Thursday, March 19Malwa News
Shadow

Tag: latest news

ਹਰਜੋਤ ਸਿੰਘ ਬੈਂਸ ਵੱਲੋਂ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ

ਹਰਜੋਤ ਸਿੰਘ ਬੈਂਸ ਵੱਲੋਂ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ

Punjab Politics
ਚੰਡੀਗੜ੍ਹ, 16 ਮਈ: ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸਿਖ਼ਰਲੇ ਸਥਾਨ ਹਾਸਲੇ ਕਰਨ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ) ਦੀ ਅਕਸ਼ਨੂਰ ਕੌਰ ਨੇ 650/650 ਅੰਕਾਂ ਨਾਲ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਛੱਤਿਆਣਾ (ਸ੍ਰੀ ਮੁਕਤਸਰ ਸਾਹਿਬ) ਦੀ ਰਤਿੰਦਰਦੀਪ ਕੌਰ ਅਤੇ ਰਾਮ ਸਰੂਪ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਚੌਂਦਾ (ਮਲੇਰਕੋਟਲਾ) ਦੀ ਅਰਸ਼ਦੀਪ ਕੌਰ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕੁੜੀਆਂ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਖੁਸ਼ੀ ਅਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਉਨ੍ਹਾਂ ਦੇ ਪੜ੍ਹਾਈ ਪ੍ਰਤੀ ਸਮਰਪਣ ਅਤ...
ਹਰਜੋਤ ਬੈਂਸ ਵੱਲੋਂ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਲਈ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਆਦੇਸ਼

ਹਰਜੋਤ ਬੈਂਸ ਵੱਲੋਂ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਲਈ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਆਦੇਸ਼

Hot News
ਚੰਡੀਗੜ੍ਹ, 16 ਮਈ: ਸ਼੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਯਤਨਾਂ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ, ਸ. ਹਰਜੋਤ ਸਿੰਘ ਬੈਂਸ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਲਈ ਲੋੜੀਂਦੀ ਜ਼ਮੀਨ ਐਕੁਆਇਰ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਇਹ ਵੀ ਫੈਸਲਾ ਲਿਆ ਕਿ ਇਸ ਪ੍ਰੋਜੈਕਟ ਦੀ ਪ੍ਰਗਤੀ ਦਾ ਉਹ ਹਫਤਾਵਾਰੀ ਜਾਇਜ਼ਾ ਲੈਣਗੇ। ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਐਨ.ਐਚ.ਏ.ਆਈ.,ਐਮ.ਓ.ਆਰ.ਟੀ.ਐਚ. ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਸਬੰਧੀ ਪ੍ਰੋਜੈਕਟ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਇਸਨੂੰ ਇੱਕ ‘ਡਰੀਮ ਪ੍ਰੋਜੈਕਟ’ ਕਰਾਰ ਦਿੱਤਾ, ਜੋ ਖੇਤਰ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ।ਇਸ ਹਾਈਵੇਅ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਸ. ਬੈਂਸ ਨੇ ਕਿਹਾ ਕਿ ਇਹ ਮਾਰਗ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦਰਮਿਆਨ ਅਹਿਮ ਕੜੀ ਵਜੋਂ ਕੰਮ ਕ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਬਹੁਤ ਹੀ ਸੁਚੱਜੇ ਅਤੇ ਯੋਜਨਾਬੱਧ ਢੰਗ ਨਾਲ ਲਾਗੂ ਕੀਤਾ ਗਿਆ: ਮੁੱਖ ਮੰਤਰੀ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਬਹੁਤ ਹੀ ਸੁਚੱਜੇ ਅਤੇ ਯੋਜਨਾਬੱਧ ਢੰਗ ਨਾਲ ਲਾਗੂ ਕੀਤਾ ਗਿਆ: ਮੁੱਖ ਮੰਤਰੀ

