Thursday, March 19Malwa News
Shadow

Tag: latest news

ਉੱਤਰੀ ਜ਼ੋਨ ਜਲੰਧਰ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲਿਆ: ਹਰਭਜਨ ਸਿੰਘ ਈ.ਟੀ.ਓ.

ਉੱਤਰੀ ਜ਼ੋਨ ਜਲੰਧਰ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲਿਆ: ਹਰਭਜਨ ਸਿੰਘ ਈ.ਟੀ.ਓ.

Hot News
ਚੰਡੀਗੜ੍ਹ, 15 ਮਈ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਤੇ ਦੂਰਦਰਸ਼ੀ ਅਗਵਾਈ ਹੇਠ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸੂਬੇ ਭਰ ਵਿੱਚ ਬਿਜਲੀ ਸੈਕਟਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਇਸ ਦੇ ਵਿਸਥਾਰ ਕਰਨ ਵਿੱਚ ਮਹੱਤਵਪੂਰਨ ਪ੍ਰਗਤੀ ਕਰ ਰਿਹਾ ਹੈ। ਉੱਤਰੀ ਜ਼ੋਨ ਵਿੱਚ ਸਾਲ 2024-25 ਦੌਰਾਨ ਬਿਜਲੀ ਸਪਲਾਈ, ਸਮਰੱਥਾ ਵਧਾਉਣ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਮਹੱਤਵਪੂਰਨ ਸੁਧਾਰ ਹੋਏ ਹਨ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਉੱਤਰੀ ਜ਼ੋਨ ਵਿੱਚ ਚਾਰ ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ ਨੂੰ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ, ਇਸ ਜ਼ੋਨ ਵਿੱਚ 400 ਕੇ.ਵੀ. ਦੇ 2 ਸਬ-ਸਟੇਸ਼ਨ, 220 ਕੇ.ਵੀ. ਦੇ 15 ਸਬ-ਸਟੇਸ਼ਨ ਅਤੇ 132 ਕੇ.ਵੀ. ਦੇ 19 ਸਬ-ਸਟੇਸ਼ਨ ਹਨ। ਇਸ ਤੋਂ ਇਲਾਵਾ, 3886.5 ਐਮ.ਵੀ.ਏ. ਦੀ ਸੰਚਤ ਸਮਰੱਥਾ ਵਾਲੇ 66 ਕੇ.ਵੀ. ਦੇ 128 ਸਬ-ਸਟੇਸ਼ਨ ਹਨ।ਇਹ ਜ਼ੋਨ...
ਡਾ. ਰਵਜੋਤ ਸਿੰਘ ਵੱਲੋਂ ਅਚਨਚੇਤ ਚੈਕਿੰਗ ਜਾਰੀ; ਸਵੇਰੇ-ਸਵੇਰੇ ਹੁਸ਼ਿਆਰਪੁਰ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ

ਡਾ. ਰਵਜੋਤ ਸਿੰਘ ਵੱਲੋਂ ਅਚਨਚੇਤ ਚੈਕਿੰਗ ਜਾਰੀ; ਸਵੇਰੇ-ਸਵੇਰੇ ਹੁਸ਼ਿਆਰਪੁਰ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ

Hot News
ਚੰਡੀਗੜ੍ਹ, 15 ਮਈ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਭਰ ‘ਚ ਸਫਾਈ ਪ੍ਰਬੰਧਾਂ ਦੀ ਚੈਕਿੰਗ ਜਾਰੀ ਰੱਖਦਿਆਂ ਅੱਜ ਸਵੇਰੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਸਮੇਤ ਹੁਸ਼ਿਆਰਪੁਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਅਚਨਚੇਤ ਨਿਰੀਖਣ ਕੀਤਾ। ਨਿਰੀਖਣ ਦੌਰਾਨ ਨਗਰ ਨਿਗਮ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਈ ਥਾਵਾਂ 'ਤੇ ਸਫਾਈ ਵਿਚ ਲਾਪਰਵਾਹੀ 'ਤੇ ਨਾਰਾਜ਼ਗੀ ਪ੍ਰਗਟ ਕੀਤੀ ਅਤੇ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਮੇਅਰ ਸੁਰਿੰਦਰ ਕੁਮਾਰ, ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਅਮਨਦੀਪ ਕੌਰ ਵੀ ਉਨ੍ਹਾਂ ਨਾਲ ਮੌਜੂਦ ਸਨ।ਸਥਾਨਕ ਸਰਕਾਰਾਂ ਮੰਤਰੀ ਨੇ ਸਿਵਲ ਹਸਪਤਾਲ ਦੇ ਨੇੜੇ ਸਥਿਤ ਇਕ ਪਲਾਟ ਤੋਂ ਨਿਰੀਖਣ ਸ਼ੁਰੂ ਕੀਤਾ, ਜਿਥੇ ਕੂੜੇ ਦੇ ਢੇਰ ਲੱਗੇ ਹੋਏ ਸਨ। ਡਾ. ਰਵਜੋਤ ਸਿੰਘ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਬੰਧਤ ਪਲਾਟ ਮਾਲਕਾਂ ਨੂੰ ਨੋਟਿਸ ਜਾਰੀ ਕਰਨ ਅਤੇ ਕੂ...
ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

