Thursday, November 26Malwa News
Shadow

Tag: latest news

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

Punjab News
ਚੰਡੀਗੜ੍ਹ/ਅੰਮ੍ਰਿਤਸਰ, 26 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਨਾਬਾਲਗਾਂ ਸਮੇਤ ਚਾਰ ਵਿਅਕਤੀਆਂ ਨੂੰ 16 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਦੋ ਵੱਖ-ਵੱਖ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਨਮੋਲ ਸਿੰਘ ਉਰਫ਼ ਮੋਹਲਾ (19) ਵਾਸੀ ਪਿੰਡ ਨੌਸ਼ਹਿਰਾ ਢਾਲਾ, ਤਰਨ ਤਾਰਨ, ਹਰਦੀਪ ਸਿੰਘ ਉਰਫ਼ ਸ਼ਿਵ (18) ਵਾਸੀ ਪਿੰਡ ਚੇਲਾ, ਤਰਨ ਤਾਰਨ ਅਤੇ ਦੋ ਨਾਬਾਲਗਾਂ ਵਜੋਂ ਹੋਈ ਹੈ। ਬਰਾਮਦ ਕੀਤੇ ਗਏ 16 ਪਿਸਤੌਲਾਂ ਵਿੱਚ ਤਿੰਨ 9ਐਮਐਮ ਗਲੋਕ ਪਿਸਤੌਲ, ਇੱਕ .30 ਬੋਰ ਪਿਸਤੌਲ (ਚੀਨ ਦਾ ਬਣਿਆ), ਇੱਕ .30 ਬੋਰ ਐਕਸ-ਸ਼ਾਟ ਪਿਸਤੌਲ, ਇੱਕ .30 ਬੋਰ ਪੀ.ਐਕਸ.-5 ਸਟੋਰਮ ਪਿਸਤੌਲ, ਨੌਂ .30 ਬੋਰ ਪਿਸਤੌਲ ਅਤੇ ਇੱਕ ਦੇਸੀ .32 ਬੋਰ ਪਿਸਤੌਲ ਸ਼ਾਮਲ ਹੈ। ਇਸ...
ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਅੰਮ੍ਰਿਤਸਰ; 26 ਅਕਤੂਬਰ 2026: ਮਹਾਰਿਸ਼ੀ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੀ ਮਹਾਨ ਵਿਰਾਸਤ ਦੀ ਸਾਂਭ-ਸੰਭਾਲ ਅਤੇ ਸਮਾਨਤਾ, ਮਾਨਵਤਾ ਤੇ ਧਰਮ ਬਾਰੇ ਉਨ੍ਹਾਂ ਦੀਆਂ ਸਿੱਖਿਆਵਾਂ ਦੇ ਪਸਾਰ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਵਿਕਸਤ ਕਰਨ ਅਤੇ ਇਸ ਦੇ ਸੁੰਦਰੀਕਰਨ ਲਈ 17.72 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਰਾਹੀਂ ਉਨ੍ਹਾਂ ਦੀ ਸਰਕਾਰ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਨੂੰ ਕਾਇਮ ਰੱਖਦਿਆਂ ਸ਼ਰਧਾਲੂਆਂ ਲਈ ਬਿਹਤਰ ਸਹੂਲਤਾਂ ਯਕੀਨੀ ਬਣਾ ਰਹੀ ਹੈ। ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਧਾਰਮਿਕ ਅਸਥਾਨਾਂ ਦਾ ਪ੍ਰਬੰਧ ਧਾਰਮਿਕ ਸ਼ਖਸੀਅਤਾਂ ਅਤੇ ਵਿਦਵਾਨ ਵੱਲੋਂ ਕੀਤਾ ਜਾਣਾ ਚਾਹੀਦਾ ਹੈ, ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਹਰ ਬੀਜ ਪੁੰਗਰ ਸਕਦਾ ਹੈ, ਪਰ ਨਫ਼ਰਤ ਦਾ ਬੀਜ ਇਸ ਪਵਿੱਤਰ ਧਰਤੀ 'ਤੇ ਕਦੇ ਨਹੀਂ ਉੱਗ ਸਕਦਾ। ਇਸ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ, ਮੁ...
ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਸ਼ਿਰਕਤ, ਸ਼ਰਧਾ ਨਾਲ ਕੀਤਾ ਨਮਨ

ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਸ਼ਿਰਕਤ, ਸ਼ਰਧਾ ਨਾਲ ਕੀਤਾ ਨਮਨ

Hot News
ਚੰਡੀਗੜ੍ਹ/ਲੁਧਿਆਣਾ, 26 ਅਕਤੂਬਰ : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਧਾਰਮਿਕ ਸਮਾਗਮ ਤਹਿਤ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਸਭਾ ਰਜਿਸਟਰਡ ਵੱਲੋਂ ਸ੍ਰੀ ਗੁਰੂ ਰਵਿਦਾਸ ਚੌਕ, ਬਸਤੀ ਜੋਧੇਵਾਲ ਵਿਖੇ ਭਗਵਾਨ ਵਾਲਮੀਕਿ ਜੀ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਭਗਵਾਨ ਵਾਲਮੀਕਿ ਜੀ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਆਦਰਸ਼ਾਂ ਅਤੇ ਸਿੱਖਿਆਵਾਂ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ। ਸ਼ੋਭਾ ਯਾਤਰਾ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਭਗਵਾਨ ਵਾਲਮੀਕਿ ਜੀ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਪੂਰੇ ਸਮਾਗਮ ਦੌਰਾਨ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ। ਸ਼ੋਭਾ ਯਾਤਰਾ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਨਾਲ ਪੰਜਾਬ ਸਰਕਾਰ ਦੇ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ ਨੇ ਵੀ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤ...
ਏਕਤਾ ਦਿਵਸ: ਸਰਦਾਰ ਪਟੇਲ ਦੀ ਵਿਰਾਸਤ ਅਤੇ ਰਾਸ਼ਟਰੀ ਏਕਤਾ ਦੀ ਸਮਕਾਲੀ ਚੁਣੌਤੀ