Punjab Politics
ਲਖਨਪਾਲ (ਜਲੰਧਰ), 16 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਦੇ ਲੋਕਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪਹਿਰੇਦਾਰ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ। ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ‘ਚ ਸਹੁੰ ਚੁਕਾਉਣ ਲਈ ਰੱਖੇ ਗਏ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਈ ਕਿ ਲੋਕ ਕਹਿ ਰਹੇ ਹਨ ਕਿ ਯੁੱਧ ਨਸ਼ਿਆਂ ਵਿਰੁੱਧ ਦੀ ਸ਼ੁਰੂਆਤ ਤੋਂ ਬਾਅਦ ਪਿੰਡਾਂ ਵਿੱਚ ਹਾਲਾਤ ਬਦਲ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਫੈਸਲਾਕੁੰਨ ਜੰਗ ਯੋਜਨਾਬੱਧ ਅਤੇ ਬਹੁਤ ਹੀ ਸੁਚੱਜੇ ਢੰਗ ਨਾਲ ਚਲਾਈ ਗਈ ਹੈ, ਜਿਸ ਸਦਕਾ ਇਸਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜ ਕੇ ਤਸਕਰਾਂ ਨੂੰ ਲਗਾਤਾਰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਨਸ਼ਾ ਪੀੜਤਾਂ ਦਾ ਮੁੜ-ਵਸੇਬਾ ਯਕੀਨੀ ਬਣਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਾ ਪੀੜ...
ਨਸ਼ਿਆਂ ਦੀ ਗ੍ਰਿਫ਼ਤ ‘ਚੋਂ ਨਿਕਲੇ ਪਿੰਡ ਲਖਣਪਾਲ ਦੇ ਵਾਸੀਆਂ ਨੇ ਚਿਹਰਿਆਂ ‘ਤੇ ਖੁਸ਼ੀਆਂ ਲਿਆਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਨਸ਼ਿਆਂ ਦੀ ਗ੍ਰਿਫ਼ਤ ‘ਚੋਂ ਨਿਕਲੇ ਪਿੰਡ ਲਖਣਪਾਲ ਦੇ ਵਾਸੀਆਂ ਨੇ ਚਿਹਰਿਆਂ ‘ਤੇ ਖੁਸ਼ੀਆਂ ਲਿਆਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

Hot News
ਲਖਣਪਾਲ (ਜਲੰਧਰ), 16 ਮਈ : ਨਸ਼ਿਆਂ ਦੀ ਗ੍ਰਿਫ਼ਤ ਤੋਂ ਮੁਕਤ ਹੋਏ ਪਿੰਡ ਲਖਣਪਾਲ ਦੇ ਵਾਸੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਪੰਜਾਬੀਆਂ ਦੇ ਚਿਹਰਿਆਂ 'ਤੇ ਮੁੜ ਰੌਣਕ ਪਰਤ ਆਈ ਹੈ। ਪਿੰਡ ਵਾਸੀ ਸੂਬੇਦਾਰ ਮੇਜਰ (ਸੇਵਾਮੁਕਤ) ਜਤਿੰਦਰ ਕੁਮਾਰ ਨੇ ਕਿਹਾ ਕਿ ਇਹ ਪਿੰਡ ਪਹਿਲਾਂ ਬਹੁਤ ਪ੍ਰਸਿੱਧ ਪਿੰਡ ਸੀ ਪਰ ਫਿਰ ਨਸ਼ਿਆਂ ਕਾਰਨ ਬਦਨਾਮ ਹੋ ਗਿਆ ਕਿਉਂਕਿ ਇਸ ਇਲਾਕੇ ਵਿੱਚ ਨਸ਼ਾ ਤਸਕਰਾਂ ਦਾ ਦਬਦਬਾ ਸੀ। ਉਨ੍ਹਾਂ ਕਿਹਾ ਕਿ ਉਹ ਕਿਸੇ ਦੇ ਸਾਹਮਣੇ ਆਪਣੇ ਪਿੰਡ ਦਾ ਨਾਮ ਲੈਣ ਤੋਂ ਵੀ ਝਿਜਕਦੇ ਸਨ ਪਰ ਹੁਣ ਸੂਬਾ ਸਰਕਾਰ ਨੇ ਪਿੰਡ ਤੋਂ ਇਸ ਕੋਹੜ ਨੂੰ ਮਿਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਹ ਜ਼ੋਰਦਾਰ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਕਾਰਨ ਲੋਕ ਹੁਣ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਇਸ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ। ਇਕ ਹੋਰ ਪਿੰਡ ਵਾਸੀ ਹਰਮੇਸ਼ ਲਾਲ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁ...
ਨਸ਼ਿਆਂ ਤੋਂ ਮੁਕਤ ਹੋਏ ਪਿੰਡ ਲੰਗੜੋਆ ਦੇ ਵਾਸੀਆਂ ਵੱਲੋਂ ਮੁੱਖ ਮੰਤਰੀ ਦੀ ਭਰਵੀਂ ਸ਼ਲਾਘਾ

