਂ ਦੇ ਨਤੀਜੇ ਵਜੋਂ ਕਿਸਾਨੀ ਅੰਦੋਲਨ ਦੌਰਾਨ 750 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਹੋਈ। ਅਕਾਲੀ-ਭਾਜਪਾ ਅਤੇ ਕਾਂਗਰਸ ਸ਼ਾਸਨ ਨੇ ਭੂ-ਮਾਫ਼ੀਆ ਨੂੰ ਸਮਰੱਥ ਬਣਾਇਆ, ਵਿਧਾਇਕਾਂ ਅਤੇ ਨੌਕਰਸ਼ਾਹਾਂ ਨੂੰ ਉਗਰਾਹੀ ਏਜੰਟਾਂ ਵਿੱਚ ਬਦਲ ਦ...
ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਲਈ ਮੋਬਾਈਲ ਡਿਪਾਜ਼ਿਟ ਸਹੂਲਤ ਕੀਤੀ ਜਾਵੇਗੀ ਪ੍ਰਦਾਨ

ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਲਈ ਮੋਬਾਈਲ ਡਿਪਾਜ਼ਿਟ ਸਹੂਲਤ ਕੀਤੀ ਜਾਵੇਗੀ ਪ੍ਰਦਾਨ

Hot News
ਚੰਡੀਗੜ੍ਹ, 23 ਮਈ: ਵੋਟਰਾਂ ਦੀ ਸਹੂਲਤ ਵਿੱਚ ਵਾਧਾ ਕਰਨ ਅਤੇ ਵੋਟਾਂ ਵਾਲੇ ਦਿਨ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਪਹਿਲਕਦਮੀਆਂ ਵਜੋਂ, ਚੋਣ ਕਮਿਸ਼ਨ ਨੇ ਪੋਲਿੰਗ ਸਟੇਸ਼ਨਾਂ ਦੇ ਬਾਹਰ ਵੋਟਰਾਂ ਲਈ ਮੋਬਾਈਲ ਡਿਪਾਜ਼ਿਟ ਸਹੂਲਤ ਪ੍ਰਦਾਨ ਕਰਨ ਅਤੇ ਪ੍ਰਚਾਰ ਸਬੰਧੀ ਨਿਯਮਾਂ ਨੂੰ ਤਰਕਸੰਗਤ ਬਣਾਉਣ ਲਈ ਦੋ ਹੋਰ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ। ਇਹ ਨਿਰਦੇਸ਼ ਲੋਕ ਪ੍ਰਤੀਨਿਧਤਾ ਐਕਟ, 1951 ਅਤੇ ਕੰਡਕਟ ਆਫ ਇਲੈਕਸ਼ਨ ਰੂਲਜ਼, 1961 ਦੇ ਸਬੰਧਿਤ ਉਪਬੰਧਾਂ ਦੇ ਅਨੁਸਾਰ ਹਨ। ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਮੋਬਾਈਲ ਫੋਨਾਂ ਦੀ ਵੱਧ ਰਹੀ ਵਰਤੋਂ ਅਤੇ ਵੋਟਰਾਂ ਦੇ ਨਾਲ ਨਾਲ ਬਜ਼ੁਰਗਾਂ, ਔਰਤਾਂ ਅਤੇ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਮੋਬਾਈਲ ਫੋਨਾਂ ਦੇ ਪ੍ਰਬੰਧਨ ਸਬੰਧੀ ਦਰਪੇਸ਼ ਚੁਣੌਤੀਆਂ ਨੂੰ ਵੇਖਦਿਆਂ, ਕਮਿਸ਼ਨ ਨੇ ਪੋਲਿੰਗ ਸਟੇਸ਼ਨਾਂ ਦੇ ਬਾਹਰ ਮੋਬਾਈਲ ਰੱਖਣ/ਜਮ੍ਹਾਂ ਕਰਾਉਣ ਦੀ ਸਹੂਲਤ ਨੂੰ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ। ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਅੰਦਰ ਸਿਰਫ਼ ਸਵਿੱਚ-ਆਫ ਮੋਡ ਵਿੱਚ ਮੋਬਾਈਲ ਫੋਨ ਹੀ ਰੱਖਣ ਦੀ ਇਜਾਜ਼ਤ ਹੋਵੇਗੀ। ਪੋਲਿੰਗ ਸਟੇ...
ਜਲੰਧਰ ਦਾ ਵਿਧਾਇਕ ਭਰਿਸ਼ਟਾਚਾਰ ਦੇ ਦੋਸ਼ ਗ੍ਰਿਫਤਾਰ

ਜਲੰਧਰ ਦਾ ਵਿਧਾਇਕ ਭਰਿਸ਼ਟਾਚਾਰ ਦੇ ਦੋਸ਼ ਗ੍ਰਿਫਤਾਰ

Breaking News
ਚੰਡੀਗੜ੍ਹ, 23 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਨਤਕ ਸੇਵਾਵਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਦਫ਼ਤਰ ਨੇ ਅੱਜ ਜਲੰਧਰ (ਕੇਂਦਰੀ) ਦੇ ਮੌਜੂਦਾ ਵਿਧਾਇਕ ਰਮਨ ਅਰੋੜਾ ਨੂੰ ਜਲੰਧਰ ਨਗਰ ਨਿਗਮ ਦੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਭ੍ਰਿਸ਼ਟਾਚਾਰ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 14 ਮਈ 2025 ਨੂੰ ਇੰਜੀਨੀਅਰਜ਼ ਐਂਡ ਬਿਲਡਿੰਗ ਡਿਜ਼ਾਈਨਰ ਐਸੋਸੀਏਸ਼ਨ, ਜਲੰਧਰ ਦੇ ਤਿੰਨ ਅਹੁਦੇਦਾਰਾਂ ਵੱਲੋਂ ਦਸਤਖਤ ਕੀਤੀ ਗਈ ਇੱਕ ਸਾਂਝੀ ਸ਼ਿਕਾਇਤ ਬਿਊਰੋ ਨੂੰ ਪ੍ਰਾਪਤ ਹੋਈ, ਜਿਸ ਵਿੱਚ ਇਹ ਦੋਸ਼ ਲਗਾਇਆ ਗਿਆ ਸੀ ਕਿ ਸਹਾਇਕ ਟਾਊਨ ਪਲੈਨਰ (ਏ.ਟੀ.ਪੀ.), ਨਗਰ ਨਿਗਮ, ਜਲੰਧਰ ਸੁਖਦੇਵ ਵਸ਼ਿਸ਼ਟ ਉਨ੍ਹਾਂ ਕੋਲੋ ਗੈਰ-ਕਾਨੂੰਨੀ ਰਿਸ਼ਵਤ ਦੀ ਮੰਗ ਕਰਦਾ ਹੈ। ਸ਼ਿਕਾਇਤ ਵਿੱਚ ਅੱਗੇ ਕਿਹਾ ਗਿਆ ਕਿ ਜਦੋਂ ਵੀ ਉਹ ਆਪਣੇ ਅਧਿਕਾਰ ਖੇਤਰ ਵਿੱਚ ਦੌਰਾ ਕਰਦਾ ਹੈ,...