Hot News
ਚੰਡੀਗੜ੍ਹ, 15 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਫੈਸਲਾ ਕਰਦਿਆਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2022 ਵਿੱਚ ਸੋਧ ਕਰਕੇ ਝੋਨੇ ਦੀ ਪਰਾਲੀ-ਅਧਾਰਤ ਬਾਇਲਰਾਂ ਦੀ ਸਥਾਪਨਾ ਲਈ ਕੈਪੀਟਲ ਸਬਸਿਡੀ ਦੀ ਇੱਕ ਨਵੀਂ ਯੋਜਨਾ ਦਾ ਐਲਾਨ ਕੀਤਾ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਵੀ ਵਧੇਗੀ, ਪਰਾਲੀ ਪ੍ਰਬੰਧਨ ਵੀ ਹੋਵੇਗਾ, ਵਾਤਾਵਰਨ ਵੀ ਗੰਧਲਾ ਨਹੀਂ ਹੋਵੇਗਾ ਅਤੇ ਸਭ ਤੋਂ ਵੱਡੀ ਗੱਲ ਪੰਜਾਬ ਦੇ ਉਦਯੋਗਾਂ ਨੂੰ ਵੀ ਇਸ ਨਾਲ ਲਾਭ ਹੋਵੇਗਾ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਝੋਨੇ ਦੀ ਪਰਾਲੀ-ਅਧਾਰਤ ਬਾਇਲਰਾਂ ਦੀ ਸਥਾਪਨਾ ਲਈ ਕੈਪੀਟਲ ਸਬਸਿਡੀ ਦੇਣ ਦਾ ਫੈਸਲਾ 13 ਫਰਵਰੀ 2025 ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਸੀ। ਇਸ ਬਾਬਤ ਨੋਟੀਫਿਕੇਸ਼ਨ 20 ਫਰਵਰੀ, 2025 ਨੂੰ ਜਦਕਿ ਸਬਸਿਡੀ ਦੇਣ ਦੇ ਨਿਯਮਾਂ ਬਾਰੇ ਪੱਤਰ 23 ਅਪ੍ਰੈਲ, 2025 ਨੂੰ ਜਾਰੀ ਹੋਇਆ। ਉਨ੍ਹਾਂ ਦੱਸਿਆ ਕਿ ਜਿਹੜੇ ਮੌਜੂਦਾ ਉਦਯੋਗ ਕੋਲ, ਤੇਲ ਜਾਂ ਕੋਈ ਹੋਰ ਬਾਇਓਮਾਸ ਅਧਾਰਤ ਬਾਲਣ ਦੀ ਵਰਤੋਂ ਕਰ ਰ...
ਪੰਜਾਬ ‘ਚ ਚੱਲਣਗੀਆਂ 1262 ਨਵੀਆਂ ਸਰਕਾਰੀ ਬੱਸਾਂ