ਏਕਤਾ ਦਿਵਸ: ਸਰਦਾਰ ਪਟੇਲ ਦੀ ਵਿਰਾਸਤ ਅਤੇ ਰਾਸ਼ਟਰੀ ਏਕਤਾ ਦੀ ਸਮਕਾਲੀ ਚੁਣੌਤੀ

National News
ਏਕਤਾ ਦਿਵਸ ਕਿਉਂ ਮਨਾਇਆ ਜਾਂਦਾ ਹੈ ਹਰ ਸਾਲ 31 ਅਕਤੂਬਰ ਨੂੰ ਮਨਾਇਆ ਜਾਣ ਵਾਲਾ ਰਾਸ਼ਟਰੀ ਏਕਤਾ ਦਿਵਸ ਸਰਦਾਰ ਵੱਲਭਭਾਈ ਪਟੇਲ ਦੀ ਜਨਮ ਵਰ੍ਹੇਗੰਢ ਨੂੰ ਸਮਰਪਿਤ ਹੈ। ਉਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੀ ਲੜਾਈ ਅਤੇ ਆਜ਼ਾਦੀ ਤੋਂ ਬਾਅਦ ਰਿਆਸਤਾਂ ਦੇ ਏਕੀਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਭਾਰਤ ਸਰਕਾਰ ਨੇ 2014 ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਸੁਰੱਖਿਆ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਣ ਲਈ ਇਸ ਦਿਵਸ ਦੀ ਸ਼ੁਰੂਆਤ ਕੀਤੀ। ‘ਰਨ ਫ਼ਾਰ ਯੂਨਿਟੀ’, ਏਕਤਾ ਦੀ ਸਹੁੰ ਅਤੇ ਜਨਤਕ ਸਮਾਗਮਾਂ ਰਾਹੀਂ ਇਹ ਸੁਨੇਹਾ ਲੋਕਾਂ ਤੱਕ ਪਹੁੰਚਾਇਆ ਜਾਂਦਾ ਹੈ। ਇਹ ਦਿਨ ਸਿਰਫ਼ ਯਾਦ ਕਰਨ ਦਾ ਮੌਕਾ ਨਹੀਂ, ਸਗੋਂ ਭਾਰਤ ਦੀ ਰਾਸ਼ਟਰੀ ਏਕਮੁੱਠਤਾ ਦੀਆਂ ਬੁਨਿਆਦਾਂ ਅਤੇ ਇਸ ਨੂੰ ਕਾਇਮ ਰੱਖਣ ਦੀਆਂ ਜ਼ਿੰਮੇਵਾਰੀਆਂ ’ਤੇ ਵਿਚਾਰ ਕਰਨ ਦਾ ਵੀ ਮੌਕਾ ਹੈ। ਜਦੋਂ ਦੇਸ਼ ਵੱਡੇ ਆਰਥਿਕ ਅਤੇ ਤਕਨੀਕੀ ਟੀਚੇ ਹਾਸਲ ਕਰਨ ਵੱਲ ਵਧ ਰਿਹਾ ਹੈ, ਤਾਂ ਏਕਤਾ ਰਾਸ਼ਟਰੀ ਇੱਛਾਵਾਂ ਨੂੰ ਸਾਂਝੀ ਤਰੱਕੀ ਵਿੱਚ ਬਦਲਣ ਲਈ ਮਹੱਤਵਪੂਰਨ ਸ਼ਰਤ ਬਣੀ ਰਹਿੰਦੀ ਹੈ। ਪਟੇਲ ਦੀ ਪ੍ਰਾਪਤੀ ਅਤੇ ਭਾਰਤੀ ਸੰਘ ...
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਪਟਿਆਲਾ, 26 ਅਕਤੂਬਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਉਸ ਦੇ ਜਾਇਜ਼ ਹੱਕਾਂ ਤੋਂ ਵਿਰਵਾ ਰੱਖਣਾ ਅਤੇ ਵਿੱਤੀ ਬਕਾਏ ਰੋਕੀ ਰੱਖਣਾ ਭਾਜਪਾ ਦੀ ਪੁਰਾਣੀ ਆਦਤ ਹੈ।ਸਾਢੇ ਚਾਰ ਸਾਲਾਂ ਤੋਂ ਪੰਜਾਬ ਦੇ ਆਰ.ਡੀ.ਐੱਫ. (ਪੇਂਡੂ ਵਿਕਾਸ ਫੰਡ) ਅਤੇ ਵੈਟ ਦੇ ਬਕਾਏ ਰੋਕਣ ਲਈ ਮੋਦੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਉਨ੍ਹਾਂ ਨੇ ਨਸ਼ਿਆਂ ਦੇ ਮੁੱਦੇ 'ਤੇ ਅਕਾਲੀਆਂ ਅਤੇ ਭਾਜਪਾ 'ਤੇ ਵੀ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕੀਤੀ ਕਿ ਇਨ੍ਹਾਂ ਦੋਵਾਂ ਪਾਰਟੀਆਂ ਨੇ ਆਪਣੇ ਪਿਛਲੇ ਸ਼ਾਸਨਕਾਲ ਦੌਰਾਨ ਪੰਜਾਬ ਨੂੰ ਨੁਕਸਾਨ ਪਹੁੰਚਾਇਆ ਅਤੇ ਹੁਣ ਚੋਣਾਂ ਵਿੱਚ ਲਾਹਾ ਖੱਟਣ ਲਈ ਮੁੜ ਇਕੱਠੇ ਹੋਣ ਦੀ ਤਿਆਰੀ ਕਰ ਰਹੀਆਂ ਹਨ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਆਪਣੇ ਹੱਕਾਂ ਅਤੇ ਹਿੱਤਾਂ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਧਿਰ ਦੀ ਬੁਖਲਾਹਟ ਆਮ ਆਦਮੀ ...
Ekta Diwas: Sardar Patel’s Legacy and the Contemporary Challenge of National Unity