ਨਸ਼ਿਆਂ ਤੋਂ ਮੁਕਤ ਹੋਏ ਪਿੰਡ ਲੰਗੜੋਆ ਦੇ ਵਾਸੀਆਂ ਵੱਲੋਂ ਮੁੱਖ ਮੰਤਰੀ ਦੀ ਭਰਵੀਂ ਸ਼ਲਾਘਾ

Hot News
ਲੰਗੜੋਆ (ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ), 16 ਮਈ : ਕਿਸੇ ਸਮੇਂ ਨਸ਼ਿਆਂ ਦੇ ਕੇਂਦਰ ਵਜੋਂ ਜਾਣੇ ਜਾਂਦੇ ਪਿੰਡ ਲੰਗੜੋਆ ਨੂੰ ਹੁਣ ਨਸ਼ਾ ਮੁਕਤ ਪਿੰਡ ਹੋਣ ਦਾ ਮਾਣ ਹਾਸਲ ਹੋਇਆ ਹੈ। ਇਸ ਪਿੰਡ ਦੇ ਵਸਨੀਕਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਦੀ ਇਤਿਹਾਸਕ ਪਹਿਲਕਦਮੀ ਕਰਨ ਲਈ ਭਰਵੀਂ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਪਿੰਡ ਵਾਸੀ ਜਥੇਦਾਰ ਰਣਜੀਤ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਨੇ ਪਿੰਡ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ ਜਿਸ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪਿੰਡ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ 'ਰੰਗਲਾ ਪੰਜਾਬ' ਵੱਲ ਵੱਡੀ ਪੁਲਾਂਘ ਹੈ ਕਿਉਂਕਿ ਉਨ੍ਹਾਂ ਦੇ ਪਿੰਡ ਨੂੰ ਨਸ਼ਾ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਉਮੀਦ ਪ੍ਰਗ...
ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਾਂਗੇ: ਅਰਵਿੰਦ ਕੇਜਰੀਵਾਲ

ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਾਂਗੇ: ਅਰਵਿੰਦ ਕੇਜਰੀਵਾਲ

Breaking News
ਲਖਨਪਾਲ (ਜਲੰਧਰ), 16 ਮਈ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਖ਼ਤਰੇ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰੇਗੀ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਾਣ ਕੇ ਬਹੁਤ ਖ਼ੁਸ਼ੀ ਹੋਈ ਹੈ ਕਿ ਨਸ਼ਾ ਸਪਲਾਈ ਦੀ ਰੀੜ੍ਹ ਦੀ ਹੱਡੀ ਟੁੱਟ ਗਈ ਹੈ, ਜਿਸ ਲਈ ਪੰਜਾਬ ਪੁਲਿਸ ਨੂੰ ਥਾਪੜਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਇਹ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਦਾ ਭਾਰਤ ਦੇ ਸਮਕਾਲੀ ਇਤਿਹਾਸ ਵਿੱਚ ਕੋਈ ਮੁਕਾਬਲਾ ਨਹੀਂ ਮਿਲਦਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ੇ ਦੇ ਪੈਸੇ ਨਾਲ ਬਣੀਆਂ ਜਾਇਦਾਦਾਂ ਨੂੰ ਬੁਲਡੋਜ਼ਰਾਂ ਨੇ ਢਾਹ ਦਿੱਤਾ ਹੈ।'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਾ ਸਿਰਫ਼ ਨਸ਼ਾ ਵੇਚਣ ਵਾਲਿਆਂ ਨੂੰ ਸਰਪ੍ਰਸਤੀ ਦਿੱਤੀ, ਸਗੋਂ ਉਹ ਖ਼ੁਦ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਇਹ ਕਾਰੋਬਾਰ ਚਲਾਉਂਦੇ ਸਨ। ਉਨ੍ਹਾਂ ਕਿਹ...
ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈ

ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈ

Breaking News
ਲੰਗੜੋਆ (ਐਸ.ਬੀ.ਐਸ. ਨਗਰ), 16 ਮਈ : ਆਮ ਆਦਮੀ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵਸਨੀਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਯੋਧੇ ਬਣਨ ਦੀ ਸਹੁੰ ਚੁਕਾਈ। ਇੱਥੇ ਇਕ ਸਮਾਗਮ ਵਿੱਚ ਮੁੱਖ ਮੰਤਰੀ ਨੇ ਸਹੁੰ ਚੁਕਾਉਂਦੇ ਹੋਏ ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ ਤੇ ਇਕ ਧੱਬਾ ਹੈ ਅਤੇ ਇਸ ਲਾਹਨਤ ਨੂੰ ਮਿਟਾਉਣ ਲਈ ਸੂਬਾ ਸਰਕਾਰ ਨੂੰ ਰਣਨੀਤੀ ਬਣਾਉਣ ਵਿੱਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ ਅਤੇ ਅਜਿਹੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ, ਨਸ਼ਾ ਪੀੜਤਾਂ ਦਾ ਮੁੜ-ਵਸੇਬਾ ਯਕੀਨੀ ਬਣਾਇਆ ਗਿਆ ਅਤੇ ਇੱਥੋਂ ਤੱਕ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਵੀ ਜ਼ਬਤ ਕਰ ਕੇ ਨਸ਼ਟ ਕੀਤੀ ਗਈ। ਮੁੱਖ ਮੰਤਰੀ ਨੇ...
‘ਉਡਦਾ ਪੰਜਾਬ’ ਤੋਂ ‘ਬਦਲਦਾ ਪੰਜਾਬ’: ‘ਆਪ’ ਨੇ ਨਸ਼ਿਆਂ ਦੇ ਕੇਂਦਰ ਬਿੰਦੂਆਂ ਨੂੰ ਨਸ਼ਾ ਮੁਕਤ ਜ਼ੋਨਾਂ ਵਿੱਚ ਬਦਲਿਆ: ਅਰਵਿੰਦ ਕੇਜਰੀਵਾਲ

‘ਉਡਦਾ ਪੰਜਾਬ’ ਤੋਂ ‘ਬਦਲਦਾ ਪੰਜਾਬ’: ‘ਆਪ’ ਨੇ ਨਸ਼ਿਆਂ ਦੇ ਕੇਂਦਰ ਬਿੰਦੂਆਂ ਨੂੰ ਨਸ਼ਾ ਮੁਕਤ ਜ਼ੋਨਾਂ ਵਿੱਚ ਬਦਲਿਆ: ਅਰਵਿੰਦ ਕੇਜਰੀਵਾਲ