ਪੰਜਾਬ ‘ਚ ਚੱਲਣਗੀਆਂ 1262 ਨਵੀਆਂ ਸਰਕਾਰੀ ਬੱਸਾਂ

Breaking News
ਚੰਡੀਗੜ੍ਹ, 15 ਮਈ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਨਵੀਆਂ ਬੱਸਾਂ ਪਾਉਣ ਦੀ ਕਾਰਵਾਈ ਵਿਚ ਤੇਜ਼ੀ ਲਿਆਂਦੀ ਜਾਵੇ। ਜ਼ਿਕਰਯੋਗ ਹੈ ਕਿ ਪਨਬੱਸ ਦੇ ਬੇੜੇ ‘ਚ 606 ਅਤੇ ਪੀ.ਆਰ.ਟੀ.ਸੀ ‘ਚ 656 ਸਮੇਤ 100 ਮਿੰਨੀ ਬੱਸਾਂ ਦੇ ਕੁੱਲ 1262 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ।ਅੱਜ ਇੱਥੇ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਅਧਿਕਾਰੀਆਂ ਨਾਲ ਨਵੀਂਆਂ ਬੱਸਾਂ ਦੀ ਖਰੀਦ ਸਬੰਧੀ ਚਲ ਰਹੀ ਕਾਰਵਾਈ ਦਾ ਮੁਲਾਂਕਣ ਕਰਨ ਰੱਖੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਰਕਾਰੀ ਬੱਸ ਸੇਵਾ ਮੁੱਹਈਆ ਕਰਵਾਉਣ ਦੀ ਦਿਸ਼ਾ ਵਿਚ ਕੀਤੇ ਗਏ ਕੰਮ ਸਦਕਾ ਸੂਬੇ ਦੇ ਲੋਕਾਂ ਦਾ ਸਰਕਾਰੀ ਬੱਸ ਸੇਵਾ ਵਿਚ ਮੁੜ ਭਰੋਸਾ ਬਹਾਲ ਹੋਇਆ ਹੈ ਜਿਸ ਸਦਕਾ ਸਰਕਾਰੀ ਬੱਸਾਂ ਦੀ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਆਮਦਨ ਵਿੱਚ ਵਾਧਾ ਦਰਜ ਹੋਇਆ ਹੈ। ਸ. ਭੁੱਲਰ ਨੇ ਪੰਜਾਬ ਰੋਡਵੇਜ਼ ਅ...
ਸੰਗਰੂਰ ਜੇਲ੍ਹ ਅੰਦਰ ਚੱਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼; ਡੀਐਸਪੀ ਸੁਰੱਖਿਆ, ਦਰਜਾ ਚਾਰ ਕਰਮਚਾਰੀ ਸਮੇਤ 19 ਜਣੇ ਗ੍ਰਿਫ਼ਤਾਰ

ਸੰਗਰੂਰ ਜੇਲ੍ਹ ਅੰਦਰ ਚੱਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼; ਡੀਐਸਪੀ ਸੁਰੱਖਿਆ, ਦਰਜਾ ਚਾਰ ਕਰਮਚਾਰੀ ਸਮੇਤ 19 ਜਣੇ ਗ੍ਰਿਫ਼ਤਾਰ

Breaking News
ਸੰਗਰੂਰ, 15 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਸੰਗਰੂਰ ਪੁਲਿਸ ਨੇ ਜੇਲ੍ਹ ਦੇ ਅੰਦਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਕੇ ਇਸ ਕੇਸ ਵਿੱਚ ਜੇਲ੍ਹ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਸੁਰੱਖਿਆ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਸੰਗਰੂਰ ਜੇਲ੍ਹ ਦੇ ਅੰਦਰ ਛਾਪੇਮਾਰੀ ਦੌਰਾਨ 12 ਮੋਬਾਈਲ ਫੋਨ, 4 ਸਮਾਰਟਵਾਚ, 50 ਗ੍ਰਾਮ ਅਫੀਮ, 12 ਗ੍ਰਾਮ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਹੋਏ। ਡੀਜੀਪੀ ਨੇ ਇਸ ਕੇਸ ਵਿੱਚ ਜੇਲ੍ਹ ਕਰਮਚਾਰੀ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪ੍ਰਸ਼ਾਂਤ ਨਾਮੀ ਦਰਜਾ ਚਾਰ ਕਰਮਚਾਰੀ, ਜਿਸਦੀ ਭੂਮਿਕਾ ਤਸਕਰੀ ਸਬੰਧੀ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਸਾਹਮਣੇ ਆਈ ਹੈ, ਦੀ ਸ਼ਮੂਲੀਅਤ ਦਾ ਵੀ ਪਤਾ ਲੱਗਾ ਹੈ।ਉਨ੍ਹਾਂ ...
ਚੋਣ ਕਮਿਸ਼ਨ ਵੱਲੋਂ ‘ਆਪ’ ਦੇ ਵਫ਼ਦ ਨਾਲ ਵਿਚਾਰ-ਵਟਾਂਦਰਾ: ਸਿਬਿਨ ਸੀ