Ekta Diwas: Sardar Patel’s Legacy and the Contemporary Challenge of National Unity

National News
Why Ekta Diwas Is Celebrated Observed annually on 31 October, Rashtriya Ekta Diwas marks the birth anniversary of Sardar Vallabhbhai Patel. He played a central role in India’s freedom struggle and in the integration of the princely states after Independence. The Government of India introduced the observance in 2014 to recognise his contribution and reaffirm the country’s commitment to unity, integrity and security. Activities such as the Run for Unity, unity pledges and public programmes bring this message into public life. The occasion is more than a commemoration. It encourages reflection on the foundations of India’s national cohesion and on the responsibilities involved in preserving it. As the country pursues ambitious economic and technological goals, unity remains an important...
ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 26 ਅਕਤੂਬਰ: ਸਮਾਜਿਕ ਬਰਾਬਰੀ, ਆਪਸੀ ਸਤਿਕਾਰ ਅਤੇ ਜਾਤ-ਪਾਤ ਆਧਾਰਿਤ ਭੇਦਭਾਵ ਤੋਂ ਮੁਕਤ ਸਮਾਜ ਦੀ ਸਿਰਜਣਾ ਵੱਲ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਹ ਉਪਰਾਲਾ ਸਮਾਜ ਵਿੱਚ ਸਮਾਨਤਾ, ਭਾਈਚਾਰੇ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਪੰਜਾਬ, ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ, 1955 ਤਹਿਤ ਲਾਗੂ ਕੀਤੀ ਜਾ ਰਹੀ ਇਸ ਯੋਜਨਾ ਦਾ ਉਦੇਸ਼ ਅੰਤਰਜਾਤੀ ਵਿਆਹਾਂ ਨੂੰ ਉਤਸ਼ਾਹਿਤ ਕਰਨਾ, ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸੰਵਿਧਾਨ ਵਿੱਚ ਦਰਜ ਸਮਾਨਤਾ, ਆਜ਼ਾਦੀ ਅਤੇ ਭਾਈਚਾਰੇ ਦੇ ਸਿਧਾਂਤਾਂ ਨੂੰ ਅਮਲੀ ਰੂਪ ਦੇਣਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਯੋਗ ਅੰਤਰਜਾਤੀ ਵਿਆਹੇ ਜੋੜੇ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ...
100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਪਟਿਆਲਾ, 26 ਅਕਤੂਬਰ- ਇੱਥੇ ਅੱਜ 100 ਨਵੀਆਂ ਮਿੰਨੀ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰੇਕ ਪਿੰਡ ਨੂੰ ਸ਼ਹਿਰਾਂ ਨਾਲ ਜੋੜਨ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਐਲਾਨ ਕੀਤਾ ਕਿ ਜਿਸ ਤਰ੍ਹਾਂ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਇਆ ਗਿਆ ਹੈ, ਉਸੇ ਤਰ੍ਹਾਂ ਪੰਜਾਬ ਦੇ ਹਰ ਪਿੰਡ ਤੱਕ ਬੱਸਾਂ ਪਹੁੰਚਾਈਆਂ ਜਾਣਗੀਆਂ। ਪਿੰਡਾਂ ਤੋਂ ਸ਼ਹਿਰਾਂ ਨੂੰ ਜਾਣ ਵਾਲੀ ਬੱਸ ਸੇਵਾ ਬੰਦ ਕਰਨ ਲਈ ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਹ ਨਵੀਆਂ ਬੱਸਾਂ ਗ੍ਰਾਮੀਣ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨਗੀਆਂ, ਰੋਜ਼ਾਨਾ ਦੇ ਸਫ਼ਰ ਨੂੰ ਆਸਾਨ ਬਣਾਉਣਗੀਆਂ ਅਤੇ ਸਿੱਖਿਆ, ਰੋਜ਼ਗਾਰ ਤੇ ਲੋੜੀਂਦੀਆਂ ਸੇਵਾਵਾਂ ਤੱਕ ਪਹੁੰਚ ਵਿੱਚ ਸੁਧਾਰ ਕਰਨਗੀਆਂ। ਅਗਲੇ ਮਹੀਨੇ ਬੇੜੇ ਵਿੱਚ 309 ਹੋਰ ਵੱਡੀਆਂ ਬੱਸਾਂ ਸ਼ਾਮਲ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 29 ਸੀਟਾਂ ਵਾਲੀਆਂ 100 ਮਿੰਨੀ ਬੱਸਾਂ ਸ਼ਾਮਲ ਕਰਨ ਨਾਲ ਲਗਪਗ 150 ਨੌਜਵਾਨਾਂ ਲਈ ਰੋਜ਼ਗਾਰ ਵੀ ਪੈਦਾ ਹੋਵੇਗਾ, ਜਦਕਿ 15 ਨੌਜਵਾਨਾਂ ਨੂੰ ਤੁਰਤ ਟਰਾਂਸਪੋ...
ਐੱਮਪੀ ਮੀਤ ਹੇਅਰ ਤੇ ਮੇਅਰ ਹਸਨ ਭਾਰਦਵਾਜ ਨੇ ਰਾਮ ਰਾਜਿਆ ਕਲੋਨੀ ‘ਚ 58.90 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