Breaking News
ਚੰਡੀਗੜ੍ਹ, 16 ਮਈ : ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਦੇ ਸਰਗਰਮ ਸਮਰਥਨ ਨਾਲ ਨਸ਼ਿਆਂ ਵਿਰੁੱਧ ਜੰਗ ਨੂੰ ਪਿੰਡ ਅਤੇ ਗਲੀ ਪੱਧਰ ਤੇ ਲੈ ਜਾਣ ਦਾ ਐਲਾਨ ਕੀਤਾ। ਕਸਬਾ ਲੰਗੜੋਆ (ਐਸ.ਬੀ.ਐਸ. ਨਗਰ) ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ ਅਤੇ ਹੁਣ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਵਿੱਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਤਹਿਤ ਸੂਬੇ ਦੇ ਹਰ ਪਿੰਡ ਅਤੇ ਕਸਬੇ ਤੱਕ ਪਹੁੰਚ ਕੀਤੀ ਜਾਵੇਗੀ ਤਾਂ ਜੋ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਕਰ ਕੇ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ। ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਤੌਰਤੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ, ਪੰਜਾਬ ਨਾ ਸਿਰਫ਼ ਨਸ਼ਾ ਮੁਕਤ ਹੋਵੇਗਾ,...
Chief Minister pays tribute to Martyr Dinesh Kumar Sharma

Chief Minister pays tribute to Martyr Dinesh Kumar Sharma

Punjab News
Chandigarh, May 15 – Haryana Chief Minister, Sh Nayab Singh Saini today visited village Nagla Mohammadpur to pay tribute to Lance Naik Dinesh Kumar Sharma, a martyr from the subdivision of Hodal in district Palwal. Dinesh Kumar Sharma was martyred in a recent attack by the Pakistani Army on the Poonch border. The Chief Minister offered floral tributes to a portrait of the martyr and expressed his heartfelt condolences to be bereaved family members. During his visit, he assured the martyr's family that both the government and the entire region stand with them in this time of grief. He consoled the bereaved family and promised all possible support.The Chief Minister praised the bravery of Lance Naik Dinesh Kumar Sharma, who valiantly defended the border against enemy fire, ultimately sacrifi...
ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਦਾ ਸਹਾਇਕ ਨਗਰ ਯੋਜਨਾਕਾਰ ਗ੍ਰਿਫ਼ਤਾਰ

ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਦਾ ਸਹਾਇਕ ਨਗਰ ਯੋਜਨਾਕਾਰ ਗ੍ਰਿਫ਼ਤਾਰ

Hot News
ਚੰਡੀਗੜ੍ਹ, 15 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਕਾਰਵਾਈ ਕਰਦਿਆਂ ਨਗਰ ਨਿਗਮ, ਜਲੰਧਰ ਦੇ ਸਹਾਇਕ ਨਗਰ ਯੋਜਨਾਕਾਰ (ਏਟੀਪੀ) ਸੁਖਦੇਵ ਵਸ਼ਿਸ਼ਟ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕੰਮ ਕਰਵਾਉਣ ਵਾਲੇ ਲੋਕਾਂ ਤੋਂ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾਵਾਂ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਜਾਣਬੁੱਝ ਕੇ ਅਰਜ਼ੀਆਂ ਨੂੰ ਪ੍ਰਵਾਨਗੀਆਂ ਦੇਣ ਵਿੱਚ ਦੇਰੀ ਕਰਕੇ ਲੋਕਾਂ ਤੋਂ ਪੈਸੇ ਵਸੂਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜਲੰਧਰ ਖੇਤਰ ਵਿੱਚ ਇਮਾਰਤਾਂ ਦੇ 70 ਫੀਸਦ ਨਕਸ਼ੇ ਨਗਰ ਨਿਗਮ ਦੁਆਰਾ ਪਹਿਲਾਂ ਹੀ ਮਨਜ਼ੂਰ ਕੀਤੇ ਜਾ ਚੁੱਕੇ ਹਨ ਪਰ ਉਕਤ ਸਹਾਇਕ ਨਗਰ ਯੋਜਨਾਕਾਰ ਸੁਖਦੇਵ ਵਸ਼ਿਸ਼ਟ ਨੇ ਰਿਸ਼ਵਤ ਨਾ ਮਿਲਣ ਤੱਕ ਕੁਝ ਅਰਜ਼ੀਆਂ ਨੂੰ ਵਿਚਾਰਨ ਤੋਂ ਇਨਕਾਰ ਕਰ ਦਿ...