ਚੋਣ ਕਮਿਸ਼ਨ ਵੱਲੋਂ ‘ਆਪ’ ਦੇ ਵਫ਼ਦ ਨਾਲ ਵਿਚਾਰ-ਵਟਾਂਦਰਾ: ਸਿਬਿਨ ਸੀ

Hot News
ਚੰਡੀਗੜ੍ਹ, 15 ਮਈ: ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਸਿਬਿਨ ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਅੱਜ ਨਿਰਵਾਚਨ ਸਦਨ, ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਏ ਵਫ਼ਦ ਨਾਲ ਵਿਚਾਰ-ਵਟਾਂਦਰਾ ਕੀਤਾ। ਇਹ ਮੀਟਿੰਗ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਰਾਸ਼ਟਰੀ ਅਤੇ ਸੂਬਾਈ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਨਾਲ ਕੀਤੇ ਜਾ ਰਹੇ ਵਿਚਾਰ-ਵਟਾਂਦਰੇ ਦੀ ਲੜੀ ਦਾ ਹਿੱਸਾ ਹੈ।ਉਨ੍ਹਾਂ ਕਿਹਾ ਕਿ ਇਹ ਗੱਲਬਾਤ ਉਸਾਰੂ ਵਿਚਾਰ-ਵਟਾਂਦਰੇ ਦੀ ਲੰਬੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਲੋੜ ਨੂੰ ਪੂਰਾ ਕਰਦੀ ਹੈ ਕਿ ਰਾਸ਼ਟਰੀ ਅਤੇ ਸੂਬਾਈ ਪਾਰਟੀ ਪ੍ਰਧਾਨ ਆਪਣੇ ਸੁਝਾਅ ਅਤੇ ਸਮੱਸਿਆਵਾਂ ਸਿੱਧੇ ਤੌਰ 'ਤੇ ਕਮਿਸ਼ਨ ਨਾਲ ਸਾਂਝੇ ਕਰਨ। ਇਹ ਪਹਿਲਕਦਮੀ ਸਾਰੇ ਭਾਈਵਾਲਾਂ ਨਾਲ ਮਿਲ ਕੇ ਮੌਜੂਦਾ ਕਾਨੂੰਨੀ ਢਾਂਚੇ ਮੁਤਾਬਕ ਚੋਣ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਕਮਿਸ਼ਨ ਦੇ ਵਿਆਪਕ ਦ੍ਰਿਸ਼ਟੀਕੋਣ ਨਾਲ ਮੇਲ ਖਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕਮਿਸ਼ਨ ਨੇ 6 ਮਈ, 2025...
ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ

Hot News
ਚੰਡੀਗੜ੍ਹ, 15 ਮਈ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 75ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਅੱਜ ਸੂਬੇ ਭਰ ਦੇ ਬੱਸ ਅੱਡਿਆਂ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਇਆ ਗਿਆ। ਇਸ ਸੂਬਾ ਪੱਧਰੀ ਆਪਰੇਸ਼ਨ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਆਪਰੇਸ਼ਨ ਨੂੰ ਸਫਲ ਬਣਾਉਣ ਲਈ ਸੁਪਰਡੈਂਟ ਆਫ਼ ਪੁਲਿਸ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਬਲ ਤਾਇਨਾਤ ਕਰਨ ਲਈ ਕਿਹਾ ਗਿਆ ਸੀ।ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਸਾਰੇ ਬੱਸ ਅੱਡਿਆਂ 'ਤੇ ਚਲਾਏ ਗਏ ਇਸ ਆਪਰੇਸ਼ਨ ਦੌਰਾਨ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ...
ਪੰਜਾਬ ਵਿਚ ਪੰਚਾਇਤ ਚੋਣਾ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਵਿਚ ਪੰਚਾਇਤ ਚੋਣਾ ਦੀਆਂ ਤਰੀਕਾਂ ਦਾ ਐਲਾਨ