ਐੱਮਪੀ ਮੀਤ ਹੇਅਰ ਤੇ ਮੇਅਰ ਹਸਨ ਭਾਰਦਵਾਜ ਨੇ ਰਾਮ ਰਾਜਿਆ ਕਲੋਨੀ ‘ਚ 58.90 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

Punjab News
ਬਰਨਾਲਾ, 26 ਅਕਤੂਬਰ   -         ਬਰਨਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਚੱਲ ਰਹੀ ਲੜੀ ਤਹਿਤ ਰਾਮ ਰਾਜਿਆ ਕਾਲੋਨੀ ਵਿਖੇ 58 ਲੱਖ 90 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਤੇ ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਵਲੋਂ ਕਰਵਾਈ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼ਹਿਰਾਂ ਤੇ ਪਿੰਡਾਂ ’ਚ 50-50 ਸਾਲਾਂ ਤੋਂ ਲਟਕ ਰਹੇ ਅਧੂਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਹੈ। ਲਿੰਕ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਤਾਂ ਜੋ ਆਵਾਜਾਈ ਸੁਖਾਲੀ ਹੋ ਸਕੇ। ਮੀਤ ਹੇਅਰ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਅੰਦਰ ਸੜਕਾਂ ਦੀ ਨੁਹਾਰ ਬਦਲਣ ਲਈ ਮੁੱਖ ਮੰਤਰੀ ਵਲੋਂ 250 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਜਾਰੀ ...
ਏਸ਼ੀਅਨ ਪੈਰਾ ਖੇਡਾਂ ’ਚ ਭਾਰਤ ਦੀ ਤੀਹਰੀ ਜਿੱਤ, ਮਾਲੇਰਕੋਟਲਾ ਦੇ ਮੁਹੰਮਦ ਯਾਸਰ ਨੇ ਚਾਂਦੀ ਦਾ ਤਗਮਾ ਜਿੱਤ ਕੇ ਰਚਿਆ ਮਾਣਮੱਤਾ ਇਤਿਹਾਸ-ਵਿਰਾਜ ਐਸ. ਤਿੜਕੇ

ਏਸ਼ੀਅਨ ਪੈਰਾ ਖੇਡਾਂ ’ਚ ਭਾਰਤ ਦੀ ਤੀਹਰੀ ਜਿੱਤ, ਮਾਲੇਰਕੋਟਲਾ ਦੇ ਮੁਹੰਮਦ ਯਾਸਰ ਨੇ ਚਾਂਦੀ ਦਾ ਤਗਮਾ ਜਿੱਤ ਕੇ ਰਚਿਆ ਮਾਣਮੱਤਾ ਇਤਿਹਾਸ-ਵਿਰਾਜ ਐਸ. ਤਿੜਕੇ

Local
ਮਾਲੇਰਕੋਟਲਾ, 26 ਅਕਤੂਬਰ:              ਜਾਪਾਨ ਦੇ ਆਈਚੀ-ਨਾਗੋਯਾ ਵਿਖੇ ਪਿਛਲੇ ਦਿਨੀਂ ਹੋਈਆਂ ਪੰਜਵੀਆਂ ਏਸ਼ੀਅਨ ਪੈਰਾ ਖੇਡਾਂ-2026 ਵਿੱਚ ਭਾਰਤੀ ਖਿਡਾਰੀਆਂ ਨੇ ਪੁਰਸ਼ਾਂ ਦੇ ਸ਼ਾਟਪੁੱਟ ਐੱਫ-46 ਮੁਕਾਬਲੇ ਵਿੱਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਿੰਨੇ ਤਗਮੇ ਜਿੱਤ ਕੇ ਦੇਸ਼ ਨੂੰ ਮਾਣਮੱਤੀ ਪ੍ਰਾਪਤੀ ਦਿਵਾਈ ਹੈ। ਇਸ ਸ਼ਾਨਦਾਰ ਜਿੱਤ ਵਿੱਚ ਮਾਲੇਰਕੋਟਲਾ ਜ਼ਿਲ੍ਹੇ ਦੇ ਅਮਰਗੜ੍ਹ ਨਾਲ ਸਬੰਧਤ ਮੁਹੰਮਦ ਯਾਸਰ ਨੇ 15.06 ਮੀਟਰ ਗੋਲਾ ਸੁੱਟ ਕੇ ਚਾਂਦੀ ਦਾ ਤਗਮਾ ਜਿੱਤਿਆ। ਇਸ ਇਤਿਹਾਸਕ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਮੁਹੰਮਦ ਯਾਸਰ, ਉਸ ਦੇ ਪਰਿਵਾਰ ਅਤੇ ਕੋਚ ਨੂੰ ਦਿਲੀ ਮੁਬਾਰਕਬਾਦ ਦਿੱਤੀ।                ਉਨ੍ਹਾਂ ਦੱਸਿਆ ਕਿ ਇਸੇ ਮੁਕਾਬਲੇ ਵਿੱਚ ਸਚਿਨ ਖਿਲਾਰੀ ਨੇ ਆਪਣੀ ਆਖਰੀ ਕੋਸ਼ਿਸ਼ ਵਿੱਚ 15.87 ਮੀਟਰ ਗੋਲਾ ਸੁੱਟ ਕੇ ਨਵਾਂ ਗੇਮਜ਼ ਰਿਕਾਰਡ ਬਣਾਉਂਦਿਆਂ ਸੋਨ ਤਗਮਾ ਜਿੱਤਿਆ, ਜਦਕਿ ਮੁਹੰਮਦ ਯਾਸਰ ਨੇ 15.06 ਮੀਟਰ ਨਾਲ ਚਾਂਦੀ ਅਤੇ ਪ੍ਰਵੀਨ ਨੇ 14.94 ਮੀਟਰ ਨਾਲ ਕਾਂਸੀ ਦਾ ਤਗਮਾ ਹਾਸਲ ਕੀਤਾ। ਇਸ ਤਰ੍ਹਾਂ ਜੇਤੂ ਮੰਚ ਦੇ ਤਿੰਨੋਂ ਸਥਾਨਾ...