Breaking News
ਚੰਡੀਗੜ੍ਹ, 15 ਮਈ : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਆਪਣੇ 14.5.2025 ਦੇ ਪੱਤਰ ਰਾਹੀਂ ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀਆਂ ਚੋਣਾਂ ਜਾਂ ਉਪ-ਚੋਣਾਂ ਕਰਵਾਉਣ ਲਈ ਨੋਟੀਫਿਕੇਸ਼ਨ ਸਮੇਤ ਤਾਜ਼ਾ ਜਾਣਕਾਰੀ ਜਾਰੀ ਕੀਤੀ ਹੈ। ਇਸ ਵੇਲੇ ਸਰਪੰਚਾਂ ਦੀਆਂ ਲਗਭਗ 60 ਅਤੇ ਪੰਚਾਂ ਦੀਆਂ 1600 ਅਸਾਮੀਆਂ ਖਾਲੀ ਹਨ। ਰਾਜ ਚੋਣ ਕਮਿਸ਼ਨ ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ 15.10.2024 ਨੂੰ ਹੋਈਆਂ ਪਿਛਲੀਆਂ ਆਮ ਚੋਣਾਂ ਦੌਰਾਨ ਵਰਤੀਆਂ ਗਈਆਂ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਵੇਂ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਯੋਗਤਾ ਮਿਤੀ 31.5.2025 ਨਿਰਧਾਰਤ ਕੀਤੀ ਗਈ ਹੈ। ਵੋਟਰ ਸੂਚੀਆਂ ਦੀ ਸੋਧ ਉਨ੍ਹਾਂ ਵਾਰਡਾਂ ਜਾਂ ਗ੍ਰਾਮ ਪੰਚਾਇਤਾਂ ਵਿੱਚ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਜਿੱਥੇ ਖਾਲੀ ਅਸਾਮੀ ਦੇ ਚਲਦਿਆਂ ਅਜੇ ਚੋਣਾਂ ਹੋਣੀਆਂ ਹਨ।ਇਸ ਮੰਤਵ ਲਈ ਵੋਟਾਂ ਨੂੰ ਸ਼ਾਮਲ ਕਰਨ/ਹਟਾਉਣ, ਜਾਂ ਸੋਧ ਲਈ ਇੱਕ ਵਿਸ਼ੇਸ਼ ਮੁਹਿੰਮ ਹੇਠ ਲਿਖੇ ਅਨੁਸਾਰ ਉਲੀਕੀ ਗਈ ਹੈ:i. 19.5.2025 (ਸੋਮਵਾਰ);ii. 20.5.2025 (ਮੰਗਲਵਾਰ);iii. 21.5.2025 (ਬੁੱਧਵਾਰ)।ਇ...
ਲਾਲ ਚੰਦ ਕਟਾਰੂਚੱਕ ਵੱਲੋਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰੀ ਜੰਗਲਾਤ ਪ੍ਰੋਜੈਕਟ ਤਿਆਰ ਕਰਨ ਦੇ ਨਿਰਦੇਸ਼

ਲਾਲ ਚੰਦ ਕਟਾਰੂਚੱਕ ਵੱਲੋਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰੀ ਜੰਗਲਾਤ ਪ੍ਰੋਜੈਕਟ ਤਿਆਰ ਕਰਨ ਦੇ ਨਿਰਦੇਸ਼

Hot News
ਚੰਡੀਗੜ੍ਹ, 15 ਮਈ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਨਿਵੇਕਲੀ ਪਹਿਲਕਦਮੀ ਸ਼ੁਰੂ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਸ਼ਹਿਰੀ ਜੰਗਲਾਤ ਪ੍ਰੋਜੈਕਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜਿਸ ਤਹਿਤ ਸ਼ਹਿਰੀ ਖੇਤਰਾਂ ਵਿੱਚ ਲੰਬੇ ਪੌਦੇ ਲਗਾਏ ਜਾਣਗੇ। ਇਨ੍ਹਾਂ ਪੌਦਿਆਂ ਦੀ ਸੁਰੱਖਿਆ ਲਈ ਇਨ੍ਹਾਂ ਦੇ ਦੁਆਲੇ ਟ੍ਰੀ ਗਾਰਡਾਂ ਲਾਏ ਜਾਣਗੇ ਜਿਨ੍ਹਾਂ 'ਤੇ ਵਿਭਾਗ ਦਾ ਨਾਮ ਲਿਖਿਆ ਹੋਵੇਗਾ। ਅੱਜ ਇੱਥੇ ਇੱਕ ਮੀਟਿੰਗ ਦੌਰਾਨ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਛਾਂਦਾਰ ਰੁੱਖਾਂ ਦੇ ਨਾਲ-ਨਾਲ ਫਲਦਾਰ ਰੁੱਖ ਲਗਾਉਣ 'ਤੇ ਧਿਆਨ ਕੇਂਦਰਿਤ ਕੀਤਾ ਜਾਣਾ ਚਾਹੀਦਾ ਹੈ। ਇੱਕ ਹੋਰ ਵਿਲੱਖਣ ਕਦਮ ਚੁੱਕਦਿਆਂ ਸ੍ਰੀ ਕਟਾਰੂਚੱਕ ਨੇ ਅਧਿਕਾਰੀਆਂ ਨੂੰ ਨਿੰਮ, ਬੋਹੜ ਅਤੇ ਪਿੱਪਲ ਨੂੰ ਸੁਰੱਖਿਅਤ ਰੁੱਖਾਂ ਵਜੋਂ ਘੋਸ਼ਿਤ ਕਰਨ ਲਈ ਇੱਕ ਪ੍ਰਸਤਾਵ ਤਿਆਰ ਕਰਨ ਵਾਸਤੇ ਕਿਹਾ ਜੋ ਕਿ ਇਨ੍ਹਾਂ ਰੁੱਖਾਂ ਦੀ ਸੰਭਾਲ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।ਸ਼ਿਵਾਲਿਕ ਪਹਾੜੀਆਂ ਅਤੇ ਉੱਤਰੀ ਖੇਤਰ ਵਿੱਚ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ, ਮੰਤਰੀ ਨੇ ਸੂਬ...
ਹਰਿਆਣਾ ਦੀ ਨਵੀਂ ਪਾਣੀ ਦੀ ਮੰਗ ਸਮਰੱਥਾ ਤੋਂ ਵੀ ਟੱਪੀ, ਪਹਿਲੇ ਸਮਝੌਤਿਆਂ ਦੀ ਉਲੰਘਣਾ: ਬਰਿੰਦਰ ਗੋਇਲ

ਹਰਿਆਣਾ ਦੀ ਨਵੀਂ ਪਾਣੀ ਦੀ ਮੰਗ ਸਮਰੱਥਾ ਤੋਂ ਵੀ ਟੱਪੀ, ਪਹਿਲੇ ਸਮਝੌਤਿਆਂ ਦੀ ਉਲੰਘਣਾ: ਬਰਿੰਦਰ ਗੋਇਲ

Punjab Politics
ਚੰਡੀਗੜ੍ਹ, 15 ਮਈ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੀ ਅੱਜ ਹੋਈ ਤਕਨੀਕੀ ਕਮੇਟੀ ਦੀ ਮੀਟਿੰਗ ਦੌਰਾਨ ਹਰਿਆਣਾ ਨੇ 9,525 ਕਿਊਸਿਕ ਪਾਣੀ ਦੀ ਆਪਣੀ ਮੌਜੂਦਾ ਅਸੰਭਵ ਮੰਗ ਨੂੰ ਹੋਰ ਵਧਾ ਕੇ 10,300 ਕਿਊਸਿਕ ਕਰ ਦਿੱਤਾ ਹੈ ਜਿਸ ਤੋਂ ਸਿੱਧ ਹੁੰਦਾ ਹੈ ਹਰਿਆਣਾ ਪਾਣੀ ਦੀ ਵੰਡ ਸਬੰਧੀ ਗੱਲਬਾਤ ਨੂੰ ਹੋਰ ਗੁੰਝਲਦਾਰ ਬਣਾ ਰਿਹਾ ਹੈ। ਪੰਜਾਬ, ਰਾਜਸਥਾਨ ਅਤੇ ਹਰਿਆਣਾ ਸੂਬਿਆਂ ਦੇ ਅਧਿਕਾਰੀਆਂ ਦੀ ਮੀਟਿੰਗ ਪਿੱਛੋਂ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹਰਿਆਣਾ ਦੀ ਵਧਦੀ ਮੰਗ ਤੋਂ ਸਪੱਸ਼ਟ ਹੁੰਦਾ ਹੈ ਉਹ ਸਾਂਝੇ ਪਾਣੀਆਂ ਸਬੰਧੀ ਸਾਡੀਆਂ ਚੁਣੌਤੀਆਂ ਨੂੰ ਕਿਸੇ ਸਿੱਟੇ ‘ਤੇ ਪਹੁੰਚਾਉਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਚਾਲਾਂ ਤੋਂ ਜਾਪਦਾ ਹੈ ਕਿ ਉਹ ਇਸ ਮਸਲੇ ਨੂੰ ਹੱਲ ਹੀ ਨਹੀਂ ਕਰਨਾ ਚਾਹੁੰਦਾ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਅੱਜ ਹੋਈ ਤਕਨੀਕੀ ਕਮੇਟੀ ਦੀ ਮੀਟਿੰਗ ਦੌਰਾਨ ਜਲ ਸਰੋਤ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਅ...